0:00
0:00

ਕਾਂਡ 114

ਜਦ ਇਸਰਾਏਲ ਮਿਸਰ ਵਿੱਚੋਂ ਨਿੱਕਲਿਆ, ਯਾਕੂਬ ਦਾ ਘਰਾਣਾ ਇੱਕ ਓਪਰੀ ਬੋਲੀ ਦੇ ਲੋਕਾਂ ਤੋਂ,
2 ਤਾਂ ਯਹੂਦਾਹ ਉਹ ਦਾ ਪਵਿੱਤਰ ਅਸਥਾਨ, ਇਸਰਾਏਲ ਉਹ ਦਾ ਰਾਜ ਹੋਇਆ।
3 ਸਮੁੰਦਰ ਨੇ ਡਿੱਠਾ ਤੇ ਨੱਠਾ, ਯਰਦਨ ਉਲਟੀ ਵਗੀ!
4 ਪਹਾੜ ਛੱਤਰਿਆਂ ਵਾਂਙੁ ਟੱਪਦੇ ਸਨ, ਪਹਾੜੀਆਂ ਲੇਲਿਆਂ ਵਾਂਙੁ।
5 ਹੇ ਸਮੁੰਦਰ, ਤੈਨੂੰ ਕੀ ਹੋਇਆ ਭਈ ਤੂੰ ਨੱਠਦਾ ਹੈਂ? ਤੂੰ, ਯਰਦਨ, ਕਿਉਂ ਉਲਟੀ ਵਗਦੀ ਹੈਂ?
6 ਹੇ ਪਹਾੜੋਂ, ਤੁਸੀਂ ਛੱਤਰਿਆਂ ਵਾਂਙੁ, ਹੇ ਪਹਾੜੀਓ, ਤੁਸੀਂ ਲੇਲਿਆਂ ਵਾਂਙੁ ਕਿਉਂ ਟੱਪਦੇ ਹੋ?
7 ਹੇ ਧਰਤੀ, ਪ੍ਰਭੁ ਦੇ ਹਜ਼ੂਰ, ਯਾਕੂਬ ਦੇ ਪਰਮੇਸ਼ੁਰ ਦੇ ਸਨਮੁਖ ਕੰਬ,
8 ਜਿਹ ਨੇ ਚਟਾਨ ਨੂੰ ਪਾਣੀ ਦਾ ਛੰਭ, ਚਖਮਖ ਦੇ ਪੱਥਰ ਨੂੰ ਪਾਣੀ ਦਾ ਚਸ਼ਮਾ ਬਣਾ ਛੱਡਿਆ ਹੈ।