੨ ਤਵਾਰੀਖ਼

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36


ਕਾਂਡ 34

ਯੋਸੀਯਾਹ ਜਦੋਂ ਪਾਤਸ਼ਾਹ ਬਣਿਆ ਉਹ ਕੁੱਲ ਅੱਠ ਵਰ੍ਹਿਆਂ ਦਾ ਸੀ। ਉਸਨੇ ਯਰੂਸ਼ਲਮ ਵਿੱਚ 31 ਵਰ੍ਹੇ ਰਾਜ ਕੀਤਾ।
2 ਯੋਸੀਯਾਹ ਨੇ ਉਹੀ ਕਮ੍ਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਸਹੀ ਸਨ। ਉਸ ਦਾ ਵਿਹਾਰ ਉਸਦੇ ਪੁਰਖੇ ਦਾਊਦ ਵਰਗਾ ਹੀ ਸੀ, ਅਤੇ ਉਸਨੇ ਚੰਗੇ ਕੰਮਾਂ ਕਰਨ ਤੋਂ ਮੂੰਹ ਨਾ ਮੋੜਿਆ।
3 ਜਦੋਂ ਯੋਸੀਯਾਹ ਆਪਣੀ ਪਾਤਸ਼ਾਹੀ ਦੇ ਅੱਠਵੇਂ ਵਰ੍ਹੇ 'ਚ ਸੀ ਤਾਂ ਉਸਨੇ ਪਰਮੇਸ਼ੁਰ ਨੂੰ ਮੰਨਣਾ ਸ਼ੁਰੂ ਕਰ ਦਿੱਤਾ। ਉਸ ਪਰਮੇਸ਼ੁਰ ਨੂੰ ਉਸ ਨੇ ਮੰਨਿਆ ਜਿਸ ਨੂੰ ਉਸ ਦੇ ਪੁਰਖਿਆਂ ਚੋ ਦਾਊਦ ਨੇ ਮੰਨਿਆ ਸੀ। ਅਤੇ ਆਪਣੇ ਰਾਜ ਦੇ 12 ਵਰ੍ਹੇ ਵਿੱਚ ਯਹੂਦਾਹ ਅਤੇ ਯਰੂਸ਼ਲਮ ਨੂੰ ਜਿੱਥੇ ਉਚਿਆਂ ਬ੍ਥਾਵਾਂ ਅਤੇ ਟੁਂਡੇ ਦੇਵਤਿਆਂ ਨੂੰ ਘੜਿਆ ਗਿਆ ਸੀ ਅਤੇ ਢਾਲੇ ਹੋਏ ਬੁੱਤਾਂ ਨੂੰ ਸਾਜਿਆ ਗਿਆ ਸੀ, ਇਨ੍ਹਾਂ ਸਭਨਾਂ ਦਾ ਉਸ ਨੇ ਸਫ਼ਾਇਆ ਕਰ ਦਿੱਤਾ।
4 ਲੋਕਾਂ ਨੇ ਉਥੋਂ ਬਆਲਾਂ ਦੀਆਂ ਜਗਵੇਦੀਆਂ ਨੂੰ ਢਾਹ ਦਿੱਤਾ। ਇਹ ਢਾਹ-ਢੁਹਾਈ ਉਨ੍ਹਾਂ ਯੋਸੀਯਾਹ ਦੇ ਸਾਮ੍ਹਣੇ ਕੀਤੀ। ਫ਼ੇਰ ਉਸ ਨੇ ਧੂਪ ਦੀਆਂ ਉਹ ਜਗਵੇਦੀਆਂ ਢਾਹ ਦਿੱਤੀਆਂ, ਜੋ ਲੋਕਾਂ ਦੇ ਉੱਪਰ ਉੱਚੀਆਂ ਖਲੋਤੀਆਂ ਸਨ। ਉਸ ਨੇ ਘੜੇ ਹੋਏ ਬੁੱਤਾਂ ਅਤੇ ਢਾਲੇ ਹੋਏ ਬੁੱਤਾਂ ਨੂੰ ਢਾਹ ਦਿੱਤਾ। ਉਸ ਨੇ ਉਨ੍ਹਾਂ ਬੁੱਤਾਂ ਦਾ ਚੂਰਾ ਬਣਾ ਦਿੱਤਾ। ਫ਼ੇਰ ਯੋਸੀਯਾਹ ਨੇ ਉਸ ਚੂਰੇ ਨੂੰ ਉਨ੍ਹਾਂ ਲੋਕਾਂ ਦੀਆਂ ਕਬਰਾਂ ਤੇ ਛਿੜਕ ਦਿੱਤਾ ਜਿਨ੍ਹਾਂ ਨੇ ਬਆਲ ਦੇਵਤਿਆਂ ਨੂੰ ਬਲੀਆਂ ਚੜਾਈਆਂ ਸਨ।
5 ਯੋਸੀਯਾਹ ਨੇ ਉਨ੍ਹਾਂ ਜਾਜਕਾਂ ਦੀਆਂ ਹੱਡੀਆਂ ਨੂੰ ਵੀ ਸਾੜ ਦਿੱਤਾ ਜਿਨ੍ਹਾਂ ਨੇ ਆਪਣੀ ਜਗਵੇਦੀ ਉੱਪਰ ਬਆਲ ਦੇਵਤਿਆਂ ਦੀ ਸੇਵਾ ਕੀਤੀ। ਇਉਂ ਯੋਸੀਯਾਹ ਨੇ ਯਹੂਦਾਹ ਅਤੇ ਯਰੂਸਲਮ ਵਿੱਚੋਂ ਮੂਰਤੀ ਉਪਾਸਨਾ ਦਾ ਖਾਤਮਾ ਕੀਤਾ।
6 ਯੋਸੀਯਾਹ ਨੇ ਮਨਸ਼੍ਸ਼ਹ, ਅਫ਼ਰਾਈਮ ਅਤੇ ਸ਼ਿਮਓਨ ਦੇ ਸ਼ਹਿਰਾਂ ਵਿੱਚ ਅਤੇ ਨਫ਼ਤਾਲੀ ਅਤੇ ਉਨ੍ਹਾਂ ਦੇ ਦੁਆਲੇ ਦਿਆਂ ਉਜਾੜਾਂ ਵਿੱਚ ਵੀ ਅਜਿਹਾ ਹੀ ਕੀਤਾ।
7 ਯੋਸੀਯਾਹ ਨੇ ਜਗਵੇਦੀਆਂ ਅਤੇ ਅਸੇਰਾਹ ਦੇ ਥੰਮਾਂ ਨੂੰ ਢਾਹ ਦਿੱਤਾ। ਉਸ ਨੇ ਬੁੱਤਾਂ ਦਾ ਚੂਰਾ ਕਰ ਦਿੱਤਾ। ਉਸ ਨੇ ਇਸਰਾਏਲ ਦੇ ਦੇਸ਼ ਵਿੱਚ ਬਆਲ ਦੀ ਉਪਾਸਨਾ ਕਰਨ ਲਈ ਵਰਤੀਆਂ ਜਾਣ ਵਾਲੀਆਂ ਸਾਰੀਆਂ ਧੂਪ ਦੀਆਂ ਜਗਵੇਦੀਆਂ ਢਾਹ ਦਿੱਤੀਆਂ। ਫ਼ੇਰ ਉਹ ਯਰੂਸ਼ਲਮ ਨੂੰ ਵਾਪਸ ਪਰਤਿਆ।
8 ਆਪਣੀ ਪਾਤਸ਼ਾਹੀ ਦੇ ਅਠਾਰ੍ਹਵੇਂ ਵਰ੍ਹੇ ਜਦੋਂ ਉਹ ਦੇਸ ਅਤੇ ਮੰਦਰ ਨੂੰ ਸਾਫ਼ ਕਰ ਚੁਕਿਆ ਤਾਂ ਉਸ ਨੇ ਅਸਲਯਾਹ ਦੇ ਪੁੱਤਰ ਸ਼ਾਫ਼ਾਨ ਨੂੰ ਸ਼ਹਿਰ ਦੇ ਸਰਦਾਰ ਮਅਸੇਯਾਹ ਅਤੇ ਯੋਆਹਾਜ਼ ਦੇ ਪੁੱਤਰ ਯੋਆਹ ਲਿਖਾਰੀ ਕੋਲ ਭੇਜਿਆ ਜੋ ਸਾਰੀਆਂ ਘਟਨਾਵਾਂ ਬਾਰੇ ਲਿਖਦਾ ਹੁੰਦਾ ਸੀ ਕਿ ਯਹੋਵਾਹ ਉਸ ਦੇ ਪਰਮੇਸ਼ੁਰ ਦੇ ਮੰਦਰ ਦੀ ਮੁਰੰਮਤ ਕਰਵਾਉਣ।
9 ਤਦ ਉਹ ਹਿਲਕੀਯਾਹ ਪ੍ਰਧਾਨ ਜਾਜਕ ਕੋਲ ਗਏ। ਉਨ੍ਹਾਂ ਨੇ ਉਸ ਨੂੰ ਉਹ ਦੌਲਤ ਦਿੱਤੀ ਜਿਹੜੀ ਲੋਕਾਂ ਨੇ ਯਹੋਵਾਹ ਦੇ ਮੰਦਰ ਲਈ ਦਿੱਤੀ ਸੀ। ਦਰਬਾਨ ਲੇਵੀਆਂ ਨੇ ਮਨਸ਼੍ਸ਼ਹ ਅਤੇ ਅਫ਼ਰਾਈਮ ਦੇ ਹੱਥੋਂ ਅਤੇ ਬਾਕੀ ਦੇ ਬਚੇ ਹੋਏ ਇਸਰਾਏਲੀਆਂ ਕੋਲੋਂ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਅਤੇ ਯਰੂਸ਼ਲਮ ਦੇ ਵਾਸੀਆਂ ਕੋਲੋਂ ਇਕੱਠੀ ਕੀਤੀ ਸੀ, ਉਸ ਨੂੰ ਦੇ ਦਿੱਤੀ।
10 ਤਦ ਲੇਵੀਆਂ ਨੇ ਉਨ੍ਹਾਂ ਕਰਿਂਦਿਆਂ ਨੂੰ ਮਾਲ ਅਤੇ ਧੰਨ ਰਾਸ਼ੀ ਦਿੱਤੀ ਜਿਹੜੇ ਯਹੋਵਾਹ ਦੇ ਮੰਦਰ ਦੀ ਦੇਖ-ਰੇਖ ਕਰ ਰਹੇ ਸਨ। ਅਤੇ ਦੇਖ-ਰੇਖ ਕਰਨ ਵਾਲਿਆਂ ਨੇ ਉਨ੍ਹਾਂ ਕਰਿਂਦਿਆਂ ਨੂੰ ਧਨ-ਰਾਸ਼ੀ ਦਿੱਤੀ ਜਿਹੜੇ ਯਹੋਵਾਹ ਦੇ ਮੰਦਰ ਦੀ ਮੁਰੰਮਤ ਕਰ ਰਹੇ ਸਨ।
11 ਇਸ ਤੋਂ ਇਲਾਵਾ, ਤਰਖਾਣਾਂ ਅਤੇ ਰਾਜਾਂ ਨੂੰ ਧੰਨ ਦਿੱਤਾ ਗਿਆ ਤਾਂ ਜੋ ਉਹ ਪੱਥਰ ਅਤੇ ਲੱਕੜ ਖਰੀਦ ਸਕਣ, ਜਿਹੜੀ ਕਿ ਇਮਾਰਤ ਨੂੰ ਫਿਰ ਤੋਂ ਬਨਾਉਣ ਲਈ ਲੋੜੀਁਦੀ ਸੀ। ਉਨ੍ਹਾਂ ਨੂੰ ਮੰਦਰ ਦੇ ਉਨ੍ਹਾਂ ਘਰਾਂ ਲਈ ਵੀ ਰਕਮ ਦਿੱਤੀ ਸੀ ਜਿਨ੍ਹਾਂ ਨੂੰ ਯਹੂਦਾਹ ਦੇ ਪਾਤਸ਼ਾਹਾਂ ਨੇ ਉਨ੍ਹਾਂ ਦੀ ਅਣਗਿਹਲੀ ਕਾਰਣ ਢਹਿ ਲੈਣ ਦਿੱਤਾ ਸੀ। ਉਨ੍ਹਾਂ ਨੂੰ ਇਨ੍ਹਾਂ ਘਰਾਂ ਲਈ ਸ਼ਤੀਰਾਂ ਬਨਾਉਣ ਲਈ ਕਿਹਾ ਗਿਆ ਸੀ। ਮਗਰੀ ਦੇ ਘਰਾਣੇ ਵਿੱਚੋਂ ਜਨਾਬ ਅਤੇ ਓਬਦਯਾਹ ਨੇ ਅਤੇ ਕੋਹਾਬੀਆਂ ਦੇ ਘਰਾਣੇ ਵਿੱਚੋਂ ਜ਼ਕਰਯਾਹ ਅਤੇ ਮਸ਼ੁਲ੍ਲਮ ਨੇ ਲੇਵੀਆਂ ਅਤੇ ਉਨ੍ਹਾਂ ਸਾਰਿਆਂ ਦੀ ਨਿਗਰਾਨੀ ਕੀਤੀ ਜਿਹੜੇ ਸੰਗੀਤਕ ਸਾਜਾਂ ਦੇ ਮਾਹਰ ਸਨ।
12
13 ਲੇਵੀ ਮਜਦੂਰਾਂ ਦੇ ਇੰਚਾਰਜ ਸਨ ਅਤੇ ਸਾਰੇ ਕਾਮਿਆਂ ਦੀ ਉਨ੍ਹਾਂ ਦੇ ਵੱਖੋ-ਵੱਖ ਕੰਮਾਂ ਵਿੱਚ ਅਗਵਾਈ ਕੀਤੀ। ਕੁਝ ਲੇਵੀਆਂ ਨੇ ਮੁਨਸ਼ੀਆਂ, ਅਫ਼ਸਰਾਂ ਅਤੇ ਦਰਬਾਨਾਂ ਆਦਿ ਦਾ ਕਾਰਜ ਵੀ ਸੰਭਾਲਿਆ।
14 ਜਦ ਉਹ ਦੌਲਤ ਜੋ, ਯਹੋਵਾਹ ਦੇ ਮੰਦਰ ਵਿੱਚ ਲਿਆਂਦੀ ਗਈ ਸੀ, ਬਾਹਰ ਕੱਢ ਰਹੇ ਸਨ ਤਦ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੀ ਬਿਵਸਬਾ ਦੀ ਪੋਥੀ ਜਿਹੜੀ ਕਿ ਮੂਸਾ ਦੇ ਰਾਹੀਂ ਦਿੱਤੀ ਗਈ ਸੀ, ਲੱਭੀ।
15 ਤਦ ਹਿਲਕੀਯਾਹ ਨੇ ਸ਼ਾਫ਼ਾਨ ਮੁਨਸ਼ੀ ਨੂੰ ਆਖਿਆ, "ਮੈਨੂੰ ਯਹੋਵਾਹ ਦੇ ਭਵਨ ਵਿੱਚੋਂ ਬਿਵਸਬਾ ਦੀ ਪੋਥੀ ਲੱਭੀ ਹੈ!" ਹਿਲਕੀਯਾਹ ਨੇ ਇਹ ਪੋਥੀ ਸ਼ਾਫ਼ਾਨ ਨੂੰ ਦੇ ਦਿੱਤੀ।
16 ਸ਼ਾਫ਼ਾਨ ਇਹ ਪੋਥੀ ਪਾਤਸ਼ਾਹ ਯੋਸੀਯਾਹ ਕੋਲ ਲੈ ਕੇ ਆਇਆ ਅਤੇ ਉਸਨੇ ਪਾਤਸ਼ਾਹ ਨੂੰ ਕਿਹਾ, "ਤੁਹਾਡੇ ਸੇਵਕ ਜਿਵੇਂ ਜੋ ਜੋ ਤੁਸੀਂ ਹੁਕਮ ਦਿੱਤਾ ਸੀ ਤਿਵੇਂ ਕਰ ਰਹੇ ਹਨ।
17 ਉਹ ਦੌਲਤ ਜਿਹੜੀ ਯਹੋਵਾਹ ਦੇ ਮੰਦਰ ਵਿੱਚੋਂ ਮਿਲੀ ਉਸਨੂੰ ਦੇਖ ਭਾਲ ਕਰਨ ਵਾਲਿਆਂ ਨੂੰ ਅਤੇ ਕਰਿਂਦਿਆਂ ਨੂੰ ਦੇ ਦਿੱਤੀ।
18 ਤਦ ਸ਼ਾਫ਼ਾਨ ਨੇ ਪਾਤਸ਼ਾਹ ਨੂੰ ਕਿਹਾ, "ਹਿਲਕੀਯਾਹ ਜਾਜਕ ਨੇ ਮੈਨੂੰ ਪੋਥੀ ਸੌਂਪੀ ਹੈ।" ਤਦ ਸ਼ਾਫ਼ਾਨ ਨੇ ਉਹ ਪੋਥੀ ਯੋਸੀਯਾਹ ਪਾਤਸ਼ਾਹ ਦੇ ਸਾਮ੍ਹਣੇ ਖੜੋ ਕੇ ਪਢ਼ਕੇ ਸੁਣਾਈ।
19 ਜਦੋਂ ਯੋਸੀਯਾਹ ਪਾਤਸ਼ਾਹ ਨੇ ਬਿਵਸਬਾ ਦੇ ਵਾਕ ਸੁਣੇ ਤਾਂ ਉਸਨੇ ਆਪਣੇ ਵਸਤਰ ਫ਼ਾੜ ਲੇ।
20 ਤਾਂ ਪਾਤਸ਼ਾਹ ਨੇ ਹਿਲਕੀਯਾਹ ਨੂੰ, ਸ਼ਾਫ਼ਾਨ ਦੇ ਪੁੱਤਰ ਅਹੀਕਾਮ ਮੀਕਹ ਦੇ ਪੁੱਤਰ ਅਬਦੋਨ, ਸ਼ਾਫ਼ਾਨ ਮੁਨਸ਼ੀ ਨੂੰ ਅਤੇ ਅਸਾਯਾਹ ਸੇਵਕ ਨੂੰ ਹੁਕਮ ਦਿੱਤਾ।
21 ਪਾਤਸ਼ਾਹ ਨੇ ਆਖਿਆ, "ਜਾਓ ਅਤੇ ਮੇਰੇ ਵੱਲੋਂ ਅਤੇ ਉਨ੍ਹਾਂ ਲੋਕਾਂ ਵੱਲੋਂ ਜਿਹੜੇ ਇਸਰਾਏਲ ਅਤੇ ਯਹੂਦਾਹ ਵਿੱਚ ਬਾਕੀ ਹਨ, ਇਸ ਪੋਥੀ ਦੀਆਂ ਗੱਲਾਂ ਦੇ ਬਾਰੇ, ਜੋ ਲੱਭੀ ਹੈ, ਯਹੋਵਾਹ ਤੋਂ ਪੁੱਛਗਿਛ੍ਛ ਕਰੋ ਕਿਉਂ ਕਿ ਯਹੋਵਾਹ ਦੀ ਭਾਰੀ ਕਰੋਪੀ ਸਾਡੇ ਉੱਪਰ ਹੋਈ ਹੈ ਕਿਉਂ ਜੋ ਸਾਡੇ ਵੱਡੇਰਿਆਂ ਨੇ ਯਹੋਵਾਹ ਦੇ ਬਚਨਾਂ ਦਾ ਪਾਲਨ ਨਹੀਂ ਕੀਤਾ। ਸਾਡੇ ਪੁਰਖਿਆਂ ਨੇ, ਜਿਵੇਂ ਇਸ ਪੋਥੀ ਵਿੱਚ ਹੁਕਮ ਸੀ ਕਰਨ ਦਾ ਉਵੇਂ ਨਹੀਂ ਕੀਤਾ।"
22 ਤਾਂ ਹਿਲਕੀਯਾਹ ਅਤੇ ਪਾਤਸ਼ਾਹ ਦੇ ਸੇਵਕ ਹੁਲਦਾਹ ਨਬੀਆਂ ਕੋਲ ਗਏ। ਹੁਲਦਾਹ ਸ਼ਲ੍ਲੁਮ ਦੀ ਪਤਨੀ ਸੀ ਜੋ ਕਿ ਤਾਕਹਬ ਦਾ ਪੁੱਤਰ ਸੀ। ਤਾਕਹਬ ਹਸਰਾਹ ਦਾ ਪੁੱਤਰ ਸੀ। ਹਸਰਾਹ ਪਾਤਸ਼ਾਹ ਦੇ ਤੋਂਸ਼ੇ ਖਾਨੇ ਦਾ ਰਖਵਾਲਾ ਸੀ। ਹੁਲਦਾਹ ਯਰੂਸ਼ਲਮ ਦੇ ਨਵੇਂ ਮੁਹਲ੍ਲੇ ਵਿੱਚ ਰਹਿੰਦੀ ਸੀ। ਹਿਲਕੀਯਾਹ ਅਤੇ ਪਾਤਸ਼ਾਹ ਦੇ ਸੇਵਕਾਂ ਨੇ ਇਹ ਸਾਰੀ ਗੱਲ ਹੁਲਦਾਹ ਨੂੰ ਜਾਕੇ ਸੁਣਾਈ।
23 ਹੁਲਦਾਹ ਨੇ ਉਨ੍ਹਾਂ ਨੂੰ ਕਿਹਾ, "ਯੋਸੀਯਾਹ ਪਾਤਸ਼ਾਹ ਨੂੰ ਜਾਕੇ ਕਹਿਣਾ ਕਿ ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਹ ਆਖਦਾ ਹੈ:
24 "ਮੈਂ ਇਸ ਥਾਂ ਅਤੇ ਇਥੋਂ ਦੇ ਵਾਸੀਆਂ ਉੱਪਰ ਕਰੋਪੀ ਲਿਆਉਣ ਵਾਲਾ ਹਾਂ। ਜੋ ਕੁਝ ਵੀ ਪਾਤਸ਼ਾਹ ਦੇ ਸਾਮ੍ਹਣੇ ਗੱਲਾਂ ਪਢ਼ਕੇ ਸੁਣਾਈਆਂ ਗਈਆਂ ਹਨ, ਜੋ ਇਸ ਪੋਥੀ ਵਿੱਚ ਲਿਖੀਆਂ ਹਨ, ਇਹ ਸਭ ਕੁਝ ਇੱਥੇ ਵਾਪਰੇਗਾ।
25 ਅਜਿਹਾ ਇਸ ਲਈ ਹੋਵੇਗਾ ਕਿਉਂ ਕਿ ਲੋਕਾਂ ਨੇ ਮੈਨੂੰ ਛੱਡ ਕੇ ਝੂਠੇ ਦੇਵਤਿਆਂ ਅੱਗੇ ਧੂਪ ਧੁਖਾਉਣੀ ਸ਼ੁਰੂ ਕਰ ਦਿੱਤੀ। ਉਨ੍ਹਾਂ ਲੋਕਾਂ ਨੇ ਸਭ ਬੁਰਿਆਈਆਂ ਕਰਕੇ ਮੈਨੂੰ ਕਰੋਧ ਚੜਾਇਆ ਹੈ, ਇਸ ਲਈ ਇਸ ਬਾਵੇਂ ਮੈਂ ਆਪਣੀ ਕਰੋਪੀ ਵਰਸਾਵਾਂਗਾ ਜੋ ਕਿ ਬਲਦੀ ਅੱਗ ਵਾਂਗ ਹੁਣ ਬੁਝਣ ਵਾਲਾ ਨਹੀਂ।'
26 ਪਰ ਯਹੂਦਾਹ ਦੇ ਪਾਤਸ਼ਾਹ ਯੋਸੀਯਾਹ ਨੂੰ ਜਿਸਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ-ਗਿਛ੍ਛ ਕਰਨ ਲਈ ਭੇਜਿਆ ਹੈ ਜਾ ਕੇ ਇਉਂ ਆਖਣਾ ਕਿ ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਵੇਂ ਫ਼ਰਮਾਉਂਦਾ ਹੈ ਕਿ ਉਨ੍ਹਾਂ ਗੱਲਾਂ ਦੇ ਬਾਰੇ ਜੋ ਤੂੰ ਸੁਣੀਆਂ ਹਨ:
27 'ਯੋਸੀਯਾਹ ਤੂੰ ਪਰਾਸਚਿਤ ਕਰਕੇ ਆਪਣੇ-ਆਪ ਨੂੰ ਨਿਮ੍ਰ ਬਣਾਇਆ ਅਤੇ ਆਪਣੇ ਵਸਤਰ ਵੀ ਪਾੜ ਲਿੱਤੇ ਲਿੱਤੇ ਆਪਣੀ ਸ਼ਰਮਸਾਰੀ ਕਾਰਣ ਤੂੰ ਮੇਰੇ ਅੱਗੇ ਮਿੰਨਤ ਅਤੇ ਬੇਨਤੀ ਕੀਤੀ। ਤੂੰ ਮੇਰੇ ਅੱਗੇ ਰੋਇਆ ਅਤੇ ਮੈਂ ਤੇਰੇ ਸ਼ਬਦਾਂ ਨੂੰ ਵੀ ਸੁਣਿਆ ਹੈ, ਯਹੋਵਾਹ ਆਖਦਾ ਹੈ।'
28 ਮੈਂ ਤੈਨੂੰ ਤੇਰੇ ਪੁਰਖਿਆਂ ਨਾਲ ਮਿਲਾਵਾਂਗਾ ਪਰ ਤੂੰ ਆਪਣੀ ਕਬਰ ਵਿੱਚ ਸ਼ਾਂਤੀ ਨਾਲ ਜਾਵੇਂਗਾ। ਜੋ ਵੀ ਕਰੋਪੀ ਮੈਂ ਇਸ ਥਾਂ ਤੇ ਅਤੇ ਇਨ੍ਹਾਂ ਲੋਕਾਂ ਉੱਪਰ ਲਿਆਵਾਂਗਾ, ਤੈਨੂੰ ਉਹ ਨਹੀਂ ਵੇਖਣੀ-ਭੋਗਣੀ ਪਵੇਗੀ, ਕਿਉਂ ਕਿ ਤੂੰ ਮੇਰੇ ਅਧੀਨ ਹੋਇਆ ਹੈਂ!"' ਹਿਲਕੀਯਾਹ ਅਤੇ ਪਾਤਸ਼ਾਹ ਦੇ ਸੇਵਕ ਇਹ ਸੁਨਿਹਾ ਲੈ ਕੇ ਪਾਤਸ਼ਾਹ ਯੋਸੀਯਾਹ ਕੋਲ ਵਾਪਸ ਆਏ।
29 ਤਦ ਪਾਤਸ਼ਾਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਬਜ਼ੁਰਗਾਂ ਦੀ ਇੱਕ ਸਭਾ ਆਪਣੇ ਕੋਲ ਬੁਲਾਈ।
30 ਪਾਤਸ਼ਾਹ ਯਹੋਵਾਹ ਦੇ ਮੰਦਰ ਗਿਆ। ਪਾਤਸ਼ਾਹ ਦੇ ਨਾਲ ਸਾਰੇ ਯਹੂਦਾਹ ਦੇ ਲੋਕ, ਯਰੂਸ਼ਲਮ ਵਿੱਚ ਰਹਿੰਦੇ ਲੋਕ, ਜਾਜਕ ਲੇਵੀ ਅਤੇ ਖਾਸ ਅਤੇ ਆਮ ਲੋਕ ਸਭ ਗਏ। ਯੋਸੀਯਾਹ ਨੇ ਬਿਵਸਬਾ ਦੀ ਪੋਥੀ ਦੇ ਬਚਨ ਉਨ੍ਹਾਂ ਅੱਗੇ ਪਢ਼ਕੇ ਸੁਣਾੇ, ਜਿਹੜੀ ਕਿ ਯਹੋਵਾਹ ਦੇ ਮੰਦਰ ਵਿੱਚੋਂ ਲੱਭੀ ਸੀ।
31 ਤਦ ਪਾਤਸ਼ਾਹ ਆਪਣੀ ਥਾਂ ਤੇ ਖੜਾ ਹੋਇਆ ਅਤੇ ਉਸਨੇ ਯਹੋਵਾਹ ਦੇ ਨਾਲ ਇੱਕ ਇਕਰਾਰਨਾਮਾ ਬੰਨ੍ਹਿਆ। ਉਸਨੇ ਇਹ ਨੇਮ ਕੀਤਾ ਕਿ ਅਸੀਂ ਯਹੋਵਾਹ ਦੇ ਕਹੇ ਅਨੁਸਾਰ ਤੁਰਾਂਗੇ ਅਤੇ ਉਸਦੇ ਹੁਕਮ ਉਸਦੀਆਂ ਸਿਖਿਆਵਾਂ ਅਤੇ ਉਸ ਦੀਆਂ ਬਿਧੀਆਂ ਦੀਆਂ ਆਪਣੇ ਤਨ-ਮਨ ਨਾਲ ਪਾਲਨਾ ਕਰਾਂਗੇ। ਉਸ ਬਿਵਸਬਾ ਦੀ ਪੋਥੀ ਦੀਆਂ ਗੱਲਾਂ ਨੂੰ ਤਹਿ ਦਿਲੋਂ ਮੰਨ ਕੇ ਉਸ ਉੱਪਰ ਪੂਰਨੇ ਪਾਵਾਂਗੇ।
32 ਤਦ ਪਾਤਸ਼ਾਹ ਨੇ ਉਨ੍ਹਾਂ ਸਾਰਿਆਂ ਕੋਲੋਂ ਜਿਹੜੇ ਯਰੂਸ਼ਲਮ ਅਤੇ ਬਿਨਯਾਮੀਨ ਵਿੱਚ ਸਨ ਉਨ੍ਹਾਂ ਨੂੰ ਇਸ ਨੇਮ ਨੂੰ ਮੰਨਣ ਦਾ ਬਚਨ ਲਿੱਤਾ। ਯਰੂਸ਼ਲਮ ਦੇ ਲੋਕਾਂ ਨੇ ਪਰਮੇਸ਼ੁਰ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਇਕਰਾਰਨਾਮੇ ਅਨੁਸਾਰ ਕੰਮ ਕੀਤਾ।
33 ਇਸਰਾਏਲ ਦੇ ਲੋਕਾਂ ਨੇ ਜੋ ਵੱਖ-ਵੱਖ ਧਰਤੀਆਂ ਦੇ ਦੇਵਤਿਆਂ ਦੀਆਂ ਮੂਰਤਾਂ ਇਕੱਠੀਆਂ ਕੀਤੀਆਂ ਹੋਈਆਂ ਸਨ, ਯੋਸੀਯਾਹ ਨੇ ਉਨ੍ਹਾਂ ਸਭਨਾਂ ਨੂੰ ਨਸ਼ਟ ਕਰ ਦਿੱਤਾ ਅਤੇ ਇਸਰਾਏਲੀਆਂ ਨੂੰ ਆਪਣੇ ਯਹੋਵਾਹ ਪਰਮੇਸ਼ੁਰ ਦੀ ਸੇਵਾ ਵਿੱਚ ਲਾ ਦਿੱਤਾ। ਫ਼ਿਰ ਜਦੋਂ ਤੀਕ ਯੋਸੀਯਾਹ ਜੀਵਿਆ, ਲੋਕ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਸੇਵਾ ਵਿੱਚ ਲੱਗੇ ਰਹੇ।