੧ ਸਲਾਤੀਨ

1 2 3 4 5 6 7 8 9 10 11 12 13 14 15 16 17 18 19 20 21 22


ਕਾਂਡ 12

ਨਾਬਾਟ ਦਾ ਪੁੱਤਰ ਯਾਰਾਬੁਆਮ ਅਜੇ ਵੀ ਮਿਸਰ ਵਿੱਚ ਹੀ ਸੀ ਜਦੋਂ ਦਾ ਉਹ ਸੁਲੇਮਾਨ ਕੋਲੋਂ ਭੱਜਕੇ ਆਇਆ ਸੀ। ਜਦੋਂ ਉਸ ਨੂੰ ਸੁਲੇਮਾਨ ਦੀ ਮੌਤ ਦੀ ਖਬਰ ਮਿਲੀ, ਉਹ ਇਫ਼ਰਾਮ ਦੀਆਂ ਪਹਾੜੀਆਂ ਵਿੱਚ ਆਪਣੇ ਸ਼ਹਿਰ ਯਹਰਦਾਹ ਵਿੱਚ ਵਾਪਸ ਮੁੜਿਆ। ਪਾਤਸ਼ਾਹ ਸੁਲੇਮਾਨ ਮਰ ਗਿਆ ਅਤੇ ਆਪਣੇ ਪੁਰਖਿਆਂ ਦੇ ਪਾਸੇ ਤੇ ਦਫ਼ਨਾਇਆ ਗਿਆ। ਉਸਤੋਂ ਬਾਅਦ ਉਸਦਾ ਪੁੱਤਰ ਰਹਬੁਆਮ ਨਵਾਂ ਰਾਜਾ ਬਣਿਆ।
2
3 ਇਸਰਾਏਲ ਦੇ ਸਾਰੇ ਲੋਕ ਸ਼ਕਮ ਨੂੰ ਗਏ, ਉੱਥੇ ਉਹ ਰਹਬੁਆਮ ਨੂੰ ਰਾਜਾ ਬਨਾਉਣ ਲਈ ਗਏ ਅਤੇ ਰਹਬੁਆਮ ਖੁਦ ਵੀ ਉੱਥੇ ਪਾਤਸ਼ਾਹ ਬਣਨ ਲਈ ਗਿਆ ਤਾਂ ਲੋਕਾਂ ਨੇ ਰਹਬੁਆਮ ਨੂੰ ਕਿਹਾ,
4 "ਤੇਰੇ ਪਿਉ ਨੇ ਸਾਡੇ ਤੋਂ ਬੜਾ ਸਖਤ ਕੰਮ ਲਿੱਤਾ ਹੁਣ ਤੂੰ ਸਾਡੇ ਲਈ ਸੌਖਾ ਕਰ। ਜਿਹੜਾ ਤੇਰਾ ਪਿਤਾ ਸਾਡੇ ਤੋਂ ਸਖਤ ਕਂਂਮ ਲੈਂਦਾ ਸੀ ਤੇ ਭਾਰੇ ਕੰਮਾਂ ਲਈ ਮਜ਼ਬੂਰ ਕਰਦਾ ਸੀ ਹੁਣ ਤੂੰ ਉਹ ਬੰਦ ਕਰ। ਤਦ ਅਸੀਂ ਤੇਰੀ ਸੇਵਾ ਕਰਾਂਗੇ।"
5 ਰਹਬੁਆਮ ਨੇ ਆਖਿਆ, "ਤੁਸੀਂ ਮੇਰੇ ਕੋਲ ਤਿੰਨ ਦਿਨਾਂ ਤੱਕ ਆਉਣਾ ਤਾਂ ਮੈਂ ਇਸ ਗੱਲ ਦਾ ਜਵਾਬ ਦੇਵਾਂਗਾ।" ਇਸ ਲਈ ਲੋਕ ਉਥੋਂ ਵਾਪਸ ਪਰਤ ਗਏ।
6 ਉੱਥੇ ਕੁਝ ਬਜ਼ੁਰਗ ਸਨ ਜਿਨ੍ਹਾਂ ਨਾਲ ਸੁਲੇਮਾਨ ਜਦੋਂ ਜਿਉਂਦਾ ਸੀ ਤਾਂ ਉਸਦੇ ਮਦਦਗਾਰ ਸਨ ਤਾਂ ਰਹਬੁਆਮ ਨੇ ਉਨ੍ਹਾਂ ਨਾਲ ਸਲਾਹ ਕੀਤੀ ਕਿ ਉਸਨੂੰ ਹੁਣ ਕਿਵੇਂ ਕਰਨਾ ਚਾਹੀਦਾ ਹੈ। ਉਸਨੇ ਕਿਹਾ, "ਤੁਸੀਂ ਕਿਵੇਂ ਸੋਚਦੇ ਹੋਂ ਕਿ ਮੈਨੂੰ ਲੋਕਾਂ ਨੂੰ ਕੀ ਜਵਾਬ ਦੇਣਾ ਚਾਹੀਦਾ ਹੈ?"
7 ਬਜ਼ੁਰਗਾਂ ਨੇ ਆਖਿਆ, "ਜੇਕਰ ਅੱਜ ਦੇ ਦਿਨ ਤੂੰ ਇਨ੍ਹਾਂ ਲੋਕਾਂ ਦਾ ਸੇਵਕ ਬਣੇਁਗਾ, ਅਤੇ ਉਨ੍ਹਾਂ ਦੀ ਸੇਵਾ ਕਰੇਂਗਾ ਅਤੇ ਉਨ੍ਹਾਂ ਨੂੰ ਮਿੱਠੇ ਬੋਲਾਂ ਨਾਲ ਉੱਤਰ ਦੇਵੇਂਗਾ ਤਾਂ ਉਹ ਹਮੇਸ਼ਾ ਤੇਰੀ ਸੇਵਾ ਕਰਨਗੇ।"
8 ਪਰ ਰਹਬੁਆਮ ਨੇ ਉਨ੍ਹਾਂ ਦੀ ਸਲਾਹ ਨਾ ਮੰਨੀ ਅਤੇ ਜਿਹੜੇ ਉਸਦੇ ਜੁਆਨ ਮਿੱਤਰ ਸਨ ਉਨ੍ਹਾਂ ਕੋਲੋਂ ਸਲਾਹ ਲਿਤ੍ਤੀ।
9 ਰਹਬੁਆਮ ਨੇ ਕਿਹਾ, "ਲੋਕ ਮੈਨੂੰ ਆਖਦੇ ਹਨ, 'ਤੇਰੇ ਪਿਤਾ ਦਾ ਪਾਇਆ ਹੋਇਆ ਬੋਝ ਸਾਡੇ ਤੋਂ ਹੌਲਾ ਕਰ।' ਤੁਸੀਂ ਕੀ ਸੋਚਦੇ ਹੋ ਕਿ ਮੈਨੂੰ ਉਨ੍ਹਾਂ ਨੂੰ ਕੀ ਜਵਾਬ ਦੇਣਾ ਚਾਹੀਦਾ ਹੈ?"
10 ਪਾਤਸ਼ਾਹ ਦੇ ਜਵਾਨ ਮਿੱਤਰਾਂ ਨੇ ਆਖਿਆ, "ਉਹ ਲੋਕ ਜਿਹੜੇ ਤੈਨੂੰ ਇਉਂ ਕਹਿੰਦੇ ਹਨ ਕਿ ਤੁਹਾਡੇ ਪਿਤਾ ਨੇ ਸਾਡੇ ਸ਼ਰੀਰ ਤੋਂ ਭਾਰੀ ਕਾਰਜ ਲਿੱਤਾ ਤੇ ਤੂੰ ਸਾਡੇ ਉੱਪਰ ਉਸ ਕੰਮ ਨੂੰ ਹੌਲਾ ਕਰ ਤਾਂ ਤੂੰ ਉਨ੍ਹਾਂ ਨੂੰ ਇਉਂ ਆਖ ਕਿ ਮੇਰੀ ਛੋਟੀ ਉਂਗਲ ਮੇਰੇ ਪਿਤਾ ਦੇ ਸਾਰੇ ਸ਼ਰੀਰ ਨਾਲੋਂ ਬਲਵਾਨ ਹੈ। ਮੇਰੇ ਪਿਤਾ ਨੇ ਤੁਹਾਨੂੰ ਭਾਰਾ ਕੰਮ ਕਰਨ ਲਈ ਮਜ਼ਬੂਰ ਕੀਤਾ ਪਰ ਮੈਂ ਤੁਹਾਡੇ ਕੋਲੋਂ ਉਸ ਤੋਂ ਵੀ ਸਖਤ ਕੰਮ ਲਵਾਂਗਾ।
11 ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫ਼ਂਡਿਆ ਸੀ ਮੈਂ ਤੁਹਾਨੂੰ ਬਿਛ੍ਛੂਆਂ ਵਾਲੇ ਕੋਟਲਿਆਂ ਨਾਲ ਫ਼ਂਡਾਂਗਾ।"
12 ਸੋ ਯਾਰਾਬੁਆਮ ਅਤੇ ਸਾਰੇ ਲੋਕ ਤੀਜੇ ਦਿਨ ਰਹਬੁਆਮ ਕੋਲ ਆਏ ਜਿਵੇਂ ਪਾਤਸ਼ਾਹ ਨੇ ਉਨ੍ਹਾਂ ਨਾਲ ਗੱਲ ਕੀਤੀ ਸੀ ਕਿ ਤੁਸੀਂ ਤੀਜੇ ਦਿਨ ਮੇਰੇ ਕੋਲ ਆਉਣਾ।
13 ਤਾਂ ਪਾਤਸ਼ਾਹ ਨੇ ਉਨ੍ਹਾਂ ਲੋਕਾਂ ਨੂੰ ਕੌੜਾ ਜਿਹਾ ਉੱਤਰ ਦਿੱਤਾ ਅਤੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਜਿਹੜੀ ਉਨ੍ਹਾਂ ਉਸਨੂੰ ਦਿੱਤੀ ਨਾ ਮੰਨਿਆ।
14 ਅਤੇ ਜਵਾਨ ਮਿੱਤਰਾਂ ਦੀ ਸਲਾਹ ਨਾਲ ਉਹ ਉਨ੍ਹਾਂ ਨੂੰ ਬੋਲਿਆ ਕਿ ਮੇਰੇ ਪਿਤਾ ਨੇ ਤਾਂ ਤੁਹਾਡੇ ਸ਼ਰੀਰ ਤੋਂ ਭਾਰਾ ਕੰਮ ਲਿੱਤਾ ਪਰ ਮੈਂ ਤੁਹਾਡੇ ਸ਼ਰੀਰ ਤੋਂ ਹੋਰ ਭਾਰੀ ਕੰਮ ਲਵਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫ਼ਂਡਿਆ ਪਰ ਮੈਂ ਤੁਹਾਨੂੰ ਬਿਛ੍ਛੂਆਂ ਵਾਲੇ ਕੋਟਲਿਆਂ ਨਾਲ ਫ਼ਂਡਾਂਗਾ।
15 ਇਉਂ ਪਾਤਸ਼ਾਹ ਨੇ ਲੋਕਾਂ ਦੀ ਨਾਂ ਸੁਣੀ ਕਿਉਂ ਜੋ ਇਹ ਯਹੋਵਾਹ ਵੱਲੋਂ ਸੀ ਕਿ ਉਹ ਆਪਣੇ ਉਸ ਬਚਨ ਨੂੰ ਜਿਹੜਾ ਯਹੋਵਾਹ ਨੇ ਸ਼ੀਲੋਨੀ ਜਾਜਕ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਆਖਿਆ ਸੀ ਪੂਰਾ ਕਰੇ।
16 ਸਾਰੇ ਇਸਰਾਏਲ ਦੇ ਲੋਕਾਂ ਨੇ ਵੇਖਿਆ ਕਿ ਪਾਤਸ਼ਾਹ ਨੇ ਉਨ੍ਹਾਂ ਦੀ ਸੁਣਾਈ ਤੋਂ ਇਨਕਾਰ ਕੀਤਾ ਹੈ ਤਾਂ ਉਨ੍ਹਾਂ ਨੇ ਪਾਤਸ਼ਾਹ ਨੂੰ ਕਿਹਾ, "ਅਸੀਂ ਦਾਊਦ ਦੇ ਘਰਾਣੇ ਦਾ ਹਿੱਸਾ ਨਹੀਂ ਹਾਂ! ਸਾਡੀ ਯਸੀ ਦੇ ਪੁੱਤਰ ਨਾਲ ਕੋਈ ਵੰਡ ਨਹੀਂ! ਹੇ ਇਸਰਾਏਲੀਓ, ਆਪਣੇ ਤੰਬੂਆਂ ਵਿੱਚ ਵਾਪਸ ਚਲੇ ਜਾਓ। ਹੇ ਦਾਊਦ ਦੇ ਪਰਿਵਾਰ, ਆਪਣੇ ਖੁਦ ਦੇ ਘਰ ਦਾ ਖਿਆਲ ਰੱਖ!"
17 ਪਰ ਰਹਬੁਆਮ ਨੇ ਇਸਰਾਏਲੀਆਂ ਤੇ ਸ਼ਾਸਨ ਕਰਨਾ ਜਾਰੀ ਰੱਖਿਆ ਜੋ ਯਹੂਦਾਹ ਦੇ ਨਗਰਾਂ ਵਿੱਚ ਰਹਿੰਦੇ ਸਨ।
18 ਫ਼ਿਰ ਰਹਬੁਆਮ ਪਾਤਸ਼ਾਹ ਨੇ ਅਦੋਰਾਮ ਨੂੰ ਭੇਜਿਆ ਜਿਹੜਾ ਬੇਗਾਰੀਆਂ ਉੱਪਰ ਸੀ ਤਾਂ ਸਾਰੇ ਇਸਰਾਏਲੀਆਂ ਨੇ ਉਸ ਉੱਪਰ ਪਬਰਾਓ ਕੀਤਾ ਅਤੇ ਉਹ ਉੱਥੇ ਹੀ ਮਰ ਗਿਆ ਤਾਂ ਰਹਬੁਆਮ ਪਾਤਸ਼ਾਹ ਨੇ ਛੇਤੀ ਕੀਤੀ ਅਤੇ ਰੱਥ ਉੱਪਰ ਚਢ਼ਕੇ ਯਰੂਸ਼ਲਮ ਨੂੰ ਨੱਸ ਗਿਆ।
19 ਇਉਂ, ਇਸਰਾਏਲ ਨੇ ਦਾਊਦ ਦੇ ਪਰਿਵਾਰ ਦੇ ਖਿਲਾਫ਼ ਵਿਦ੍ਰੋਹ ਕਰ ਦਿੱਤਾ, ਅਤੇ ਉਹ ਅੱਜ ਤੀਕ ਵਿਰੁੱਧ ਹਨ।
20 ਜਦੋਂ ਇਸਰਾਏਲ ਦੇ ਲੋਕਾਂ ਨੇ ਸੁਣਿਆ ਕਿ ਯਾਰਾਬੁਆਮ ਮੁੜ ਆਇਆ ਸੀ, ਉਨ੍ਹਾਂ ਨੇ ਉਸ ਕੋਲ ਸੰਦੇਸ਼ ਭਜਕੇ ਉਸ ਨੂੰ ਸਭਾ ਵਿੱਚ ਬੁਲਾਇਆ ਅਤੇ ਉਸ ਨੂੰ ਸਾਰੇ ਇਸਰਾਏਲ ਦਾ ਰਾਜਾ ਬਣਾ ਦਿੱਤਾ। ਯਹੂਦਾਹ ਦੇ ਪਰਿਵਾਰ-ਸਮੂਹ ਤੋਂ ਇਲਾਵਾ, ਹੋਰ ਕੋਈ ਵੀ ਦਾਊਦ ਦੇ ਘਰਾਣੇ ਮਗਰ ਨਾ ਲੱਗਾ।
21 ਜਦ ਰਹਬੁਆਮ ਯਰੂਸ਼ਲਮ ਵਿੱਚ ਮੁੜਿਆ ਤਾਂ ਉਸਨੇ ਯਹੂਦਾਹ ਦੇ ਸਾਰੇ ਪਰਿਵਾਰ-ਸਮੂਹ ਅਤੇ ਬਿਨਯਾਮੀਨ ਦੇ ਘਰਾਣੇ ਸਮੇਤ ਸਭ ਨੂੰ ਇਕੱਠਾ ਕੀਤਾ। ਇਹ 180,000 ਹਜ਼ਾਰ ਯੁੱਧ ਦੇ ਚੁਣਵੇਂ ਸੂਰਮੇ ਸਨ। ਰਹਬੁਆਮ ਇਸਰਾਏਲੀਆਂ ਦੇ ਵਿਰੁੱਧ ਜੰਗ ਕਰਨਾ ਚਾਹੁੰਦਾ ਸੀ ਅਤੇ ਯੁੱਧ ਕਰਕੇ ਆਪਣਾ ਰਾਜ ਵਾਪਸ ਲੈਣਾ ਚਾਹੁੰਦਾ ਸੀ।
22 ਪਰ ਯਹੋਵਾਹ ਨੇ ਪਰਮੇਸ਼ੁਰ ਦੇ ਇੱਕ ਆਦਮੀ ਜਿਸ ਦਾ ਨਾਂ ਸ਼ਮਾਯਾਹ ਸੀ ਨੂੰ ਆਖਿਆ,
23 "ਯਹੂਦਾਹ ਦੇ ਪਾਤਸ਼ਾਹ, ਸੁਲੇਮਾਨ ਦੇ ਪੁੱਤਰ ਰਹਬੁਆਮ ਨੂੰ ਅਤੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਘਰਾਣੇ ਨੂੰ ਅਤੇ ਉਥੋਂ ਦੇ ਸਾਰੇ ਲੋਕਾਂ ਨਾਲ ਗੱਲ ਕਰ
24 ਉਨ੍ਹਾਂ ਨੂੰ ਦੱਸ, ਯਹੋਵਾਹ ਇਉਂ ਆਖਦਾ ਹੈ ਕਿ ਤੁਹਾਨੂੰ ਆਪਣੇ ਇਸਰਾਏਲੀ ਭਾਈਆਂ ਦੇ ਖਿਲਾਫ ਨਹੀਂ ਲੜਨਾ ਚਾਹੀਦਾ। ਤੁਹਾਨੂੰ ਸਭਨਾਂ ਨੂੰ ਘਰ ਪਰਤ ਜਾਣਾ ਚਾਹੀਦਾ ਹੈ ਕਿਉਂ ਕਿ ਮੈਂ ਸਭ ਕੁਝ ਵਾਪਰਨ ਦਿੱਤਾ!" ਜਦੋਂ ਉਨ੍ਹਾਂ ਨੇ ਯਹੋਵਾਹ ਦਾ ਹੁਕਮ ਸੁਣਿਆ, ਉਨ੍ਹਾਂ ਨੇ ਇਸ ਨੂੰ ਮੰਨਿਆ ਅਤੇ ਘਰਾਂ ਨੂੰ ਵਾਪਸ ਚਲੇ ਗਏ।
25 ਯਾਰਾਬੁਆਮ ਨੇ ਅਫ਼ਰਾਈਮ ਪਹਾੜ ਵਿੱਚ ਸ਼ਕਮ ਨੂੰ ਬੜਾ ਮਜ਼ਬੂਤ ਸ਼ਹਿਰ ਬਣਾਇਆ ਅਤੇ ਆਪ ਉਸ ਵਿੱਚ ਵਸਿਆ। ਬਾਅਦ ਵਿੱਚ ਉਹ ਪਨੂੇਲ ਵਿੱਚ ਜਾਕੇ ਵਸਿਆ ਅਤੇ ਉਸਨੂੰ ਵੀ ਬੜਾ ਮਜ਼ਬੂਤ ਬਣਾਇਆ।
26 ਤਾਂ ਯਾਰਾਬੁਆਮ ਨੇ ਆਪਣੇ ਆਪ 'ਚ ਸੋਚਿਆ; "ਹੁਣ ਹੋ ਸਕਦਾ ਹੈ ਇਹ ਰਾਜ ਵਾਪਸ ਦਾਊਦ ਦੇ ਪਰਿਵਾਰ ਵੱਲ ਮੁੜ ਜਾਵੇ। ਜੇਕਰ ਇਹ ਲੋਕ ਲਗਾਤਾਰ ਯਰੂਸ਼ਲਮ ਨੂੰ ਜਾ ਕੇ ਯਹੋਵਾਹ ਦੇ ਮੰਦਰ ਵਿੱਚ ਭੇਟਾਵਾਂ ਚੜਾਉਣ ਲਈ ਜਾਂਦੇ ਰਹੇ ਤਾਂ ਉਹ ਰਹਬੁਆਮ, ਯਹੂਦਾਹ ਦੇ ਪਾਤਸ਼ਾਹ ਵੱਲ ਮੁੜ ਜਾਣਗੇ ਅਤੇ ਮੈਨੂੰ ਮਾਰ ਸੁੱਟਣਗੇ।"
27
28 ਤਾਂ ਪਾਤਸ਼ਾਹ ਨੇ ਆਪਣੇ ਸਲਾਹਕਾਰਾਂ ਕੋਲੋਂ ਸਲਾਹ ਲਿਤ੍ਤੀ ਕਿ ਉਸਨੂੰ ਕੀ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਉਸਨੂੰ ਆਪਣੇ ਵਿਚਾਰ ਪ੍ਰਗਟ ਕੀਤੇ। ਤਾਂ ਪਾਤਸ਼ਾਹ ਨੇ ਸੋਨੇ ਦੇ ਦੋ ਵੱਛੇ ਬਣਾਏ। ਪਾਤਸ਼ਾਹ ਯਾਰਾਬੁਆਮ ਨੇ ਲੋਕਾਂ ਨੂੰ ਕਿਹਾ, "ਤੁਹਾਨੂੰ ਯਰੂਸ਼ਲਮ ਵਿੱਚ ਉਪਾਸਨਾ ਕਰਨ ਜਾਣ ਦੀ ਲੋੜ ਨਹੀਂ। ਵੇਖੋ, ਹੇ ਇਸਰਾਏਲ, ਆਪਣੇ ਦੇਵਤੇ ਜਿਹੜੇ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਏ!"
29 ਯਾਰਾਬੁਆਮ ਪਾਤਸ਼ਾਹ ਨੇ ਇੱਕ ਸੋਨੇ ਦਾ ਵੱਛਾ ਬੈਤੇਲ ਵਿੱਚ ਟਿਕਾਇਆ ਅਤੇ ਦੂਜਾ ਦਾਨ ਸ਼ਹਿਰ ਵਿੱਚ ਟਿਕਾਅ ਦਿੱਤਾ।
30 ਪਰ ਇਹ ਬਹੁਤ ਵੱਡਾ ਪਾਪ ਸੀ ਕਿਉਂ ਕਿ ਇਸਰਾਏਲ ਦੇ ਲੋਕ ਵਛਿਆਂ ਦੀ ਉਪਾਸਨਾ ਕਰਨ ਲਈ ਦਾਨ ਅਤੇ ਬਤੇਲ ਦੇ ਨਗਰਾਂ ਨੂੰ ਗਏ।
31 ਯਾਰਾਬੁਆਮ ਨੇ ਹੋਰ ਉੱਚੀਆਂ ਥਾਵਾਂ ਤੇ ਵੀ ਮੰਦਰ ਬਣਵਾੇ ਅਤੇ ਇਸਰਾਏਲ ਦੇ ਪਰਿਵਾਰ-ਸਮੂਹ ਵਿੱਚੋਂ ਅਲਗ-ਅਲਗ ਪਰਿਵਾਰਾਂ ਵਿੱਚੋਂ ਜਾਜਕ ਚੁਣੇ। (ਲੋਕਾਂ ਵਿੱਚੋਂ ਜੋ ਵੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਨਹੀਂ ਸਨ ਜਾਜਕ ਬਣਾਏ ਗਏ।
32 ਯਾਰਾਬੁਆਮ ਪਾਤਸ਼ਾਹ ਨੇ ਇੱਕ ਨਵੀਂ ਛੁੱਟੀ ਸ਼ੁਰੂ ਕੀਤੀ)। ਇਹ ਛੁੱਟੀ ਯਹੂਦਾਹ ਵਿਚਲੇ ਪਸਾਹ ਵਾਂਗ ਸੀ। ਪਰ ਇਹ ਛੁੱਟੀ ਅੱਠਵੇਂ ਮਹੀਨੇ ਦੀ ਪਂਦਰ੍ਹਵੀਁ ਤਾਰੀਖ ਨੂੰ ਸੀ। ਉਸ ਸਮੇਂ ਦੌਰਾਨ ਪਾਤਸ਼ਾਹ ਨੇ ਬੈਤੇਲ ਸ਼ਹਿਰ ਵਿੱਚ ਜਗਵੇਦੀ ਉੱਤੇ ਬਲੀਆਂ ਚੜਾਈਆਂ ਅਤੇ ਉਸ ਨੇ ਆਪਣੇ ਬਣਾਏ ਹੋਏ ਵਛਿਆਂ ਨੂੰ ਬਲੀਆਂ ਚੜਾਈਆਂ। ਯਾਰਾਬੁਆਮ ਪਾਤਸ਼ਾਹ ਨੇ ਆਪਣੀਆਂ ਬਣਾਈਆਂ ਉੱਚੀਆਂ ਥਾਵਾਂ ਤੇ ਸੇਵਾ ਕਰਨ ਲਈ ਜਾਜਕ ਵੀ ਚੁਣੇ।
33 ਇਸ ਲਈ ਰਾਜੇ ਯਾਰਾਬੁਆਮ ਨੇ ਇਸਰਾਏਲੀਆਂ ਲਈ ਇੱਕ ਪਰਬ ਦੀ ਤਰੀਕ ਨਿਸ਼ਚਿੰਤ ਕੀਤੀ। ਇਹ ਅੱਠਵੇਂ ਮਹੀਨੇ ਦੇ ਪਂਦਰਵਾਂ ਦਿਨ ਸੀ। ਉਹ ਉਸ ਦਿਨ ਉਸ ਜਗਵੇਦੀ ਕੋਲ ਗਿਆ ਜਿਹੜੀ ਉਸਨੇ ਬੈਤੇਲ ਵਿੱਚ ਉਸਾਰੀ ਸੀ ਅਤੇ ਇਸ ਉੱਤੇ ਧੂਪ ਧੁਖਾਈ।