ਯਸਈਆਹ

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48 49 50 51 52 53 54 55 56 57 58 59 60 61 62 63 64 65 66

0:00
0:00

ਕਾਂਡ 2

ਆਮੋਸ ਦੇ ਪੁੱਤਰ ਯਸਾਯਾਹ ਨੇ ਯਹੂਦਾਹ ਅਤੇ ਯਰੂਸ਼ਲਮ ਬਾਰੇ ਇਹ ਸੰਦੇਸ਼ ਦੇਖਿਆ।
2 ਆਖਰੀ ਦਿਨਾਂ ਵਿੱਚ, ਯਹੋਵਾਹ ਦੇ ਮੰਦਰ ਵਾਲਾ ਪਰਬਤ ਸਭ ਤੋਂ ਉੱਚੇ ਪਹਾੜਾਂ ਤੇ ਹੋਵੇਗਾ। ਇਸ ਨੂੰ ਸਾਰੀਆਂ ਪਹਾੜੀਆਂ ਤੋਂ ਉੱਚਾ ਕਰ ਦਿੱਤਾ ਜਾਵੇਗਾ। ਸਮੂਹ ਕੌਮਾਂ ਦੇ ਲੋਕਾਂ ਦੀ ਇਕਸਾਰ ਭੀੜ ਉੱਥੇ ਜਾ ਰਹੀ ਹੋਵੇਗੀ।
3 ਬਹੁਤ ਲੋਕ ਉੱਥੇ ਜਾਣਗੇ। ਉਹ ਆਖਣਗੇ, "ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ ਚੱਲੀੇ। ਆਓ ਅਸੀਂ ਯਾਕੂਬ ਦੇ ਪਰਮੇਸ਼ੁਰ ਦੇ ਮੰਦਰ ਵਿੱਚ ਚੱਲੀੇ। ਫ਼ੇਰ ਸਾਨੂੰ ਪਰਮੇਸ਼ੁਰ ਆਪਣੇ ਮਾਰਗ ਦੀ ਸਿਖਿਆ ਦ੍ਦੇਵੇਗਾ। ਅਤੇ ਅਸੀਂ ਉਸਦੇ ਅਨੁਯਾਈ ਬਣਾਂਗੇ।"ਪਰਮੇਸ਼ੁਰ ਦੀ ਬਿਵਸਬਾ - ਯਹੋਵਾਹ ਦਾ ਸੰਦੇਸ਼ - ਯਰੂਸ਼ਲਮ ਵਿੱਚ ਸੀਯੋਨ ਦੇ ਪਰਬਤ ਉੱਤੋਂ ਸ਼ੁਰੂ ਹੋਵੇਗਾ ਅਤੇ ਸਾਰੀ ਦੁਨੀਆਂ ਵਿੱਚ ਫ਼ੈਲ ਜਾਵੇਗਾ।
4 ਫ਼ੇਰ ਪਰਮੇਸ਼ੁਰ ਸਾਰੀਆਂ ਕੌਮਾਂ ਦਾ ਨਿਆਂਪਾਲਕ ਹੋਵੇਗਾ। ਪਰਮੇਸ਼ੁਰ ਬਹੁਤ ਸਾਰੇ ਲੋਕਾਂ ਦੇ ਝਗੜੇ ਮੁਕਾ ਦੇਵੇਗਾ। ਉਹ ਲੋਕ ਲੜਾਈ ਕਰਨ ਲਈ ਹਬਿਆਰਾਂ ਦੀ ਵਰਤੋਂ ਕਰਨੀ ਛੱਡ ਦੇਣਗੇ। ਉਹ ਆਪਣੀਆਂ ਤਲਵਾਰਾਂ ਦੇ ਹਲ ਬਣਾ ਲੈਣਗੇ। ਅਤੇ ਉਹ ਆਪਣੇ ਨੇਜਿਆਂ ਦੀਆਂ ਦਾਤੀਆਂ ਬਣਾ ਲੈਣਗੇ। ਲੋਕ ਇੱਕ ਦੂਸਰੇ ਦੇ ਖਿਲਾਫ਼ ਲੜਨੋ ਹਟ ਜਾਣਗੇ। ਲੋਕ ਫ਼ੇਰ ਕਦੇ ਵੀ ਯੁੱਧ ਲਈ ਤਿਆਰੀ ਨਹੀਂ ਕਰਨਗੇ।
5 ਯਾਕੂਬ ਦੇ ਪਰਿਵਾਰ, ਤੈਨੂੰ ਯਹੋਵਾਹ ਦੀ ਅਗਵਾਈ ਵਿੱਚ ਚੱਲਣਾ ਚਾਹੀਦਾ ਹੈ।
6 ਇਹ ਮੈਂ ਤੈਨੂੰ ਆਖਦਾ ਹਾਂ। ਕਿਉਂ ਕਿ ਤੂੰ ਆਪਣੇ ਲੋਕਾਂ ਦਾ ਸਾਬ ਛੱਡ ਦਿੱਤਾ ਹੈ। ਤੁਹਾਡੇ ਲੋਕਾਂ ਅੰਦਰ ਪੂਰਬ ਦੇ ਲੋਕਾਂ ਦੇ ਗ਼ਲਤ ਵਿਚਾਰ ਭਰੇ ਪਏ ਹਨ। ਤੁਹਾਡੇ ਲੋਕ ਫ਼ਲਿਸਤੀਆਂ ਵਾਂਗ ਭਵਿੱਖ ਦਾ ਹਾਲ ਦੱਸਣ ਦੀ ਕੋਸ਼ਿਸ਼ ਕਰਦੇ ਹਨ। ਤੁਹਾਡੇ ਲੋਕਾਂ ਨੇ ਉਨ੍ਹਾਂ ਅਜੀਬ ਵਿਚਾਰਾਂ ਨੂੰ ਪੂਰੀ ਤਰ੍ਹਾਂ ਅਪਣਾ ਲਿਆ ਹੈ।
7 ਤੁਹਾਡੀ ਧਰਤੀ ਹੋਰਨਾਂ ਥਾਵਾਂ ਦੇ ਸੋਨੇ ਚਾਂਦੀ ਨਾਲ ਭਰ ਗਈ ਹੈ। ਇੱਥੇ ਬਹੁਤ-ਬਹੁਤ ਖਜ਼ਾਨੇ ਹਨ। ਤੁਹਾਡੀ ਧਰਤੀ ਘੋੜਿਆਂ ਨਾਲ ਭਰੀ ਹੋਈ ਹੈ। ਇੱਥੇ ਬਹੁਤ-ਬਹੁਤ ਰੱਥ ਹਨ।
8 ਤੁਹਾਡੀ ਧਰਤੀ ਤੇ ਬੁੱਤ ਭਰੇ ਹੋਏ ਹਨ, ਜਿਨ੍ਹਾਂ ਦੀ ਲੋਕ ਉਪਾਸਨਾ ਕਰਦੇ ਹਨ। ਲੋਕਾਂ ਨੇ ਉਹ ਬੁੱਤ ਬਣਾਏ ਹਨ ਅਤੇ ਲੋਕ ਹੀ ਉਨ੍ਹਾਂ ਦੀ ਉਪਾਸਨਾ ਕਰਦੇ ਹਨ।
9 ਲੋਕ ਬਦ ਤੋਂ ਬਦਤਰ ਬਣ ਗਏ ਹਨ। ਲੋਕ ਬਹੁਤ ਨੀਵੇਂ ਬਣ ਗਏ ਹਨ। ਹੇ ਪਰਮੇਸ਼ੁਰ, ਤੁਸੀਂ ਅਵੱਸ਼ ਹੀ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰੋਗੇ, ਕੀ ਤੁਸੀਂ ਅਜਿਹਾ ਕਰੋਗੇ?
10 ਜਾਓ, ਚੱਟਾਨਾਂ ਦੇ ਉਹਲੇ ਤੇ ਮਿੱਟੀ ਵਿੱਚ ਲੁਕ ਜਾਓ! ਤੁਹਾਨੂੰ ਯਹੋਵਾਹ ਕੋਲੋਂ ਡਰਨਾ ਚਾਹੀਦਾ ਹੈ ਅਤੇ ਤੁਹਾਨੂੰ ਉਸਦੀ ਮਹਾਨ ਸ਼ਕਤੀ ਤੋਂ ਬਚਣਾ ਚਾਹੀਦਾ ਹੈ!
11 ਗੁਮਾਨੀ ਲੋਕ ਗੁਮਾਨੀ ਹੋਣਾ ਛੱਡ ਦੇਣਗੇ। ਉਹ ਗੁਮਾਨੀ ਲੋਕ ਸ਼ਰਮ ਨਾਲ ਧਰਤੀ ਤੇ ਝੁਕ ਜਾਣਗੇ। ਉਸ ਵੇਲੇ ਸਿਰਫ਼ ਯਹੋਵਾਹ ਹੀ ਉੱਚਾ ਖਲੋਤਾ ਹੋਵੇਗਾ।
12 ਯਹੋਵਾਹ ਨੇ ਇੱਕ ਖਾਸ ਦਿਨ ਦੀ ਯੋਜਨਾ ਬਣਾਈ ਹੈ। ਉਸ ਦਿਨ, ਯਹੋਵਾਹ ਗੁਮਾਨੀ ਅਤੇ ਹਂਕਾਰੀ ਲੋਕਾਂ ਨੂੰ ਸਜ਼ਾ ਦੇਵੇਗਾ। ਫ਼ੇਰ ਉਨ੍ਹਾਂ ਗੁਮਾਨੀ ਲੋਕਾਂ ਨੂੰ ਗ਼ੈਰ ਜ਼ਰੂਰੀ ਬਣਾ ਦਿੱਤਾ ਜਾਵੇਗਾ।
13 ਉਹ ਲੋਕ ਲਬਾਨੋਨ ਦੇ ਲੰਮੇ ਦਿਆਰਾਂ ਦੇ ਰੁੱਖਾਂ ਵਾਂਗ ਗੁਮਾਨੀ ਅਤੇ ਬਾਸ਼ਾਨ ਦੇ ਲੰਮੇ ਬਲੂਤ ਦੇ ਰੁੱਖਾਂ ਵਰਗੇ ਹਨ। ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ।
14 ਉਹ ਗੁਮਾਨੀ ਲੋਕ ਹਨ ਉੱਚੇ ਪਰਬਤਾਂ ਅਤੇ ਉੱਚੀਆਂ ਪਹਾੜੀਆਂ ਵਰਗੇ।
15 ਉਹ ਗੁਮਾਨੀ ਲੋਕ ਹਨ ਉੱਚੇ ਮੁਨਾਰਿਆ ਅਤੇ ਬਹੁਤ ਮਜ਼ਬੂਤ ਕੰਧਾਂ ਵਰਗੇ। ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ।
16 ਉਹ ਗੁਮਾਨੀ ਲੋਕ ਤਰਸ਼ੀਸ਼ ਦੇ ਵੱਡੇ ਜਹਾਜ਼ਾਂ ਵਰਗੇ ਹਨ। ਉਨ੍ਹਾਂ ਜਹਾਜ਼ਾਂ ਵਿੱਚ ਮਹੱਤਵਪੂਰਣ ਚੀਜ਼ਾਂ ਭਰੀਆਂ ਹੁੰਦੀਆਂ ਹਨ। ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ।
17 ਉਸ ਵੇਲੇ, ਲੋਕ ਗੁਮਾਨ ਕਰਨੋ ਹਟ ਜਾਣਗੇ। ਜਿਹੜੇ ਲੋਕ ਹੁਣ ਗੁਮਾਨੀ ਹਨ ਉਹ ਧਰਤੀ ਤੇ ਝੁਕ ਜਾਣਗੇ। ਅਤੇ ਓਸ ਵੇਲੇ ਸਿਰਫ਼ ਯਹੋਵਾਹ ਹੀ ਉੱਚਾ ਖਲੋਤਾ ਹੋਵੇਗਾ।
18 ਸਭ ਬੁੱਤ ਨਸ਼ਟ ਹੋ ਜਾਣਗੇ ।
19 ਲੋਕੀ ਚੱਟਾਨਾਂ ਪਿੱਛੇ ਅਤੇ ਧਰਤੀ ਦੀਆਂ ਖੱਡਾਂ ਵਿੱਚ ਛੁਪ ਜਾਣਗੇ। ਲੋਕੀ ਯਹੋਵਾਹ ਕੋਲੋਂ ਅਤੇ ਉਸਦੀ ਮਹਾਨ ਸ਼ਕਤੀ ਕੋਲੋਂ ਭੈਭੀਤ ਹੋਣਗੇ। ਇਹ ਓਦੋਁ ਵਾਪਰੇਗਾ ਜਦੋਂ ਯਹੋਵਾਹ ਧਰਤੀ ਨੂੰ ਹਿਲਾ ਦੇਣ ਲਈ ਖੜਾ ਹੋ ਜਾਵੇਗਾ।
20 ਉਸ ਸਮੇਂ ਲੋਕ ਆਪਣੇ ਸੋਨੇ ਅਤੇ ਚਾਂਦੀ ਦੇ ਬੁੱਤ ਸੁੱਟ ਦੇਣਗੇ। (ਲੋਕਾਂ ਨੇ ਉਹ ਬੁੱਤ ਬਣਾਏ ਸਨ ਤਾਂ ਜੋ ਲੋਕ ਉਨ੍ਹਾਂ ਦੀ ਉਪਾਸਨਾ ਕਰ ਸਕਣ।) ਲੋਕੀ ਉਨ੍ਹਾਂ ਬੁੱਤਾਂ ਨੂੰ ਧਰਤੀ ਦੀਆਂ ਉਨ੍ਹਾਂ ਗਾਰਾਂ ਵਿੱਚ ਸੁੱਟ ਦੇਣਗੇ ਜਿੱਥੇ ਚਮਗਿਦ੍ਦੜ ਅਤੇ ਹੋਰ ਘਿਰਣਿਤ ਜਾਨਵਰ ਰਹਿੰਦੇ ਹਨ।
21 ਫ਼ੇਰ ਲੋਕ ਚੱਟਾਨਾਂ ਦੀਆਂ ਖੋਹਾਂ ਵਿੱਚ ਛੁਪ ਜਾਣਗੇ। ਉਹ ਅਜਿਹਾ ਇਸ ਲਈ ਕਰਨਗੇ ਕਿਉਂਕਿ ਉਹ ਯਹੋਵਾਹ ਅਤੇ ਉਸਦੀ ਮਹਾਨ ਸ਼ਕਤੀ ਕੋਲੋਂ ਭੈਭੀਤ ਹੋਣਗੇ। ਇਹ ਉਦੋਂ ਵਾਪਰੇਗਾ ਜਦੋਂ ਯਹੋਵਾਹ ਧਰਤੀ ਨੂੰ ਹਿਲਾ ਦੇਣ ਲਈ ਖਲੋ ਜਾਵੇਗਾ।
22 ਤੁਹਾਨੂੰ ਚਾਹੀਦਾ ਹੈ ਕਿ ਆਪਣੀ ਮੁਕਤੀ ਲਈ ਹੋਰਾਂ ਲੋਕਾਂ ਉੱਤੇ ਭਰੋਸਾ ਕਰਨਾ ਛੱਡ ਦਿਓ। ਉਹ ਸਿਰਫ਼ ਬੰਦੇ ਹਨ - ਤੇ ਬੰਦੇ ਮਰ ਜਾਂਦੇ ਹਨ। ਇਸ ਲਈ, ਤੁਹਾਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਹ ਪਰਮੇਸ਼ੁਰ ਵਾਂਗ ਬਲਵਾਨ ਹਨ।