ਯਸਈਆਹ

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48 49 50 51 52 53 54 55 56 57 58 59 60 61 62 63 64 65 66

0:00
0:00

ਕਾਂਡ 38

ਉਸ ਸਮੇਂ, ਹਿਜ਼ਕੀਯਾਹ ਬੀਮਾਰ ਹੋ ਗਿਆ ਅਤੇ ਮਰਨ ਕੰਢੇ ਪਹੁੰਚ ਗਿਆ। ਅਮੋਸ ਦਾ ਪੁੱਤਰ ਨਬੀ ਯਸਾਯਾਹ ਉਸਨੂੰ ਦੇਖਣ ਲਈ ਆਇਆ। ਯਸਾਯਾਹ ਨੇ ਰਾਜੇ ਨੂੰ ਆਖਿਆ, "ਯਹੋਵਾਹ ਨੇ ਮੈਨੂੰ ਇਹ ਗੱਲਾਂ ਤੈਨੂੰ ਦੱਸਣ ਲਈ ਆਖਿਆ ਸੀ: 'ਤੂੰ ਛੇਤੀ ਹੀ ਮਰ ਜਾਵੇਂਗਾ। ਇਸ ਲਈ ਤੈਨੂੰ ਆਪਣੇ ਪਰਿਵਾਰ ਨੂੰ ਇਹ ਦੱਸ ਦੇਣਾ ਚਾਹੀਦਾ ਹੈ ਕਿ ਉਹ ਤੇਰੇ ਮਰਨ ਉਪਰੰਤ ਕੀ ਕਰਨ। ਤੂੰ ਫ਼ੇਰ ਰਾਜ਼ੀ ਨਹੀਂ ਹੋਵੇਂਗਾ।"'
2 ਹਿਜ਼ਕੀਯਾਹ ਕੰਧ ਵੱਲ ਮੁੜਿਆ ਜਿਹੜੀ ਮੰਦਰ ਦੇ ਸਾਮ੍ਹਣੇ ਸੀ ਅਤੇ ਪ੍ਰਾਰਥਨਾ ਕਰਨ ਲੱਗਾ। ਉਸਨੇ ਆਖਿਆ,
3 "ਯਹੋਵਾਹ ਜੀ, ਯਾਦ ਰੱਖਣਾ ਕਿ ਮੈਂ ਸੱਚੇ ਦਿਲੋਂ ਤੁਹਾਡੀ ਸੇਵਾ ਕੀਤੀ ਹੈ। ਮੈਂ ਓਹੀ ਗੱਲਾਂ ਕੀਤੀਆਂ ਹਨ ਜਿਹੜੀਆਂ ਤੁਹਾਡੇ ਕਹਿਣ ਅਨੁਸਾਰ ਸਹੀ ਹਨ।" ਫ਼ੇਰ ਹਿਜ਼ਕੀਯਾਹ ਬਹੁਤ ਜ਼ੋਰ ਦੀ ਰੋਣ ਲਗਿਆ।
4 ਯਸਾਯਾਹ ਨੇ ਯਹੋਵਾਹ ਤੋਂ ਇਹ ਸੰਦੇਸ਼ ਪ੍ਰਾਪਤ ਕੀਤਾ:
5 "ਹਿਜ਼ਕੀਯਾਹ ਵੱਲ ਜਾਓ ਅਤੇ ਉਸਨੂੰ ਦੱਸੋ ਕਿ ਤੁਹਾਡੇ ਪੁਰਖਿਆਂ ਦਾਊਦ ਦਾ ਪਰਮੇਸ਼ੁਰ, ਯਹੋਵਾਹ ਆਖਦਾ ਹੈ, 'ਮੈਂ ਤੇਰੀ ਪ੍ਰਾਰਥਨਾ ਸੁਣ ਲਈ ਹੈ, ਅਤੇ ਮੈਂ ਤੇਰੇ ਅਬ੍ਬਰੂ ਦੇਖ ਲੇ ਹਨ। ਮੈਂ ਤੇਰੀ ਉਮਰ ਵਿੱਚ ਪੰਦਰ੍ਹਾਂ ਸਾਲਾਂ ਦਾ ਵਾਧਾ ਕਰ ਦਿਆਂਗਾ।
6 ਮੈਂ ਤੈਨੂੰ ਅਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਰਾਜੇ ਤੋਂ ਬਚਾ ਲਵਾਂਗਾ। ਮੈਂ ਇਸ ਸ਼ਹਿਰ ਦੀ ਰਾਖੀ ਕਰਾਂਗਾ।" ਪਰ ਹਿਜ਼ਕੀਯਾਹ ਨੇ ਯਸਾਯਾਹ ਨੂੰ ਪੁਛਿਆ, "ਯਹੋਵਾਹ ਵੱਲੋਂ ਉਹ ਸੰਕੇਤ ਕਿਹੜਾ ਹੈ ਜਿਹੜਾ ਇਹ ਸਿਧ੍ਧ ਕਰਦਾ ਹੈ ਕਿ ਮੈਂ ਠੀਕ ਹੋ ਜਾਵਾਂਗਾ?22 "ਉਹ ਕਿਹੜਾ ਸੰਕੇਤ ਹੈ ਜਿਹੜਾ ਸਿਧ੍ਧ ਕਰਦਾ ਹੈ ਕਿ ਮੈਂ ਯਹੋਵਾਹ ਦੇ ਮੰਦਰ ਵਿੱਚ ਜਾ ਸਕਾਂਗਾ?"
7 ਯਹੋਵਾਹ ਵੱਲੋਂ ਤੈਨੂੰ ਇਹ ਦਰਸਾਉਣ ਲਈ ਕਿ ਉਹ ਓਹੀ ਗੱਲਾਂ ਕਰੇਗਾ ਜਿਹੜੀਆਂ ਉਹ ਆਖਦਾ ਹੈ, ਇਹ ਸੰਕੇਤ ਹੈ:
8 "ਦੇਖੋ, ਮੈਂ ਆਹਾਜ਼ ਦੀਆਂ ਪੌੜੀਆਂ ਉਤਲੇ ਪਰਛਾਵੇਂ ਨੂੰ ਦਸ ਕਦਮ ਪਿਛਾਂਹ ਧੱਕ ਰਿਹਾ ਹਾਂ। ਸੂਰਜ ਦਾ ਪਰਛਾਵਾਂ ਜਿੱਥੇ ਹੁਣ ਹੈ ਉਸ ਨਾਲੋਂ ਦਸ ਕਦਮ ਪਿੱਛੇ ਚਲਾ ਜਾਵੇਗਾ।"21 ਫ਼ੇਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ, "ਤੈਨੂੰ ਚਾਹੀਦਾ ਹੈ ਕਿ ਅੰਜੀਰਾਂ ਨੂੰ ਰਗੜ ਕੇ ਆਪਣੇ ਜ਼ਖਮ ਉੱਤੇ ਲਗਾ ਲਵੇਂ ਫ਼ੇਰ ਤੂੰ ਠੀਕ ਹੋ ਜਾਵੇਂਗਾ।"
9 ਇਹ ਹਿਜ਼ਕੀਯਾਹ ਦਾ ਉਸ ਵੇਲੇ ਦਾ ਖਤ ਹੈ ਜਦੋਂ ਉਹ ਬਿਮਾਰੀ ਤੋਂ ਠੀਕ ਹੋਇਆ:
10 ਮੈਂ ਆਪਣੇ-ਆਪ ਨੂੰ ਆਖਿਆ ਕਿ ਮੈਂ ਬਿਰਧ ਅਵਸਥਾ ਤੱਕ ਜੀਆਂਗਾ। ਪਰ ਫ਼ੇਰ ਮੇਰਾ ਵੇਲਾ ਸੀ ਸ਼ਿਓਲ ਦੇ ਦਰਾਂ ਵਿੱਚ ਜਾਣ ਦਾ। ਹੁਣ ਮੈਂ ਆਪਣਾ ਸਾਰਾ ਸਮਾਂ ਓਥੇ ਹੀ ਗੁਜ਼ਾਰਾਂਗਾ।
11 ਇਸ ਲਈ ਮੈਂ ਆਖਿਆ, "ਮੈਂ ਯਹੋਵਾਹ ਯਾਹ ਨੂੰ ਜਿਉਂਦਿਆਂ ਦੀ ਦੁਨੀਆਂ ਵਿੱਚ ਦੋਬਾਰਾ ਨਹੀਂ ਦੇਖਾਂਗਾ। ਮੈਂ ਧਰਤੀ ਉੱਤੇ ਜਿਉਂਦੇ ਬੰਦਿਆਂ ਨੂੰ ਨਹੀਂ ਦੇਖਾਂਗਾ।
12 ਮੇਰਾ ਘਰ, ਮੇਰਾ ਆਜੜੀ ਵਾਲਾ ਤੰਬੂ ਪੁਟਿਆ ਜ੍ਜਾ ਰਿਹਾ ਹੈ ਤੇ ਮੇਰੇ ਕੋਲੋਂ ਖੋਹਿਆ ਜਾ ਰਿਹਾ ਹੈ। ਮੈਂ ਉਸ ਕੱਪੜੇ ਵਾਂਗ ਖਤਮ ਹੋ ਗਿਆ ਹਾਂ ਜਿਸਨੂੰ ਕੋਈ ਬੰਦਾ ਖੱਡੀ ਉੱਤੋਂ ਕੱਟ ਕੇ ਲਪੇਟ ਲੈਂਦਾ ਹੈ। ਤੁਸਾਂ ਇੰਨੀ ਛੇਤੀ ਮੇਰੀ ਜ਼ਿੰਦਗੀ ਨੂੰ ਖਤਮ ਕਰ ਦਿੱਤਾ ਹੈ!
13 ਸਾਰੀ ਰਾਤ ਮੈਂ ਸ਼ੇਰ ਵਾਂਗ ਉੱਚੀ ਰੋਦਾ ਰਿਹਾ। ਪਰ ਮੇਰੀਆਂ ਉਮੀਦਾਂ ਕੁਚਲੀਆਂ ਗਈਆਂ ਸਨ ਜਿਵੇਂ ਕੋਈ ਸ਼ੇਰ ਹੱਡੀਆਂ ਚਬਾਂਦਾ ਹੈ। ਤੁਸਾਂ ਇੰਨੀ ਛੇਤੀ ਮੇਰੀ ਜ਼ਿੰਦਗੀ ਨੂੰ ਖਤਮ ਕਰ ਦਿੱਤਾ ਹੈ!
14 ਮੈਂ ਇੱਕ ਘੁੱਗੀ ਵਾਂਗਰਾਂ ਰੋਇਆ। ਮੈਂ ਇੱਕ ਪੰਛੀ ਵਾਂਗਰਾਂ ਰੋਇਆ। ਮੇਰੀਆਂ ਅੱਖਾਂ ਬਕ੍ਕ ਗਈਆਂ ਪਰ ਮੈਂ ਅਕਾਸ਼ਾਂ ਵੱਲ ਦੇਖਦਾ ਰਿਹਾ। ਮੇਰੇ ਪ੍ਰਭੂ, ਮੈਂ ਇੰਨਾ ਹਾਰਿਆ ਹੋਇਆ ਹਾਂ। ਮੇਰੀ ਸਹਾਇਤਾ ਲਈ ਇਕਰਾਰ ਕਰੋ।"
15 ਮੈਂ ਕੀ ਆਖ ਸਕਦਾ ਹਾਂ? ਮੇਰੇ ਸੁਆਮੀ ਨੇ ਦੱਸਿਆ ਕਿ ਕੀ ਵਾਪਰੇਗਾ ਅਤੇ ਮੇਰਾ ਸੁਆਮੀ ਉਸ ਨੂੰ ਵਾਪਰਨ ਦੇਵੇਗਾ। ਮੇਰੀ ਰੂਹ ਅੰਦਰ ਇਹੀ ਮੁਸੀਬਤਾਂ ਸਨ। ਇਸ ਲਈ ਹੁਣ ਮੈਂ ਸਾਰੀ ਜ਼ਿੰਦਗੀ ਨਿਮਾਣਾ ਹੋਵਾਂਗਾ।
16 ਮੇਰੇ ਸੁਆਮੀ, ਮੇਰੀ ਰੂਹ ਨੂੰ ਜਿਉਂਦਾ ਰਹਿਣ ਲਈ ਫ਼ਿਰ ਇਸ ਮੁਸ਼ਕਿਲ ਸਮੇਂ ਨੂੰ ਵਰਤੋਂ। ਮੇਰੇ ਆਤਮੇ ਦੀ, ਫ਼ੇਰ ਇੱਕ ਵਾਰੀ ਤਕੜਾ ਅਤੇ ਸਿਹਤਮੰਦ ਹੋਣ ਦੀ ਸਹਾਇਤਾ ਕਰੋ। ਠੀਕ ਹੋਣ ਵਿੱਚ ਮੇਰੀ ਸਹਾਇਤਾ ਕਰੋ! ਫ਼ੇਰ ਜਿਉਣ ਵਿੱਚ ਮੇਰੀ ਸਹਾਇਤਾ ਕਰੋ!
17 ਦੇਖੋ, ਮੇਰੀਆਂ ਮੁਸੀਬਤਾਂ ਮੁੱਕ ਗਈਆਂ ਹਨ! ਹੁਣ ਮੈਂ ਅਮਨ ਵਿੱਚ ਹਾਂ। ਤੂੰ ਮੈਨੂੰ ਬਹੁਤ ਪਿਆਰ ਕਰਦਾ ਹੈਂ। ਤੂੰ ਮੈਨੂੰ ਕਬਰ ਅੰਦਰ ਨਹੀਂ ਸੜਨ ਦਿੱਤਾ। ਤੂੰ ਮੇਰੇ ਸਾਰੇ ਪਾਪ ਬਖਸ਼ ਦਿੱਤੇ। ਤੂੰ ਮੇਰੇ ਪਾਪਾਂ ਨੂੰ ਦੂਰ ਸੁੱਟ ਦਿੱਤਾ।
18 ਮੁਰਦਾ ਲੋਕ ਤੇਰੀ ਉਸਤਤ ਦੇ ਗੀਤ ਨਹੀਂ ਗਾਉਂਦੇ। ਸ਼ਿਓਲ ਵਿਚਲੇ ਲੋਕ ਤੇਰੀ ਉਸਤਤ ਨਹੀਂ ਕਰਦੇ। ਮੁਰਦੇ ਤੇਰੀ ਸਹਾਇਤਾ ਦੀ ਆਸ ਨਹੀਂ ਰੱਖਦੇ। ਉਹ ਧਰਤੀ ਦੀ ਮੋਰੀ ਅੰਦਰ ਚਲੇ ਜਾਂਦੇ ਨੇ ਤੇ ਉਹ ਮੁੜ ਕਦੇ ਵੀ ਨਹੀਂ ਬੋਲਦੇ।
19 ਜਿਹੜੇ ਬੰਦੇ ਜਿਉਂਦੇ ਨੇ ਜਿਵੇਂ ਅੱਜ ਮੈਂ ਹਾਂ ਓਹੀ ਲੋਕ ਤੇਰੀ ਉਸਤਤ ਕਰਦੇ ਨੇ। ਇੱਕ ਪਿਤਾ ਨੂੰ ਆਪਣੇ ਬੱਚਿਆਂ ਨੂੰ ਦੱਸ ਦੇਣਾ ਚਾਹੀਦਾ ਹੈ ਕਿ ਤੁਹਾਡੇ ਉੱਤੇ ਭਰੋਸਾ ਕੀਤਾ ਜਾ ਸਕਦਾ ਹੈ।
20 ਇਸ ਲਈ ਮੈਂ ਆਖਦਾ ਹਾਂ: "ਮੈਨੂੰ ਯਹੋਵਾਹ ਨੇ ਬਚਾਇਆ। ਇਸ ਲਈ ਅਸੀਂ ਸਾਰੀ ਜ਼ਿੰਦਗੀ ਯਹੋਵਾਹ ਦੇ ਮੰਦਰ ਵਿੱਚ ਗੀਤ ਗਾਵਾਂਗੇ।"
21
22