ਅੱਯੂਬ

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42

0:00
0:00

ਕਾਂਡ 30

ਪਰ ਹੁਣ, ਉਹ ਲੋਕ ਵੀ ਜਿਹੜੇ ਮੇਰੇ ਨਾਲੋਂ ਉਮਰ ਵਿੱਚ ਛੋਟੇ ਹਨ ਮੇਰਾ ਮਜ਼ਾਕ ਉਡਾ ਰਹੇ ਨੇ। ਤੇ ਉਨ੍ਹਾਂ ਦੇ ਪਿਤਾ ਇੰਨੇ ਨਿਕੰਮੇ ਸਨ ਕਿ ਮੈਂ ਉਨ੍ਹਾਂ ਨੂੰ ਆਪਣੀਆਂ ਭੇਡਾਂ ਦੀ ਨਿਗਰਾਨੀ ਕਰਨ ਵਾਲੇ ਕੁਤਿਆਂ ਦੇ ਨਾਲ ਵੀ ਨਹੀਂ ਰੱਖ ਸਕਦਾ।
2 ਹੁਣ ਉਨ੍ਹਾਂ ਦੀ ਸਾਰੀ ਤਾਕਤ ਚਲੀ ਗਈ ਹੈ। ਉਨ੍ਹਾਂ ਦੇ ਮਜ਼ਬੂਤ ਹੱਥ ਮੇਰੇ ਕਿਸੇ ਕੰਮ ਦੇ ਨਹੀਂ ਹਨ।
3 ਉਹ ਮੁਰਦਾ ਬੰਦਿਆਂ ਵਰਗੇ ਹਨ - ਉਹ ਭੁੱਖ ਨਾਲ ਮਰ ਰਹੇ ਹਨ। ਇਸ ਲਈ ਉਹ ਮਾਰੂਬਲ ਦੀ ਖੁਸ਼ਕ ਰੇਤ ਖਾਂਦੇ ਨੇ।
4 ਉਹ ਨਮਕੀਨ ਪੌਦਿਆਂ ਨੂੰ ਮਾਰੂਬਲ ਵਿੱਚੋਂ ਪੁਟ੍ਟਦੇ ਨੇ। ਉਹ ਕਾਨਿਆਂ ਦੀਆਂ ਜਢ਼ਾਂ ਖਾਂਦੇ ਨੇ।
5 ਉਹ ਹੋਰਨਾਂ ਲੋਕਾਂ ਕੋਲੋਂ ਭਜਾੇ ਗਏ ਸਨ। ਲੋਕ ਉਨ੍ਹਾਂ ਉੱਤੇ ਚੀਕਦੇ ਨੇ ਜਿਵੇਂ ਉਹ ਚੋਰ ਹੋਣ।
6 ਉਨ੍ਹਾਂ ਨੂੰ ਨਦੀਆਂ ਦੇ ਤਲ੍ਹਾਂ ਉੱਤੇ, ਪਹਾੜੀ ਦੇ ਪਾਸਿਆਂ ਵਾਲੀਆਂ ਗੁਫ਼ਾਵਾਂ ਵਿੱਚ ਅਤੇ ਧਰਤੀਆਂ ਵਿਚਲੀਆਂ ਖੱਡਾਂ ਵਿੱਚ ਰਹਿਣਾ ਚਾਹੀਦਾ ਹੈ।
7 ਉਹ ਝਾੜੀਆਂ ਵਿੱਚ ਹਿਣਕਦੇ (ਖੋਤੇ ਦੀ ਆਵਾਜ਼) ਨੇ, ਤੇ ਕੰਡਿਆਲੀਆਂ ਝਾੜੀਆਂ ਅੰਦਰ ਇਕੱਠੇ ਮਿਸਟਕੇ ਬੈਠਦੇ ਨੇ।
8 ਉਹ ਨਿਕੰਮੇ ਲੋਕਾਂ ਦਾ ਟੋਲਾ ਹਨ ਜਿਨ੍ਹਾਂ ਦੇ ਕੋਈ ਨਾਮ ਨਹੀਂ, ਜਿਨ੍ਹਾਂ ਨੂੰ ਆਪਣੇ ਹੀ ਦੇਸ ਵਿੱਚੋਂ ਧਕਿਆ ਗਿਆ ਸੀ।
9 ਹੁਣ ਉਨ੍ਹਾਂ ਆਦਮੀਆਂ ਦੇ ਪੁੱਤਰ ਮੇਰਾ ਮਜ਼ਾਕ ਉਡਾਉਣ ਲਈ ਮੇਰੇ ਬਾਰੇ ਗੀਤ ਗਾਉਂਦੇ ਨੇ। ਮੇਰਾ ਨਾਮ ਉਨ੍ਹਾਂ ਲਈ ਬੁਰਾ ਸ਼ਬਦ ਬਣ ਗਿਆ ਹੈ।
10 ਉਹ ਨੌਜਵਾਨ ਆਦਮੀ ਮੈਨੂੰ ਨਫ਼ਰਤ ਕਰਦੇ ਨੇ, ਉਹ ਮੇਰੇ ਕੋਲੋਂ ਦੂਰ ਖਲੋਂਦੇ ਨੇ, ਉਹ ਸੋਚਨੇ ਨੇ ਕਿ ਉਹ ਮੇਰੇ ਨਾਲੋਂ ਬਿਹਤਰ ਨੇ। ਅਤੇ ਉਹ ਮੇਰੇ ਚਿਹਰੇ ਉੱਤੇ ਬੁਕ੍ਕਣੋਁ ਵੀ ਨਹੀਂ ਰੁਕਦੇ।
11 ਪਰਮੇਸ਼ੁਰ ਨੇ ਮੇਰੇ ਕਮਾਨ ਦੀ ਡੋਰ ਖੋਹ ਲਈ ਹੈ, ਤੇ ਮੈਨੂੰ ਕਮਜ਼ੋਰ ਬਣਾ ਦਿੱਤਾ ਹੈ। ਇਹ ਜਵਾਨ ਲੋਕ ਸਾਰਾ ਸ੍ਵੈ-ਕਾਬੂ ਸੁੱਟ ਦਿੰਦੇ ਹਨ ਜਦੋਂ ਮੈਂ ਉਨ੍ਹਾਂ ਦੇ ਦੁਆਲੇ ਹੁੰਦਾ ਹਾਂ।
12 ਉਹ ਮੇਰੇ ਸੱਜੇ ਪਾਸੇ ਹਮਲਾ ਕਰਦੇ ਨੇ। ਉਹ ਮੇਰੇ ਹੇਠੋਁ ਪੈਰ ਖਿੱਚ ਲੈਂਦੇ ਨੇ। ਮੈਂ ਹਮਲੇ ਹੇਠ ਆਏ ਸ਼ਹਿਰ ਵਾਂਗ ਮਹਿਸੂਸ ਕਰਦਾ ਹਾਂ ਉਹ ਮੇਰੇ ਉੱਤੇ ਹਮਲਾ ਕਰਕੇ ਮੈਨੂੰ ਤਬਾਹ ਕਰਨ ਲਈ ਮੇਰੀਆਂ ਕੰਧਾਂ ਨਾਲ ਗੰਦੀਆਂ ਪਨਾਹਾਂ ਬਣਾਉਂਦੇ ਹਨ।
13 ਉਹ ਸੜਕ ਦੀ ਰਾਖੀ ਕਰਦੇ ਨੇ ਤਾਂ ਕਿ ਮੈਂ ਬਚ ਕੇ ਨਾ ਨਿਕਲ ਸਕਾਂ। ਉਹ ਮੈਨੂੰ ਤਬਾਹ ਕਰਨ ਵਿੱਚ ਸਫ਼ਲ ਹੁੰਦੇ ਨੇ। ਉਨ੍ਹਾਂ ਨੂੰ ਕਿਸੇ ਹੋਰ ਦੀ ਸਹਾਇਤਾ ਨਹੀਂ ਲੋੜੀਦੀ।
14 ਉਹ ਕੰਧ ਵਿੱਚ ਸਂਨ੍ਹ ਲਾਉਂਦੇ ਨੇ। ਉਹ ਇਸ ਵਿੱਚੋਂ ਭੱਜਦੇ ਹੋਏ ਨਿਕਲ ਆਉਂਦੇ ਨੇ ਤੇ ਮੇਰੇ ਉੱਪਰ ਟੁੱਟਦੀਆਂ ਹੋਈਆਂ ਚੱਟਾਨਾਂ ਡਿੱਗ ਪੈਁਦੀਆਂ ਹੈ।
15 ਮੈਂ ਡਰ ਨਾਲ ਕੰਬ ਰਿਹਾ ਹਾਂ। ਉਹ ਜਵਾਨ ਆਦਮੀ ਮੇਰੀ ਇੱਜ਼ਤ ਨੂੰ ਦੂਰ ਭਜਾਉਂਦੇ ਨੇ ਜਿਵੇਂ ਵਗਦੀ ਹੋਈ ਹਵਾ ਚੀਜ਼ਾਂ ਨੂੰ ਉਡਾਉਂਦੀ ਹੈ। ਮੇਰੀ ਸੁਰਖਿਆ ਬੱਦਲ ਵਾਂਗ ਅਲੋਪ ਹੋ ਜਾਂਦੀ ਹੈ।
16 "ਹੁਣ ਮੇਰੀ ਜ਼ਿੰਦਗੀ ਖਤਮ ਹੋਣ ਵਾਲੀ ਹੈ ਤੇ ਮੈਂ ਛੇਤੀ ਹੀ ਮਰ ਜਾਵਾਂਗਾ। ਦੁੱਖਾਂ ਦੇ ਦਿਨਾਂ ਨੇ ਮੈਨੂੰ ਜਕੜ ਲਿਆ ਹੈ।
17 ਰਾਤ ਨੂੰ ਮੇਰੀਆਂ ਸਾਰੀਆਂ ਹੱਡੀਆਂ ਦੁੱਖਦੀਆਂ ਨੇ। ਦਰਦ ਕਦੇ ਵੀ ਮੇਰਾ ਖਹਿੜਾ ਨਹੀਂ ਛੱਡਦਾ।
18 ਅਪਾਰ ਤਾਕਤ ਨਾਲ, ਪਰਮੇਸ਼ੁਰ ਮੇਰੇ ਕੱਪੜੇ ਖੋਹ ਲੈਂਦਾ। ਉਹ ਮੈਨੂੰ ਮੇਰੇ ਚੋਲੇ ਦਾ ਕਾਲਰ ਫ਼ੜ ਕੇ ਜਕੜ ਦਿੰਦਾ।
19 ਪਰਮੇਸ਼ੁਰ ਨੇ ਮੈਨੂੰ ਗਾਰੇ ਅੰਦਰ ਸੁੱਟ ਦਿੱਤਾ ਸੀ ਤੇ ਮੈਂ ਧੂੜ ਅਤੇ ਰਾਖ ਵਰਗਾ ਬਣ ਗਿਆ।
20 ਹੇ ਪਰਮੇਸ਼ੁਰ, ਸਹਾਇਤਾ ਲਈ ਮੈਂ ਤੇਰੇ ਅੱਗੇ ਪੁਕਾਰ ਕਰਦਾ ਹਾਂ, ਪਰ ਤੂੰ ਨਹੀਂ ਸੁਣਦਾ। ਮੈਂ ਖਲੋ ਕੇ ਪ੍ਰਾਰਥਨਾ ਕਰਦਾ ਹਾਂ, ਪਰ ਤੂੰ ਮੇਰੇ ਵੱਲ ਕੋਈ ਧਿਆਨ ਨਹੀਂ ਦਿੰਦਾ।
21 ਹੇ ਪਰਮੇਸ਼ੁਰ, ਤੂੰ ਮੇਰੇ ਨਾਲ ਕਮੀਨੀਆਂ ਗੱਲਾਂ ਕਰਦਾ ਹੈਂ। ਤੂੰ ਮੈਨੂੰ ਸੱਟ ਮਾਰਨ ਲਈ ਆਪਣੀ ਤਾਕਤ ਵਰਤਦਾ ਹੈਂ।
22 ਹੇ ਪਰਮੇਸ਼ੁਰ, ਤੂੰ ਮੈਨੂੰ ਉਡਾਉਣ ਲਈ ਤੇਜ਼ ਹਵਾ ਵਗਾਉਂਦਾ ਹੈਂ। ਤੂੰ ਮੈਨੂੰ ਤੂਫ਼ਾਨ ਅੰਦਰ ਸੁੱਟ ਦਿੰਦਾ ਹੈਂ।
23 ਮੈਂ ਜਾਣਦਾ ਹਾਂ ਕਿ ਤੁਸੀਂ ਮੈਨੂੰ ਮੇਰੀ ਮੌਤ ਵੱਲ ਭੇਜੋਂਗੇ, ਹਰ ਜਿਉਂਦਾ ਬੰਦਾ ਜ਼ਰੂਰ ਮਰਦਾ ਹੈ।
24 ਪਰ ਸੱਚਮੁੱਚ ਉਸ ਆਦਮੀ ਨੂੰ ਕੋਈ ਵੀ ਸੱਟ ਨਹੀਂ ਮਾਰਦਾ ਜਿਹੜਾ ਪਹਿਲਾਂ ਹੀ ਬਰਬਾਦ ਹੈ ਤੇ ਸਹਾਇਤਾ ਲਈ ਚੀਕ ਰਿਹਾ ਹੈ।
25 ਹੇ ਪਰਮੇਸ਼ੁਰ, ਤੁਸੀਂ ਜਾਣਦੇ ਹੋ ਕਿ ਮੈਂ ਮੁਸੀਬਤ ਵਿੱਚ ਪਏ ਲੋਕਾਂ ਲਈ ਰੋਇਆ ਹਾਂ। ਤੁਸੀਂ ਜਾਣਦੇ ਹੋ ਕਿ ਮੇਰਾ ਦਿਲ ਗਰੀਬਾਂ ਲਈ ਬਹੁਤ ਉਦਾਸ ਸੀ।
26 ਪਰ ਜਦੋਂ ਮੈਂ ਚੰਗੀਆਂ ਚੀਜ਼ਾਂ ਦੀ ਆਸ ਕਰਦਾ ਹਾਂ, ਬੁਰੀਆਂ ਚੀਜ਼ਾਂ ਆ ਜਾਂਦੀਆਂ ਹਨ। ਜਦੋਂ ਮੈਂ ਰੌਸ਼ਨੀ ਲਈ ਤਕਿਆ, ਹਨੇਰਾ ਆ ਗਿਆ।
27 ਮੈਂ ਅੰਦਰੋਂ ਆਇਆ ਹਾਂ। ਦੁੱਖ ਕਦੇ ਨਹੀਂ ਭੁੱਲਦਾ ਤੇ ਦੁੱਖ ਤਾ ਹਾਲੇ ਸ਼ੁਰੂ ਹੀ ਹੋਇਆ ਹੈ।
28 ਮੈਂ ਹਰ ਵੇਲੇ ਬਿਨਾ ਅਰਾਮ ਤੋਂ ਉਦਾਸ ਤੇ ਨਿਰਾਸਿਆ ਹੋਇਆ ਹਾਂ। ਮੈਂ ਸਭਾ ਅੰਦਰ ਖਲੋਁਦਾ ਹਾਂ ਤੇ ਸਹਾਇਤਾ ਲਈ ਪੁਕਾਰਦਾ ਹਾਂ।
29 ਮੈਂ ਇਕੱਲਾ ਆਵਾਰਾ ਕੁਤਿਆਂ ਵਰਗਾ ਤੇ ਮਾਰੂਬਲ ਦੇ ਸ਼ਤਰ ਮੁਰਗਾਂ ਵਾਂਗ ਹਾਂ।
30 ਮੇਰੀ ਚਮੜੀ ਸੜ ਗਈ ਹੈ ਤੇ ਲਹਿ ਗਈ ਹੈ। ਮੇਰਾ ਸ਼ਰੀਰ ਬੁਖਾਰ ਨਾਲ ਜਲ ਰਿਹਾ ਹੈ।
31 ਮੇਰੀ ਬਰਬਤ ਨੂੰ ਸਿਰਫ਼ ਉਦਾਸ ਗੀਤਾਂ ਲਈ ਹੀ ਸੁਰ ਦਿੱਤਾ ਗਿਆ ਹੈ। ਮੇਰੀ ਵੰਝਲੀ ਵੈਣਾਂ ਵਰਗੀਆਂ ਧੁਨਾਂ ਛੇੜਦੀ ਹੈ।