ਹਿਜ਼ ਕੀ ਐਲ

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48


ਕਾਂਡ 3

ਪਰਮੇਸ਼ੁਰ ਨੇ ਮੈਨੂੰ ਆਖਿਆ, "ਆਦਮੀ ਦੇ ਪੁੱਤਰ, ਜੋ ਤੂੰ ਦੇਖਦਾ ਹੈਂ ਉਸਨੂੰ ਖਾ ਜਾ। ਇਸ ਪੱਤਰੀ ਨੂੰ ਖਾ ਜਾ, ਅਤੇ ਫ਼ੇਰ ਜਾਕੇ ਇਹ ਗੱਲਾਂ ਇਸਰਾਏਲ ਦੇ ਪਰਿਵਾਰ ਨੂੰ ਦੱਸ।"
2 ਇਸ ਲਈ ਮੈਂ ਆਪਣਾ ਮੂੰਹ ਖੋਲ੍ਹਿਆ ਅਤੇ ਪੱਤਰੀ ਨੂੰ ਆਪਣੇ ਮੂੰਹ ਵਿੱਚ ਰੱਖ ਲਿਆ।
3 ਫ਼ੇਰ ਪਰਮੇਸ਼ੁਰ ਨੇ ਆਖਿਆ, "ਆਦਮੀ ਦੇ ਪੁੱਤਰ, ਮੈਂ ਤੈਨੂੰ ਇਹ ਪੱਤਰੀ ਦੇ ਰਿਹਾ ਹਾਂ। ਇਸਨੂੰ ਨਿਗਲ ਲੈ! ਇਸ ਪੱਤਰੀ ਨੂੰ ਆਪਣੇ ਸ਼ਰੀਰ ਵਿੱਚ ਭਰ ਜਾਣ ਦੇ।"ਇਸ ਲਈ ਮੈਂ ਪੱਤਰੀ ਖਾ ਲਈ। ਇਹ ਮੇਰੇ ਮੂੰਹ ਵਿੱਚ ਸ਼ਹਿਦ ਵਰਗੀ ਮਿੱਠੀ ਲਗੀ ਸੀ।
4 ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, "ਆਦਮੀ ਦੇ ਪੁੱਤਰ, ਇਸਰਾਏਲ ਦੇ ਪਰਿਵਾਰ ਵੱਲ ਜਾ। ਉਨ੍ਹਾਂ ਨੂੰ ਮੇਰੇ ਸ਼ਬਦ ਸੁਣਾ।
5 ਮੈਂ ਤੈਨੂੰ ਕਿਸੇ ਵਿਦੇਸ਼ੀਆਂ ਕੋਲ ਨਹੀਂ ਭੇਜ ਰਿਹਾ ਜਿਹੜੇ ਤੈਨੂੰ ਸਮਝ ਨਹੀਂ ਸਕਦੇ। ਤੈਨੂੰ ਕਿਸੇ ਹੋਰ ਭਾਸ਼ਾ ਨੂੰ ਸਿਖ੍ਖਣ ਦੀ ਲੋੜ ਨਹੀਂ! ਮੈਂ ਤੈਨੂੰ ਇਸਰਾਏਲ ਦੇ ਪਰਿਵਾਰ ਵੱਲ ਭੇਜ ਰਿਹਾ ਹਾਂ!
6 ਮੈਂ ਤੈਨੂੰ ਉਨ੍ਹਾਂ ਭਿਂਨ-ਭਿਂਨ ਦੇਸਾਂ ਵੱਲ ਨਹੀਂ ਭੇਜ ਰਿਹਾ ਜਿੱਥੇ ਲੋਕ ਅਜਿਹੀ ਭਾਸ਼ਾ ਬੋਲਦੇ ਨੇ ਜਿਸਨੂੰ ਤੂੰ ਸਮਝ ਨਹੀਂ ਸਕਦਾ। ਜੇ ਤੂੰ ਉਨ੍ਹਾਂ ਲੋਕਾਂ ਕੋਲ ਜਾ ਕੇ ਉਨ੍ਹਾਂ ਨਾਲ ਗੱਲ ਕੀਤੀ ਤਾਂ ਉਹ ਤੇਰੀ ਆਖੀ ਹੋਈ ਗੱਲ ਨੂੰ ਨਹੀਂ ਸੁਣਨਗੇ।
7 ਨਹੀਁ! ਮੈਂ ਤੈਨੂੰ ਇਸਰਾਏਲ ਦੇ ਪਰਿਵਾਰ ਵੱਲ ਭੇਜ ਰਿਹਾ ਹਾਂ। ਸਿਰਫ਼, ਉਨ੍ਹਾਂ ਲੋਕਾਂ ਦੇ ਦਿਲ ਹੀ ਸਖਤ ਹਨ- ਉਹ ਬਹੁਤ ਜ਼ਿੱਦੀ ਨੇ। ਅਤੇ ਇਸਰਾਏਲ ਦੇ ਲੋਕ ਤੈਨੂੰ ਸੁਣਨ ਤੋਂ ਇਨਕਾਰ ਕਰਨਗੇ। ਉਹ ਮੈਨੂੰ ਸੁਣਨਾ ਨਹੀਂ ਚਾਹੁੰਦੇ?
8 ਪਰ ਮੈਂ ਤੈਨੂੰ ਉਨ੍ਹਾਂ ਜਿੰਨਾ ਹੀ ਜ਼ਿੱਦੀ ਬਣਾ ਦਿਆਂਗਾ। ਤੇਰਾ ਸਿਰ ਵੀ ਉਨ੍ਹਾਂ ਵਰਗਾ ਹੀ ਪੱਕਾ ਹੋਵੇਗਾ!
9 ਹੀਰਾ ਪੱਥਰ ਨਾਲੋਂ ਸਖਤ ਹੁੰਦਾ ਹੈ। ਇਸੇ ਤਰ੍ਹਾਂ ਤੇਰਾ ਸਿਰ ਉਨ੍ਹਾਂ ਦੇ ਸਿਰ ਨਾਲੋਂ ਪਕੇਰਾ ਹੋਵੇਗਾ! ਤੂੰ ਹੋਰ ਵਧੇਰੇ ਜ਼ਿੱਦੀ ਹੋਵੇਂਗਾ, ਇਸ ਲਈ ਤੂੰ ਉਨ੍ਹਾਂ ਲੋਕਾਂ ਤੋਂ ਭੈਭੀਤ ਨਹੀਂ ਹੋਵੇਂਗਾ। ਤੂੰ ਉਨ੍ਹਾਂ ਲੋਕਾਂ ਤੋਂ ਭੈਭੀਤ ਨਹੀਂ ਹੋਵੇਂਗਾ ਜਿਹੜੇ ਹਮੇਸ਼ਾ ਮੇਰੇ ਖਿਲਾਫ਼ ਹੋ ਜਾਂਦੇ ਨੇ।"
10 ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, "ਆਦਮੀ ਦੇ ਪੁੱਤਰ, ਤੈਨੂੰ ਉਨ੍ਹਾਂ ਸਾਰੇ ਸ਼ਬਦਾਂ ਨੂੰ ਜ਼ਰੂਰ ਸੁਣਨਾ ਚਾਹੀਦਾ ਹੈ ਜੋ ਮੈਂ ਤੈਨੂੰ ਆਖਦਾ ਹਾਂ। ਅਤੇ ਤੈਨੂੰ ਉਨ੍ਹਾਂ ਸ਼ਬਦਾਂ ਨੂੰ ਜ਼ਰੂਰ ਯਾਦ ਰੱਖਣਾ ਚਾਹੀਦਾ ਹੈ।
11 ਫ਼ੇਰ ਆਪਣੇ ਉਨ੍ਹਾਂ ਸਾਰੇ ਲੋਕਾਂ ਕੋਲ ਜਾ ਜਿਨ੍ਹਾਂ ਨੂੰ ਦੇਸ ਨਿਕਾਲਾ ਮਿਲਿਆ ਹੋਇਆ ਹੈ। ਉਨ੍ਹਾਂ ਕੋਲ ਜਾ ਤੇ ਆਖ, 'ਯਹੋਵਾਹ ਸਾਡਾ ਪ੍ਰਭੂ, ਇਹ ਗੱਲਾਂ ਆਖਦਾ ਹੈ।' ਭਾਵੇਂ ਉਹ ਸੁਣਨ ਜਾਂ ਨਾ ਸੁਣਨ, ਤੈਨੂੰ ਇਹ ਗੱਲਾਂ ਜ਼ਰੂਰ ਆਖਣੀਆਂ ਚਾਹੀਦੀਆਂ ਹਨ।"
12 ਫ਼ੇਰ ਹਵਾ ਨੇ ਮੈਨੂੰ ਉੱਪਰ ਚੁਕਿਆ ਅਤੇ ਮੈਂ ਆਪਣੇ ਪਿੱਛੇ ਇਹ ਆਵਾਜ਼ ਸੁਣੀ। ਇਹ ਬਹੁਤ ਉੱਚੀ, ਗੜਗੜਾਹਟ ਵਾਂਗ ਸੀ। ਉਸਨੇ ਆਖਿਆ, "ਉਸਦੀ ਜਗ੍ਹਾ ਤੋਂ ਯਹੋਵਾਹ ਦੇ ਪਰਤਾਪ ਦੀ ਉਸਤਤ ਹੋਵੇ!"
13 ਫ਼ੇਰ ਜਾਨਵਰਾਂ ਦੇ ਖੰਭ ਹਿਲ੍ਲਣ ਲੱਗ ਪੇੇ। ਖੰਭਾਂ ਨੇ ਬਹੁਤ ਉੱਚੀ ਆਵਾਜ਼ ਕੀਤੀ ਜਦੋਂ ਉਹ ਇੱਕ ਦੂਜੇ ਨਾਲ ਵਜ੍ਜੇ। ਅਤੇ ਉਨ੍ਹਾਂ ਦੇ ਸਾਮ੍ਹਣੇ ਦੇ ਪਹੀਆਂ ਨੇ ਉੱਚਾ ਸ਼ੋਰ ਕਰਨਾ ਆਰੰਭ ਕਰ ਦਿੱਤਾ - ਇਹ ਗੜਗੜਾਹਟ ਜਿੰਨਾ ਉੱਚਾ ਸੀ।
14 ਹਵਾ ਨੇ ਮੈਨੂੰ ਚੁਕਿਆ ਤ੍ਤੇ ਮੈਨੂੰ ਦੂਰ ਲੈ ਗਈ। ਮੈਂ ਉਸ ਥਾਂ ਨੂੰ ਛੱਡ ਦਿੱਤਾ, ਮੈਂ ਬਹੁਤ ਗ਼ਮਗੀਨ ਸਾਂ ਅਤੇ ਮੇਰੇ ਆਤਮੇ ਵਿੱਚ ਬਹੁਤ ਤੜਪ ਸੀ। ਪਰ ਮੈਂ ਯਹੋਵਾਹ ਦੀ ਸ਼ਕਤੀ ਨੂੰ ਆਪਣੇ ਉੱਪਰ ਬੜੀ ਮਜ਼ਬੂਤੀ ਨਾਲ ਪਾਇਆ।
15 ਮੈਂ ਇਸਰਾਏਲ ਦੇ ਉਨ੍ਹਾਂ ਲੋਕਾਂ ਕੋਲ ਗਿਆ ਜਿਨ੍ਹਾਂ ਨੂੰ ਕਬਾਰ ਨਦੀ ਕੰਢੇ ਤੇ ਤੇਲ ਆਬੀਬ ਵਿੱਚ ਰਹਿਣ ਲਈ ਮਜ਼ਬੂਰ ਕੀਤਾ ਗਿਆ ਸੀ। ਮੈਂ ਉਨ੍ਹਾਂ ਕੋਲ ਸੱਤ ਦਿਨ ਤੱਕ ਹੈਰਾਨ ਪਰੇਸ਼ਾਨ ਅਤੇ ਖਾਮੋਸ਼ ਬੈਠਾ ਰਿਹਾ।
16 ਸੱਤ ਦਿਨਾਂ ਮਗਰੋਂ, ਮੇਰੇ ਕੋਲ ਯਹੋਵਾਹ ਦਾ ਸ਼ਬਦ ਆਇਆ। ਉਸਨੇ ਆਖਿਆ,
17 "ਆਦਮੀ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦਾ ਇੱਕ ਪਹਿਰੇਦਾਰ ਬਣਾ ਰਿਹਾ ਹਾਂ। ਮੈਂ ਤੈਨੂੰ ਉਹ ਗੱਲਾਂ ਦੱਸਾਂਗਾ ਜਿਹੜੀਆਂ ਉਨ੍ਹਾਂ ਨਾਲ ਵਾਪਰਨਗੀਆਂ। ਅਤੇ ਤੈਨੂੰ ਉਨ੍ਹਾਂ ਗੱਲਾਂ ਬਾਰੇ ਇਸਰਾਏਲ ਨੂੰ ਚੇਤਾਵਨੀ ਜ਼ਰੂਰ ਕਰਨੀ ਚਾਹੀਦੀ ਹੈ।
18 ਜੇ ਮੈਂ ਇਹ ਆਖਾਂ, 'ਇਹ ਬੁਰਾ ਆਦਮੀ ਅਵੱਸ਼ ਮਰੇਗਾ!' ਤਾਂ ਫ਼ੇਰ ਤੈਨੂੰ ਉਸਨੂੰ ਚੇਤਾਵਨੀ ਜ਼ਰੂਰ ਕਰਨੀ ਚਾਹੀਦੀ ਹੈ! ਤੈਨੂੰ ਉਸਨੂੰ ਆਪਣੀ ਜ਼ਿੰਦਗੀ ਨੂੰ ਤਬਦੀਲ ਕਰਨ ਬਾਰੇ ਅਤੇ ਪਾਪਾਂ ਤੋਂ ਹਟਣ ਬਾਰੇ ਜ਼ਰੂਰ ਆਖਣਾ ਚਾਹੀਦਾ ਹੈ। ਜੇ ਤੂੰ ਉਸ ਬੰਦੇ ਨੂੰ ਚੇਤਾਵਨੀ ਨਹੀਂ ਦੇਵੇਂਗਾ ਤਾਂ ਉਹ ਜ਼ਰੂਰ ਮਰੇਗਾ। ਉਹ ਇਸ ਲਈ ਮਰੇਗਾ ਕਿਉਂ ਕਿ ਉਸਨੇ ਪਾਪ ਕੀਤਾ ਸੀ। ਪਰ ਮੈਂ ਤੈਨੂੰ ਵੀ ਉਸਦੀ ਮੌਤ ਦਾ ਜ਼ਿੰਮੇਵਾਰ ਠਹਿਰਾਵਾਂਗਾ! ਕਿਉਂ ਕਿ ਤੂੰ ਉਸ ਕੋਲ ਨਹੀਂ ਗਿਆ ਸੀ ਅਤੇ ਉਸ ਦੀ ਜਾਨ ਨਹੀਂ ਬਚਾਈ ਸੀ।
19 "ਸ਼ਾਇਦ ਤੂੰ ਕਿਸੇ ਬੰਦੇ ਨੂੰ ਚੇਤਾਵਨੀ ਦੇਵੇਂ ਅਤੇ ਉਸਨੂੰ ਆਪਣਾ ਜੀਵਨ ਬਦਲਣ ਲਈ ਆਖੇਁ, ਅਤੇ ਮੰਦੀਆਂ ਗੱਲਾਂ ਕਰਨ ਤੋਂ ਹਟਾਵੇਂ। ਜੇ ਉਹ ਬੰਦਾ ਤੈਨੂੰ ਸੁਣਨ ਤੋਂ ਇਨਕਾਰ ਕਰਦਾ ਹੈ, ਤਾਂ ਉਹ ਬੰਦਾ ਮਰੇਗਾ। ਉਹ ਇਸ ਲਈ ਮਰੇਗਾ ਕਿਉਂ ਕਿ ਉਸਨੇ ਪਾਪ ਕੀਤਾ ਸੀ। ਪਰ ਤੂੰ ਉਸਨੂੰ ਚੇਤਾਵਨੀ ਦਿੱਤੀ ਸੀ, ਇਸ ਲਈ ਤੂੰ ਆਪਣੀ ਜ਼ਿੰਦਗੀ ਬਚਾ ਲਈ।
20 "ਜਾਂ ਇੱਕ ਨੇਕ ਬੰਦਾ ਨੇਕ ਹੋਣਾ ਛੱਡ ਦੇਵੇ। ਹੋ ਸਕਦਾ ਕਿ ਮੈਂ ਉਸ ਅੱਗੇ ਕੁਝ ਅਜਿਹਾ ਰੱਖਾਂ ਜੋ ਉਸਨੂੰ ਪਾਪ ਵੱਲ ਲੈ ਜਾਵੇ। ਉਹ ਮੰਦੀਆਂ ਗੱਲਾਂ ਕਰਨੀਆਂ ਸ਼ੁਰੂ ਕਰ ਦੇਵੇਗਾ ਅਤੇ ਇਸ ਲਈ ਉਹ ਮਰ ਜਾਵੇਗਾ। ਉਹ ਇਸ ਲਈ ਮਰੇਗਾ ਕਿਉਂ ਕਿ ਉਹ ਪਾਪ ਕਰ ਰਿਹਾ ਹੈ ਅਤੇ ਤੂੰ ਉਸਨੂੰ ਚੇਤਾਵਨੀ ਨਹੀਂ ਦਿੱਤੀ ਸੀ। ਮੈਂ ਤੈਨੂੰ ਉਸਦੀ ਮੌਤ ਲਈ ਜ਼ਿੰਮੇਵਾਰ ਠਹਿਰਾਵਾਂਗਾ ਅਤੇ ਲੋਕ ਉਸਦੇ ਕੀਤੇ ਨੇਕ ਕੰਮਾਂ ਨੂੰ ਯਾਦ ਨਹੀਂ ਕਰਨਗੇ।
21 "ਪਰ ਜੇ ਤੂੰ ਕਿਸੇ ਨੇਕ ਬੰਦੇ ਨੂੰ ਚੇਤਾਵਨੀ ਦੇਵੇਂ ਅਤੇ ਉਸਨੂੰ ਪਾਪ ਕਰਨ ਤੋਂ ਹਟ ਜਾਣ ਲਈ ਆਖੇਁ ਅਤੇ ਉਹ ਪਾਪ ਕਰਨੋ ਹਟ ਜਾਵੇ, ਤਾਂ ਉਹ ਨਹੀਂ ਮਰੇਗਾ। ਕਿਉਂ ਕਿ ਤੂੰ ਉਸਨੂੰ ਚੇਤਾਵਨੀ ਦਿੱਤੀ ਅਤੇ ਉਸਨੇ ਤੇਰੀ ਗੱਲ ਸੁਣੀ। ਇਸ ਤਰ੍ਹਾਂ ਤੂੰ ਆਪਣੀ ਜ਼ਿੰਦਗੀ ਵੀ ਬਚਾ ਲਈ।"
22 ਯਹੋਵਾਹ ਦੀ ਸ਼ਕਤੀ ਮੇਰੇ ਕੋਲ ਆਈ। ਉਸਨੇ ਮੈਨੂੰ ਆਖਿਆ, "ਉੱਠ ਅਤੇ ਵਾਦੀ ਵਿੱਚ ਜਾ। ਮੈਂ ਤੇਰੇ ਨਾਲ ਉਸ ਥਾਂ ਗੱਲ ਕਰਾਂਗਾ।"
23 ਇਸ ਲਈ ਮੈਂ ਉਠਿਆ ਅਤੇ ਵਾਦੀ ਨੂੰ ਚਲਾ ਗਿਆ। ਓਥੇ ਯਹੋਵਾਹ ਦਾ ਪਰਤਾਪ ਸੀ-ਬਿਲਕੁਲ ਉਵੇਂ ਦਾ ਜਿਹੋ ਜਿਹਾ ਮੈਂ ਕਬਾਰ ਨਹਿਰ ਕੋਲ ਵੇਖਿਆ ਸੀ। ਇਸ ਲਈ ਮੈਂ ਧਰਤੀ ਵੱਲ ਸਿਰ ਝੁਕਾਇਆ।
24 ਪਰ ਇੱਕ ਹਵਾ ਵਗੀ ਅਤੇ ਮੈਨੂੰ ਚੁੱਕ ਕੇ ਪੈਰਾ ਤੇ ਖੜਾ ਕਰ ਦਿੱਤਾ। ਉਸਨੇ ਮੈਨੂੰ ਆਖਿਆ, "ਘਰ ਜਾ ਅਤੇ ਆਪਣੇ-ਆਪ ਨੂੰ ਘਰ ਵਿੱਚ ਬੰਦ ਕਰ ਲੈ।
25 "ਆਦਮੀ ਦੇ ਪੁੱਤਰ, ਲੋਕ ਰੱਸੇ ਲੈਕੇ ਆਉਣਗੇ ਅਤੇ ਤੈਨੂੰ ਬੰਨ੍ਹ ਲੈਣਗੇ। ਉਹ ਤੈਨੂੰ ਲੋਕਾਂ ਵਿੱਚ ਬਾਹਰ ਨਹੀਂ ਜਾਣ ਦੇਣਗੇ।
26 ਮੈਂ ਤੇਰੀ ਜ਼ਬਾਨ ਨੂੰ ਤਾਲੂ ਨਾਲ ਚਿਪਕਾ ਦਿਆਂਗਾ - ਤੂੰ ਗੱਲ ਨਹੀਂ ਕਰ ਸਕੇਂਗਾ। ਇਸ ਲਈ ਉਨ੍ਹਾਂ ਲੋਕਾਂ ਕੋਲ ਕੋਈ ਵੀ ਅਜਿਹਾ ਬੰਦਾ ਨਹੀਂ ਹੋਵੇਗਾ ਜਿਹੜਾ ਉਨ੍ਹਾਂ ਨੂੰ ਇਹ ਸਿਖਾਵੇ ਕਿ ਉਹ ਗ਼ਲਤ ਕੰਮ ਕਰ ਰਹੇ ਹਨ। ਕਿਉਂ? ਕਿਉਂ ਕਿ ਉਹ ਲੋਕ ਹਮੇਸ਼ਾ ਮੇਰੇ ਵਿਰੁੱਧ ਹੋ ਜਾਂਦੇ ਹਨ।
27 ਪਰ ਮੈਂ ਤੇਰੇ ਨਾਲ ਗੱਲ ਕਰਾਂਗਾ। ਅਤੇ ਫ਼ੇਰ ਮੈਂ ਤੈਨੂੰ ਬੋਲਣ ਦੀ ਇਜਾਜ਼ਤ ਦਿਆਂਗਾ। ਪਰ ਤੂੰ ਉਨ੍ਹਾਂ ਨੂੰ ਇਹ ਜ਼ਰੂਰ ਆਖੀਂ, 'ਯਹੋਵਾਹ ਸਾਡਾ ਪ੍ਰਭੂ, ਇਹ ਗੱਲਾਂ ਆਖਦਾ ਹੈ।' ਜੇ ਕੋਈ ਬੰਦਾ ਸੁਣਨਾ ਚਾਹੁੰਦਾ ਹੈ, ਤਾਂ ਚੰਗੀ ਗੱਲ ਹੈ। ਜੇ ਕੋਈ ਬੰਦਾ ਨਹੀਂ ਸੁਣਨਾ ਚਾਹੁੰਦਾ, ਤਾਂ ਵੀ ਚੰਗੀ ਗੱਲ ਹੈ। ਪਰ ਉਹ ਲੋਕ ਹਮੇਸ਼ਾ ਮੇਰੇ ਵਿਰੁੱਧ ਹੋ ਜਾਂਦੇ ਹਨ।