੨ ਤਵਾਰੀਖ਼
ਕਾਂਡ 7
ਜਦ ਸੁਲੇਮਾਨ ਪ੍ਰਾਰਥਨਾ ਕਰ ਚੁਕਿਆ ਤਾਂ ਅਕਾਸ਼ ਉੱਪਰੋਂ ਅੱਗ ਉੱਤਰੀ ਅਤੇ ਹੋਮ ਦੀ ਭੇਟ ਅਤੇ ਬਲੀਆਂ ਸਭ ਨੂੰ ਭਖਾਅ ਗਈ ਤੇ ਸਾਰਾ ਮੰਦਰ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ।
2 ਜਾਜਕ ਯਹੋਵਾਹ ਦੇ ਮੰਦਰ ਅੰਦਰ ਨਾ ਜਾ ਸਕੇ ਕਿਉਂ ਕਿ ਮੰਦਰ ਯਹੋਵਾਹ ਦੇ ਪਰਤਾਪ ਨਾਲ ਭਰਪੂਰ ਸੀ।
3 ਇਸਰਾਏਲ ਦੇ ਸਾਰੇ ਲੋਕਾਂ ਨੇ ਅਕਾਸ਼ ਤੋਂ ਅੱਗ ਹੇਠਾਂ ਉਤਰਦੀ ਵੇਖੀ ਅਤੇ ਉਨ੍ਹਾਂ ਨੇ ਮੰਦਰ ਤੇ ਯਹੋਵਾਹ ਦਾ ਪਰਤਾਪ ਵੀ ਵੇਖਿਆ। ਉਨ੍ਹਾਂ ਨੇ ਧਰਤੀ ਉੱਪਰ ਮਬ੍ਬੇ ਟੇਕੇ ਤੇ ਯਹੋਵਾਹ ਦੀ ਉਪਾਸਨਾ ਕੀਤੀ ਤੇ ਉਸਦਾ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਇਹ ਭਜਨ ਗਾਇਆ ਕਿ ਯਹੋਵਾਹ ਮਹਾਨ ਹੈ ਤੇ ਉਸਦੀ ਰਹਿਮਤ ਹਮੇਸ਼ਾ ਇਉਂ ਹੀ ਵਰਤਦੀ ਰਹੇੇ।
4 ਤਦ ਸੁਲੇਮਾਨ ਪਾਤਸ਼ਾਹ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੇ ਯਹੋਵਾਹ ਦੇ ਸਾਮ੍ਹਣੇ ਬਲੀਆਂ ਚੜਾਈਆਂ।
5 ਤਦ ਪਾਤਸ਼ਾਹ ਨੇ 22,000 ਬਲਦ ਅਤੇ 120,000 ਭੇਡਾਂ ਚੜਾਈਆਂ। ਇਉਂ, ਪਾਤਸ਼ਾਹ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੇ ਮੰਦਰ ਨੂੰ ਸਮਰਪਿਤ ਕੀਤਾ ਤੇ ਇਸਦੀ ਵਰਤੋਂ ਸਿਰਫ਼ ਪਰਮੇਸ਼ੁਰ ਦੀ ਉਪਾਸਨਾ ਕਰਨ ਲਈ ਹੀ ਕੀਤੀ ਜਾਂਦੀ ਸੀ।
6 ਜਾਜਕ ਆਪਣੇ ਕਾਰਜ ਲਈ ਤਤ੍ਤਪਰ ਹੋ ਗਏ ਤੇ ਲੇਵੀ ਵੀ ਯਹੋਵਾਹ ਦੀ ਉਸਤਤ ਲਈ ਸਾਜ਼ ਚੁੱਕ ਕੇ ਤਿਆਰ ਹੋ ਗਏ। ਇਹ ਸਾਜ਼ ਪਰਮੇਸ਼ੁਰ ਦੇ ਸ਼ੁਕਰਾਨੇ ਵਜੋਂ ਦਾਊਦ ਪਾਤਸ਼ਾਹ ਨੇ ਬਣਵਾੇ ਸਨ। ਜਾਜਕ ਅਤੇ ਲੇਵੀ ਗਾ ਰਹੇ ਸਨ, ਯਹੋਵਾਹ ਦੀ ਉਸਤਤ ਕਰੋ ਕਿਉਂ ਜੋ ਉਸਦੀ ਕਿਰਪਾ ਹਮੇਸ਼ਾ ਵਰ੍ਹਦੀ ਰਵੇ। ਜਾਜਕ ਲੇਵੀਆਂ ਦੇ ਪਾਰ ਖੜੋਕੇ ਆਪਣੀਆਂ ਤੂਰ੍ਹੀਆਂ ਵਜਾਉਂਦੇ ਰਹੇ ਤੇ ਸਾਰੇ ਇਸਰਾਏਲੀ ਖੜੇ ਰਹੇ।
7 ਸੁਲੇਮਾਨ ਨੇ ਵਿਹੜੇ ਦੇ ਵਿਚਲੇ ਭਾਗ ਨੂੰ ਜੋ ਕਿ ਯਹੋਵਾਹ ਦੇ ਮੰਦਰ ਦੇ ਸਾਮ੍ਹਣੇ ਸੀ ਪਵਿੱਤਰ ਕੀਤਾ। ਇਹ ਉਹ ਥਾਂ ਸੀ ਜਿੱਥੇ ਸੁਲੇਮਾਨ ਨੇ ਹੋਮ ਦੀਆਂ ਭੇਟਾਂ ਤੇ ਸੁਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜਾਈ। ਸੁਲੇਮਾਨ ਨੇ ਵਿਹੜੇ ਦੇ ਵਿਚਲੀ ਜਗ੍ਹਾ ਇਸ ਲਈ ਵਰਤੋਂ 'ਚ ਲਿਆਂਦੀ ਕਿਉਂ ਕਿ ਜਿਹੜੀ ਪਿੱਤਲ ਦੀ ਜਗਵੇਦੀ ਉਸਨੇ ਬਣਾਈ ਸੀ ਉਸ ਵਿੱਚ ਅਨਾਜ਼ ਦੀ ਭੇਟ, ਹੋਮ ਦੀ ਭੇਟ, ਤੇ ਚਰਬੀ ਦੀ ਭੇਟ ਲਈ ਥਾਂ ਘੱਟ ਸੀ ਤੇ ਅਜਿਹੀਆਂ ਭੇਟਾਂ ਦੀ ਤਾਦਾਤ ਵਧੇਰੇ ਸੀ।
8 ਸੁਲੇਮਾਨ ਅਤੇ ਹੋਰ ਸਾਰੇ ਇਸਰਾਏਲੀਆਂ ਨੇ ਇਹ ਪਰਬ ਸੱਤ ਦਿਨ ਮਨਾਇਆ। ਇਕੱਠੇ ਹੋਏ ਲੋਕਾਂ ਦਾ ਟੋਲਾ ਇੰਨਾ ਵਿਸ਼ਾਲ ਸੀ ਕਿ ਉਹ ਹਾਮਾਬ ਤੋਂ ਲੈ ਕੇ ਮਿਸਰ ਦੇ ਨਾਲੇ ਤੀਕ ਫ਼ੈਲ ਗਏ।
9 ਅੱਠਵੇਂ ਦਿਨ ਉਨ੍ਹਾਂ ਦੀ ਇੱਕ ਧਾਰਮਿਕ ਸਭਾ ਹੋਈ ਕਿਉਂ ਕਿ ਉਨ੍ਹਾਂ ਨੇ ਸੱਤ ਦਿਨ ਲਈ ਪਰਬ ਮਨਾਇਆ ਸੀ। ਉਨ੍ਹਾਂ ਨੇ ਜਗਵੇਦੀ ਨੂੰ ਸਮਰਪਿਤ ਕੀਤਾ ਜੋ ਕਿ ਸਿਰਫ਼ ਯਹੋਵਾਹ ਦੀ ਉਪਾਸਨਾ ਲਈ ਵਰਤੋਂ 'ਚ ਲਿਆਂਦੀ ਗਈ। ਅਤੇ ਉਨ੍ਹਾਂ ਨੇ ਸੱਤ ਦਿਨ ਉਤਸਵ ਮਨਾਇਆ।
10 ਸੱਤਵੇਂ ਮਹੀਨੇ ਦੇ ਤੇਈਵੇਂ ਦਿਨ ਸੁਲੇਮਾਨ ਨੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੂੰ ਤੋਂਰ ਦਿੱਤਾ। ਲੋਕ ਬੜੇ ਖੁਸ਼ ਸਨ ਅਤੇ ਉਨ੍ਹਾਂ ਦੇ ਦਿਲ ਖੁਸ਼ੀ ਨਾਲ ਝੁਂਮ ਰਹੇ ਸਨ ਕਿਉਂ ਕਿ ਯਹੋਵਾਹ ਦਾਊਦ ਉੱਪਰ, ਸੁਲੇਮਾਨ ਤੇ ਇਸਰਾਏਲ ਦੀ ਪਰਜਾ ਤੇ ਮਿਹਰਬਾਨ ਸੀ।
11 ਸੁਲੇਮਾਨ ਨੇ ਯਹੋਵਾਹ ਦਾ ਮੰਦਰ ਅਤੇ ਪਾਤਸ਼ਾਹ ਦਾ ਮਹਿਲ ਸੰਪੂਰਨ ਕੀਤਾ ਅਤੇ ਉਸਨੇ ਮਹਿਲ ਅਤੇ ਮੰਦਰ ਜਿਵੇਂ ਦਾ ਬਨਵਾਉਣ ਦਾ ਸੋਚਿਆ ਸੀ ਉਸ ਵਿੱਚ ਉਹ ਸਫ਼ਲ ਹੋਇਆ
12 ਤਾਂ ਰਾਤ ਨੂੰ ਯਹੋਵਾਹ ਨੇ ਉਸਨੂੰ ਦਰਸ਼ਨ ਦਿੱਤੇ ਅਤੇ ਉਸ ਨੂੰ ਆਖਿਆ, "ਸੁਲੇਮਾਨ! ਮੈਂ ਤੇਰੀ ਪ੍ਰਾਰਥਨਾ ਸੁਣ ਲਈ ਹੈ, ਤੇ ਮੈਂ ਇਸ ਜਗ੍ਹਾ ਨੂੰ ਆਪਣੇ ਲਈ, ਬਲੀ ਵਾਸਤੇ ਘਰ ਵਾਂਗ ਚੁਣ ਲਿਆ ਹੈ।
13 ਜੇ ਮੈਂ ਕਦੇ ਅਕਾਸ਼ ਨੂੰ ਬੰਦ ਕਰ ਦੇਵਾਂ ਕਿ ਬਾਰਸ਼ ਨਾ ਹੋਵੇ ਜਾਂ ਮੈਂ ਟਿੱਡੀ ਦਲ ਨੂੰ ਆਖਾਂ ਕਿ ਧਰਤੀ ਦੀ ਫ਼ਸਲ ਨਸ਼ਟ ਕਰ ਦੇਵੋ ਜਾਂ ਲੋਕਾਂ ਵਿੱਚ ਮਹਾਂਮਾਰੀ ਫ਼ੈਲਾਵਾਂ।
14 ਜੇਕਰ ਮੇਰੇ ਲੋਕ ਜੋ ਮੇਰੇ ਨਾਮ ਦੁਆਰਾ ਸਦਵਾਉਂਦੇ ਹਨ, ਨਿਮਰ ਬਣ ਜਾਣ ਅਤੇ ਪ੍ਰਾਰਥਨਾ ਕਰਨ ਅਤੇ ਮੇਰਾ ਇੰਤਜਾਰ ਕਰਨ ਅਤੇ ਆਪਣੀਆਂ ਮੰਦੀਆਂ ਕਰਨੀਆਂ ਤੋਂ ਹਟ ਜਾਣ, ਤਾਂ ਮੈਂ ਅਕਾਸ਼ ਵਿੱਚ ਉਨ੍ਹਾਂ ਨੂੰ ਸੁਣਾਂਗਾ ਅਤੇ ਮੈਂ ਉਨ੍ਹਾਂ ਦੇ ਪਾਪ ਮੁਆਫ਼ ਕਰ ਦਿਆਂਗਾ ਅਤੇ ਉਨ੍ਹਾਂ ਦੀ ਧਰਤੀ ਨੂੰ ਤਂਦਰੁਸਤ ਕਰ ਦਿਆਂਗਾ।
15 ਤੇ ਹੁਣ ਜਿਹੜੀ ਪ੍ਰਾਰਥਨਾ ਇਸ ਥਾਂ ਤੇ ਕੀਤੀ ਜਾਵੇਗੀ ਉਸ ਲਈ ਮੇਰੀਆਂ ਅੱਖਾਂ ਖੁਲ੍ਹੀਆਂ ਰਹਿਣਗੀਆਂ ਅਤੇ ਕੰਨ ਉਸ ਵੱਲ ਲੱਗੇ ਰਹਿਣਗੇ।
16 ਕਿਉਂ ਕਿ ਹੁਣ ਮੈਂ ਇਸ ਮੰਦਰ ਨੂੰ ਚੁਣਿਆਂ ਹੈ ਤੇ ਪਵਿੱਤਰ ਕੀਤਾ ਹੈ ਤਾਂ ਜੋ ਮੇਰਾ ਨਾਮ ਹੇਮਸ਼ਾ ਲਈ ਇੱਥੇ ਰਹੇਗਾ। ਹਾਂ, ਮੇਰਾ ਦਿਲ ਅਤੇ ਅੱਖਾਂ ਹਮੇਸ਼ਾ ਇਸ ਮੰਦਰ ਵੱਲ ਲੱਗੇ ਰਹਿਣਗੇ।
17 "ਇਸ ਲਈ ਹੁਣ, ਸੁਲੇਮਾਨ ਜੇਕਰ ਤੂੰ ਵੀ ਮੇਰੇ ਅੱਗੇ ਇੰਝ ਜਿਉਂਵੇਂ ਜਿਵੇਂ ਤੇਰੇ ਪਿਤਾ ਦਾਊਦ ਨੇ ਕੀਤਾ, ਅਤੇ ਮੇਰੇ ਸਾਰੇ ਹੁਕਮਾਂ ਦੀ ਪਾਲਣਾ ਕਰੇਁ ਅਤੇ ਜੇਕਰ ਤੂੰ ਮੇਰੀਆਂ ਬਿਧੀਆਂ ਅਤੇ ਮੇਰੇ ਨਿਆਵਾਂ ਨੂੰ ਮਂਨੇ
18 ਤਦ ਮੈਂ ਤੈਨੂੰ ਸ਼ਕਤੀਸ਼ਾਲੀ ਪਾਤਸ਼ਾਹ ਬਣਾਵਾਂਗਾ ਅਤੇ ਤੇਰਾ ਰਾਜ ਮਹਾਨ ਹੋਵੇਗਾ। ਇਹੀ ਨੇਮ ਮੈਂ ਤੇਰੇ ਪਿਤਾ ਦਾਊਦ ਨਾਲ ਵੀ ਕੀਤਾ ਸੀ ਤੇ ਮੈਂ ਉਸ ਨੂੰ ਆਖਿਆ ਸੀ, 'ਦਾਊਦ, ਤੇਰੇ ਘਰਾਣੇ ਵਿੱਚੋਂ ਹਮੇਸ਼ਾ ਇੱਕ ਮਨੁੱਖ ਅਜਿਹਾ ਰਹੇਗਾ ਜੋ ਇਸਰਾਏਲ ਦਾ ਪਾਤਸ਼ਾਹ ਹੋਵੇਗਾ।'
19 "ਪਰ ਜੇਕਰ ਤੂੰ ਮੇਰੀਆਂ ਬਿਧੀਆਂ ਅਤੇ ਹੁਕਮਾਂ ਨੂੰ ਤਿਆਗ ਦੇਵੇ ਜੋ ਮੈਂ ਤੈਨੂੰ ਦਿੱਤੇ ਹਨ ਤੇ ਜੇਕਰ ਝੂਠੇ ਦੇਵਤਿਆਂ ਦੀ ਸੇਵਾ ਅਤੇ ਉਪਾਸਨਾ ਕਰੇਂਗਾ ਅਤੇ ਉਨ੍ਹਾਂ ਦੇ ਅੱਗੇ ਝੁਕੇਁਗਾ,
20 ਫ਼ਿਰ ਮੈਂ ਇਸਰਾਏਲ ਦੇ ਲੋਕਾਂ ਨੂੰ ਆਪਣੀ ਭੋਇਁ ਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ ਤੋਂ ਪੱਟ ਸੁੱਟਾਂਗਾ ਅਤੇ ਇਸ ਮੰਦਰ ਨੂੰ ਜਿਸਨੂੰ ਮੈਂ ਆਪਣੇ ਨਾਂ ਲਈ ਪਵਿੱਤਰ ਕੀਤਾ ਹੈ, ਛੱਡ ਜਾਵਾਂਗਾ। ਤੇ ਇਸ ਮੰਦਰ ਨੂੰ ਅਜਿਹੇ ਰੂਪ ਵਿੱਚ ਬਦਲ ਦੇਵਾਂਗਾ ਕਿ ਲੋਕ ਇਸ ਬਾਬਤ ਬਹੁਤ ਬੁਰਾ ਜਿਹਾ ਆਖਣਗੇ।
21 ਜਿਹੜਾ ਵੀ ਇਸ ਮੰਦਰ ਅੱਗੋਂ ਗੁਜ਼ਰੇਗਾ ਤਾਂ ਹੈਰਾਨ ਹੋਕੇ ਆਖੇਗਾ ਕਿ ਯਹੋਵਾਹ ਨੇ ਇਸ ਦੇਸ ਅਤੇ ਇਸ ਮੰਦਰ ਨਾਲ ਅਜਿਹਾ ਕੁਝ ਕਿਉਂ ਕੀਤਾ?'
22 ਤਦ ਲੋਕ ਉਨ੍ਹਾਂ ਨੂੰ ਆਖਣਗੇ, 'ਕਿਉਂ ਕਿ ਇਸਰਾਏਲ ਦੇ ਲੋਕਾਂ ਨੇ ਜਿਵੇਂ ਉਨ੍ਹਾਂ ਦੇ ਪੁਰਖੇ ਯਹੋਵਾਹ ਦਾ ਹੁਕਮ ਮੰਨਦੇ ਸਨ ਉਨ੍ਹਾਂ ਲੋਕਾਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਉਹ ਪਰਮੇਸ਼ੁਰ ਜਿਹੜਾ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ ਉਸਨੂੰ ਉਨ੍ਹਾਂ ਨੇ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਮਗਰ ਲੱਗ ਗਏ ਤੇ ਉਨ੍ਹਾਂ ਦੀ ਉਪਾਸਨਾ ਅਰਚਨਾ ਕਰਨ ਲੱਗ ਪਏ। ਇਸ ਲਈ ਯਹੋਵਾਹ ਨੇ ਇਸਰਾਏਲੀਆਂ ਉੱਪਰ ਇਹ ਭਾਣਾ ਵਰਤਾਇਆ ਹੈ।"'