ਯਸ਼ਵਾ

1 2 3 4 5 6 7 8 9 10 11 12 13 14 15 16 17 18 19 20 21 22 23 24

0:00
0:00

ਕਾਂਡ 13

ਯਹੋਸ਼ੁਆ ਬੁੱਢਾ ਅਤੇ ਵੱਡੀ ਉਮਰ ਦਾ ਸੀ ਤਾਂ ਯਹੋਵਾਹ ਨੇ ਉਹ ਨੂੰ ਆਖਿਆ, ਤੂੰ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ ਹੈਂ ਅਤੇ ਬਹੁਤ ਸਾਰੀ ਧਰਤੀ ਕਬਜ਼ਾ ਕਰਨ ਲਈ ਅਜੇ ਬਾਕੀ ਹੈ।
2 ਬਾਕੀ ਦੀ ਧਰਤੀ ਏਹ ਹੈ, — ਫਲਿਸਤੀਆਂ ਦੇ ਸਾਰੇ ਹਲਕੇ ਅਤੇ ਗਸ਼ੂਰੀਆਂ ਦੇ ਸਾਰੇ।
3 ਸੀਹੋਰ ਤੋਂ ਜਿਹੜਾ ਮਿਸਰ ਦੇ ਅੱਗੇ ਹੈ ਅਕਰੋਨ ਦੀ ਹੱਦ ਤੀਕ ਉੱਤਰ ਵੱਲ ਜਿਹੜਾ ਕਨਾਨੀਆਂ ਦਾ ਗਿਣੀਦਾ ਹੈ, ਫਲਿਸਤੀਆਂ ਦੇ ਪੰਜ ਸਰਦਾਰ ਅਰਥਾਤ ਅੱਜ਼ੀਆਂ, ਅਸ਼ਦੋਦੀਆਂ, ਅਸਕਲੋਨੀਆਂ, ਗਿੱਤੀਆਂ ਅਤੇ ਅਕਰੋਨੀਆਂ ਦੇ, ਨਾਲੇ ਅੱਵੀਆਂ ਦੇ।
4 ਦੱਖਣ ਵੱਲ ਕਨਾਨੀਆਂ ਦਾ ਸਾਰਾ ਦੇਸ ਅਤੇ ਮਆਰਾਹ ਜਿਹੜਾ ਸੀਦੋਨੀਆਂ ਦਾ ਹੈ, ਅਫ਼ੇਕਾਹ ਤੀਕ ਅਮੋਰੀਆਂ ਦੀ ਹੱਦ ਤੀਕ।
5 ਅਤੇ ਗਿਬਲੀਆਂ ਦਾ ਦੇਸ ਅਤੇ ਸਾਰਾ ਲਬਾਨੋਨ ਸੂਰਜ ਦੇ ਚੜ੍ਹਦੀ ਵੱਲ ਬਆਲ-ਗਾਦ ਤੋਂ ਜਿਹੜਾ ਹਬਰੋਨ ਦੇ ਪਰਬਤ ਹੇਠ ਹੈ ਹਮਾਥ ਦੇ ਰਾਹ ਤੀਕ।
6 ਪਹਾੜ ਦੇ ਸਾਰੇ ਵਸਨੀਕ ਲਬਾਨੋਨ ਤੋਂ ਮਿਸਰਫੋਥਮਯਿਮ ਤੀਕ ਅਰਥਾਤ ਸਾਰੇ ਸੀਦੋਨੀ। ਮੈਂ ਉਨ੍ਹਾਂ ਨੂੰ ਇਸਰਾਏਲੀਆਂ ਦੇ ਅੱਗੋਂ ਕੱਢ ਦਿਆਂਗਾ। ਕੇਵਲ ਤੂੰ ਉਹ ਨੂੰ ਇਸਰਾਏਲ ਲਈ ਮਿਲਖ ਵਿੱਚ ਅਲਾਟ ਕਰ ਦੇਹ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਸੀ।
7 ਹੁਣ ਏਸ ਧਰਤੀ ਨੂੰ ਓਹਨਾਂ ਨੌਆਂ ਗੋਤਾਂ ਅਤੇ ਮਨੱਸ਼ਾਹ ਦੇ ਅੱਧੇ ਗੋਤ ਲਈ ਮਿਲਖ ਵਿੱਚ ਵੰਡ ਦੇਈਂ।
8 ਉਹ ਦੇ ਨਾਲ ਰਊਬੇਨੀਆਂ ਅਤੇ ਗਾਦੀਆਂ ਨੇ ਆਪਣੀ ਮਿਲਖ ਜਿਹੜੀ ਮੂਸਾ ਨੇ ਓਹਨਾਂ ਨੂੰ ਯਰਦਨ ਪਾਰ ਚੜ੍ਹਦੀ ਵੱਲ ਦਿੱਤੀ ਸੀ ਲੈ ਲਈ ਹੈ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਉਨ੍ਹਾਂ ਨੂੰ ਦਿੱਤੀ ਸੀ।
9 ਅਰੋਏਰ ਤੋਂ ਜਿਹੜਾ ਅਰਨੋਨ ਦੀ ਵਾਦੀ ਦੇ ਕੰਢੇ ਉੱਤੇ ਹੈ ਅਤੇ ਉਹ ਸ਼ਹਿਰ ਜਿਹੜਾ ਵਾਦੀ ਦੇ ਵਿੱਚਕਾਰ ਹੈ ਅਤੇ ਮੇਦਬਾ ਦਾ ਸਾਰਾ ਮਦਾਨ ਦੀਬੋਨ ਤੀਕ।
10 ਅਤੇ ਅਮੋਰੀਆਂ ਦੇ ਰਾਜੇ ਸੀਹੋਨ ਦੇ ਸਾਰੇ ਸ਼ਹਿਰ ਜਿਹੜਾ ਹਸ਼ਬੋਨ ਵਿੱਚ ਰਾਜ ਕਰਦਾ ਸੀ ਅੰਮੋਨੀਆਂ ਦੀ ਹੱਦ ਤੀਕ।
11 ਅਤੇ ਗਿਲਆਦ ਅਤੇ ਗਸ਼ੂਰੀਆਂ ਅਤੇ ਮਆਕਾਥੀਆਂ ਦੀ ਹਦ ਅਤੇ ਸਾਰਾ ਹਰਮੋਨ ਪਰਬਤ ਅਤੇ ਸਾਰਾ ਬਾਸ਼ਾਨ ਸਲਕਾਹ ਤੀਕ।
12 ਬਾਸ਼ਾਨ ਵਿੱਚ ਓਗ ਦਾ ਸਾਰਾ ਰਾਜ ਜਿਹੜਾ ਅਸ਼ਤਾਰੋਥ ਅਰ ਅਦਰਈ ਵਿੱਚ ਰਾਜ ਕਰਦਾ ਸੀ। ਉਹ ਰਫਾਈਆਂ ਦੇ ਬਕੀਏ ਤੋਂ ਰਹਿ ਗਿਆ ਸੀ ਕਿਉਂ ਜੋ ਮੂਸਾ ਨੇ ਉਨ੍ਹਾਂ ਨੂੰ ਮਾਰ ਕੇ ਕੱਢ ਦਿੱਤਾ ਸੀ।
13 ਤਾਂ ਵੀ ਇਸਰਾਏਲੀਆਂ ਨੇ ਗਸ਼ੂਰੀਆਂ ਅਤੇ ਮਆਕਾਥੀਆਂ ਨੂੰ ਨਾ ਕੱਢਿਆ ਪਰ ਗਸ਼ੂਰੀ ਅਤੇ ਮਆਕਾਥੀ ਅੱਜ ਦੇ ਦਿਨ ਤੀਕ ਇਸਰਾਏਲ ਦੇ ਵਿੱਚ ਰਹਿੰਦੇ ਹਨ।
14 ਕੇਵਲ ਲੇਵੀਆਂ ਦੇ ਗੋਤ ਨੂੰ ਉਸ ਨੇ ਮਿਲਖ ਨਾ ਦਿੱਤੀ। ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਉਹ ਦੀ ਮਿਲਖ ਹਨ ਜਿਵੇਂ ਉਹ ਓਹਨਾਂ ਨੂੰ ਬੋਲਿਆ ਸੀ।
15 ਮੂਸਾ ਨੇ ਰਊਬੇਨੀਆਂ ਦੇ ਗੋਤ ਨੂੰ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਵੰਡ ਦਿੱਤਾ।
16 ਅਤੇ ਉਨ੍ਹਾਂ ਦੀ ਹੱਦ ਅਰੋਏਰ ਤੋਂ ਜਿਹੜਾ ਅਰਨੋਨ ਦੀ ਵਾਦੀ ਦੇ ਕੰਢੇ ਉੱਤੇ ਹੈ ਅਤੇ ਉਹ ਸ਼ਹਿਰ ਜਿਹੜਾ ਵਾਦੀ ਦੇ ਵਿੱਚਕਾਰ ਹੈ ਅਤੇ ਮੇਦਬਾ ਤੀਕ ਸਾਰਾ ਮਦਾਨ।
17 ਹਸ਼ਬੋਨ ਅਤੇ ਉਹ ਦੇ ਸਾਰੇ ਸ਼ਹਿਰ ਜਿਹੜੇ ਉਪਰਲੇ ਮਦਾਨ ਵਿੱਚ ਹਨ ਅਰਥਾਤ ਦੀਬੋਨ ਅਤੇ ਬਾਮੋਥ-ਬਆਲ ਅਤੇ ਬੈਤ-ਬਆਲ ਮਓਨ।
18 ਅਤੇ ਯਹਸਾਹ ਅਤੇ ਕਦੇਮੋਥ ਅਤੇ ਮੇਫਾਅਥ।
19 ਅਤੇ ਕਿਰਯਾਥਇਮ ਅਤੇ ਸਿਬਮਾਹ ਅਤੇ ਸਰਬ-ਸ਼ਹਰ ਜਿਹੜਾ ਪਹਾੜ ਦੀ ਖੱਡ ਵਿੱਚ ਹੈ।
20 ਅਤੇ ਬੈਤ ਪਓਰ ਅਤੇ ਪਿਸਗਾਹ ਦੀਆਂ ਢਾਲਾਂ ਅਤੇ ਬੈਤ ਯਸ਼ਿਮੋਥ।
21 ਅਤੇ ਉਪਰਲੇ ਮਦਾਨ ਦੇ ਸਾਰੇ ਸ਼ਹਿਰ ਅਤੇ ਅਮੋਰੀਆਂ ਦੇ ਰਾਜੇ ਸੀਹੋਨ ਦਾ ਸਾਰਾ ਰਾਜ ਜਿਹੜਾ ਹਸ਼ਬੋਨ ਵਿੱਚ ਰਾਜ ਕਰਦਾ ਸੀ ਅਤੇ ਜਿਹ ਨੂੰ ਮੂਸਾ ਨੇ ਮਿਦਯਾਨ, ਅੱਵੀ, ਰਕਮ, ਸੂਰ, ਹੂਰ ਅਤੇ ਰਬਾ ਦਿਆਂ ਪਰਧਾਨਾਂ ਸਣੇ ਜਿਹੜੇ ਸੀਹੋਨ ਦੇ ਸਜ਼ਾਦੇ ਸਨ ਅਤੇ ਜਿਹੜੇ ਉਸ ਦੇਸ ਵਿੱਚ ਵੱਸਦੇ ਸਨ ਮਾਰਿਆ ਸੀ।
22 ਉਸ ਫ਼ਾਲ ਪੌਣ ਵਾਲੇ ਬਓਰ ਦੇ ਪੁੱਤ੍ਰ ਬਿਲਆਮ ਨੂੰ ਵੀ ਇਸਰਾਏਲੀਆਂ ਨੇ ਤੇਗ ਨਾਲ ਓਹਨਾਂ ਦੇ ਵੱਢੇ ਹੋਇਆਂ ਦੇ ਵਿੱਚ ਵੱਢਿਆ।
23 ਰਊਬੇਨੀਆਂ ਦੀ ਹੱਦ ਯਰਦਨ ਅਰ ਉਹ ਦੀ ਹੱਦ ਸੀ। ਰਊਬੇਨੀਆਂ ਦੀ ਮਿਲਖ ਉਨ੍ਹਾਂ ਘਰਾਣਿਆਂ ਅਨੁਸਾਰ ਸ਼ਹਿਰਾਂ ਅਤੇ ਉਨ੍ਹਾਂ ਦੇ ਪਿੰਡਾਂ ਸਣੇ ਸੀ।
24 ਮੂਸਾ ਨੇ ਗਾਦ ਦੇ ਗੋਤ ਨੂੰ ਅਰਥਾਤ ਗਾਦੀਆਂ ਨੂੰ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਮਿਲਖ ਦੇ ਦਿੱਤੀ।
25 ਅਤੇ ਉਨ੍ਹਾਂ ਦੀ ਹੱਦ ਯਜ਼ੇਰ ਸੀ ਅਤੇ ਗਿਲਆਦ ਦੇ ਸਾਰੇ ਸ਼ਹਿਰ ਅਤੇ ਅੰਮੋਨੀਆਂ ਦਾ ਅੱਧਾ ਦੇਸ ਅਰੋਏਰ ਤੀਕ ਜਿਹੜਾ ਰੱਬਾਹ ਦੇ ਅੱਗੇ ਹੈ।
26 ਅਤੇ ਹਸ਼ਬੋਨ ਤੋਂ ਰਾਮਥ ਮਿਸਪਹ ਅਤੇ ਬਟੋਨੀਮ ਤੀਕ ਅਤੇ ਮਹਨਇਮ ਤੋਂ ਦਬਿਰ ਦੀ ਹੱਦ ਤੀਕ।
27 ਅਤੇ ਖੱਡ ਵਿੱਚ ਬੈਤ ਹਾਰਾਮ ਅਤੇ ਬੈਤ ਨਿਮਰਾਹ ਅਤੇ ਸੁੱਕੋਥ ਅਤੇ ਸਾਫੋਨ ਅਰਥਾਤ ਹਸ਼ਬੋਨ ਦੇ ਰਾਜੇ ਸੀਹੋਨ ਦਾ ਬਾਕੀ ਰਾਜ ਜਿਹ ਦੀ ਹੱਦ ਯਰਦਨ ਸੀ ਕਿੰਨਰਥ ਸਮੁੰਦਰ ਦੇ ਸਿਰੇ ਤੀਕ ਯਰਦਨ ਪਾਰ ਪੂਰਬ ਵੱਲ।
28 ਏਹ ਗਾਦੀਆਂ ਦੀ ਮਿਲਖ ਉਨ੍ਹਾਂ ਦੇ ਘਰਾਣਿਆਂ, ਸ਼ਹਿਰਾਂ ਅਤੇ ਉਨ੍ਹਾਂ ਦੇ ਪਿੰਡਾਂ ਸਣੇ ਸੀ।
29 ਮੂਸਾ ਨੇ ਮਨੱਸ਼ਹ ਦੇ ਅੱਧੇ ਗੋਤ ਨੂੰ ਵੀ ਮਿਲਖ ਦੇ ਦਿੱਤੀ ਅਤੇ ਉਹ ਮਨੱਸ਼ੀਆਂ ਦੇ ਅੱਧੇ ਗੋਤ ਲਈ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਸੀ।
30 ਅਤੇ ਉਨ੍ਹਾਂ ਦੀ ਹੱਦ ਮਹਨਇਮ ਤੋਂ ਸੀ ਅਰਥਾਤ ਸਾਰਾ ਬਾਸ਼ਾਨ, ਬਾਸ਼ਾਨ ਦੇ ਰਾਜੇ ਓਗ ਦਾ ਸਾਰਾ ਰਾਜ ਅਤੇ ਯਾਈਰ ਦੇ ਸਾਰੇ ਨਗਰ ਜਿਹੜੇ ਬਾਸ਼ਾਨ ਵਿੱਚ ਸਨ ਸੱਠ ਸ਼ਹਿਰ ਸਨ।
31 ਅਤੇ ਗਿਲਆਦ ਦਾ ਅੱਧ ਅਤੇ ਅਸ਼ਤਾਰੋਥ ਅਤੇ ਅਦਰਈ ਬਾਸ਼ਾਨ ਵਿੱਚ ਓਗ ਦੇ ਰਾਜੇ ਦੇ ਸ਼ਹਿਰ ਮਨੱਸ਼ਹ ਦੇ ਪੁੱਤ੍ਰ ਮਾਕੀਰ ਦੇ ਪੁੱਤ੍ਰਾਂ ਲਈ ਸਨ ਅਰਥਾਤ ਮਾਕੀਰ ਦੇ ਪੁੱਤ੍ਰਾਂ ਦੇ ਅੱਧ ਲਈ ਉਨ੍ਹਾਂ ਦੇ ਘਰਾਣਿਆਂ ਅਨੁਸਾਰ।
32 ਏਹ ਓਹ ਮਿਲਖਾਂ ਹਨ ਜਿਹੜੀਆਂ ਮੂਸਾ ਨੇ ਮੋਆਬ ਦੇ ਮਦਾਨਾਂ ਵਿੱਚ ਯਰਦਨ ਪਾਰ ਯਰੀਹੋ ਕੋਲ ਪੂਰਬ ਵੱਲ ਵੰਡੀਆਂ।
33 ਪਰ ਲੇਵੀ ਦੇ ਗੋਤ ਨੂੰ ਮੂਸਾ ਨੇ ਕੋਈ ਮਿਲਖ ਨਾ ਦਿੱਤੀ। ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਹੀ ਓਹਨਾਂ ਦੀ ਮਿਲਖ ਹੈ ਜਿਵੇਂ ਉਹ ਓਹਨਾਂ ਨੂੰ ਬੋਲਿਆ ਸੀ।