ਖ਼ਰੋਜ

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40

0:00
0:00

ਕਾਂਡ 38

ਬਸਲਏਲ ਨੇ ਜਗਵੇਦੀ ਬਨਾਉਣ ਲਈ ਸ਼ਿੱਟੀਮ ਦੀ ਲੱਕੜ ਵਰਤੀ। ਇਹ ਜਗਵੇਦੀ ਹੋਮ ਦੀਆਂ ਭੇਟਾਂ ਲਈ ਇਸਤੇਮਾਲ ਹੁੰਦੀ ਸੀ। ਇਹ ਜਗਵੇਦੀ ਚੌਰਸ ਸੀ। ਇਹ ਪੰਜ ਹੱਥ ਲੰਮੀ, ਪੰਜ ਹੱਥ ਚੌੜੀ ਅਤੇ ਤਿੰਨ ਹੱਥ ਉੱਚੀ ਸੀ।
2 ਉਸਨੇ ਜਗਵੇਦੀ ਦੇ ਚਾਰਾਂ ਕੋਨਿਆਂ ਲਈ ਇੱਕ-ਇੱਕ ਸਿੰਗ ਬਣਾਇਆ। ਹਰੇਕ ਸਿੰਗ ਨੂੰ ਇਸਦੇ ਕੋਨੇ ਨਾਲ ਜੋੜਕੇ, ਉਸਨੇ ਸਾਰੇ ਕਾਸੇ ਨੂੰ ਇੱਕ ਟੁਕੜਾ ਬਣਾ ਦਿੱਤਾ ਅਤੇ ਜਗਵੇਦੀ ਨੂੰ ਕਾਂਸੇ ਨਾਲ ਢਕ ਦਿੱਤਾ।
3 ਫ਼ੇਰ ਉਸਨੇ ਜਗਵੇਦੀ ਉੱਤੇ ਇਸਤੇਮਾਲ ਹੋਣ ਵਾਲੇ ਸਾਰੇ ਸੰਦ ਪਿੱਤਲ ਦੇ ਬਣਾ ਦਿੱਤੇ। ਉਸਨੇ ਤਸਲੇ, ਕੜਛੇ, ਬਾਟੇ, ਤ੍ਰਿਸੂਲੀਆਂ ਅਤੇ ਅੰਗੀਠੀਆਂ ਬਣਾਈਆਂ।
4 ਫ਼ੇਰ ਉਸਨੇ ਜਗਵੇਦੀ ਲਈ ਪਿੱਤਲ ਦੀ ਇੱਕ ਝੰਜਰੀ ਬਣਾਈ। ਇਹ ਝੰਜਰੀ ਜਾਲ ਵਰਗੀ ਸੀ। ਝੰਜਰੀ ਜਗਵੇਦੀ ਦੇ ਕਿਂਗਰੇ ਹੇਠਾਂ ਪਾਈ ਗਈ ਸੀ। ਇਹ ਹੇਠੋਂ ਲੈਕੇ ਜਗਵੇਦੀ ਦੇ ਕਿਂਗਰੇ ਦੇ ਅਧ ਤੀਕ ਜੋੜੀ ਗਈ ਸੀ।
5 ਫ਼ੇਰ ਉਸਨੇ ਪਿੱਤਲ ਦੇ ਕੜੇ ਬਣਾਏ। ਇਨ੍ਹਾਂ ਕੜਿਆਂ ਦੀ ਵਰਤੋਂ ਜਗਵੇਦੀ ਨੂੰ ਚੁੱਕਣ ਲਈ ਚੋਬਾਂ ਫ਼ੜਨ ਵਾਸਤੇ ਕੀਤੀ ਜਾਂਦੀ ਸੀ। ਉਸਨੇ ਅੰਗੀਠੀ ਦੇ ਚਾਰਾਂ ਕੋਨਿਆਂ ਉੱਤੇ ਕੜੇ ਪਾ ਦਿੱਤੇ।
6 ਫ਼ੇਰ ਉਸਨੇ ਚੋਬਾਂ ਬਨਾਉਣ ਲਈ ਸ਼ਿੱਟੀਮ ਦੀ ਲੱਕੜ ਵਰਤੀ ਅਤੇ ਇਨ੍ਹਾਂ ਨੂੰ ਕਾਂਸੇ ਨਾਲ ਮਢ਼ ਦਿੱਤਾ।
7 ਉਸਨੇ ਜਗਵੇਦੀ ਦੇ ਆਸੇ-ਪਾਸੇ ਦੇ ਕੜਿਆਂ ਵਿੱਚ ਚੋਬਾਂ ਫ਼ਸਾ ਦਿੱਤੀਆਂ। ਇਨ੍ਹਾਂ ਚੋਬਾਂ ਦੀ ਵਰਤੋਂ ਜਗਵੇਦੀ ਨੂੰ ਚੁੱਕਣ ਲਈ ਕੀਤੀ ਜਾਂਦੀ ਸੀ। ਉਸਨੇ ਜਗਵੇਦੀ ਦੇ ਆਸੇ-ਪਾਸੇ ਬਨਾਉਣ ਲਈ ਫ਼ਟਿਆਂ ਦੀ ਵਰਤੋਂ ਕੀਤੀ। ਇਹ ਅੰਦਰੋਂ ਖਾਲੀ ਸੰਦੂਕ ਵਾਂਗ ਸਖਣੀ ਸੀ।
8 ਉਸਨੇ ਚੌਂਕੀ ਸਮੇਤ ਪਿੱਤਲ ਦਾ ਤਸਲਾ ਬਣਾਇਆ ਉਸਨੇ ਔਰਤਾਂ ਵੱਲੋਂ ਦਿੱਤੇ ਹੋਏ ਪਿੱਤਲ ਦੇ ਸ਼ੀਸ਼ਿਆਂ ਦੀ ਵਰਤੋਂ ਕੀਤੀ। ਇਹ ਉਹੀ ਔਰਤਾਂ ਸਨ ਜਿਹੜੀਆਂ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਸੇਵਾ ਕਰਦੀਆਂ ਸਨ।
9 ਫ਼ੇਰ ਉਸਨੇ ਪਰਦਿਆਂ ਦੀ ਕੰਧ ਦੇ ਆਲੇ-ਦੁਆਲੇ ਉਸਾਰ ਕੇ ਵਿਹੜਾ ਬਣਾਇਆ। ਦਖਣ ਵਾਲੇ ਪਾਸੇ ਉਸਨੇ 100 ਹੱਥ ਲੰਮੇ ਪਰਦਿਆਂ ਦੀ ਕੰਧ ਬਣਾਈ। ਪਰਦੇ ਮਹੀਨ ਲਿਨਨ ਦੇ ਬਣੇ ਸਨ।
10 ਦਖਣ ਵਾਲੇ ਪਾਸੇ ਦੇ ਪਰਦੇ 20 ਚੋਬਾਂ ਦੇ ਸਹਾਰੇ ਟਿਕੇ ਹੋਏ ਸਨ। ਇਹ ਚੋਬਾਂ ਪਿੱਤਲ ਦੀਆਂ 20 ਚੀਥਿਆਂ ਉੱਤੇ ਰੱਖੀਆਂ ਹੋਈਆਂ ਸਨ। ਚੋਬਾਂ ਅਤੇ ਪਰਦੇ ਦੀਆਂ ਛੜਾਂ ਚਾਂਦੀ ਦੀਆਂ ਬਣੀਆਂ ਹੋਈਆਂ ਸਨ।
11 ਵਿਹੜੇ ਦੇ ਉੱਤਰੀ ਪਾਸੇ 100 ਕਿਊਬਿਟ ਲੰਮੇ ਪਰਦਿਆਂ ਦੀ ਕੰਧ ਸੀ। ਉਥੇ 20 ਪਿੱਤਲ ਦੀਆਂ ਚੀਥਿਆਂ ਨਾਲ 20 ਚੋਬਾਂ ਸਨ। ਚੋਬਾਂ ਲਈ ਕੁੰਡਿਆਂ ਅਤੇ ਪਰਦੇ ਦੀਆਂ ਛੜਾਂ ਚਾਂਦੀ ਦੀਆਂ ਬਣੀਆਂ ਹੋਈਆਂ ਸਨ।
12 ਵਿਹੜੇ ਦੇ ਪੱਛਮ ਵਾਲੇ ਪਾਸੇ ਪਰਦਿਆਂ ਦੀ ਕੰਧ 50 ਹੱਥ ਲੰਮੀ ਸੀ। ਇੱਥੇ ਦਸ ਚੋਬਾਂ ਅਤੇ ਦਸ ਚੀਥੀਆਂ ਸਨ। ਚੋਬਾਂ ਅਤੇ ਪਰਦਿਆਂ ਦੀਆਂ ਡੰਡੀਆਂ ਦੀਆਂ ਕੁੰਡੀਆਂ ਚਾਂਦੀ ਦੀਆਂ ਬਣੀਆਂ ਹੋਈਆਂ ਸਨ।
13 ਵਿਹੜੇ ਦਾ ਪੂਰਬੀ ਪਾਸਾ 50 ਹੱਥ ਚੌੜਾ ਸੀ। ਵਿਹੜੇ ਦਾ ਪ੍ਰਵੇਸ਼ ਦੁਆਰ ਇਸੇ ਪਾਸੇ ਸੀ।
14 ਪ੍ਰਵੇਸ਼ ਦੁਆਰ ਦੇ ਇੱਕ ਪਾਸੇ ਪਰਦਿਆਂ ਦੀ ਕੰਧ 15 ਹੱਥ ਲੰਮੀ ਸੀ। ਇੱਥੇ ਇਸ ਪਾਸੇ ਤਿੰਨ ਚੋਬਾਂ ਅਤੇ ਤਿੰਨ ਚੀਥੀਆਂ ਸਨ।
15 ਪ੍ਰਵੇਸ਼ ਦੁਆਰ ਦੇ ਦੂਸਰੇ ਪਾਸੇ ਵੀ ਪਰਦਿਆਂ ਦੀ ਕੰਧ ਪੰਦਰ੍ਹਾਂ ਹੱਥ ਲੰਮੀ ਸੀ। ਇੱਥੇ ਉਸ ਪਾਸੇ ਤਿੰਨ ਚੋਬਾਂ ਤੇ ਤਿੰਨ ਚੀਥੀਆਂ ਸਨ।
16 ਵਿਹੜੇ ਦੇ ਆਲੇ-ਦੁਆਲੇ ਦੇ ਸਾਰੇ ਪਰਦੇ ਮਹੀਨ ਲਿਨਨ ਦੇ ਬਣੇ ਹੋਏ ਸਨ।
17 ਚੋਬਾਂ ਦੀਆਂ ਚੀਥੀਆਂ ਪਿੱਤਲ ਦੀਆਂ ਬਣੀਆਂ ਹੋਈਆਂ ਸਨ। ਕੁੰਡੀਆਂ ਅਤੇ ਪਰਦਿਆਂ ਦੀਆਂ ਡੰਡੀਆਂ ਚਾਂਦੀ ਦੀਆਂ ਬਣੀਆਂ ਹੋਈਆਂ ਸਨ। ਚੋਬਾਂ ਦੀਆਂ ਸਿਖਰਾਂ ਵੀ ਚਾਂਦੀ ਨਾਲ ਮੜੀਆਂ ਹੋਈਆਂ ਸਨ। ਵਿਹੜੇ ਦੀਆਂ ਸਾਰੀਆਂ ਚੋਬਾਂ ਦੀਆਂ ਪਰਦਿਆਂ ਦੀਆਂ ਡੰਡੀਆਂ ਚਾਂਦੀ ਦੀਆਂ ਸਨ।
18 ਵਿਹੜੇ ਦੇ ਪ੍ਰਵੇਸ਼ ਦੁਆਰ ਦਾ ਪਰਦਾ ਮਹੀਨ ਲਿਨਨ ਅਤੇ ਨੀਲੇ ਬੈਂਗਣੀ ਤੇ ਲਾਲ ਸੂਤ ਦਾ ਬਣਿਆ ਹੋਇਆ ਸੀ। ਉਸ ਪਰਦੇ ਵਿੱਚ ਨਮੂਨੇ ਬਣੇ ਹੋਏ ਸਨ। ਪਰਦਾ 20 ਹੱਥ ਲੰਮਾ ਅਤੇ 5 ਹੱਥ ਉੱਚਾ ਸੀ। ਇਹ ਉਨੀ ਹੀ ਉਚਾਈ ਦਾ ਸੀ ਜਿੰਨੇ ਵਿਹੜੇ ਦੇ ਆਲੇ-ਦੁਆਲੇ ਦੇ ਪਰਦੇ ਸਨ।
19 ਪਰਦਾ ਚਾਰ ਚੋਬਾਂ ਅਤੇ ਪਿੱਤਲ ਦੀਆਂ ਚਾਰ ਚੀਥੀਆਂ ਉੱਤੇ ਟਿਕਿਆ ਹੋਇਆ ਸੀ। ਚੋਬਾਂ ਦੀਆਂ ਕੁੰਡੀਆਂ ਚਾਂਦੀ ਦੀਆਂ ਬਣੀਆਂ ਹੋਈਆਂ ਸਨ। ਚੋਬਾਂ ਦੀਆਂ ਸਿਖਰਾਂ ਚਾਂਦੀ ਨਾਲ ਮੜੀਆਂ ਹੋਈਆਂ ਸਨ ਅਤੇ ਪਰਦਿਆਂ ਦੀਆਂ ਡੰਡੀਆਂ ਵੀ ਚਾਂਦੀ ਦੀਆਂ ਬਣੀਆਂ ਹੋਈਆਂ ਸਨ।
20 ਪਵਿੱਤਰ ਤੰਬੂ ਅਤੇ ਵਿਹੜੇ ਦੇ ਆਲੇ-ਦੁਆਲੇ ਦੀਆਂ ਕਿੱਲੀਆਂ ਪਿੱਤਲ ਦੀਆਂ ਬਣੀਆਂ ਹੋਈਆਂ ਸਨ।
21 ਮੂਸਾ ਨੇ ਲੇਵੀ ਲੋਕਾਂ ਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਲਿਖ ਲੈਣ ਦਾ ਹੁਕਮ ਦਿੱਤਾ ਜਿਹੜੀਆਂ ਪਵਿੱਤਰ ਤੰਬੂ ਨੂੰ ਅਰਥਾਤ ਇਕਰਾਰਨਾਮੇ ਵਾਲੇ ਤੰਬੂ ਨੂੰ ਬਨਾਉਣ ਲਈ ਵਰਤੀਆਂ ਗਈਆਂ ਸਨ, ਹਾਰੂਨ ਦਾ ਪੁੱਤਰ ਈਥਾਮਾਰ ਸੂਚੀ ਰੱਖਣ ਦਾ ਇੰਚਾਰਜ ਸੀ।
22 ਯਹੂਦਾਹ ਦੇ ਪਰਿਵਾਰ-ਸਮੂਹ ਤੇ ਹੂਰ ਦੇ ਪੁੱਤਰ ਊਰੀ ਦੇ ਪੁੱਤਰ ਬਸਲਏਲ ਨੇ ਉਹ ਹਰ ਚੀਜ਼ ਬਣਾਈ ਜਿਸਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
23 ਦਾਨ ਦੇ ਪਰਿਵਾਰ-ਸਮੂਹ ਤੋਂ ਅਹੀਸਾਮਾਕ ਦੇ ਪੁੱਤਰ ਆਹਾਲੀਆਬ ਨੇ ਵੀ ਉਸਦੀ ਸਹਾਇਤਾ ਕੀਤੀ। ਆਹਾਲੀਆਬ ਕੁਸ਼ਲ ਦਾਪਾ ਅਤੇ ਸ਼ਿਲਪਕਾਰ ਸੀ ਉਹ ਮਹੀਨ ਲਿਨਨ ਅਤੇ ਨੀਲਾ ਬੈਂਗਣੀ ਤੇ ਲਾਲ ਸੂਤ ਬੁਨਣ ਦਾ ਮਾਹਰ ਸੀ।
24 ਦੋ ਟੱਨ ਤੋਂ ਵਧ ਸੋਨਾ ਇਸ ਪਵਿੱਤਰ ਸਥਾਨ ਲਈ ਯਹੋਵਾਹ ਨੂੰ ਭੇਟ ਕੀਤਾ ਗਿਆ ਇਸਨੂੰ ਸਰਕਾਰੀ ਨਾਪ ਅਨੁਸਾਰ ਤੋਂਲਿਆ ਗਿਆ।
25 ਜਿਨ੍ਹਾਂ ਕੁੱਲ ਆਦਮੀਆਂ ਦੀ ਗਿਣਤੀ ਕੀਤੀ ਗਈ ਸੀ ਉਨ੍ਹਾਂ ਨੇ ਪੌਣੇਚਾਰ ਟੱਨ ਤੋਂ ਵਧ ਚਾਂਦੀ ਦਿੱਤੀ। (ਇਸਨੂੰ ਸਰਕਾਰੀ ਨਾਪ ਅਨੁਸਾਰ ਤੋਂਲਿਆ ਗਿਆ ਸੀ।)
26 ਵੀਹ ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਾਰੇ ਆਦਮੀਆਂ ਦੀ ਗਿਣਤੀ ਕੀਤੀ ਗਈ ਸੀ ਉਥੇ 6,03,550 ਆਦਮੀ ਸਨ। ਅਤੇ ਹਰੇਕ ਆਦਮੀ ਨੂੰ ਚਾਂਦੀ ਦਾ ਇੱਕ ਕਰ ਵਜੋਂ ਅਦਾ ਕਰਨਾ ਪਿਆ ਸੀ। (ਸਰਕਾਰੀ ਨਾਪ ਅਨੁਸਾਰ ਇੱਕ ਬਕਾ ਅੱਧੇ ਸ਼ੈਕਲ ਦਾ ਹੈ।)
27 ਉਨ੍ਹਾਂ ਨੇ ਉਸ ਚਾਂਦੀ ਦਾ ਪੌਣੇਚਾਰ ਟੱਨ ਯਹੋਵਾਹ ਦੇ ਪਵਿੱਤਰ ਸਥਾਨ ਲਈ ਅਤੇ ਪਰਦੇ ਲਈ 100 ਚੀਥੀਆਂ ਬਨਾਉਣ ਲਈ ਵਰਤਿਆ ਸੀ। ਉਨ੍ਹਾਂ ਨੇ ਹਰੇਕ ਚੀਥੀ ਲਈ 75 ਪੌਂਡ ਚਾਂਦੀ ਇਸਤੇਮਾਲ ਕੀਤੀ ਸੀ।
28 ਦੂਸਰੀ 50 ਪੌਂਡ ਚਾਂਦੀ ਕੁੰਡੀਆਂ, ਪਰਦਿਆਂ ਦੀਆਂ ਡੰਡੀਆਂ ਅਤੇ ਚੋਬਾਂ ਲਈ ਚਾਂਦੀ ਦੇ ਕੱਜਣ ਵਜੋਂ ਵਰਤੀ ਗਈ ਸੀ।
29 ਢਾਈ ਟੱਨ ਤੋਂ ਵਧ ਪਿੱਤਲ ਯਹੋਵਾਹ ਨੂੰ ਚੜਾਇਆ ਗਿਆ ਸੀ।
30 ਪਿੱਤਲ ਦੀ ਵਰਤੋਂ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੀਆਂ ਚੀਥੀਆਂ ਬਨਾਉਣ ਲਈ ਕੀਤੀ ਗਈ ਸੀ। ਉਨ੍ਹਾਂ ਨੇ ਜਗਵੇਦੀ ਬਨਾਉਣ ਲਈ ਅਤੇ ਪਿੱਤਲ ਦੀ ਅੰਗੀਠੀ ਬਨਾਉਣ ਲਈ ਇਸਦੀ ਵਰਤੋਂ ਕੀਤੀ ਸੀ। ਅਤੇ ਪਿੱਤਲ ਦੀ ਵਰਤੋਂ ਜਗਵੇਦੀ ਦੇ ਸਾਰੇ ਸੰਦਾਂ ਅਤੇ ਪਲੇਟਾਂ ਬਨਾਉਣ ਲਈ ਕੀਤੀ ਗਈ ਸੀ।
31 ਇਸਦੀ ਵਰਤੋਂ ਵਿਹੜੇ ਦੇ ਆਲੇ-ਦੁਆਲੇ ਦੇ ਪਰਦਿਆਂ ਅਤੇ ਪ੍ਰਵੇਸ਼ ਦੁਆਰ ਦੇ ਪਰਦਿਆਂ ਦੀਆਂ ਚੀਥੀਆਂ ਬਨਾਉਣ ਲਈ ਵੀ ਕੀਤੀ ਗਈ ਸੀ। ਅਤੇ ਪਿੱਤਲ ਦੀ ਵਰਤੋਂ ਪਵਿੱਤਰ ਤੰਬੂ ਲਈ ਅਤੇ ਵਿਹੜੇ ਦੇ ਆਲੇ-ਦੁਆਲੇ ਦੇ ਪਰਦਿਆਂ ਲਈ ਕਿੱਲੀਆਂ ਬਨਾਉਣ ਵਾਸਤੇ ਕੀਤੀ ਗਈ ਸੀ।