ਯਸਈਆਹ

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48 49 50 51 52 53 54 55 56 57 58 59 60 61 62 63 64 65 66

0:00
0:00

ਕਾਂਡ 50

ਯਹੋਵਾਹ ਆਖਦਾ ਹੈ, "ਇਸਰਾਏਲ ਦੇ ਲੋਕੋ, ਤੁਸੀਂ ਆਖਦੇ ਹੋ ਕਿ ਮੈਂ ਤੁਹਾਡੀ ਮਾਤਾ, ਯਰੂਸ਼ਲਮ ਨੂੰ ਤਲਾਕ ਦੇ ਦਿੱਤਾ ਹੈ। ਪਰ ਉਹ ਕਾਨੂੰਨੀ ਪਰਚਾ ਕਿੱਥੋ ਹੈ ਜਿਹੜਾ ਸਾਬਤ ਕਰਦਾ ਹੈ ਕਿ ਮੈਂ ਉਸ ਨੂੰ ਤਲਾਕ ਦੇ ਦਿੱਤਾ ਹੈ? ਮੇਰੇ ਬਚਿਓ, ਕੀ ਮੈਂ ਕਿਸੇ ਦਾ ਕਰਜ਼ਾ ਦੇਣਾ ਸੀ? ਕੀ ਮੈਂ ਕਰਜ਼ਾ ਦੇਣ ਲਈ ਕੁਝ ਵੇਚ ਦਿੱਤਾ? ਨਹੀਂ! ਤੁਸੀਂ ਇਸ ਲਈ ਵੇਚੇ ਗਏ ਸੀ ਕਿਉਂ ਕਿ ਤੁਸੀਂ ਮੰਦੇ ਕੰਮ ਕੀਤੇ ਸਨ। ਤੁਹਾਡੀ ਮਾਤਾ, ਯਰੂਸ਼ਲਮ ਨੂੰ ਤੁਹਾਡੇ ਮੰਦੇ ਕੰਮਾਂ ਕਾਰਣ ਦੂਰ ਭੇਜਿਆ ਗਿਆ ਸੀ, ਜਿਹੜੇ ਤੁਸੀਂ ਕੀਤੇ ਸਨ।
2 ਮੈਂ ਘਰ ਆਇਆ ਸਾਂ ਅਤੇ ਮੈਨੂੰ ਓਥੇ ਕੋਈ ਨਹੀਂ ਮਿਲਿਆ। ਮੈਂ ਬਾਰ-ਬਾਰ ਅਵਾਜ਼ਾਂ ਮਾਰੀਆਂ ਪਰ ਕਿਸੇ ਨੇ ਵੀ ਜਵਾਬ ਨਹੀਂ ਦਿੱਤਾ। ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਤੁਹਾਨੂੰ ਬਚਾਉਣ ਦੇ ਕਾਬਿਲ ਨਹੀਂ। ਮੇਰੇ ਕੋਲ ਤੁਹਾਨੂੰ, ਤੁਹਾਡੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਉਣ ਦੀ ਸ਼ਕਤੀ ਹੈ। ਦੇਖੋ, ਜੇ ਮੈਂ ਸਮੁੰਦਰ ਨੂੰ ਸੁੱਕ ਜਾਣ ਦਾ ਹੁਕਮ ਦਿੰਦਾ ਹਾਂ, ਤਾਂ ਇਹ ਸੁੱਕ ਜਾਵੇਗਾ। ਮੱਛੀਆਂ ਬਿਨਾ ਪਾਣੀ ਦੇ ਮਰ ਜਾਣਗੀਆਂ ਤੇ ਉਨ੍ਹਾਂ ਦੇ ਸ਼ਰੀਰ ਸੜ ਜਾਣਗੇ।
3 ਮੈਂ ਅਕਾਸ਼ਾਂ ਨੂੰ ਕਾਲਾ ਬਣਾ ਸਕਦਾ ਹਾਂ। ਮੈਂ ਅਕਾਸ਼ਾਂ ਨੂੰ ਅੰਧਕਾਰ ਵਿੱਚ ਢਕ ਸਕਦਾ ਹਾਂ, ਸੋਗੀ ਬਸਤਰਾਂ ਜਿੰਨਾ ਕਾਲਾ।"
4 ਮੇਰੇ ਪ੍ਰਭੂ, ਯਹੋਵਾਹ ਨੇ ਮੈਨੂੰ ਸਿਖਿਆ ਦ੍ਦੇਣ ਦੀ ਯੋਗਤਾ ਦਿੱਤੀ ਸੀ। ਇਸ ਲਈ ਮੈਂ ਇਨ੍ਹਾਂ ਉਦਾਸ ਲੋਕਾਂ ਨੂੰ ਸਿਖਿਆ ਦਿਂਦ੍ਦਾ ਹਾਂ। ਉਹ ਹਰ ਸਵੇਰ ਮੈਨੂੰ ਜਗਾਉਂਦਾ ਹੈ ਅਤੇ ਮੈਨੂੰ ਇੱਕ ਚੇਲੇ ਵਾਂਗ ਸਿਖਿਆ ਦਿਂਦ੍ਦਾ ਹੈ।
5 ਮੇਰਾ ਪ੍ਰਭੂ, ਯਹੋਵਾਹ ਸਿਖ੍ਖਣ ਵਿੱਚ ਮੇਰੀ ਸਹਾਇਤਾ ਕਰਦਾ ਹੈ, ਅਤੇ ਮੈਂ ਉਸਦੇ ਵਿਰੁੱਧ ਨਹੀਂ ਹੋਇਆ ਹਾਂ। ਮੈਂ ਉਸਦੇ ਪਿੱਛੇ ਲੱਗਣ ਤੋਂ ਨਹੀਂ ਹਟਾਂਗਾ।
6 ਮੈਂ ਉਨ੍ਹਾਂ ਲੋਕਾਂ ਦੀ ਮਾਰ ਝਲ੍ਲਾਂਗਾ। ਮੈਂ ਉਨ੍ਹਾਂ ਵੱਲੋਂ ਆਪਣੀ ਦਾੜੀ ਦੇ ਵਾਲਾਂ ਨੂੰ ਪੁਟ੍ਟਵਾ ਲਵਾਂਗਾ। ਜਦੋਂ ਉਹ ਮੈਨੂੰ ਬੁਰਾ ਭਲਾ ਆਖਣਗੇ ਅਤੇ ਮੇਰੇ ਮੂੰਹ ਉੱਤੇ ਬੁਕ੍ਕਣਗੇ ਤਾਂ ਵੀ ਮੈਂ ਆਪਣਾ ਮੂੰਹ ਨਹੀਂ ਛੁਪਾਵਾਂਗਾ।
7 ਮੇਰਾ ਮਾਲਿਕ ਯਹੋਵਾਹ ਮੇਰੀ ਸਹਾਇਤਾ ਕਰੇਗਾ। ਇਸ ਲਈ ਜਿਹੜਾ ਉਹ ਮੈਨੂੰ ਮੰਦਾ ਬੋਲਣਗੇ, ਉਸਦਾ ਮੇਰੇ ਉੱਤੇ ਕੋਈ ਅਸਰ ਨਹੀਂ ਹੋਵੇਗਾ। ਮੈਂ ਮਜ਼ਬੂਤ ਬਣਾਂਗਾ। ਮੈਂ ਜਾਣਦਾ ਹਾਂ ਕਿ ਮੈਂ ਨਿਰਾਸ਼ ਨਹੀਂ ਹੋਵਾਂਗਾ।
8 ਯਹੋਵਾਹ ਮੇਰੇ ਨਾਲ ਹੈ। ਉਹ ਦਰਸਾਉਂਦਾ ਹੈ ਕਿ ਮੈਂ ਨਿਰਦੋਸ਼ ਹਾਂ। ਇਸ ਲਈ ਕੋਈ ਵੀ ਬੰਦਾ ਮੈਨੂੰ ਦੋਸ਼ੀ ਨਹੀਂ ਦਰਸਾ ਸਕੇਗਾ। ਜੇ ਕੋਈ ਮੈਨੂੰ ਗਲਤ ਸਾਬਤ ਕਰਨ ਦੀ ਕੋਸ਼ਿਸ਼ ਕਰਨਾ ਚਾਹੁੰਦਾ ਹੈ ਉਸ ਬੰਦੇ ਨੂੰ ਚਾਹੀਦਾ ਹੈ ਕਿ ਉਹ ਮੇਰੇ ਕੋਲ ਆਵੇ, ਅਤੇ ਅਸੀਂ ਮੁਕੱਦਮਾ ਲੜਾਂਗੇ।
9 ਪਰ ਦੇਖੋ, ਮੇਰਾ ਪ੍ਰਭੂ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ। ਇਸ ਲਈ ਕੋਈ ਵੀ ਬੰਦਾ ਮੈਨੂੰ ਬੁਰਾ ਨਹੀਂ ਸਿਧ੍ਧ ਕਰ ਸਕਦਾ। ਉਹ ਸਾਰੇ ਲੋਕ ਪੁਰਾਣੇ ਅਤੇ ਬੇਕਾਰ ਕੱਪੜਿਆਂ ਵਾਂਗ ਹੋ ਜਾਣਗੇ। ਉਨ੍ਹਾਂ ਨੂੰ ਕੀੜੇ ਖਾ ਲੈਣਗੇ।
10 ਉਹ ਸਾਰੇ ਲੋਕ ਜਿਹੜੇ ਡਰਦੇ ਹਨ ਅਤੇ ਯਹੋਵਾਹ ਦਾ ਆਦਰ ਕਰਦੇ ਹਨ ਉਸਦੇ ਸੇਵਕ ਦੀ ਗੱਲ ਸੁਣੋ। ਉਸ ਦਾ ਸੇਵਕ ਪੂਰੀ ਤਰ੍ਹਾਂ ਉਸ ਵਿੱਚ ਭਰੋਸਾ ਕਰਕੇ ਜਿਉਂਦਾ ਹੈ ਇਹ ਜਾਣੇ ਬਗੈਰ ਕਿ ਅੱਗੋਂ ਕੀ ਵਾਪਰੇਗਾ। ਇਹ ਸੇਵਕ ਸੱਚਮੁੱਚ ਯਹੋਵਾਹ ਦੇ ਨਾਮ ਵਿੱਚ ਭਰੋਸਾ ਰੱਖਦਾ ਹੈ ਅਤੇ ਆਪਣੇ ਪਰਮੇਸ਼ੁਰ ਉੱਤੇ ਨਿਰਭਰ ਕਰਦਾ ਹੈ।
11 "ਦੇਖੋ, ਤੁਸੀਂ ਲੋਕ ਆਪਣੇ ਢੰਗ ਨਾਲ ਜਿਉਣਾ ਚਾਹੁੰਦੇ ਹੋ ਤੁਸੀਂ ਆਪਣੀਆਂ ਅਗ੍ਗਾਂ ਅਤੇ ਮਸ਼ਾਲਾਂ (ਰੌਸ਼ਨੀਆਂ) ਬਾਲਦੇ ਹੋ। ਇਸ ਲਈ ਆਪਣੇ ਢੰਗ ਨਾਲ ਜੀਵੋ। ਪਰ, ਤੁਹਾਨੂੰ ਸਜ਼ਾ ਮਿਲੇਗੀ! ਤੁਸੀਂ ਆਪਣੀਆਂ ਹੀ ਅਗ੍ਗਾਂ ਅਤੇ ਮਸ਼ਾਲਾਂ ਵਿੱਚ ਡਿੱਗ ਪਵੋਁਗੇ ਅਤੇ ਤੁਸੀਂ ਸੜ ਜਾਵੋਗੇ। ਮੈਂ ਅਜਿਹਾ ਵਾਪਰਨ ਦੇਵਾਂਗਾ।"