ਯਸਈਆਹ

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48 49 50 51 52 53 54 55 56 57 58 59 60 61 62 63 64 65 66

0:00
0:00

ਕਾਂਡ 5

ਹੁਣ, ਮੈਂ ਆਪਣੇ ਮਿੱਤਰ (ਪਰਮੇਸ਼ੁਰ) ਵਾਸਤੇ ਇੱਕ ਗੀਤ ਗਾਵਾਂਗਾ। ਇਹ ਗੀਤ ਉਸ ਪਿਆਰ ਲਈ ਹੈ ਜਿਹੜਾ ਮੇਰਾ ਮਿੱਤਰ ਆਪਣੇ ਅੰਗੂਰਾਂ ਦੇ ਬਾਗ਼ (ਇਸਰਾਏਲ) ਲਈ ਰੱਖਦਾ ਹੈ। ਬਹੁਤ ਉਪਜਾਉ ਖੇਤ ਅੰਦਰ ਮੇਰੇ ਮਿੱਤਰ ਦਾ ਇੱਕ ਅੰਗੂਰਾਂ ਦਾ ਬਾਗ਼ ਹੈ।
2 ਮੇਰੇ ਮਿੱਤਰ ਨੇ ਖੇਤ ਨੂੰ ਵਾਹ ਕੇ ਸਾਫ਼ ਕਰ ਦਿੱਤਾ ਹੈ। ਉਸਨੇ ਸਭ ਤੋਂ ਚੰਗੀਆਂ ਅੰਗੂਰਾਂ ਦੀਆਂ ਵੇਲਾਂ ਓਥੇ ਬੀਜੀਆਂ ਹਨ। ਉਸਨੇ ਖੇਤ ਦੇ ਵਿਚਕਾਰ ਇੱਕ ਮੁਨਾਰਾ ਉਸਾਰਿਆ ਅਤੇ ਇੱਕ ਚੁਬੱਚਾ ਬਣਾਇਆ। ਉਸਨੂੰ ਆਸ ਸੀ ਕਿ ਇੱਥੇ ਚੰਗੇ ਅੰਗੂਰ ਪੈਦਾ ਹੋਣਗੇ। ਪਰ ਇੱਥੇ ਸਿਰਫ਼ ਖਰਾਬ ਅੰਗੂਰ ਸਨ।
3 ਇਸ ਲਈ ਪਰਮੇਸ਼ੁਰ ਨੇ ਆਖਿਆ: "ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕੋ ਤੁਸੀਂ, ਅਤੇ ਯਹੂਦਾਹ ਦੇ ਵਸਨੀਕ ਬੰਦੇ, ਮੇਰੇ ਬਾਰੇ ਅਤੇ ਮੇਰੇ ਅੰਗੂਰਾਂ ਦੇ ਬਾਗ਼ ਬਾਰੇ ਸੋਚੋ।
4 ਆਪਣੇ ਅੰਗੂਰਾਂ ਦੇ ਖੇਤ ਲਈ ਮੈਂ ਹੋਰ ਕੀ ਕਰ ਸਕਦਾ ਸਾਂ। ਮੈਂ ਹਰ ਸੰਭਵ ਕੰਮ ਕੀਤਾ। ਮੈਨੂੰ ਆਸ ਸੀ ਚੰਗੇ ਅੰਗੂਰਾਂ ਦੀ। ਪਰ ਇੱਥੇ ਸਿਰਫ਼ ਖਰਾਬ ਅੰਗੂਰ ਹੋਏ। ਇਹ ਕਿਉਂ ਵਾਪਰਿਆ?
5 ਹੁਣ, ਮੈਂ ਦੱਸਦਾ ਹਾਂ ਕਿ ਮੈਂ ਆਪਣੇ ਅੰਗੂਰਾਂ ਦੇ ਬਾਗ਼ ਬਾਰੇ ਕੀ ਕਰਾਂਗਾ:ਮੈਂ ਉਨ੍ਹਾਂ ਕੰਡਿਆਲੀਆਂ ਝਾੜੀਆਂ ਨੂੰ ਪੁੱਟ ਦੇਵਾਂਗਾ ਜਿਹੜੀਆਂ ਖੇਤਾਂ ਦੀ ਰੱਖਿਆ ਕਰ ਰਹੀਆਂ ਹਨ, ਅਤੇ ਮੈਂ ਉਨ੍ਹਾਂ ਨੂੰ ਸਾੜ ਦੇਵਾਂਗਾ। ਮੈਂ ਪੱਥਰ ਦੀ ਕੰਧ ਨੂੰ ਤੋੜ ਦੇਵਾਂਗਾ। ਅਤੇ ਪੱਥਰ ਪੈਰਾਂ ਹੇਠਾਂ ਹੋਣਗੇ।
6 ਮੈਂ ਆਪਣੇ ਅੰਗੂਰਾਂ ਦੇ ਬਾਗ ਨੂੰ ਸੱਖਣਾ ਕਰ ਦੇਵਾਂਗਾ । ਕੋਈ ਵੀ ਬੰਦਾ ਪੌਦਿਆਂ ਦੀ ਰਾਖੀ ਨਹੀਂ ਕਰੇਗਾ। ਕੋਈ ਵੀ ਖੇਤਾਂ ਵਿੱਚ ਕੰਮ ਨਹੀਂ ਕਰੇਗਾ। ਖੁਦਰੌ ਪੌਦੇ ਅਤੇ ਕੰਡੇ ਉੱਥੇ ਉੱਗ ਆਉਣਗੇ। ਮੈਂ ਬੱਦਲਾਂ ਨੂੰ ਆਦੇਸ਼ ਦੇਵਾਂਗਾ ਕਿ ਖੇਤਾਂ ਉੱਤੇ ਮੀਂਹ ਨਾ ਵਰ੍ਹਾਉਣ।"
7 ਅੰਗੂਰਾਂ ਦਾ ਖੇਤ, ਜਿਹੜਾ ਯਹੋਵਾਹ ਸਰਬ ਸ਼ਕਤੀਮਾਨ ਦਾ ਹੈ, ਉਹ ਇਸਰਾਏਲ ਦੀ ਕੌਮ ਹੈ। ਅੰਗੂਰਾਂ ਦੇ ਪੌਦੇ ਜਿਨ੍ਹਾਂ ਨੂੰ ਯਹੋਵਾਹ ਪਿਆਰ ਕਰਦਾ ਹੈ, ਯਹੂਦਾਹ ਦੇ ਲੋਕ ਹਨ।ਯਹੋਵਾਹ ਨੂੰ ਇਨਸਾਫ਼ ਦੀ ਉਮੀਦ ਸੀ ਪਰ ਉੱਥੇ ਸਿਰਫ਼ ਕਤਲ ਹੀ ਸਨ। ਯਹੋਵਾਹ ਨੇ ਨਿਰਪੱਖਤਾ ਦੀ, ਉਮੀਦ ਕੀਤੀ ਪਰ ਓਥੇ ਸਿਰਫ਼ ਉਨ੍ਹਾਂ ਲੋਕਾਂ ਦੀਆਂ ਚੀਕਾਂ ਸਨ ਜਿਨ੍ਹਾਂ ਨਾਲ ਬੁਰਾ ਸਲੂਕ ਹੁੰਦਾ ਸੀ।
8 ਤੁਹਾਡੇ ਤੇ ਹਾਏ, ਜਿਹੜੇ ਘਰ ਉਸਾਰਦੇ ਹੋਂ ਅਤੇ ਜਦੋਂ ਤੀਕ ਹੋਰ ਕਾਸੇ ਲਈ ਜਗ੍ਹਾ ਨਹੀਂ ਰਹਿੰਦੀ ਵਧ ਤੋਂ ਵਧ ਜ਼ਮੀਨ ਲੈਂਦੇ ਰਹਿੰਦੇ ਹੋ। ਤੁਹਾਨੂੰ ਇਕਲਿਆਂ ਰ੍ਰਹਿਣ ਲਈ ਮਜਬੂਰ ਕੀਤਾ ਜਾਵੇਗਾ।
9 ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਮੈਨੂੰ ਆਖਿਆ ਤੇ ਮੈਂ ਉਸਨੂੰ ਸੁਣਿਆ, "ਹੁਣ ਇੱਥੇ ਬਹੁਤ ਮਕਾਨ ਹਨ। ਪਰ ਮੈਂ ਇਕਰਾਰ ਕਰਦਾ ਹਾਂ ਕਿ ਇਹ ਸਾਰੇ ਮਕਾਨ ਤਬਾਹ ਹੋ ਜਾਣਗੇ। ਹੁਣ ਇੱਥੇ ਸੁੰਦਰ ਤੇ ਵੱਡੇ ਮਕਾਨ ਹਨ। ਪਰ ਉਹ ਮਕਾਨ ਖਾਲੀ ਹੋਣਗੇ।
10 ਉਸ ਸਮੇਂ ਦਸ ੇਕੜ ਅੰਗੂਰਾਂ ਦਾ ਖੇਤ ਸਿਰਫ਼ ਬੋੜੀ ਜਿਹੀ ਸ਼ਰਾਬ ਪੈਦਾ ਕਰੇਗਾ। ਅਤੇ ਬੀਜਾਂ ਦੇ ਬਹੁਤ ਸਾਰੇ ਬੋਰਿਆਂ ਵਿੱਚੋਂ ਥੋੜਾ ਜਿਹਾ ਹੀ ਅਨਾਜ਼ ਪੈਦਾ ਹੋਵੇਗਾ।"
11 ਤੁਸੀਂ ਲੋਕ ਬਹੁਤ ਸਵੇਰੇ ਉੱਠਦੇ ਹੋ ਅਤੇ ਪੀਣ ਲਈ ਬੀਅਰ ਭਾਲਦੇ ਹੋ। ਤੁਸੀਂ ਦੇਰ ਰਾਤ ਤੱਕ ਜਾਗਦੇ ਹੋ, ਸ਼ਰਾਬ ਨਾਲ ਮਧਹੋਸ਼ ਹੁਂਂਦੇ ਹੋ।
12 ਤੁਸੀਂ ਦਾਅਵਤਾਂ ਕਰਦੇ ਹੋ, ਸ਼ਰਾਬਾਂ, ਰਬਾਬਾਂ, ਢੋਲਾਂ, ਬਂਸਰੀਆਂ ਅਤੇ ਹੋਰ ਸੰਗੀਤਕ ਸਾਜ਼ਾਂ ਨਾਲ। ਅਤੇ ਤੁਸੀਂ ਉਨ੍ਹਾਂ ਗੱਲਾਂ ਨੂੰ ਦੇਖਦੇ ਹੀ ਨਹੀਂ ਜੋ ਯਹੋਵਾਹ ਨੇ ਕੀਤੀਆਂ ਹਨ। ਯਹੋਵਾਹ ਦੇ ਹੱਥਾਂ ਨੇ ਬਹੁਤ ਸਾਰੀਆਂ ਚੀਜ਼ਾਂ ਬਣਾਈਆਂ ਹਨ - ਪਰ ਤੁਸੀਂ ਉਨ੍ਹਾਂ ਚੀਜ਼ਾਂ ਵੱਲ ਧਿਆਨ ਹੀ ਨਹੀਂ ਦਿੰਦੇ। ਇਸ ਲਈ ਤੁਹਾਡੇ ਲੋਕਾਂ ਨਾਲ ਬਹੁਤ ਬੁਰਾ ਹੋਵੇਗਾ।
13 ਯਹੋਵਾਹ ਆਖਦਾ ਹੈ, "ਮੇਰੇ ਲੋਕਾਂ ਨੂੰ ਫੜ ਲਿਆ ਜਾਵੇਗਾ ਅਤੇ ਦੂਰ ਲਿਜਾਇਆ ਜਾਵੇਗਾ। ਕਿਉਂ? ਕਿਉਂ ਕਿ ਉਹ ਅਸਲ ਵਿੱਚ ਮੈਨੂੰ ਜਾਣਦੇ ਨਹੀਂ। ਇਸਰਾਏਲ ਵਿੱਚ ਹੁਣ ਰਹਿਣ ਵਾਲੇ ਕੁਝ ਲੋਕ ਬਹੁਤ ਮਹੱਤਵਪੂਰਣ ਹਨ। ਉਹ ਆਪਣੇ ਸੁਖੀ ਜੀਵਨ ਨਾਲ ਬਹੁਤ ਪ੍ਰਸੰਨ ਹਨ। ਪਰ ਉਹ ਸਾਰੇ ਮਹਾਨ ਲੋਕ ਬਹੁਤ ਭੁੱਖੇ ਪਿਆਸੇ ਹੋ ਜਾਣਗੇ।
14 ਫ਼ੇਰ ਉਹ ਮਰ ਜਾਣਗੇ ਅਤੇ ਸ਼ਿਓਲ ਮੌਤ ਦਾ ਸਬਾਨ ਹੋਰ-ਹੋਰ ਲੋਕਾਂ ਨਾਲ ਭਰ ਜਾਵੇਗਾ। ਉਹ ਮੌਤ ਦਾ ਸਬਾਨ ਆਪਣਾ ਅਸੀਂਮ ਮੂੰਹ ਖੋਲ੍ਹ ਦੇਵੇਗਾ। ਅਤੇ ਉਹ ਸਾਰੇ ਲੋਕ ਸ਼ਿਉਲ ਵਿੱਚ ਚਲੇ ਜਾਣਗੇ।"
15 ਉਹ ਨਿਮਾਣੇ ਬਣਾਏ ਜਾਣਗੇ। ਉਹ ਮਹਾਨ ਲੋਕ ਆਪਣੇ ਸਿਰ ਝੁਕਾ ਕੇ ਧਰਤੀ ਵੱਲ ਝਾਕਣਗੇ।
16 ਯਹੋਵਾਹ, ਸਰਬ ਸ਼ਕਤੀਮਾਨ, ਨਿਰਪੱਖਤਾ ਨਾਲ ਨਿਆਂ ਕਰੇਗਾ, ਅਤੇ ਲੋਕ ਜਾਣ ਲੈਣਗੇ ਕਿ ਉਹ ਮਹਾਨ ਹੈ। ਪਵਿੱਤਰ ਪਰਮੇਸ਼ੁਰ ਉਹੀ ਗੱਲਾਂ ਕਰੇਗਾ ਜੋ ਸਹੀ ਹਨ, ਅਤੇ ਲੋਕ ਉਸਦਾ ਆਦਰ ਕਰਨਗੇ।
17 ਪਰਮੇਸ਼ੁਰ ਇਸਰਾਏਲ ਦੇ ਲੋਕਾਂ ਨੂੰ ਆਪਣਾ ਦੇਸ ਛੱਡਣ ਲਈ ਮਜ਼ਬੂਰ ਕਰ ਦੇਵੇਗਾ, ਧਰਤੀ ਸਖ੍ਖਣੀ ਹੋ ਜਾਵੇਗੀ। ਭੇਡਾਂ ਜਿਧ੍ਧਰ ਚਾਹੁਂਣਗੀਆਂ ਚਲੀਆਂ ਜਾਣਗੀਆਂ। ਜਿਸ ਧਰਤੀ ਉੱਤੇ ਕਦੇ ਅਮੀਰ ਲੋਕਾਂ ਦੀ ਮਾਲਕੀ ਸੀ ਹੁਣ ਉੱਥੇ ਲੇਲੇ ਘੁੰਮਣਗੇ।
18 ਉਨ੍ਹਾਂ ਲੋਕਾਂ ਵੱਲ ਦੇਖੋ! ਉਹ ਆਪਣੇ ਪਿੱਛੇ ਦੋਸ਼ ਅਤੇ ਪਾਪ ਨੂੰ ਖਿੱਚ ਰਹੇ ਹਨ ਜਿਵੇਂ ਲੋਕੀ ਰੱਸਿਆਂ ਨਾਲ ਗਡਿਆਂ ਨੂੰ ਖਿੱਚਦੇ ਹਨ।
19 ਉਹ ਬੰਦੇ ਆਖਦੇ ਹਨ, "ਅਸੀਂ ਚਾਹੁੰਦੇ ਹਾਂ ਕਿ ਯਹੋਵਾਹ ਜੋ ਕਰਨਾ ਚਾਹੁੰਦਾ ਹੈ ਛੇਤੀ ਕਰੇ। ਫ਼ੇਰ ਅਸੀਂ ਜਾਣ ਲਵਾਂਗੇ ਕਿ ਕੀ ਵਾਪਰੇਗਾ। ਅਸੀਂ ਚਾਹੁੰਦੇ ਹਾਂ ਕਿ ਯਹੋਵਾਹ ਦੀ ਯੋਜਨਾ ਛੇਤੀ ਵਾਪਰੇ। ਫ਼ੇਰ ਅਸੀਂ ਜਾਣ ਜਾਵਾਂਗੇ ਕਿ ਉਸਦੀ ਯੋਜਨਾ ਕੀ ਹੈ।"
20 ਉਨ੍ਹਾਂ ਲੋਕਾਂ ਤੇ ਹਾਏ ਜਿਹੜੇ ਆਖਦੇ ਹਨ ਕਿ ਚੰਗੀਆਂ ਚੀਜ਼ਾਂ ਮੰਦੀਆਂ ਹਨ ਅਤੇ ਮੰਦੀਆਂ ਚੀਜ਼ਾਂ ਚੰਗੀਆਂ ਹਨ। ਉਹ ਲੋਕ ਸਮਝਦੇ ਹਨ ਕਿ ਰੌਸ਼ਨੀ ਹਨੇਰਾ ਹੈ ਅਤੇ ਹਨੇਰਾ ਰੌਸ਼ਨੀ ਹੈ। ਉਹ ਲੋਕ ਸਮਝਦੇ ਹਨ ਕਿ ਖਟ੍ਟਾ ਮਿੱਠਾ ਹੈ ਅਤੇ ਮਿੱਠਾ ਖਟ੍ਟਾ ਹੈ।
21 ਉਹ ਲੋਕ ਸਮਝਦੇ ਹਨ ਕਿ ਉਹ ਬਹੁਤ ਚਤੁਰ ਹਨ। ਉਹ ਸਮਝਦੇ ਹਨ ਕਿ ਉਹ ਬਹੁਤ ਬੁੱਧੀਮਾਨ ਹਨ।
22 ਉਹ ਲੋਕ ਸ਼ਰਾਬ ਪੀਣ ਲਈ ਮਸ਼ਹੂਰ ਹਨ। ਉਹ ਸ਼ਰਾਬਾਂ ਨੂੰ ਇੱਕ ਦੂਸਰੇ ਵਿੱਚ ਮਿਲਾਉਣ ਵਿੱਚ ਮਾਹਰ ਹਨ।
23 ਅਤੇ ਜੇ ਤੁਸੀਂ ਉਨ੍ਹਾਂ ਲੋਕਾਂ ਨੂੰ ਪੈਸੇ ਦੇ ਦੇਵੋਗੇ ਤਾਂ ਉਹ ਮੁਜਰਿਮ ਨੂੰ ਵੀ ਮਾਫ਼ ਕਰ ਦੇਣਗੇ। ਪਰ ਉਹ ਨੇਕ ਲੋਕਾਂ ਨੂੰ ਨਿਰਪੱਖਤਾ ਨਾਲ ਇਨਸਾਫ਼ ਨਹੀਂ ਦੇਣ ਦਿੰਦੇ।
24 ਉਨ੍ਹਾਂ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ। ਉਨ੍ਹਾਂ ਦੇ ਉੱਤਰਾਧਿਕਾਰੀ ਪੂਰੀ ਤਰ੍ਹਾਂ ਤਬਾਹ ਹੋ ਜਾਣਗੇ - ਜਿਵੇਂ ਤਿਨਕੇ ਅੱਗ ਵਿੱਚ ਸੜਕੇ ਸੁਆਹ ਹੋ ਜਾਂਦੇ ਹਨ। ਉਨ੍ਹਾਂ ਦੇ ਉੱਤਰਾਧਿਕਾਰੀ ਜਢ਼ ਵਾਂਗ ਤਬਾਹ ਹੋ ਜਾਣਗੇ ਜਿਹੜੀ ਖਰਾਬ ਹੋ ਜਾਂਦੀ ਹੈ। ਉਨ੍ਹਾਂ ਦੇ ਉੱਤਰਾਧਿਕਾਰੀ ਉਸੇ ਤਰ੍ਹਾਂ ਤਬਾਹ ਹੋ ਜਾਣਗੇ ਜਿਵੇਂ ਅੱਗ ਫ਼ੁੱਲ ਨੂੰ ਸਾੜ ਦਿੰਦੀ ਹੈ - ਤੇ ਉਸਦੀ ਰਾਖ ਹਵਾ ਵਿੱਚ ਬਿਖਰ ਜਾਂਦੀ ਹੈ।ਉਨ੍ਹਾਂ ਲੋਕਾਂ ਨੇ ਯਹੋਵਾਹ ਸਰਬ ਸ਼ਕਤੀਮਾਨ ਦੀ ਬਿਵਸਬਾ ਨੂੰ ਨਾਮਂਜੂਰ ਕਰ ਦਿੱਤਾ ਹੈ ਅਤੇ ਇਸਰਾਏਲ ਦੀ ਪਵਿੱਤਰ ਹਸਤੀ ਦੇ ਸੰਦੇਸ਼ ਵੱਲ ਨਫ਼ਰਤ ਦਰਸਾਈ ਹੈ।
25 ਇਸ ਲਈ ਯਹੋਵਾਹ ਉਨ੍ਹਾਂ ਉੱਪਰ ਬਹੁਤ ਕਹਿਰਵਾਨ ਹੋ ਗਿਆ ਹੈ। ਅਤੇ ਯਹੋਵਾਹ ਉਨ੍ਹਾਂ ਨੂੰ ਸਜ਼ਾ ਦੇਣ ਲਈ ਹੱਥ ਚੁੱਕੇਗਾ। ਪਹਾੜ ਵੀ ਭੈਭੀਤ ਹੋ ਜਾਣਗੇ। ਗਲੀਆਂ ਵਿੱਚ ਲਾਸ਼ਾਂ ਕੂੜੇ ਵਾਂਗ ਰੁਲਣਗੀਆਂ। ਪਰ ਪਰਮੇਸ਼ੁਰ ਹਾਲੇ ਵੀ ਕਹਿਰਵਾਨ ਹੋਵੇਗਾ। ਉਸਦਾ ਹੱਥ ਹਾਲੇ ਵੀ ਉਠਿਆ ਹੋਵੇਗਾ ਲੋਕਾਂ ਨੂੰ ਸਜ਼ਾ ਦੇਣ ਲਈ।
26 ਦੇਖੋ! ਪਰਮੇਸ਼ੁਰ ਦੂਰ ਦੁਰਾਡੇ ਦੇਸ਼ ਦੀਆਂ ਕੌਮਾਂ ਨੂੰ ਸੰਕੇਤ ਦੇ ਰਿਹਾ ਹੈ। ਪਰਮੇਸ਼ੁਰ ਝੰਡਾ ਲਹਿਰਾ ਰਿਹਾ ਹੈ, ਅਤੇ ਉਹ ਉਨ੍ਹਾਂ ਲੋਕਾਂ ਨੂੰ ਸੀਟੀ ਮਾਰ ਕੇ ਬੁਲਾ ਰਿਹਾ ਹੈ। ਦੂਰ ਦੇਸੋਂ ਦੁਸ਼ਮਣ ਆ ਰਿਹਾ ਹੈ। ਦੁਸ਼ਮਣ ਛੇਤੀ ਹੀ ਦੇਸ਼ ਵਿੱਚ ਦਾਖਲ ਹੋ ਜਾਵੇਗਾ। ਉਹ ਬਹੁਤ ਤੇਜ਼ੀ ਨਾਲ ਆ ਰਿਹਾ ਹੈ।
27 ਦੁਸ਼ਮਣ ਕਦੇ ਬਕ੍ਕਦਾ ਨਹੀਂ ਅਤੇ ਕਦੇ ਡਿਗਦਾ ਨਹੀਂ। ਉਹ ਕਦੇ ਉਣੀਁਦਰਾ ਮਹਿਸੂਸ ਨਹੀਂ ਕਰਦੇ ਅਤੇ ਸੌਁਦੇ ਨਹੀਂ। ਉਨ੍ਹਾਂ ਦੇ ਹਬਿਆਰ ਹਮੇਸ਼ਾ ਤਿਆਰ ਬਰ ਤਿਆਰ ਰਹਿੰਦੇ ਹਨ। ਉਨ੍ਹਾਂ ਦੇ ਤਸਮੇ ਕਦੇ ਟੁੱਟਦੇ ਨਹੀਂ।
28 ਦੁਸ਼ਮਣ ਦੇ ਤੀਰ ਤਿਖ੍ਖੇ ਹਨ। ਉਨ੍ਹਾਂ ਦੀਆਂ ਸਾਰੀਆਂ ਕਮਾਨਾਂ ਤੀਰ ਚਲਾਉਣ ਲਈ ਤਿਆਰ ਹਨ। ਘੋੜਿਆਂ ਦੇ ਪੌੜ ਚੱਟਾਨ ਜਿੰਨੇ ਸਖਤ ਹਨ ਅਤੇ ਉਨ੍ਹਾਂ ਦੇ ਰੱਥਾਂ ਦੇ ਮਗਰ ਧੂੜ ਦੇ ਬੱਦਲ ਆਉਂਦੇ ਹਨ।
29 ਦੁਸ਼ਮਣ ਨਾਹਰੇ ਲਾ ਰਿਹਾ ਹੈ ਅਤੇ ਉਨ੍ਹਾਂ ਦੇ ਨਾਹਰੇ ਸ਼ੇਰ ਦੀ ਦਹਾੜ ਵਰਗੇ ਹਨ। ਇਹ ਜਵਾਨ ਸ਼ੇਰ ਵਾਂਗ ਉੱਚੇ ਹਨ। ਦੁਸ਼ਮਣ ਜਿਨ੍ਹਾਂ ਲੋਕਾਂ ਦੇ ਖਿਲਾਫ਼ ਲੜ ਰਿਹਾ ਹੈ ਉਨ੍ਹਾਂ ਨੂੰ ਘੁਰਕਦਾ ਤੇ ਫ਼ੜਦਾ ਹੈ। ਲੋਕ ਬਚ ਨਿਕਲਣ ਲਈ ਸੰਘਰਸ਼ ਕਰਦੇ ਹਨ। ਪਰ ਉਨ੍ਹਾਂ ਨੂੰ ਬਚਾਉਣ ਵਾਲਾ ਕੋਈ ਨਹੀਂ।
30 ਇਸ ਲਈ, ਸ਼ੇਰ ਸਮੁੰਦਰ ਦੀਆਂ ਲਹਿਰਾਂ ਵਾਂਗ ਉੱਚਾ ਗਰਜਦਾ ਹੈ। ਅਤੇ ਬੰਦੀ ਬਣਾਏ ਹੋਏ ਲੋਕ ਧਰਤੀ ਵੱਲ ਦੇਖਦੇ ਹਨ ਫ਼ੇਰ ਓਥੇ ਹਨੇਰਾ ਹੀ ਨਜ਼ਰ ਆਉਂਦਾ ਹੈ। ਸਾਰੀ ਰੌਸ਼ਨੀ, ਇਸ ਸਂਘਣੇ ਬੱਦਲ ਵਿੱਚ, ਹਨੇਰਾ ਬਣ ਜਾਂਦੀ ਹੈ।