੨ ਸਲਾਤੀਨ

1 2 3 4 5 6 7 8 9 10 11 12 13 14 15 16 17 18 19 20 21 22 23 24 25


ਕਾਂਡ 11

ਅਬਲਯਾਹ, ਅਹਜ਼ਯਾਹ ਦੀ ਮਾਤਾ ਨੇ ਵੇਖਿਆ ਕਿ ਉਸਦਾ ਪੁੱਤਰ ਮਰ ਗਿਆ ਹੈ, ਤਾਂ ਉਹ ਉੱਠੀ ਅਤੇ ਸਾਰੇ ਸ਼ਾਹੀ ਘਰਾਣੇ ਨੂੰ ਮਾਰ ਦਿੱਤਾ।
2 ਪਰ ਯੋਰਾਮ ਪਾਤਸ਼ਾਹ ਦੀ ਧੀ ਯਹੋਸ਼ਬਾ ਨੇ ਜੋ ਅਹਜ਼ਯਾਹ ਦੀ ਭੈਣ ਸੀ, ਉਸਨੇ ਅਹਜ਼ਯਾਹ ਦੇ ਪੁੱਤਰ ਯੋਆਸ਼ ਨੂੰ ਲਿੱਤਾ ਅਤੇ ਉਸਨੂੰ ਪਾਤਸ਼ਾਹ ਦੇ ਪੁੱਤਰਾਂ ਵਿੱਚੋਂ ਜੋ ਵੱਢੇ ਜਾ ਰਹੇ ਸਨ ਚੁਰਾ ਲਿੱਤਾ। ਉਸਨੇ ਯੋਆਸ਼ ਦੀ ਦਾਈ ਸਮੇਤ ਉਸਨੂੰ ਸੌਣ ਵਾਲੇ ਕਮਰੇ ਵਿੱਚ ਅਬਲਯਾਹ ਦੇ ਅੱਗੋ ਅਜਿਹਾ ਛੁਪਾਇਆ ਕਿ ਉਹ ਮਾਰਿਆ ਨਾ ਗਿਆ ਅਤੇ ਬਚ ਗਿਆ।
3 ਯੋਆਸ਼ ਅਤੇ ਯਹੋਸ਼ਬਾ ਯਹੋਵਾਹ ਦੇ ਮੰਦਰ ਵਿੱਚ ਛੇ ਸਾਲ ਤੀਕ ਛੁਪੇ ਰਹੇ ਅਤੇ ਅਬਲਯਾਹ ਦੇਸ਼ ਉੱਪਰ ਰਾਜ ਕਰਦੀ ਰਹੀ।
4 ਸੱਤਵੇਂ ਸਾਲ ਪਰਧਾਨ ਜਾਜਕ ਯੋਹਬਾਦਾ ਨੇ ਕਰੇਬੀਆਂ ਤੇ ਪਹਿਰੇਦਾਰਾਂ ਤੇ ਸਰਦਾਰਾਂ ਨੂੰ ਸੱਦਾ ਭੇਜਿਆ ਅਤੇ ਉਨ੍ਹਾਂ ਨੂੰ ਯਹੋਵਾਹ ਦੇ ਮੰਦਰ ਵਿੱਚ ਮਿਲਣ ਲਈ ਸਦਿਅ। ਫ਼ੇਰ ਉਸਨੇ ਉਨ੍ਹਾਂ ਨਾਲ ਇੱਕ ਇਕਰਾਰਨਾਮਾ ਕੀਤਾ, ਉਸਨੇ ਉਨ੍ਹਾਂ ਨੂੰ ਯਹੋਵਾਹ ਦੇ ਮੰਦਰ ਵਿੱਚ ਸਹੁੰ ਖੁਆਈ ਫੇਰ ਉਸਨੇ ਉਨ੍ਹਾਂ ਨੂੰ ਰਾਜੇ ਦਾ ਪੁੱਤਰ, ਯੋਆਸ ਦਿਖਾਇਆ।
5 ਤੱਦ ਯਹੋਬਾਦਾ ਨੇ ਉਨ੍ਹਾਂ ਨੂੰ ਇਹ ਹੁਕਮ ਦਿੱਤਾ ਅਤੇ ਕਿਹਾ, "ਤੁਸੀਂ ਇਹ ਕੰਮ ਹਨ ਜੋ ਜ਼ਰੂਰੀ ਕਰਨੇ ਹਨ। ਤੁਹਾਡੇ ਵਿੱਚ ਇੱਕ ਤਿਹਾਈ ਸਬਤ ਦੇ ਦਿਨ ਨੂੰ ਆਕੇ ਪਾਤਸ਼ਾਹ ਦੇ ਮਹਿਲ ਉੱਪਰ ਪਹਿਰਾ ਦੇਣਗੇ।
6 ਅਤੇ ਇੱਕ ਤਿਹਾਈ, ਸੂਰ ਨਾਮੀ ਫ਼ਾਟਕ ਉੱਪਰ ਪਹਿਰਾ ਦੇਣਗੇ ਅਤੇ ਬਾਕੀ ਦੇ ਇੱਕ ਤਿਹਾਈ ਪਹਿਰੇਦਾਰਾਂ ਦੇ ਪਿਛਵਾੜੇ ਦੇ ਫ਼ਾਟਕ ਉੱਪਰ ਪਹਿਰਾ ਦੇਣਗੇ। ਇਸ ਤਰ੍ਹਾਂ ਤੁਸੀਂ ਯੋਆਸ਼ ਨੂੰ ਬਚਾਉਣ ਲਈ ਪਹਿਰੇਦਾਰੀ ਕਰਦੇ ਇੱਕ ਦੀਵਾਰ ਵਾਂਗੂ ਕਾਰਜ ਕਰੋਂਗੇ।
7 ਹਰ ਸਬਤ ਦੇ ਦਿਨ ਦੇ ਅੰਤ ਤੇ ਤੁਹਾਡੇ ਦੋ ਜੱਥੇ ਪਾਤਸ਼ਾਹ ਦੇ ਨੇੜੇ ਰਹਿ ਕੇ ਯਹੋਵਾਹ ਦੇ ਮੰਦਰ ਦੀ ਰੱਖਵਾਲੀ ਕਰਨਗੇ।
8 ਇਸ ਤਰ੍ਹਾਂ ਤੁਸੀਂ ਆਪਣੇ-ਆਪਣੇ ਹਬਿਆਰ ਹੱਥ ਵਿੱਚ ਲੈਕੇ ਪਾਤਸ਼ਾਹ ਨੂੰ ਚਾਰ ਚੁਫ਼ੇਰਿਉਂ ਘੇਰੀ ਰੱਖਣਾ ਅਤੇ ਜੋ ਕੋਈ ਲਈਨਾਂ ਦੇ ਅੰਦਰ ਤੁਹਾਡੇ ਨਜ਼ਦੀਕ ਆਵੇ ਉਹ ਮਾਰਿਆ ਜਾਵੇ। ਸੋ ਤੁਸੀਂ ਪਾਤਸ਼ਾਹ ਦੇ ਅੰਦਰ-ਬਾਹਰ ਆਉਂਦੇ-ਜਾਂਦੇ ਉਸਦੇ ਨਾਲ ਹੀ ਰਹਿਣਾ।"
9 ਤਾਂ ਕਪਤਾਨਾਂ ਨੇ ਉਵੇਂ ਹੀ ਕੀਤਾ ਜਿਵੇਂ ਯਹੋਯਾਦਾ ਜਾਜਕ ਨੇ ਆਗਿਆ ਦਿੱਤੀ। ਹਰ ਕਪਤਾਨ ਨੇ ਆਪਣੇ ਆਦਮੀ ਲਿੱਤੇ ਅਤੇ ਇੱਕ ਜੱਥੇ ਨੇ ਪਾਤਸ਼ਾਹ ਦੀ ਸ਼ਨੀਵਾਰ ਦੇ ਦਿਨ ਰੱਖਵਾਲੀ ਕਰਨੀ ਸੀ ਅਤੇ ਦੂਜੇ ਜਬਿਆਂ ਨੇ ਹਫ਼ਤੇ ਦੇ ਬਾਕੀ ਦਿਨਾਂ ਵਿੱਚ ਪਾਤਸ਼ਾਹ ਦੀ ਰੱਖਵਾਲੀ ਕਰਨੀ ਸੀ। ਅਤੇ ਉਹ ਸਾਰੇ ਆਦਮੀ ਯਹੋਯਾਦਾ ਜਾਜਕ ਕੋਲ ਆਏ।
10 ਜਾਜਕ ਨੇ ਉਨ੍ਹਾਂ ਆਦਮੀਆਂ ਦੇ (ਸਰਦਾਰਾਂ) ਕਪਤਾਨਾਂ ਨੂੰ ਯਹੋਵਾਹ ਦੇ ਮੰਦਰ ਵਿੱਚੋਂ ਬਰਛੇ ਤੇ ਢਾਲਾਂ ਦਿੱਤੀਆਂ।
11 ਅਤੇ ਇਹ ਪਹਿਰੇਦਾਰ ਆਪਣੇ ਹਬਿਆਰਾਂ ਸਮੇਤ ਮੰਦਰ ਦੇ ਸੱਜੇ ਕੋਨੇ ਤੋਂ ਲੈਕੇ ਖੱਬੀ ਨੁਕਰ ਤੱਕ ਤੈਨਾਤ ਹੋ ਗਏ। ਉਹ ਜਗਵੇਦੀ ਅਤੇ ਮੰਦਰ ਦੇ ਆਲੇ-ਦੁਆਲੇ ਤੈਨਾਤ ਹੋਏ ਅਤੇ ਜਦ ਪਾਤਸ਼ਾਹ ਮੰਦਰ ਅੰਦਰ ਜਾਂਦਾ ਉਸਦੇ ਇਰਦ-ਗਿਰਦ ਹੁੰਦੇ।
12 ਤੱਦ ਉਨ੍ਹਾਂ ਨੇ ਪਾਤਸ਼ਾਹ ਦੇ ਪੁੱਤਰ ਨੂੰ ਬਾਹਰ ਲਿਆਕੇ ਉਸਦੇ ਉੱਪਰ ਮੁਕਟ ਰੱਖਿਆ ਅਤੇ ਇਕਰਾਰਨਾਮਾ ਵੀ ਦਿੱਤਾ। ਇਉਂ ਉਨ੍ਹਾਂ ਨੇ ਉਸਨੂੰ ਪਾਤਸ਼ਾਹ ਬਣਾਇਆ ਅਤੇ ਉਸਨੂੰ ਮਸਹ ਕੀਤਾ ਅਤੇ ਤਾਲੀਆਂ ਵਜਾਈਆਂ ਅਤੇ ਆਖਿਆ, "ਪਾਤਸ਼ਾਹ ਜਿਉਂਦਾ ਰਹੇ।"
13 ਰਾਣੀ ਅਬਲਯਾਹ ਨੇ ਜਦੋਂ ਪਹਿਰੇਦਾਰਾਂ ਅਤੇ ਲੋਕਾਂ ਦਾ ਰੌਲਾ ਸੁਣਿਆ ਤਾਂ ਉਹ ਲੋਕਾਂ ਕੋਲ ਯਹੋਵਾਹ ਦੇ ਮੰਦਰ ਵਿੱਚ ਆਈ।
14 ਉਸਨੇ ਵੇਖਿਆ ਕਿ ਪਾਤਸ਼ਾਹ ਉਸ ਥੰਮ ਕੋਲ ਖਲੋਤਾ ਸੀ। ਜਿੱਥੇ ਕਿ ਅਕਸਰ ਪਾਤਸ਼ਾਹ ਖਲੋਂਦੇ ਸਨ ਅਤੇ ਉਸਨੇ ਆਗੂਆਂ ਅਤੇ ਆਦਮੀਆਂ ਨੂੰ ਪਾਤਸ਼ਾਹ ਲਈ ਤੂਰ੍ਹੀਆਂ ਵਜਾਉਂਦਿਆਂ ਵੇਖਿਆ ਅਤੇ ਉਸਨੇ ਇਹ ਵੀ ਵੇਖਿਆ ਕਿ ਸਾਰੇ ਲੋਕ ਖੁਸ਼ੀ ਦਾ ਜਸ਼ਨ ਮਨਾ ਰਹੇ ਹਨ। ਜਦੋਂ ਉਸਨੇ ਇਹ ਸਭ ਵੇਖਿਆ ਅਤੇ ਤੂਰ੍ਹੀਆਂ ਵੱਜਣ ਦੀਆਂ ਆਵਾਜ਼ਾਂ ਸੁਣੀਆਂ ਤਾਂ ਅਬਲਯਾਹ ਨੇ ਆਪਣੇ ਕੱਪੜੇ ਫ਼ਾੜੇ ਤੇ ਉੱਚੀ ਆਵਾਜ਼ ਵਿੱਚ ਬੋਲੀ ਇਹ ਦਰਸਾਉਣ ਲਈ ਕਿ ਉਹ ਬਹੁਤ ਪਰੇਸ਼ਾਨ ਹੈ, "ਗ਼ਦਰ ਹੈ! ਗ਼ਦਰ ਹੈ!"
15 ਤੱਦ ਯਹੋਯਾਦਾ ਜਾਜਕ ਨੇ ਸੈਨਾ ਦੇ ਕਪਤਾਨਾਂ ਨੂੰ ਆਗਿਆ ਦਿੱਤੀ ਅਤੇ ਉਨ੍ਹਾਂ ਨੂੰ ਆਖਿਆ, "ਅਬਲਯਾਹ ਨੂੰ ਮੰਦਰ ਦੇ ਅਸਬਾਨ ਤੋਂ ਬਾਹਰ ਲੈ ਜਾਵੋ ਅਤੇ ਜਿਹੜਾ ਕੋਈ ਹਿਮਾਇਤੀ ਉਸਦੇ ਪਿੱਛੇ ਆਵੇ ਉਸਨੂੰ ਮਾਰ ਸੁੱਟੋ। ਪਰ ਕਿਸੇ ਨੂੰ ਵੀ ਮੰਦਰ ਦੇ ਇਲਾਕੇ ਵਿੱਚ ਨਾ ਵਢਿਆ ਜਾਵੇ।"
16 ਤਾਂ ਸਿਪਾਹੀਆਂ ਨੇ ਅਬਲਯਾਹ ਨੂੰ ਘੇਰ ਲਿਆ। ਜਿਉਂ ਹੀ ਉਹ ਉਸ ਰਾਹੇ ਗਈ ਜਿਸ ਥਾਵੋਂ ਘੋੜੇ ਪਾਤਸ਼ਾਹ ਦੇ ਮਹਿਲ ਨੂੰ ਜਾਂਦੇ ਹਨ ਤਾਂ ਸਿਪਾਹੀਆਂ ਨੇ ਉਸਨੂੰ ਉੱਥੇ ਵੱਢ ਸੁਟਿਆ। ਤ੍ਤੇ ਉਹ ਉੱਥੇ ਹੀ ਮਾਰੀ ਗਈ।
17 ਯਹੋਯਾਦਾ ਨੇ ਯਹੋਵਾਹ, ਪਾਤਸ਼ਾਹ ਅਤੇ ਲੋਕਾਂ ਦੇ ਵਿਚਕਾਰ ਇੱਕ ਨੇਮ ਬਨ੍ਹਿਆ ਕਿ ਉਹ ਯਹੋਵਾਹ ਦੀ ਪਰਜਾ ਹੋਣ ਅਤੇ ਪਾਤਸ਼ਾਹ ਅਤੇ ਲੋਕਾਂ ਦੇ ਵਿਚਕਾਰ ਵੀ ਨੇਮ ਬੰਨ੍ਹਿਆ। ਇਸ ਨੇਮ ਵਿੱਚ ਇਹ ਦਰਸਾਇਆ ਗਿਆ ਕਿ ਰਾਜਾ ਪਰਜਾ ਲਈ ਕੀ ਕਰੇਗਾ ਅਤੇ ਪਰਜਾ ਪਾਤਸ਼ਾਹ ਦਾ ਹੁਕਮ ਮਂਨੇਗੀ।
18 ਤੱਦ ਸਾਰੇ ਲੋਕ ਬਆਲ ਦੇ ਮੰਦਰ ਵਿੱਚ ਵੜ ਗਏ,ਅਤੇ ਬਆਲ ਦੇ ਬੁੱਤ ਨੂੰ ਨਸ਼ਟ ਕਰ ਦਿੱਤਾ ਅਤੇ ਉਸਦੀ ਜਗਵੇਦੀ ਦੇ ਵੀ ਟੁਕੜੇ-ਟੁਕੜੇ ਕਰ ਦਿੱਤਾ। ਉਨ੍ਹਾਂ ਬਆਲ ਦੇ ਜਾਜਕ ਮੱਤਾਨ ਨੂੰ ਜਗਵੇਦੀਆਂ ਦੇ ਅੱਗੇ ਮਾਰ ਸੁਟਿਆ।ਤੱਦ ਯਹੋਯਾਦਾ ਜਾਜਕ ਨੇ ਯਹੋਵਾਹ ਦੇ ਮੰਦਰ ਦੀ ਦੇਖਭਾਲ ਕਰਨ ਲਈ, ਇੰਚਾਰਜ ਹੋਣ ਲਈ, ਆਦਮੀ ਚੁਣੇ।
19 ਜਾਜਕਾਂ ਨੇ ਸਭ ਲੋਕਾਂ ਦੀ ਅਗਵਾਈ ਕੀਤੀ ਅਤੇ ਉਹ ਸਭ ਯਹੋਵਾਹ ਦੇ ਮੰਦਰ ਤੋਂ ਪਾਤਸ਼ਾਹ ਦੇ ਭਵਨ ਵੱਲ ਗਏ। ਪਾਤਸ਼ਾਹ ਦੇ ਖਾਸ ਪਹਿਰੇਦਾਰ ਤੇ ਕਪਤਾਨ ਪਾਤਸ਼ਾਹ ਦੇ ਨਾਲ ਗਏ ਅਤੇ ਬਾਕੀ ਸਾਰੀ ਭੀੜ ਉਨ੍ਹਾਂ ਦੇ ਪਿੱਛੇ ਹੋ ਗਈ। ਉਹ ਪਾਤਸ਼ਾਹ ਦੇ ਮਹਿਲ ਦੇ ਪ੍ਰਵੇਸ਼ ਦੁਆਰ ਤੇ ਪਹੁੰਚੇ ਅਤੇ ਪਾਤਸ਼ਾਹ ਯੋਆਸ਼ ਸਿੰਘਾਸਣ ਤੇ ਬੈਠਾ।
20 ਸਾਰੇ ਲੋਕ ਬੜੇ ਖੁਸ਼ ਸਨ। ਸ਼ਹਿਰ ਵਿੱਚ ਅਮਨ-ਅਮਾਨ ਸੀ। ਅਤੇ ਮਹਾਰਾਣੀ ਅਬਲਯਾਹ ਨੂੰ ਪਾਤਸ਼ਾਹ ਦੇ ਮਹਿਲ ਦੇ ਕੋਲ ਤਲਵਾਰ ਨਾਲ ਉਹਨਾਂ ਵੱਢ ਸੁਟਿਆ।
21 ਜਦ ਯਹੋਆਸ਼ ਰਾਜ ਕਰਨ ਲੱਗਾ ਤਾਂ ਉਹ ਸਿਰਫ਼ ਸੱਤ ਸਾਲਾਂ ਦਾ ਸੀ।