੧ ਸਲਾਤੀਨ

1 2 3 4 5 6 7 8 9 10 11 12 13 14 15 16 17 18 19 20 21 22


ਕਾਂਡ 9

ਇਉਂ ਸੁਲੇਮਾਨ ਨੇ ਯਹੋਵਾਹ ਦਾ ਮੰਦਰ ਅਤੇ ਆਪਣਾ ਸ਼ਾਹੀ ਮਹਿਲ ਬਣਾਕੇ ਮੁਕੰਮਲ ਕੀਤਾ। ਉਸਨੇ ਉਹ ਸਭ ਕੁਝ ਬਣਾਇਆ ਜੋ ਕੁਝ ਉਹ ਬਨਾਉਣਾ ਚਾਹੁੰਦਾ ਸੀ।
2 ਫ਼ੇਰ ਯਹੋਵਾਹ ਸੁਲੇਮਾਨ ਅੱਗੇ ਫਿਰ ਤੋਂ ਪ੍ਰਗਟਿਆ ਜਿਵੇਂ ਕਿ ਉਸ ਨੇ ਗਿਬਿਓਨ ਵਿੱਚ ਕੀਤਾ ਸੀ।
3 ਯਹੋਵਾਹ ਨੇ ਉਸਨੂੰ ਕਿਹਾ, "ਮੈਂ ਤੇਰੀ ਪ੍ਰਾਰਥਨਾ ਸੁਣੀ ਹੈ ਅਤੇ ਉਹ ਸਭ ਕੁਝ ਸੁਣਿਆ ਹੈ ਜਿਸ ਲਈ ਤੂੰ ਮੇਰੇ ਅੱਗੇ ਪ੍ਰਾਰਥਨਾ ਕੀਤੀ ਅਤੇ ਕਰਨ ਲਈ ਕਿਹਾ। ਤੂੰ ਇਹ ਮੰਦਰ ਬਣਾਇਆ ਅਤੇ ਮੈਂ ਇਸਨੂੰ ਪਵਿੱਤਰ ਅਸਬਾਨ ਘੋਸ਼ਿਤ ਕਰ ਦਿੱਤਾ ਹੈ। ਇਸ ਲਈ ਮੈਂ ਇੱਥੇ ਹਮੇਸ਼ਾ ਸਤਿਕਾਰਿਆ ਜਾਵਾਂਗਾ, ਅਤੇ ਮੈਂ ਇਸ ਉੱਤੇ ਹਮੇਸ਼ਾ ਨਿਗਾਹ ਰੱਖਾਂਗਾ।
4 ਤੈਨੂੰ ਮੇਰੀ ਸੇਵਾ ਓਸੇ ਤਰ੍ਹਾਂ ਕਰਨੀ ਚਾਹੀਦੀ ਹੈ ਜਿਵੇਂ ਤੇਰੇ ਪਿਤਾ ਦਾਊਦ ਨੇ ਮੇਰੀ ਸੇਵਾ ਕੀਤੀ। ਉਹ ਇੱਕ ਨਿਆਂਈ ਅਤੇ ਵਫ਼ਾਦਾਰ ਆਦਮੀ ਸੀ। ਤੈਨੂੰ, ਮੇਰੇ ਕਨੂੰਨਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਉਹੀ ਕਰਨਾ ਚਾਹੀਦਾ ਜਿਸਦਾ ਮੈਂ ਤੈਨੂੰ ਹੁਕਮ ਦੇਵਾਂ।
5 "ਜੇਕਰ ਤੂੰ ਮੇਰੇ ਆਖੇ ਅਨੁਸਾਰ ਕਰੇਁ, ਮੈਂ ਤੇਰੇ ਘਰਾਣੇ ਵਿੱਚੋਂ ਹਮੇਸ਼ਾ ਇਸਰਾਏਲ ਉੱਪਰ ਕਿਸੇ ਨੂੰ ਰਾਜੇ ਵਜੋਂ ਰੱਖਾਂਗਾ। ਮੈਂ ਤੇਰੇ ਪਿਤਾ ਨਾਲ ਇਕਰਾਰ ਕੀਤਾ ਸੀ। ਉਸਦੇ ਉਤਰਾਧਿਕਾਰੀ ਵਿੱਚੋਂ ਕੋਈ ਇਸਰਾਏਲ ਉੱਪਰ ਹਮੇਸ਼ਾ ਰਾਜ ਕਰੇਗਾ।
6 "ਪਰ ਜੇਕਰ ਤੂੰ ਜਾਂ ਤੇਰੇ ਬੱਚਿਆਂ ਨੇ ਮੇਰਾ ਅਨੁਸਰਣ ਕਰਨਾ ਬੰਦ ਕਰ ਦਿੱਤਾ ਅਤੇ ਮੇਰੇ ਕਨੂੰਨਾਂ ਅਤੇ ਹੁਕਮਾਂ ਦੀ ਉਲੰਘਣਾ ਕੀਤੀ ਅਤੇ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਨੀ ਸ਼ੁਰੂ ਕਰ ਦਿੱਤੀ। ਤਾਂ ਮੈਂ ਇਸਰਾਏਲ ਨੂੰ ਉਸਨੂੰ ਦਿੱਤੀ ਹੋਈ ਜ਼ਮੀਨ ਖੋਹ ਲਵਾਂਗਾ। ਫ਼ੇਰ ਇਸਰਾਏਲ ਇੱਕ ਉਦਾਹਰਣ ਹੋਵੇਗਾ ਅਤੇ ਕੌਮਾਂ ਦਰਮਿਆਨ ਮਖੌਲ ਦਾ ਕਾਰਣ ਬਣ ਜਾਵੇਗਾ। ਮੈਂ ਮੰਦਰ ਨੂੰ ਪਵਿੱਤਰ ਕੀਤਾ ਹੈ। ਇਹ ਉਹ ਥਾਂ ਹੈ ਜਿੱਥੇ ਲੋਕ ਮੇਰਾ ਸਤਿਕਾਰ ਕਰਦੇ ਹਨ। ਪਰ ਜੇਕਰ ਤੁਸੀਂ ਲੋਕ ਮੈਨੂੰ ਨਹੀਂ ਮਂਨੋਁਗੇ, ਮੈਂ ਇਸ ਨੂੰ ਢਾਹ ਦੇਵਾਂਗਾ।
7
8 ਇਹ ਮੰਦਰ ਨਸ਼ਟ ਹੋ ਜਾਵੇਗਾ ਤੇ ਹਰ ਲੰਘਣ ਵਾਲਾ ਇਸ ਨੂੰ ਵੇਖਕੇ ਹੈਰਾਨ ਹੋਵੇਗਾ ਅਤੇ ਉਹ ਆਖਣਗੇ ਕਿ ਯਹੋਵਾਹ ਨੇ ਇਸ ਧਰਤੀ ਨਾਲ ਤੇ ਇਸ ਮੰਦਰ ਨਾਲ ਅਜਿਹਾ ਕਿਉਂ ਕੀਤਾ?
9 ਤਾਂ ਬਾਕੀ ਆਖਣਗੇ, 'ਇਉਂ ਇਸਲਈ ਹੋਇਆ ਕਿਉਂ ਕਿ ਇਥੋਂ ਦੇ ਲੋਕਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਛੱਡ ਦਿੱਤਾ। ਯਹੋਵਾਹ ਉਨ੍ਹਾਂ ਦੇ ਪੁਰਖਿਆਂ ਨੂੰ ਮਿਸਰ ਵਿੱਚੋਂ ਕੱਢਕੇ ਲਿਆਇਆ ਸੀ, ਪਰ ਉਹ ਹੋਰਨਾਂ ਦੇਵਤਿਆਂ ਦੀ ਸੇਵਾ ਅਤੇ ਉਪਾਸਨਾ ਕਰਨ ਲੱਗ ਪਏ। ਇਸ ਲਈ, ਇਸੇ ਕਾਰਣ, ਯਹੋਵਾਹ ਨੇ ਇਹ ਸਭ ਮੰਦੀਆਂ ਗੱਲਾਂ ਉਨ੍ਹਾਂ ਨਾਲ ਵਾਪਰਨ ਦਿੱਤੀਆਂ।"'
10 ਸੁਲੇਮਾਨ ਪਾਤਸ਼ਾਹ ਨੂੰ ਯਹੋਵਾਹ ਦਾ ਮੰਦਰ ਅਤੇ ਸ਼ਾਹੀ ਮਹਿਲ ਬਨਾਉਣ ਵਿੱਚ 20 ਵਰ੍ਹੇ ਲੱਗੇ।
11 ਅਤੇ 20 ਸਾਲਾਂ ਬਾਅਦ ਸੁਲੇਮਾਨ ਪਾਤਸ਼ਾਹ ਨੇ ਹੀਰਾਮ ਨੂੰ ਗਲੀਲ ਦੇ ਦੇਸ਼ ਵਿੱਚ 20 ਨਗਰ ਦਿੱਤੇ ਕਿਉਂ ਕਿ ਸੂਰ ਦੇ ਰਾਜਾ ਹੀਰਾਮ ਨੇ ਸੁਲੇਮਾਨ ਨੂੰ ਦਿਆਰ ਦੇ ਬਿਰਖ, ਚੀਲ ਦੇ ਰੁੱਖ ਅਤੇ ਸੋਨਾ ਜਿੰਨਾ ਉਹਨੂੰ ਲੋੜੀਦਾ ਸੀ, ਦਿੱਤਾ ਸੀ।
12 ਤੱਦ ਹੀਰਾਮ ਸੂਰ ਤੋਂ ਉਨ੍ਹਾਂ ਨਗਰਾਂ ਨੂੰ ਜੋ ਸੁਲੇਮਾਨ ਨੇ ਉਸਨੂੰ ਦਿੱਤੇ ਸਨ ਵੇਖਣ ਲਈ ਆਇਆ ਤਾਂ ਉਹ ਉਸਨੂੰ ਚੰਗੇ ਨਾ ਲੱਗੇ,
13 ਤਾਂ ਹੀਰਾਮ ਰਾਜੇ ਨੇ ਆਖਿਆ, "ਹੇ ਮੇਰੇ ਭਾਈ! ਇਹ ਕਿਹੋ ਜਿਹੇ ਨਗਰ ਹਨ ਜੋ ਤੂੰ ਮੈਨੂੰ ਦਿੱਤੇ ਹਨ?" ਸੋ ਉਸ ਇਲਾਕੇ ਨੂੰ ਹੀਰਾਮ ਨੇ ਕਾਬੂਲ ਆਖਿਆ ਅਤੇ ਅੱਜ ਵੀ ਉਸ ਇਲਾਕੇ ਨੂੰ ਕਾਬੂਲ ਹੀ ਆਖਿਆ ਜਾਂਦਾ ਹੈ।
14 ਹੀਰਾਮ ਨੇ ਮੰਦਰ ਲਈ ਸੁਲੇਮਾਨ ਨੂੰ 4080 ਕਿਲੋ ਸੋਨਾ ਭੇਜਿਆ ਸੀ।
15 ਸੁਲੇਮਾਨ ਪਾਤਸ਼ਾਹ ਨੇ ਇਹ ਮੰਦਰ ਅਤੇ ਸ਼ਾਹੀ ਮਹਿਲ ਦਾਸਾਂ ਉੱਪਰ ਜ਼ੋਰ-ਜ਼ਬਰ ਕਰਕੇ ਬਣਵਾਇਆ ਅਤੇ ਫ਼ਿਰ ਇਨ੍ਹਾਂ ਦਾਸਾਂ ਤੋਂ ਹੋਰ ਵੀ ਬੜੇ ਕੰਮ ਕਰਵਾਏ, ਤੇ ਬਹੁਤ ਕੁਝ ਬਣਵਾਇਆ ਉਸਨੇ ਮਿਲ੍ਲੋਁ ਬਣਵਾਇਆ ਤੇ ਯਰੂਸ਼ਲਮ ਦੀ ਸਫੀਲ ਦੇ ਹਾਸ਼ੋਰ ਤੇ ਮਗਿਦ੍ਦੇ ਅਤੇ ਗਜਰ ਵੀ ਉਨ੍ਹਾਂ ਤੋਂ ਬਣਵਾੇ।
16 ਪਿਛਲੇ ਸਮੇਂ ਵਿੱਚ ਮਿਸਰ ਦਾ ਰਾਜਾ ਫ਼ਿਰਊਨ ਚੜ ਆਇਆ ਅਤੇ ਉਸਨੇ ਗਜਰ ਸ਼ਹਿਰ ਨੂੰ ਅੱਗ ਨਾਲ ਸਾੜ ਦਿੱਤਾ ਅਤੇ ਉਨ੍ਹਾਂ ਕਨਾਨੀਆਂ ਨੂੰ ਜੋ ਸ਼ਹਿਰ ਵਿੱਚ ਵਸਦੇ ਸਨ, ਵੱਢ ਸੁਟਿਆ ਅਤੇ ਫ਼ਿਰ ਆਪਣੀ ਧੀ ਨੂੰ ਜਿਹੜੀ ਕਿ ਸੁਲੇਮਾਨ ਦੀ ਰਾਣੀ ਸੀ ਉਸਨੂੰ ਇਹ ਦਾਜ ਵਿੱਚ ਦੇ ਦਿੱਤਾ।
17 ਸੁਲੇਮਾਨ ਨੇ ਉਸਰ ਸ਼ਹਿਰ ਨੂੰ ਦੁਬਾਰਾ ਬਣਾਇਆ ਅਤੇ ਇਸਦੇ ਇਲਾਵਾ ਹੇਠਲਾ ਬੈਤ ਹੋਰੋਨ ਵੀ ਬਣਾਇਆ।
18 ਸੁਲੇਮਾਨ ਪਾਤਸ਼ਾਹ ਨੇ ਬਆਲਾਬ ਅਤੇ ਤਦਮੋਰ ਜੋ ਉਸ ਦੇਸ਼ ਦੀ ਉਜਾੜ ਵਿੱਚ ਸਨ ਵੀ ਬਣਾਏ।
19 ਸੁਲੇਮਾਨ ਪਾਤਸ਼ਾਹ ਨੇ ਅਜਿਹੇ ਨਗਰ ਵੀ ਬਣਾਏ ਜਿੱਥੇ ਉਹ ਦਾਣੇ ਜਮ੍ਹਾਂ ਕਰ ਸਕੇ ਅਤੇ ਉਸਨੇ ਰੱਥਾਂ ਅਤੇ ਘੋੜਿਆਂ ਲਈ ਵੀ ਥਾਵਾਂ ਬਣਾਈਆਂ। ਸੁਲੇਮਾਨ ਪਾਤਸ਼ਾਹ ਨੇ ਹੋਰ ਵੀ ਬਹੁਤ ਸਾਰੀਆਂ ਚੀਜ਼ਾਂ ਬਣਾਈਆਂ ਜਿਹੜੀਆਂ ਕਿ ਉਹ ਯਰੂਸ਼ਲਮ ਅਤੇ ਲਬਾਨੋਨ ਵਿੱਚ ਅਤੇ ਹੋਰ ਜਿੱਥੇ-ਜਿੱਥੇ ਵੀ ਉਸਨੇ ਰਾਜ ਕੀਤਾ, ਬਣਵਾਉਣਾ ਚਾਹੁੰਦਾ ਸੀ।
20 ਉਸ ਜ਼ਮੀਨ ਤੇ ਅਜਿਹੇ ਲੋਕ ਵੀ ਸਨ ਜਿਹੜੇ ਇਸਰਾਏਲੀ ਨਹੀਂ ਸਨ। ਇਹ ਲੋਕ ਅਮੋਰੀਆਂ, ਹਿੱਤੀਆਂ, ਫ਼ਰਿਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਵਿੱਚੋਂ ਸਨ।
21 ਇਸਰਾਏਲੀ ਉਨ੍ਹਾਂ ਲੋਕਾਂ ਨੂੰ ਤਬਾਹ ਕਰਨ ਵਿੱਚ ਸਫ਼ਲ ਨਾ ਹੋ ਸਕੇ ਪਰ ਸੁਲੇਮਾਨ ਨੇ ਉਨ੍ਹਾਂ ਨੂੰ ਆਪਣਾ ਦਾਸ ਬਣਾ ਕੇ ਉਨ੍ਹਾਂ ਤੋਂ ਜ਼ੋਰ ਜ਼ਬਰ ਨਾਲ ਕੰਮ ਲਿੱਤਾ, ਜੋ ਕਿ ਅੱਜ ਦਿਨ ਤੱਕ ਵੀ ਗੁਲਾਮ ਬਣਕੇ ਰਹਿੰਦੇ ਹਨ।
22 ਸੁਲੇਮਾਨ ਨੇ ਕਿਸੇ ਇਸਰਾਏਲੀ ਨੂੰ ਜ਼ਬਰ ਨਾਲ ਆਪਣਾ ਗੁਲਾਮ ਨਹੀਂ ਬਣਾਇਆ ਸਗੋਂ ਇਸਰਾਏਲ ਦੇ ਲੋਕ, ਸਿਪਾਹੀਆਂ, ਸਰਕਾਰੀ ਮੁਲਾਜ਼ਮਾਂ, ਕਪਤਾਨਾਂ, ਚਾਲਕਾਂ ਅਤੇ ਰੱਥ ਵਾਹਨਾਂ ਦੇ ਅਹੁਦੇ ਉੱਪਰ ਸਨ।
23 ਸੁਲੇਮਾਨ ਦੀ ਯੋਜਨਾ ਉੱਪਰ 550 ਮੁਖੀੇ ਸਨ ਜੋ ਕਿ ਕੰਮ ਕਰਨ ਵਾਲਿਆਂ ਦੇ ਉੱਪਰ ਨਿਗਰਾਨੀ ਰੱਖਦੇ ਸਨ।
24 ਫ਼ਿਰਊਨ ਦੀ ਧੀ ਦਾਊਦ ਦੇ ਸ਼ਹਿਰ ਤੋਂ, ਉਸ ਮਹਿਲ ਨੂੰ ਆਈ ਜਿਹੜਾ ਸੁਲੇਮਾਨ ਨੇ ਉਸ ਲਈ ਬਣਵਾਇਆ ਸੀ, ਫ਼ੇਰ ਸੁਲੇਮਾਨ ਨੇ ਮਿਲ੍ਲੋ ਬਣਵਾਇਆ।
25 ਸਾਲ ਵਿੱਚ ਤਿੰਨ ਵਾਰੀ ਸੁਲੇਮਾਨ ਹੋਮ ਦੀਆਂ ਭੇਟਾਂ ਅਤੇ ਸੁਖ ਸਾਂਦ ਦੀਆਂ ਭੇਟਾਂ ਉਸ ਜਗਵੇਦੀ ਉੱਤੇ ਜਿਹੜੀ ਉਸਨੇ ਯਹੋਵਾਹ ਲਈ ਬਣਾਈ, ਚੜਾਉਂਦਾ ਹੁੰਦਾ ਸੀ ਅਤੇ ਉਸਦੇ ਨਾਲ ਉਸ ਜਗਵੇਦੀ ਉੱਤੇ ਜਿਹੜੀ ਯਹੋਵਾਹ ਦੇ ਅੱਗੇ ਸੀ, ਧੂਪ ਧੁਖਾਉਂਦਾ ਹੁੰਦਾ ਸੀ। ਸੋ ਉਸਨੇ ਮੰਦਰ ਨੂੰ ਮੁਕੰਮਲ ਕੀਤਾ।
26 ਰਾਜੇ ਸੁਲੇਮਾਨ ਨੇ ਅਸਿਓਨ ਗਬਰ ਵਿੱਚ ਵੀ ਜਹਾਜ਼ ਬਣਵਾੇ। ਇਹ ਨਗਰ ਅਦੋਮ ਜਿਲ੍ਹੇ ਵਿੱਚ ੇਲੋਬ ਦੇ ਨੇੜੇ ਲਾਲ ਸਾਗਰ ਦੇ ਕੰਢੇ ਤੇ ਸੀ।
27 ਅਤੇ ਹੀਰਾਮ ਨੇ ਬੇੜੇ ਵਿੱਚ ਆਪਣੇ ਸਿਆਣੇ ਬੰਦੇ ਜੋ ਸਮੁੰਦਰ ਦੇ ਸਿਆਣੇ ਮਲ੍ਲਾਹ ਸਨ, ਸੁਲੇਮਾਨ ਦੇ ਬੰਦਿਆਂ ਨਾਲ ਭੇਜੇ।
28 ਸੁਲੇਮਾਨ ਦੇ ਜਹਾਜ਼ ਓਫ਼ੀਰ ਵੱਲ ਗਏ ਅਤੇ ਉਥੋਂ 14,280 ਕਿਲੋ ਸੋਨਾ ਸੁਲੇਮਾਨ ਲਈ ਲਿਆਏ।