ਜ਼ਬੂਰ
ਕਾਂਡ 75
ਸੁਰ ਪਤੀ ਲਈ ਅਬਨਾਸੀ ਰਾਗ ਉੱਤੇ ਆਸਾਫ਼ ਦਾ ਭਜਨ, ਗੀਤ ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਹੇ ਪਰਮੇਸ਼ੁਰ, ਅਸੀਂ ਤੇਰਾ ਧੰਨਵਾਦ ਕਰਦੇ ਹਾਂ ਕਿਉਂ ਜੋ ਤੇਰਾ ਨਾਮ ਨੇੜੇ ਹੈ, ਲੋਕ ਤੇਰੇ ਅਚਰਜ ਕਾਰਜਾਂ ਦਾ ਵਰਣਨ ਕਰਦੇ ਹਨ। 
2    ਜਦ ਮੈਂ ਠਹਿਰਾਏ ਹੋਏ ਵੇਲੇ ਨੂੰ ਅੱਪੜਾਂਗਾ, ਤਾਂ ਮੈਂ ਠੀਕ ਨਿਆਉਂ ਕਰਾਂਗਾ।     
3    ਧਰਤੀ ਅਤੇ ਉਹ ਦੇ ਸਾਰੇ ਵਾਸੀ ਖਪ ਗਏ ਹਨ, ਮੈਂ ਹੀ ਉਹ ਦੇ ਥੰਮ੍ਹਾਂ ਨੂੰ ਸਮ੍ਹਾਲ ਰੱਖਿਆ ਹੈ।     
4    ਮੈਂ ਹੰਕਾਰੀਆਂ ਨੂੰ ਆਖਿਆ, ਹੰਕਾਰ ਨਾ ਕਰੋ! ਅਤੇ ਦੁਸ਼ਟਾਂ ਨੂੰ ਕਿ ਸਿੰਙ ਨਾ ਉਠਾਓ!     
5    ਆਪਣਾ ਸਿੰਙ ਉਤਾਹਾਂ ਨਾ ਉਠਾਓ, ਨਾ ਢੀਠਪੁਣੇ ਦੀਆਂ ਗੱਲਾਂ ਕਰੋ! 
6    ਉੱਚਾ ਹੋਣਾ ਨਾ ਤਾਂ ਚੜ੍ਹਦਿਓਂ ਨਾ ਲਹਿੰਦਿਓਂ, ਅਤੇ ਨਾ ਉਜਾੜੋਂ ਆਉਂਦਾ ਹੈ।     
7    ਪਰ ਪਰਮੇਸ਼ੁਰ ਹੀ ਨਿਆਈ ਹੈ, ਉਹ ਇੱਕ ਨੂੰ ਨੀਵਾਂ ਅਤੇ ਦੂਜੇ ਨੂੰ ਉੱਚਾ ਕਰ ਦਿੰਦਾ ਹੈ।     
8    ਯਹੋਵਾਹ ਦੇ ਹੱਥ ਵਿੱਚ ਇੱਕ ਕਟੋਰਾ ਹੈ, ਅਤੇ ਮਧ ਝੱਗ ਛੱਡਦੀ ਹੈ, ਉਹ ਮਿਲਾਉਟ ਨਾਲ ਭਰੀ ਹੋਈ ਹੈ ਅਤੇ ਉਹ ਉਸ ਵਿੱਚੋਂ ਉੱਲਦ ਦਿੰਦਾ ਹੈ, ਸੱਚ ਮੁੱਚ ਧਰਤੀ ਦੇ ਸਾਰੇ ਦੁਸ਼ਟ ਉਹ ਦੇ ਫੋਗ ਨੂੰ ਨਚੋੜ ਕੇ ਪੀਣਗੇ!     
9    ਪਰ ਮੈਂ ਸਦਾ ਤੀਕ ਦੱਸਦਾ ਰਹਾਂਗਾ, ਮੈਂ ਯਾਕੂਬ ਦੇ ਪਰਮੇਸ਼ੁਰ ਲਈ ਭਜਨ ਗਾਵਾਂਗਾ।     
10  ਮੈਂ ਦੁਸ਼ਟਾਂ ਦੇ ਸਾਰੇ ਸਿੰਙ ਵੱਢ ਸੁੱਟਾਂਗਾ, ਪਰ ਧਰਮੀ ਦੇ ਸਿੰਙ ਉੱਚੇ ਕੀਤੇ ਜਾਣਗੇ।