ਵਾਈਜ਼

1 2 3 4 5 6 7 8 9 10 11 12

0:00
0:00

ਕਾਂਡ 4

ਇੱਕ ਵਾਰ ਫੇਰ, ਮੈਂ ਦੇਖਿਆ ਕਿ ਬਹੁਤ ਸਾਰੇ ਲੋਕ ਸਤਾਏ ਹੋਏ ਹਨ। ਮੈਂ ਉਨ੍ਹਾਂ ਦੇ ਹੰਝੂ ਦੇਖੇ ਅਤੇ ਮੈਂ ਦੇਖਿਆ ਕਿ ਇੱਥੇ ਉਨ੍ਹਾਂ ਨੂੰ ਰਾਹਤ ਦੇਣ ਵਾਲਾ ਕੋਈ ਨਹੀਂ ਸੀ। ਮੈਂ ਦੇਖਿਆ ਕਿ ਜ਼ਾਲਮ ਲੋਕਾਂ ਕੋਲ ਸਾਰੀ ਤਾਕਤ ਸੀ ਅਤੇ ਕੋਈ ਵੀ ਉਨ੍ਹਾਂ ਲੋਕਾਂ ਨੂੰ ਸਕੂਨ ਦੇਣ ਵਾਲਾ ਨਹੀਂ ਸੀ, ਜੋ ਉਨ੍ਹਾਂ ਦੁਆਰਾ ਸਤਾਏ ਜਾਂਦੇ ਸਨ।
2 ਮੈਂ ਫੈਸਲਾ ਕੀਤਾ ਕਿ ਉਹ ਲੋਕ ਵਧੀਆ ਹਨ ਜਿਹੜੇ ਮਰ ਚੁੱਕੇ ਹਨ ਉਨ੍ਹਾਂ ਨਾਲੋਂ ਜੋ ਕਿ ਅਜੇ ਜਿਉਂਦੇ ਹਨ।
3 ਅਤੇ ਉਨ੍ਹਾਂ ਦੋਹਾਂ ਨਾਲੋਂ ਵਧੀਆ ਉਹ ਹੈ ਜੋ ਹਾਲੇ ਨਹੀਂ ਜਨਮਿਆ, ਅਤੇ ਜਿਸਨੇ ਉਨ੍ਹਾਂ ਸਾਰੀਆਂ ਬਦੀਆਂ ਦਾ ਅਨੁਭਵ ਨਹੀਂ ਕੀਤਾ ਜੋ ਇਸ ਦੁਨੀਆਂ ਵਿੱਚ ਵਾਪਰ ਰਹੀਆਂ ਹਨ।
4 ਫੇਰ ਮੈਂ ਸੋਚਿਆ, "ਲੋਕ ਇੰਨੀ ਸਖਤ ਮਿਹਨਤ ਕਿਉਂ ਕਰਦੇ ਹਨ?" ਮੈਂ ਦੇਖਿਆ ਕਿ ਲੋਕ ਸਫ਼ਲ ਹੋਣ ਅਤੇ ਹੋਰਾਂ ਨਾਲੋਂ ਬਿਹਤਰ ਹੋਣ ਦੀ ਕੋਸ਼ਿਸ਼ ਕਰਦੇ ਹਨ। ਕਿਉਂਕਿ ਉਹ ਈਰਖਾਲੂ ਹਨ। ਉਹ ਨਹੀਂ ਚਾਹੁੰਦੇ ਕਿ ਦੂਸਰੇ ਲੋਕਾਂ ਕੋਲ ਉਨ੍ਹਾਂ ਨਾਲੋਂ ਵਧੇਰੇ ਹੋਵੇ। ਇਹ ਵੀ ਅਰਬਹੀਣ ਹੈ ਅਤੇ ਇਹ ਹਵਾ ਨੂੰ ਫੜਨ ਦੀ ਕੋਸ਼ਿਸ਼ ਵਾਂਗ ਹੈ।
5 ਕੁਝ ਲੋਕ ਆਖਦੇ ਹਨ, "ਹੱਥ ਤੇ ਹੱਥ ਧਰਕੇ ਬੈਠੇ ਰਹਿਣਾ ਅਤੇ ਕੁਝ ਨਾ ਕਰਨਾ, ਮੂਰਖਤਾ ਹੈ। ਜੇ ਤੁਸੀਂ ਕੰਮ ਨਹੀਂ ਕਰੋਗੇ ਤਾਂ ਭੁੱਖੇ ਮਰੋਗੇ।"
6 ਸ਼ਾਇਦ ਇਹ ਠੀਕ ਹੋਵੇ, ਪਰ ਮੈਂ ਆਖਦਾ ਹਾਂ ਕਿ ਮੁਠ੍ਠੀ ਭਰ ਹੋਣਾ ਅਤੇ ਕੁਝ ਆਰਾਮ ਕਰਨਾ ਵਧੀਆ ਹੈ, ਬਜਾਇ ਦੋਹਾਂ ਭਰਿਆਂ ਹੱਥਾਂ ਅਤੇ ਸਖਤ ਮਿਹਨਤ ਕਰਨ ਨਾਲੋਂ। ਇਹ ਹਵਾ ਨੂੰ ਫ਼ੜਨ ਦੀ ਕੋਸ਼ਿਸ਼ ਵਾਂਗ ਹੈ।
7 ਫੇਰ ਮੈਂ ਇਸ ਦੁਨੀਆਂ ਵਿੱਚ ਇੱਕ ਹੋਰ ਅਰਬਹੀਣ ਚੀਜ਼ ਵੇਖੀ:
8 ਹੋ ਸਕਦਾ ਹੈ ਕਿਸੇ ਬੰਦੇ ਦਾ ਪਰਿਵਾਰ ਵੀ ਨਾ ਹੋਵੇ। ਹੋ ਸਕਦਾ ਹੈ ਉਸ ਦਾ ਕੋਈ ਪੁੱਤਰ ਜਾਂ ਭਰਾ ਨਾ ਹੋਵੇ। ਪਰ ਉਹ ਸਖਤ ਮਿਹਨਤ ਕਰਨੀ ਨਹੀਂ ਛੱਡਦਾ। ਉਹ ਕਦੇ ਵੀ ਉਸ ਤੋਂ ਸੰਤੁਸ਼ਟ ਨਹੀਂ ਹੁੰਦਾ ਜੋ ਉਸਦੇ ਪਾਸ ਹੈ। ਅਤੇ ਇੰਨੀ ਸਖਤ ਮਿਹਨਤ ਕਰਦਾ ਹੈ ਕਿ ਉਹ ਕਦੇ ਵੀ ਰੁਕਦਾ ਨਹੀਂ ਅਤੇ ਆਪਣੇ-ਆਪ ਨੂੰ ਪੁੱਛਦਾ ਨਹੀਂ, "ਕਿਸ ਖਾਤਰ ਮੈਂ ਇੰਨੀ ਸਖਤ ਮਿਹਨਤ ਕਰ ਰਿਹਾ ਹਾਂ ਅਤੇ ਆਪਣੇ ਲਈ ਚੰਗੀਆਂ ਚੀਜ਼ਾਂ ਨੂੰ ਨਾਮਂਜ਼ੂਰ ਕਰ ਰਿਹਾ ਹਾਂ?" ਇਹ ਵੀ ਅਰਬਹੀਣ ਅਤੇ ਇੱਕ ਬਦ ਗੱਲ ਹੈ।
9 ਇੱਕ ਬੰਦੇ ਨਾਲੋਂ ਦੋ ਬਿਹਤਰ ਹਨ। ਜਦੋਂ ਦੋ ਬੰਦੇ ਮਿਲ ਕੇ ਕੰਮ ਕਰਦੇ ਹਨ ਉਹ ਆਪਣੇ ਕੰਮ ਤੋਂ ਵਧੇਰੇ ਲਾਭ ਹਾਸਿਲ ਕਰਦੇ ਹਨ।
10 ਜੇ ਇੱਕ ਬੰਦਾ ਡਿਗਦਾ, ਦੂਸਰਾ ਬੰਦਾ ਉਸਦੀ ਸਹਾਇਤਾ ਕਰ ਸਕਦਾ, ਪਰ ਇੱਕ ਇਕੱਲੇ ਬੰਦੇ ਲਈ ਇਹ ਹੋਰ ਵੀ ਭੈੜਾ ਹੈ ਜੇਕਰ ਉਹ ਡਿੱਗ ਪੈਂਦਾ, ਕਿਉਂ ਜੋ ਓਥੇ ਉਸਦੀ ਸਹਾਇਤਾ ਕਰਨ ਵਾਲਾ ਕੋਈ ਨਹੀਂ ਹੁੰਦਾ।
11 ਜਦੋਂ ਦੋ ਬੰਦੇ ਇਕੱਠੇ ਸੌਁਦੇ ਹਨ ਉਹ ਨਿੱਘੇ ਰਹਿਣਗੇ। ਪਰ ਜੇਕਰ ਬੰਦਾ ਇਕੱਲਾ ਸੌਁਦਾ ਤਾਂ ਉਹ ਕਿਵੇਂ ਨਿਘ੍ਘਾ ਹੋਵੇਗਾ।
12 ਜੇਕਰ ਦੋਹਾਂ ਵਿੱਚੋਂ ਇੱਕ ਤੇ ਹਮਲਾ ਹੁੰਦਾ, ਦੋਵੇਂ ਇਕੱਠੇ ਆਪਣੇ-ਆਪ ਦਾ ਬਚਾਉ ਕਰਨਗੇ। ਅਤੇ ਤੀਸਰਾ ਤਂਦ ਹੋਰ ਵੀ ਮਜ਼ਬੂਤ ਹੁੰਦਾ ਅਤੇ ਇਹ ਜਲਦੀ ਹੀ ਨਹੀਂ ਟੁੱਟਦਾ।
13 ਇੱਕ ਗਰੀਬ ਪਰ ਸਿਆਣਾ ਮੁੰਡਾ, ਬੁਢ੍ਢੇ ਮੂਰਖ ਰਾਜੇ ਨਾਲੋਂ ਬਿਹਤਰ ਹੈ। ਜੋ ਹੋਰ ਵਧੇਰੇ ਚਿਤਾਵਨੀਆਂ ਨੂੰ ਨਹੀਂ ਕਬੂਲ ਸਕਦਾ।
14 ਕਿਉਂ ਕਿ ਉਹ ਰਾਜਾ ਬਣਨ ਲਈ ਕੈਦ ਵਿੱਚੋਂ ਬਾਹਰ ਆਇਆ, ਭਾਵੇਂ ਉਹ ਰਾਜ ਵਿੱਚ ਇੱਕ ਗਰੀਬ ਆਦਮੀ ਵਜੋਂ ਜਨਮਿਆ ਸੀ।
15 ਅਤੇ ਮੈਂ ਇਸ ਦੁਨੀਆਂ ਵਿੱਚ ਰਹਿੰਦੇ ਸਾਰਿਆਂ ਨੂੰ ਇਸ ਮੁੰਡੇ ਦਾ ਅਨੁਸਰਣ ਕਰਦਿਆਂ ਵੇਖਿਆ ਜੋ ਰਾਜੇ ਦੇ ਸਬਾਨ ਤੇ ਖੜਾ ਹੋਇਆ ਸੀ।
16 ਓਥੇ ਉਨ੍ਹਾਂ ਲੋਕਾਂ ਦਾ ਕੋਈ ਅੰਤ ਨਹੀਂ ਸੀ ਜਿਨ੍ਹਾਂ ਨੇ ਉਸ ਦਾ ਅਨੁਸਰਣ ਕੀਤਾ, ਪਰ ਫ਼ਿਰ ਉਹ ਜੋ ਉਸ ਤੋਂ ਮਗਰੋਂ ਆਉਣਗੇ ਉਸ ਨਾਲ ਖੁਸ਼ ਨਹੀਂ ਹੋਣਗੇ। ਇਹ ਵੀ ਅਰਬਹੀਣ ਹੈ ਅਤੇ ਹਵਾ ਨੂੰ ਫ਼ੜਨ ਦੀ ਕੋਸ਼ਿਸ਼ ਵਾਂਗ ਹੈ।