੨ ਸਮੋਈਲ
ਕਾਂਡ 17
ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਇਹ ਵੀ ਕਿਹਾ, "ਮੈਨੂੰ ਪਰਵਾਨਗੀ ਦੇਵੋ ਜੋ ਮੈਂ ਹੁਣ 12,000 ਮਨੁੱਖ ਚੁਣ ਲਵਾਂ ਅਤੇ ਅੱਜ ਹੀ ਰਾਤ ਉੱਠਕੇ ਦਾਊਦ ਦਾ ਪਿੱਛਾ ਕਰਾਂ।
2 ਮੈਂ ਉਸ ਨੂੰ ਉਸ ਵਕਤ ਫ਼ੜਾਂਗਾ ਜਦੋਂ ਕਿ ਉਹ ਬਕਿਆ-ਹ੍ਹਾਰਿਆ ਪਿਆ ਹੋਵੇਗਾ। ਮੈਂ ਉਸਨੂੰ ਡਰਾਵਾਂਗਾ ਅਤੇ ਉਸਦੇ ਸਾਰੇ ਲੋਕ ਭੱਜ ਜਾਣਗੇ। ਪਰ ਮੈਂ ਸਿਰਫ਼ ਦਾਊਦ ਪਾਤਸ਼ਾਹ ਨੂੰ ਹੀ ਮਾਰਾਂਗਾ।
3 ਫ਼ਿਰ ਮੈਂ ਸਾਰੇ ਲੋਕਾਂ ਨੂੰ ਤੇਰੇ ਕੋਲ ਵਾਪਸ ਲੈ ਆਵਾਂਗਾ। ਜੇਕਰ ਦਾਊਦ ਮਰ ਗਿਆ ਤਾਂ ਫ਼ਿਰ ਸਾਰੇ ਲੋਕੀ ਸ਼ਾਂਤੀ ਚ ਵਾਪਸ ਮੁੜ ਆਉਣਗੇ।"
4 ਸੋ ਇਹ ਗੱਲ ਅਬਸ਼ਾਲੋਮ ਅਤੇ ਸਾਰੇ ਇਸਰਾਏਲੀ ਆਗੂਆਂ ਨੂੰ ਚੰਗੀ ਲਗੀ।
5 ਪਰ ਅਬਸ਼ਾਲੋਮ ਨੇ ਆਖਿਆ, "ਹੁਣ ਹੂਸ਼ਈ ਅਰਕੀ ਨੂੰ ਵੀ ਸੱਦ ਲਵੋ! ਮੈਂ ਉਸਦੇ ਮੂੰਹੋਁ ਵੀ ਕੁਝ ਸੁਣਨਾ ਚਾਹੁੰਦਾ ਹਾਂ।"
6 ਹੂਸ਼ਈ ਅਬਸ਼ਾਲੋਮ ਕੋਲ ਆਇਆ ਅਤੇ ਅਬਸ਼ਾਲੋਮ ਨੇ ਹੂਸ਼ਈ ਨੂੰ ਕਿਹਾ, "ਇਹ ਹੈ ਅਹੀਥੋਫ਼ਲ ਦੀ ਸਲਾਹ, ਕੀ ਸਾਨੂੰ ਉਸ ਤੇ ਅਮਲ ਕਰਨਾ ਚਾਹੀਦਾ ਹੈ? ਜੇਕਰ ਨਹੀਂ ਤਾਂ ਸਾਨੂੰ ਦੱਸੋ?"
7 ਹੂਸ਼ਈ ਨੇ ਅਬਸ਼ਾਲੋਮ ਨੂੰ ਕਿਹਾ, "ਅਹੀਥੋਫ਼ਲ ਨੇ ਜੋ ਇਹ ਸਲਾਹ ਇਸ ਵਕਤ ਦਸੀ ਹੈ ਉਹ ਚੰਗੀ ਨਹੀਂ।"
8 ਨਾਲ ਹੀ ਹੂਸ਼ਈ ਨੇ ਇਹ ਵੀ ਕਿਹਾ, "ਤੁਸੀਂ ਆਪਣੇ ਪਿਤਾ ਅਤੇ ਉਸਦੇ ਆਦਮੀਆਂ ਨੂੰ ਵੀ ਜਾਣਦੇ ਹੀ ਹੋ ਕਿ ਉਹ ਕਿੰਨੇ ਸੂਰਮੇ ਹਨ। ਉਹ ਇੰਨੇ ਖਤਰਨਾਕ ਹਨ ਜਿੰਨੇ ਕਿ ਜੰਗਲੀ ਰਿੱਛ ਜਿਵੇਂ ਉਸਦੇ ਬੱਚੇ ਨੂੰ ਉਜਾੜ ਵਿੱਚ ਖੁਸ ਜਾਣ ਤਾਂ ਹੁੰਦਾ ਹੈ। ਤੁਹਾਡੇ ਪਿਤਾ ਇੱਕ ਯੋਧਾ ਵੀਰ ਹਨ ਅਤੇ ਉਹ ਸਾਰੀ ਰਾਤ ਲੋਕਾਂ ਨਾਲ ਨਹੀਂ ਠਹਿਰੇਗਾ।
9 ਹੁਣ ਵੀ ਸ਼ਾਇਦ ਉਹ ਕਿਸੇ ਖੁਡ੍ਡ ਜਾਂ ਗੁਫ਼ਾ ਵਿੱਚ ਲੁਕਿਆ ਹੋਵੇ। ਜੇਕਰ ਤੁਹਾਡਾ ਪਿਤਾ ਪਹਿਲਾਂ ਤੁਹਾਡੇ ਤੋਂ ਤੁਹਾਡੇ ਤੇ ਹਮਲਾ ਬੋਲੇ ਤਾਂ ਲੋਕਾਂ ਵਿੱਚ ਖਬਰ ਫ਼ੈਲ ਜਾਵੇਗੀ ਅਤੇ ਉਹ ਸੋਚਣਗੇ, "ਅਬਸ਼ਾਲੋਮ ਦੇ ਆਦਮੀ ਹਾਰ ਰਹੇ ਹਨ!
10 ਤਾਂ ਫ਼ਿਰ ਭਾਵੇਂ ਜਿਹੜੇ ਸ਼ੇਰ ਵਰਗੇ ਬਹਾਦੁਰ ਸੂਰਮੇ ਵੀ ਹਨ ਉਹ ਵੀ ਡਰ ਜਾਣਗੇ ਕਿਉਂ ਕਿ ਸਾਰੇ ਇਸਰਾਏਲੀ ਜਾਣਦੇ ਹਨ ਕਿ ਤੁਹਾਡੇ ਪਿਤਾ ਵੱਡੇ ਵੀਰ ਯੋਧਾ ਹਨ ਅਤੇ ਉਸਦੇ ਆਦਮੀ ਵੀ ਬੜੇ ਬਹਾਦੁਰ ਸੂਰਮੇ ਹਨ।
11 "ਮੈਂ ਤਾਂ ਤੁਹਾਨੂੰ ਇਹੀ ਸੁਝਾਅ ਦਿੰਦਾ ਹਾਂ ਕਿ ਤੁਸੀਂ ਦਾਨ ਤੋਂ ਲੈਕੇ ਬੇਰਸ਼ਬਾ ਤੀਕ ਸਾਰੇ ਇਸਰਾਏਲੀਆਂ ਨੂੰ ਇਕਠਿਆਂ ਕਰੋ। ਤੱਦ ਉੱਥੇ ਇੰਨੇ ਲੋਕ ਹੋਣ ਜਿਵੇਂ ਸਮੁੰਦਰ ਕੰਢੇ ਰੇਤ। ਤੱਦ ਤੁਸੀਂ ਲੜਾਈ ਵਿੱਚ ਜ਼ਰੂਰ ਉਤਰੋ।
12 ਅਤੇ ਅਸੀਂ ਦਾਊਦ ਨੂੰ ਜਿੱਥੇ ਉਹ ਲੁਕਿਆ ਹੋਵੇਗਾ, ਫ਼ੜ ਲਵਾਂਗੇ। ਅਸੀਂ ਬਹੁਤ ਸਾਰੇ ਸਿਪਾਹੀਆਂ ਨਾਲ ਦਾਊਦ ਤੇ ਹਮਲਾ ਬੋਲਾਂਗੇ ਅਸੀਂ ਉਸ ਵਕਤ ਘਾਹ ਤੇ ਪਈ ਬਹੁਤ ਸਾਰੀ ਤਰੇਲ ਵਾਂਗ ਹੋਵਾਂਗੇ ਅਤੇ ਅਸੀਂ ਦਾਊਦ ਅਤੇ ਉਸਦੇ ਸਾਰੇ ਆਦਮੀਆਂ ਨੂੰ ਮਾਰ ਮੁਕਾਵਾਂਗੇ। ਉਸਦਾ ਕੋਈ ਵੀ ਮਨੁੱਖ ਜਿਉਂਦਾ ਨਹੀਂ ਬਚੇਗਾ।
13 ਜੇਕਰ ਦਾਊਦ ਕਿਸੇ ਸ਼ਹਿਰ ਵਿੱਚ ਵੜ ਗਿਆ ਹੋਵੇ ਤਾਂ ਸਾਰੇ ਇਸਰਾਏਲੀ ਉਸ ਸ਼ਹਿਰ ਵਿੱਚ ਰਸੀਆਂ ਲੈਕੇ ਚੜ ਜਾਣਗੇ ਅਤੇ ਅਸੀਂ ਉਸ ਸ਼ਹਿਰ ਦੀਆਂ ਸਾਰੀਆਂ ਦੀਵਾਰਾਂ ਭੰਨ ਸੁੱਟਾਂਗੇ। ਅਸੀਂ ਉਸਨੂੰ ਖੱਡ ਜਾਂ ਵਾਦੀ ਵਿੱਚ ਅਜਿਹਾ ਸੁੱਟਾਂਗੇ ਕਿ ਉਸ ਸ਼ਹਿਰ ਵਿੱਚ ਤੁਹਾਨੂੰ ਇੱਕ ਕਂਕਰ ਵੀ ਨਾ ਲੱਭੇਗਾ।"
14 ਅਬਸ਼ਾਲੋਮ ਅਤੇ ਸਾਰੇ ਇਸਰਾਏਲੀਆਂ ਨੇ ਕਿਹਾ, "ਹੂਸ਼ਈ ਅਰਕੀ ਦੀ ਸਲਾਹ ਅਹੀਥੋਫ਼ਲ ਦੀ ਸਲਾਹ ਕੋਲੋਂ ਚੰਗੀ ਹੈ।" ਉਨ੍ਹਾਂ ਨੇ ਅਜਿਹਾ ਇਸ ਲਈ ਆਖਿਆ ਕਿਉਂ ਕਿ ਇਹ ਯਹੋਵਾਹ ਦੀ ਵਿਉਂਤ ਸੀ। ਯਹੋਵਾਹ ਨੇ ਅਹੀਥੋਫ਼ਲ ਦੀ ਸਲਾਹ ਨੂੰ ਨਕਾਰਾ ਸਿਧ੍ਧ ਕਰਨ ਦੀ ਸਲਾਹ ਦਿੱਤੀ ਸੀ ਕਿਉਂ ਕਿ ਯਹੋਵਾਹ ਨੇ ਅਹੀਥੋਫ਼ਲ ਦੀ ਚੰਗੀ ਸਲਾਹ ਨੂੰ ਉਲਟਾ ਪਾਉਣ ਲਈ ਅੱਗੇ ਹੀ ਠਹਿਰਾ ਦਿੱਤਾ ਸੀ ਕਿ ਯਹੋਵਾਹ ਅਬਸ਼ਾਲੋਮ ਉੱਤੇ ਬੁਰਿਆਈ ਪਾਵੇ।
15 ਤੱਦ ਹੂਸ਼ਈ ਨੇ ਸਾਦੋਕ ਅਤੇ ਅਬਯਾਬਾਰ ਜਾਜਕਾਂ ਨੂੰ ਆਖਿਆ ਕਿ ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਅਤੇ ਇਸਰਾਏਲ ਦੇ ਆਗੂਆਂ ਨੂੰ ਇਉਂ ਸਲਾਹ ਦਿੱਤੀ ਹੈ ਅਤੇ ਮੈਂ ਇਉਂ ਇਹ-ਇਹ ਸਲਾਹ ਦਿੱਤੀ ਹੈ। ਤੱਦ ਹੂਸ਼ਈ ਨੇ ਕਿਹਾ,
16 "ਜਲਦੀ ਹੀ ਦਾਊਦ ਨੂੰ ਇਹ ਸੁਨਿਹਾ ਭੇਜੋ। ਉਸਨੂੰ ਆਖੋ ਕਿ ਅੱਜ ਰਾਤ ਉਸ ਜਗ੍ਹਾ ਦੇ ਕਰੀਬ ਨਾ ਰਹੇ ਜਿਬੋਁ ਦੀ ਲੋਕ ਮਾਰੂਬਲ ਅੰਦਰ ਜਾਂਦੇ ਹਨ। ਇਸਦੀ ਬਜਾਇ, ਉਸਨੂੰ ਕਿਸੇ ਵੀ ਕੀਮਤ ਤੇ ਪਾਰ ਲੰਘ ਜਾਣਾ ਚਾਹੀਦਾ ਹੈ ਨਹੀਂ ਤਾਂ ਉਸ ਉੱਤੇ ਅਤੇ ਉਸਦੇ ਸਾਰੇ ਲੋਕਾਂ ਉੱਤੇ ਹਮਲਾ ਹੋਵੇਗਾ ਅਤੇ ਉਹ ਤਬਾਹ ਹੋ ਜਾਣਗੇ।"
17 ਉਸ ਵੇਲੇ ਯੋਨਾਬਾਨ ਅਤੇ ਅਹੀਮਅਸ ੇਨ-ਰੋਗੇਲ ਵਿੱਚ ਜਾਜਕ ਦੇ ਪੁੱਤਰ ਰਹਿੰਦੇ ਸਨ। ਉਹ ਨਹੀਂ ਚਾਹੁੰਦੇ ਸਨ ਕਿ ਉਨ੍ਹਾਂ ਦਾ ਆਉਣਾ ਜਾਣਾ ਸ਼ਹਿਰ ਵਿੱਚ ਜਾਣਿਆ ਜਾਵੇ ਤਾਂ ਇੱਕ ਨੌਕਰਾਨੀ ਨੇ ਉਨ੍ਹਾਂ ਨੂੰ ਜਾਕੇ ਦੱਸਿਆ ਅਤੇ ਸਾਰੀ ਖਬਰ ਦਿੱਤੀ ਤਾਂ ਫ਼ਿਰ ਯੋਨਾਬਾਨ ਅਤੇ ਅਹੀਮਅਸ ਉਥੋਂ ਗਏ ਅਤੇ ਇਹ ਸਾਰੀ ਖਬਰ ਦਾਊਦ ਪਾਤਸ਼ਾਹ ਨੂੰ ਜਾ ਦਸੀ।
18 ਪਰ ਇੱਕ ਮੁੰਡੇ ਨੇ ਯੋਨਾਬਾਨ ਅਤੇ ਅਹੀਮਅਸ ਨੂੰ ਜਾਂਦਿਆਂ ਵੇਖ ਲਿਆ ਅਤੇ ਉਹ ਅਬਸ਼ਾਲੋਮ ਨੂੰ ਖਬਰ ਦੇਣ ਲਈ ਦੌੜਿਆ। ਯੋਨਾਬਾਨ ਅਤੇ ਅਬਸ਼ਾਲੋਮ ਉਥੋਂ ਬੜੀ ਤੇਜ਼ੀ ਨਾਲ ਭੱਜੇ ਅਤੇ ਬਹੁਰੀਮ ਵਿੱਚ ਇੱਕ ਆਦਮੀ ਦੇ ਘਰ ਆਣ ਵੜੇ। ਉਸ ਆਦਮੀ ਦੇ ਵਿਹੜੇ ਵਿੱਚ ਇੱਕ ਖੂਹ ਸੀ, ਉਹ ਉਸ ਵਿੱਚ ਉਤਰ ਗਏ।
19 ਉਸ ਆਦਮੀ ਦੀ ਪਤਨੀ ਨੇ ਖੂਹ ਉੱਪਰ ਇੱਕ ਚਾਦਰ ਵਿਛਾਅ ਦਿੱਤੀ ਅਤੇ ਉਸ ਉੱਪਰ ਅਨਾਜ਼ ਖਲਾਰ ਦਿੱਤਾ। ਇਸ ਨਾਲ ਖੂਹ ਕਣਕ ਦੀ ਖੇਹੀ ਜਿਹੀ ਲੱਗਣ ਲੱਗਾ। ਇਉਂ ਕਿਸੇ ਨੂੰ ਵੀ ਇਹ ਪਤਾ ਨਾ ਲਗਿਆ ਕਿ ਉਹ ਦੋਵੇਂ ਇੱਥੇ ਲੁਕੇ ਹੋਏ ਹਨ।
20 ਅਬਸ਼ਾਲੋਮ ਦੇ ਆਦਮੀ ਨੌਕਰ ਉਸ ਔਰਤ ਦੇ ਘਰ ਆਏ ਅਤੇ ਉਨ੍ਹਾਂ ਪੁਛਿਆ, "ਅਹ੍ਹੀਮਅਸ ਅਤੇ ਯੋਨਾਬਾਨ ਕਿੱਥੋ ਹਨ?:ਉਸ ਔਰਤ ਨੇ ਅਬਸ਼ਾਲੋਮ ਦੇ ਸੇਵਕਾਂ ਨੂੰ ਕਿਹਾ, "ਉਹ ਤਾਂ ਹੁਣ ਤੀਕ ਨਦੀਓ ਵੀ ਪਾਰ ਲੰਘ ਗਏ ਹੋਣਗੇ।"ਤੱਦ ਅਬਸ਼ਾਲੋਮ ਦੇ ਸੇਵਕਾਂ ਨੇ ਉਨ੍ਹਾਂ ਦੋਨਾਂ ਨੂੰ ਇੱਧਰ ਉਧ੍ਧਰ ਲਭਿਆ, ਪਰ ਜਦੋਂ ਉਨ੍ਹਾਂ ਨੂੰ ਉਹ ਨਾ ਲੱਭੇ ਤਾਂ ਉਹ ਯਰੂਸ਼ਲਮ ਨੂੰ ਵਾਪਸ ਮੁੜ ਗਏ।
21 ਜਦੋਂ ਉਸਦੇ ਨੌਕਰ ਵਾਪਸ ਚਲੇ ਗਏ ਤਾਂ ਯੋਨਾਬਾਨ ਅਤੇ ਅਹੀਮਅਸ ਖੂਹ ਚੋ ਬਾਹਰ ਨਿਕਲੇ ਅਤੇ ਉਨ੍ਹਾਂ ਨੇ ਜਾਕੇ ਦਾਊਦ ਨੂੰ ਦੱਸਿਆ, "ਜ੍ਜਲਦੀ ਕਰ! ਜਲਦੀ ਦਰਿਆ ਪਾਰ ਕਰ ਕਿਉਂ ਕਿ ਅਹੀਥੋਫ਼ਲ ਤੇਰੇ ਖਿਲਾਫ਼ ਇਹ ਸਲਾਹ ਕਰ ਰਿਹਾ ਹੈ।"
22 ਤੱਦ ਦਾਊਦ ਅਤੇ ਉਸਦੇ ਸਾਰੇ ਆਦਮੀ ਯਰਦਨ ਦਰਿਆ ਤੋਂ ਪਾਰ ਲੰਘ ਗਏ। ਸਵੇਰ ਹੋਣ ਤੋਂ ਪਹਿਲਾਂ ਉਹ ਤੇ ਉਸਦੇ ਆਦਮੀ ਦਰਿਆ ਪਾਰ ਕਰ ਚੁੱਕੇ ਸਨ।
23 ਜਦੋਂ ਅਹੀਥੋਫ਼ਲ ਨੇ ਵੇਖਿਆ ਕਿ ਇਸਰਾਏਲੀਆਂ ਨੇ ਉਸਦੀ ਸਲਾਹ ਨੂੰ ਨਹੀਂ ਮੰਨਿਆ ਤਾਂ ਉਸਨੇ ਆਪਣੇ ਖੋਤੇ ਨੂੰ ਕਸਿਆ ਅਤੇ ਆਪਣੇ ਖੋਤੇ ਤੇ ਕਾਠੀ ਪਾਕੇ ਉਸ ਉੱਪਰ ਚਢ਼ਕੇ ਆਪਣੇ ਸ਼ਹਿਰ ਵਿੱਚ ਆਪਣੇ ਘਰ ਨੂੰ ਵਾਪਸ ਮੁੜ ਗਿਆ। ਉਸਨੇ ਆਪਣੇ ਪਰਿਵਾਰ ਨੂੰ ਸੁਧਾਰ ਕੇ ਆਪਣੇ ਆਪਨੂੰ ਫ਼ਾਹਾ ਦੇ ਦਿੱਤਾ। ਜਦੋਂ ਅਹੀਥੋਫ਼ਲ ਮਰ ਗਿਆ ਤਾਂ ਲੋਕਾਂ ਨੇ ਉਸਨੂੰ ਉਸਦੇ ਪਿਤਾ ਦੀ ਸਮਾਧ ਵਿੱਚ ਹੀ ਦੱਬ ਦਿੱਤਾ।
24 ਫ਼ੇਰ ਦਾਊਦ ਮਹਨਇਮ ਨੂੰ ਲੰਘ ਗਿਆ ਪਰ ਅਬਸ਼ਾਲੋਮ ਅਤੇ ਇਸਰਾਏਲੀਆਂ ਨੇ ਜੋ ਉਸਦੇ ਨਾਲ ਸਨ ਯਰਦਨ ਦਰਿਆ ਪਾਰ ਕੀਤਾ।
25 ਅਬਸ਼ਾਲੋਮ ਨੇ ਯੋਆਬ ਦੀ ਥਾਂ ਅਮਾਸਾ ਨੂੰ ਸੈਨਾ ਦਾ ਕਪਤਾਨ ਬਣਾਇਆ। ਅਮਾਸਾ ਇੱਕ ਯਿਬਰਾ ਨਾਂ ਦੇ ਇਸਰਾਏਲੀ ਮਨੁੱਖ ਦਾ ਪੁੱਤਰ ਸੀ। ਉਸਨੇ ਨਾਹਸ਼ ਦੀ ਧੀ, ਯੋਆਬ ਦੀ ਮਾਂ, ਸਰੂਯਾਹ ਦੀ ਭੈਣ ਅਬੀਗੈਲ ਨਾਲ ਸੰਭੋਗ ਕੀਤਾ ਸੀ।
26 ਇਉਂ ਅਬਸ਼ਾਲੋਮ ਅਤੇ ਇਸਰਾਏਲੀਆਂ ਨੇ ਗਿਲਆਦ ਦੇ ਦੇਸ਼ ਵਿੱਚ ਡੇਰੇ ਲਾ ਲੇ।
27 ਤੱਦ ਦਾਊਦ ਮਹਨਇਮ ਵਿੱਚ ਪਹੁੰਚਿਆ। ਸ਼ੋਬੀ, ਮਾਕੀਰ ਅਤੇ ਬਰਜ਼ਿਲਈ ਵੀ ਉਸੇ ਜਗ੍ਹਾ ਸਨ। (ਸ਼ੋਬੀ ਨਾਹਸ਼ ਦਾ ਪੁੱਤਰ, ਅੰਮੋਨੀਆਂ ਦੇ ਰਬ੍ਬਾਹ ਤੋਂ ਸੀ। ਮਾਕੀਰ ਜੋ ਕਿ ਅੰਮੀੇਲ ਦਾ ਪੁੱਤਰ ਲੋ-ਦਬਾਰ ਤੋਂ ਸੀ ਅਤੇ ਬਰਜ਼ਿਲਈ ਗਿਲਆਦੀ ਰੋਗਲੀਮ ਤੋਂ ਸੀ।)
28 ਉਨ੍ਹਾਂ ਤਿੰਨਾਂ ਮਨੁੱਖਾਂ ਨੇ ਕਿਹਾ, "ਉਜਾੜ ਵਿੱਚ ਲੋਕ ਭੁੱਖੇ, ਪਿਆਸੇ ਅਤੇ ਬਕ੍ਕੇ ਹੋਏ ਹਨ।" ਇਸ ਲਈ ਉਹ ਦਾਊਦ ਲਈ ਅਤੇ ਉਸਦੇ ਨਾਲ ਜਿੰਨੇ ਆਦਮੀ ਸਨ ਉਨ੍ਹਾਂ ਲਈ ਬਹੁਤ ਸਾਰਾ ਸਮਾਨ ਲਿਆਏ।
29 ਉਨ੍ਹਾਂ ਨੇ ਉਨ੍ਹਾਂ ਲੋਕਾਂ ਵਾਸਤੇ ਅਤੇ ਦਾਊਦ ਲਈ ਬਿਸਤਰੇ ਭਾਂਡੇ ਤੇ ਕਟੋਰੇ ਕਈ ਤਰ੍ਹਾਂ ਦੇ ਬਰਤਨ ਲਿਆਂਦੇ। ਇਸ ਦੇ ਇਲਾਵਾ ਕਣਕ, ਜੌਁ, ਆਟਾ, ਭੁਂਨੇ ਹੋਏ ਅਨਾਜ਼, ਰਵਾਂਹ ਦੀਆਂ ਫ਼ਲੀਆਂ, ਮਸਰ, ਭੁਂਨੇ ਹੋਏ ਛੋਲੇ, ਸ਼ਹਿਦ, ਮਖ੍ਖਣ, ਭੇਡਾਂ ਅਤੇ ਪਨੀਰ ਆਦਿ ਵਸਤਾਂ ਲਿਆਏ।