ਹਿਜ਼ ਕੀ ਐਲ

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48


ਕਾਂਡ 40

ਸਾਨੂੰ ਬੰਦੀਵਾਨਾਂ ਵਜੋਂ ਲਿਜਾਏ ਜਾਣ ਤੋਂ ਬਾਅਦ 25 ਵੇਂ ਵਰ੍ਹੇ ਵਿੱਚ, ਸਾਲ ਦੇ ਸ਼ੁਰੂ ਵਿੱਚ, ਮਹੀਨੇ ਦੇ 10 ਵੇਂ ਦਿਨ, ਯਹੋਵਾਹ ਦੀ ਸ਼ਕਤੀ ਮੇਰੇ ਉੱਤੇ ਆਈ। ਇਹ ਗੱਲ ਬਾਬਲ ਦੇ ਯਰੂਸ਼ਲਮ ਉੱਤੇ ਕਬਜ਼ੇ ਦੇ 14 ਸਾਲ ਬਾਦ ਦੀ ਹੈ। ਉਸ ਦਿਨ, ਯਹੋਵਾਹ ਮੈਨੂੰ ਨਜ਼ਾਰੇ ਵਿੱਚ ਓਥੇ ਲੈ ਗਿਆ।
2 ਦਰਸ਼ਨ ਵਿੱਚ, ਮੈਨੂੰ ਪਰਮੇਸ਼ੁਰ ਇਸਰਾਏਲ ਦੀ ਧਰਤੀ ਉੱਤੇ ਲੈ ਗਿਆ। ਉਸਨੇ ਮੈਨੂੰ ਇੱਕ ਬਹੁਤ ਉੱਚੇ ਪਰਬਤ ਦੇ ਨੇੜੇ ਹੇਠਾਂ ਉਤਾਰ ਦਿੱਤਾ। ਉਸ ਪਰਬਤ ਉੱਤੇ ਮੇਰੇ ਸਾਮ੍ਹਣੇ ਇੱਕ ਇਮਾਰਤ ਸੀ ਜਿਹੜੀ ਸ਼ਹਿਰ ਵਾਂਗ ਦਿਖਾਈ ਦਿੰਦੀ ਸੀ।
3 ਯਹੋਵਾਹ ਮੈਨੂੰ ਓਥੇ ਲੈ ਗਿਆ। ਓਥੇ ਇੱਕ ਆਦਮੀ ਸੀ ਜਿਹੜਾ ਲਿਸ਼ਕਾਈ ਹੋਈ ਕਾਂਸੀ ਵਾਂਗ ਚਮਕੀਲਾ ਦਿਖਾਈ ਦਿੰਦਾ ਸੀ। ਉਸ ਆਦਮੀ ਕੋਲ ਕੱਪੜੇ ਦਾ ਇੱਕ ਫ਼ੀਤਾ ਅਤੇ ਇੱਕ ਪੈਮਾਨਾ ਹੱਥ ਵਿੱਚ ਫ਼ੜਿਆ ਹੋਇਆ ਸੀ। ਉਹ ਫ਼ਾਟਕ ਦੇ ਨੇੜੇ ਖਲੋਤਾ ਸੀ।
4 ਆਦਮੀ ਨੇ ਮੈਨੂੰ ਆਖਿਆ, "ਆਦਮੀ ਦੇ ਪੁੱਤਰ, ਆਪਣੀਆਂ ਅੱਖਾਂ ਅਤੇ ਕੰਨਾਂ ਦੀ ਵਰਤੋਂ ਕਰ। ਇਨ੍ਹਾਂ ਚੀਜ਼ਾਂ ਵੱਲ ਵੇਖ ਅਤੇ ਮੇਰੀ ਗੱਲ ਧਿਆਨ ਨਾਲ ਸੁਣ। ਉਸ ਹਰ ਗੱਲ ਵੱਲ ਧਿਆਨ ਦੇਹ ਜਿਹੜੀ ਮੈ ਤੈਨੂੰ ਦਿਖਾਉਂਦਾ ਹਾਂ। ਕਿਉਂ ਕਿ ਤੈਨੂੰ ਇੱਥੇ ਇਸ ਲਈ ਲਿਆਂਦਾ ਗਿਆ ਹੈ ਤਾਂ ਜੋ ਮੈਂ ਤੈਨੂੰ ਇਹ ਚੀਜ਼ਾਂ ਦਿਖਾ ਸਕਾਂ। ਤੈਨੂੰ ਇਸਰਾਏਲ ਦੇ ਪਰਿਵਾਰ ਨੂੰ ਉਸ ਸਭ ਕਾਸੇ ਬਾਰੇ ਜ਼ਰੂਰ ਦੱਸ ਦੇਣਾ ਚਾਹੀਦਾ ਹੈ, ਜੋ ਤੂੰ ਦੇਖੇਁ।"
5 ਮੈਂ ਇੱਕ ਅਜਿਹੀ ਕੰਧ ਦੇਖੀ ਜਿਹੜੀ ਮੰਦਰ ਦੇ ਬਾਹਰ ਚਹੁਂਆਂ ਪਾਸਿਆਂ ਵੱਲ ਜਾਂਦੀ ਸੀ। ਆਦਮੀ ਦੇ ਹੱਥ ਵਿੱਚ ਚੀਜ਼ਾਂ ਨਾਪਣ ਵਾਲਾ ਫੁੱਟਾ ਸੀ। ਉਸਦੇ ਹੱਥ ਵਿੱਚ 6 ਹੱਥ ਲੰਮਾ ਇੱਕ ਪੈਮਾਨਾ ਸੀ। ਇਸ ਤਰ੍ਹਾਂ ਆਦਮੀ ਨੇ ਕੰਧ ਦੀ ਮੋਟਾਈ ਨਾਪੀ। ਇਹ ਇੱਕ ਪੈਮਾਨੇ ਜਿੰਨੀ ਮੋਟੀ ਸੀ। ਆਦਮੀ ਨੇ ਕੰਧ ਦੀ ਉਚਾਈ ਨਾਪੀ। ਇਹ ਇੱਕ ਪੈਮਾਨੇ ਜਿੰਨੀ ਲੰਮੀ ਸੀ।
6 ਫ਼ੇਰ ਉਹ ਆਦਮੀ ਪੂਰਬੀ ਫ਼ਾਟਕ ਕੋਲ ਗਿਆ। ਆਦਮੀ ਇਸਦੀਆਂ ਪੌੜੀਆਂ ਚੜ ਗਿਆ ਅਤੇ ਫ਼ਾਟਕ ਦੀ ਖੁਲ੍ਹੀ ਥਾਂ ਨੂੰ ਨਾਪਿਆ। ਇਹ ਇੱਕ ਪੈਮਾਨਾ ਚੌੜੀ ਸੀ।
7 ਪਹਿਰੇਦਾਰਾਂ ਦੇ ਕਮਰੇ ਇੱਕ ਪੈਮਾਨਾ ਲੰਮੇ ਅਤੇ ਇੱਕ ਪੈਮਾਨਾ ਚੌੜੇ ਸਨ। ਕਮਰਿਆਂ ਦੀਆਂ ਕੰਧਾਂ 5 ਹੱਥ ਮੋਟੀਆਂ ਸਨ। ਮੰਦਰ ਦੇ ਸਾਮ੍ਹਣੇ ਰਸਤੇ ਦੇ ਅਖੀਰ ਉੱਤੇ ਵਰਾਂਡੇ ਦਾ ਖੁਲ੍ਹਾ ਹਿੱਸਾ ਵੀ ਇੱਕ ਪੈਮਾਨਾ ਚੌੜਾ ਸੀ।
8 ਫ਼ੇਰ ਆਦਮੀ ਨੇ ਵਰਾਂਡੇ ਨੂੰ ਨਾਪਿਆ।
9 ਇਹ 8 ਹੱਥ ਚੌੜਾ ਸੀ। ਆਦਮੀ ਨੇ ਫ਼ਾਟਕ ਦੇ ਦੋਹਾਂ ਪਾਸਿਆਂ ਦੀਆਂ ਕੰਧਾਂ ਨੂੰ ਨਾਪਿਆ। ਹਰ ਪਾਸੇ ਦੀ ਕੰਧ 2 ਹੱਥ ਚੌੜੀ ਸੀ। ਵਰਾਂਡਾ ਮੰਦਰ ਦੇ ਸਾਹਮਣੇ, ਵਾਲੇ ਰਸਤੇ ਦੇ ਅਖੀਰ ਉੱਤੇ ਸੀ।
10 ਰਸਤੇ ਦੇ ਦੋਹੀਁ ਪਾਸੀਁ ਤਿੰਨ ਛੋਟੇ ਕਮਰੇ ਸਨ। ਇਨ੍ਹਾਂ ਸਾਰੇ ਕਮਰਿਆਂ ਦਾ ਨਾਪ ਇੱਕੋ ਜਿਹਾ ਸੀ ਅਤੇ ਉਨ੍ਹਾਂ ਦੀਆਂ ਸਾਰੀਆਂ ਕੰਧਾਂ ਇੱਕੋ ਨਾਪ ਦੀਆਂ ਸਨ।
11 ਆਦਮੀ ਨੇ ਰਸਤੇ ਦੇ ਪ੍ਰਵੇਸ਼ ਦੁਆਰ ਨੂੰ ਨਾਪਿਆ। ਇਹ 10 ਹੱਥ ਚੌੜਾ ਅਤੇ 13 ਹਬ੍ਬ ਲੰਬਾ ਸੀ।
12 ਹਰ ਕਮਰੇ ਦੇ ਸਾਮ੍ਹਣੇ ਇੱਕ ਨੀਵੀਁ ਕੰਧ ਸੀ। ਇਹ ਕੰਧ ਇੱਕ ਹੱਥ ਉੱਚੀ ਅਤੇ ਇੱਕ ਹੱਥ ਮੋਟੀ ਸੀ। ਕਮਰੇ ਵਰਗਾਕਾਰ ਸਨ ਅਤੇ ਹਰ ਕਧ੍ਧ 6 ਹੱਥ ਲੰਬੀ ਸੀ।
13 ਆਦਮੀ ਨੇ ਇੱਕ ਕਮਰੇ ਦੀ ਛੱਤ ਦੇ ਬਾਹਰਲੇ ਸਿਰੇ ਤੋਂ ਸਾਮ੍ਹਣੇ ਵਾਲੇ ਕਮਰੇ ਦੀ ਛੱਤ ਦੇ ਬਾਹਰਲੇ ਸਿਰੇ ਤੀਕ ਦੇ ਰਸਤੇ ਨੂੰ ਨਾਪਿਆ। ਇਹ 25 ਹੱਥ ਸੀ। ਹਰ ਦਰਵਾਜੇ ਦੂਸਰੇ ਫ਼ਾਟਕ ਦੇ ਬਿਲਕੁਲ ਸਾਮ੍ਹਣੇ ਸੀ।
14 ਆਦਮੀ ਨੇ ਵਿਹੜੇ ਦੇ ਵਰਾਂਡੇ ਦੇ ਹਰ ਪਾਸੇ ਦੀਆਂ ਦੀਵਾਰਾਂ ਸਮੇਤ ਪਾਸਿਆਂ ਦੀਆਂ ਸਾਰੀਆਂ ਕੰਧਾਂ ਦੇ ਮਬਿਆਂ ਨੂੰ ਨਾਪਿਆ। ਕੁਲ ਜੋੜ 60 ਹੱਥ ਸੀ।
15 ਬਾਹਰਲੇ ਫ਼ਾਟਕ ਦੇ ਅੰਦਰਲੇ ਸਿਰੇ ਤੋਂ ਲੈਕੇ ਵਰਾਂਡੇ ਦੇ ਅਖੀਰ ਤੱਕ ਦਾ ਨਾਪ 50 ਹੱਥ ਸੀ।
16 ਪਹਿਰੇਦਾਰ ਗਾਰਡਾਂ ਦੇ ਸਾਰੇ ਕਮਰਿਆਂ, ਪਾਸਿਆਂ ਦੀਆਂ ਕੰਧਾਂ ਅਤੇ ਵਰਾਂਡੇ ਦੇ ਉੱਪਰ ਛੋਟੀਆਂ ਖਿੜਕੀਆਂ ਸਨ। ਖਿੜਕੀਆਂ ਦਾ ਚੌੜਾਈ ਵਾਲਾ ਹਿੱਸਾ ਰਸਤੇ ਦੇ ਸਾਮ੍ਹਣੇ ਵੱਲ ਸੀ। ਰਸਤੇ ਦੇ ਦੋਹਾਂ ਪਾਸਿਆਂ ਦੀਆਂ ਕੰਧਾਂ ਉੱਤੇ ਖਜੂਰ ਦੇ ਰੁੱਖ ਉਕਰੇ ਹੋਏ ਸਨ।
17 ਆਦਮੀ ਮੈਨੂੰ ਬਾਹਰਲੇ ਵਿਹੜੇ ਵਿੱਚ ਲੈ ਗਿਆ। ਮੈਂ ਓਥੇ ਤੀਹ ਕਮਰੇ ਅਤੇ ਇੱਕ ਪਟੜੀ ਦੇਖੀ ਜਿਹੜੀ ਵਿਹੜੇ ਦੇ ਆਲੇ-ਦੁਆਲੇ ਫ਼ੈਲੀ ਹੋਈ ਸੀ। ਕਮਰੇ ਕੰਧ ਦੇ ਨਾਲ ਜੁੜੇ ਹੋਏ ਸਨ ਅਤੇ ਉਨ੍ਹਾਂ ਦਾ ਰੁੱਖ ਪਟੜੀ ਵੱਲ ਸੀ।
18 ਪਟੜੀ ਫ਼ਾਟਕਾਂ ਦੀ ਲੰਬਾਈ ਜਿੰਨੀ ਹੀ ਚੌੜੀ ਸੀ। ਪਟੜੀ ਫ਼ਾਟਕ ਦੇ ਅੰਦਰਲੇ ਸਿਰੇ ਤੱਕ ਜਾਂਦੀ ਸੀ। ਇਹ ਨੀਵੀਁ ਪਟੜੀ ਸੀ।
19 ਆਦਮੀ ਨੇ ਹੇਠਲੇ ਰਸਤੇ ਦੇ ਅੰਦਰਲੇ ਸਿਰੇ ਤੋਂ ਅੰਦਰਲੇ ਵਿਹੜੇ ਦੇ ਬਾਹਰਲੇ ਪਾਸੇ ਤਾਈਂ ਨਾਪ ਲਿਆ। ਇਹ ਪੂਰਬ ਦੇ ਅਤੇ ਉੱਤਰ ਦੇ ਪਾਸੇ ਵੱਲ 100 ਹੱਥ ਸੀ।
20 ਫ਼ੇਰ ਉਸਨੇ ਬਾਹਰਲੇ ਵਿਹੜੇ ਦੀ ਉੱਤਰ ਵਾਲੇ ਪਾਸੇ ਦੀ ਫ਼ਾਟਕ ਦੀ ਲੰਬਾਈ ਅਤੇ ਚੌੜਾਈ ਮਿਣੀ।
21 ਇਹ ਦਰਵਾਜ਼ੇ ਅਤੇ ਉਸਦੀਆਂ ਕੋਠੜੀਆਂ, ਤਿੰਨ ਇਸ ਪਾਸੇ ਅਤੇ ਤਿੰਨ ਉਸ ਪਾਸੇ ਸਨ ਅਤੇ ਉਸਦੇ ਥੰਮ ਤੇ ਡਾਟਾਂ ਪਹਿਲੇ ਦਰਵਾਜ਼ੇ ਦੇ ਮੇਚੇ ਦੇ ਅਨੁਸਾਰ ਸਨ। ਉਸਦੀ ਲੰਬਾਈ 50 ਹੱਥ ਅਤੇ ਦਰਵਾਜ਼ਾ 50 ਹੱਥ ਲੰਮਾ ਅਤੇ 25 ਹੱਥ ਚੌੜਾ ਸੀ।
22 ਇਸ ਦੀਆਂ ਖਿੜਕੀਆਂ ਅਤੇ ਵਰਾਂਡਾ ਅਤੇ ਇਸ ਉੱਤੇ ਉਕਰੇ ਹੋਏ ਪਾਮ ਦੇ ਰੁੱਖ ਪੂਰਬ ਵਾਲੇ ਫ਼ਾਟਕ ਦੇ ਨਾਪ ਦੇ ਸਨ। ਬਾਹਰ ਵਾਲੇ ਪਾਸੇ ਫ਼ਾਟਕ ਤੀਕ ਜਾਂਦੀਆਂ ਸੱਤ ਪੌੜੀਆਂ ਸਨ। ਇਸਦਾ ਵਰਾਂਡਾ ਦਰਵਾਜ਼ੇ ਦੇ ਅੰਦਰਲੇ ਸਿਰੇ ਤੇ ਸੀ।
23 ਵਿਹੜੇ ਦੇ ਪਾਰ ਉਤਰੀ ਫ਼ਾਟਕ ਵੱਲੋਂ ਅੰਦਰਲੇ ਵਿਹੜੇ ਦਾ ਦਰਵਾਜ਼ਾ ਸੀ। ਇਹ ਪੂਰਬ ਵਾਲੇ ਫ਼ਾਟਕ ਵਰਗਾ ਸੀ। ਆਦਮੀ ਨੇ ਅੰਦਰਲੀ ਕੰਧ ਵਾਲੇ ਫ਼ਾਟਕ ਤੋਂ ਬਾਹਰਲੀ ਕੰਧ ਵਾਲੇ ਫ਼ਾਟਕ ਤਾਈ ਨਾਪ ਲਿਆ। ਇਹ ਫ਼ਾਟਕ ਤੋਂ ਫ਼ਾਟਕ ਤੱਕ 100 ਹੱਥ ਸੀ।
24 ਫ਼ੇਰ ਆਦਮੀ ਮੈਨੂੰ ਦੱਖਣੀ ਕੰਧ ਵੱਲ ਲੈ ਗਿਆ। ਮੈਂ ਦੱਖਣੀ ਕੰਧ ਵਿੱਚ ਇੱਕ ਫ਼ਾਟਕ ਦੇਖਿਆ। ਆਦਮੀ ਨੇ ਇਸ ਦੀਆਂ ਪਾਸੇ ਦੀਆਂ ਕੰਧਾਂ ਅਤੇ ਵਰਾਂਡੇ ਨੂੰ ਨਾਪਿਆ। ਉਨ੍ਹਾਂ ਦੀ ਮਿਣਤੀ ਹੋਰਨਾਂ ਫਾਟਕਾਂ ਦੇ ਬਰਾਬਰ ਦੀ ਸੀ।
25 ਦਰਵਾਜ਼ੇ ਦੇ ਰਸਤੇ ਅਤੇ ਵਰਾਂਡੇ ਦੇ ਸਾਰੀ ਪਾਸੀਁ ਹੋਰਨਾਂ ਫਾਟਕਾਂ ਵਾਂਗ ਖਿੜਕੀਆਂ ਸਨ। ਦਰਵਾਜ਼ੇ ਦਾ ਰਸਤਾ 50 ਹੱਥ ਲੰਮਾ ਅਤੇ 25 ਹੱਥ ਚੌੜਾ ਸੀ।
26 ਇਸ ਫਾਟਕ ਤਾਈਂ ਜਾਣ ਵਾਲੀਆਂ ਸੱਤ ਪੌੜੀਆਂ ਸਨ। ਇਸਦਾ ਵਰਾਂਡਾ ਦਰਵਾਜ਼ੇ ਦੇ ਰਸਤੇ ਦੇ ਅੰਦਰਲੇ ਸਿਰੇ ਤੇ ਸੀ। ਇਸ ਦੀਆਂ ਕੰਧਾਂ ਉੱਤੇ ਪਾਮ ਦੇ ਰੁੱਖ ਉਕਰੇ ਹੋਏ ਸਨ ਜਿਹੜੀਆਂ ਕਿ ਦਰਵਾਜ਼ੇ ਦੇ ਰਸਤੇ ਦੇ ਦੋਹੀਁ ਪਾਸੀਁ ਸਨ।
27 ਅੰਦਰਲੇ ਵਿਹੜੇ ਦੇ ਦੱਖਣੀ ਸਿਰੇ ਤੇ ਇੱਕ ਫਾਟਕ ਸੀ। ਆਦਮੀ ਨੇ ਅੰਦਰਲੀ ਕੰਧ ਦੇ ਫਾਟਕ ਤੋਂ ਬਾਹਰਲੀ ਕੰਧ ਦੇ ਫਾਟਕ ਤੀਕ ਨਾਪ ਲਿਆ। ਇਹ ਫਾਟਕ ਤੋਂ ਫਾਟਕ ਤੀਕ 100 ਹੱਥ ਸੀ।
28 ਫ਼ੇਰ ਉਹ ਆਦਮੀ ਮੈਨੂੰ ਦੱਖਣੀ ਦਰਵਾਜ਼ੇ ਰਾਹੀਂ ਅੰਦਰਲੇ ਵਿਹੜੇ ਤੀਕ ਲੈ ਗਿਆ। ਉਸਨੇ ਇਸ ਦਰਵਾਜ਼ੇ ਦਾ ਨਾਪ ਲਿਆ। ਦਰਵਾਜ਼ੇ ਦਾ ਰਸਤਾ ਵੀ ਅੰਦਰਲੇ ਵਿਹੜੇ ਦੇ ਹੋਰਨਾਂ ਫਾਟਕਾਂ ਦੇ ਨਾਪ ਜਿੰਨਾ ਹੀ ਸੀ।
29 ਇਸਦੇ ਦਰਵਾਜ਼ਿਆਂ, ਪਾਸੇ ਦੀਆਂ ਕੰਧਾਂ ਅਤੇ ਵਰਾਂਡਾ ਬਾਕੀ ਦੇ ਫਾਟਕਾਂ ਜਿੰਨਾ ਹੀ ਸੀ। ਦਰਵਾਜ਼ੇ ਦੇ ਰਸਤੇ ਅਤੇ ਇਸਦੇ ਵਰਾਂਡੇ ਦੇ ਸਾਰੀਁ ਪਾਸੀਁ ਖਿੜਕੀਆਂ ਸਨ। ਦਰਵਾਜ਼ੇ ਦਾ ਰਸਤਾ 50 ਹੱਥ ਲੰਮਾ ਅਤੇ 25 ਹੱਥ ਚੌੜਾ ਸੀ।
30 ਵਰਾਂਡਾ 25 ਹੱਥ ਚੌੜਾ ਅਤੇ 5 ਹੱਥ ਲੰਮਾ ਸੀ।
31 ਇਸਦਾ ਵਰਾਂਡਾ ਬਾਹਰਲੇ ਵਿਹੜੇ ਦੇ ਨਾਲ ਲਗਦੇ ਦਰਵਾਜ਼ੇ ਦੇ ਰਸਤੇ ਦੇ ਅਖੀਰ ਤੇ ਸੀ। ਪਾਮ ਦੇ ਰੁੱਖਾਂ ਦੀ ਸ਼ਿਲਪਕਾਰੀ ਫਾਟਕਾਂ ਵੱਲ ਜਾਂਦੇ ਰਸਤੇ ਦੇ ਦੋਹੀਁ ਪਾਸੀਁ ਕੰਧਾਂ ਉੱਤੇ ਕੀਤੀ ਹੋਈ ਸੀ। ਫਾਟਕ ਵੱਲ ਜਾਂਦੀਆਂ ਅੱਠ ਪੌੜੀਆਂ ਸਨ।
32 ਫ਼ੇਰ ਮੈਨੂੰ ਉਹ ਆਦਮੀ ਪੂਰਬ ਦੀ ਵੱਖੀ ਦੇ ਅੰਦਰਲੇ ਵਿਹੜੇ ਵਿੱਚ ਲੈ ਗਿਆ। ਉਸਨੇ ਫਾਟਕ ਦਾ ਨਾਪ ਲਿਆ। ਇਹ ਨਾਪ ਵੀ ਹੋਰਨਾਂ ਦਰਵਾਜ਼ਿਆਂ ਜਿੰਨਾ ਹੀ ਸੀ।
33 ਇਸਦੇ ਕਮਰੇ, ਪਾਸਿਆਂ ਦੀਆਂ ਕੰਧਾਂ ਅਤੇ ਵਰਾਂਡਾ ਵੀ ਬਾਕੀ ਦੇ ਦਰਵਾਜ਼ਿਆਂ ਦੇ ਨਾਪ ਦੇ ਸਨ। ਦਰਵਾਜ਼ੇ ਦੇ ਰਸਤੇ ਅਤੇ ਉਸਦੇ ਵਰਾਂਡੇ ਦੇ ਸਾਰੀ ਪਾਸੀਁ ਖਿੜਕੀਆਂ ਸਨ। ਦਰਵਾਜ਼ੇ ਵੱਲ ਦਾ ਰਸਤਾ 50 ਹੱਥ ਲੰਮਾ ਅਤੇ 25 ਹਬ੍ਬ ਚੌੜਾ ਸੀ।
34 ਅਤੇ ਇਸਦੀ ਡਿਉੜੀ ਬਾਹਰਲੇ ਵਿਹੜੇ ਦੇ ਨਾਲ ਲਗਦੇ ਦਰਵਾਜ਼ੇ ਦੇ ਰਸਤੇ ਦੇ ਅਖੀਰ ਉੱਤੇ ਸੀ। ਫਾਟਕ ਦੇ ਰਸਤੇ ਦੇ ਹਰ ਪਾਸੇ ਦੀਆਂ ਦੀਵਾਂਰਾਂ ਉੱਤੇ ਪਾਮ ਦੇ ਰੁੱਖ ਉਕਰੇ ਹੋਏ ਸਨ। ਫਾਟਕ ਵੱਲ ਜਾਂਦੀਆਂ ਅੱਠ ਪੌੜੀਆਂ ਸਨ।
35 ਫ਼ੇਰ ਉਹ ਆਦਮੀ ਮੈਨੂੰ ਉੱਤਰੀ ਦਰਵਾਜ਼ੇ ਵੱਲ ਲੈ ਗਿਆ। ਉਸਨੇ ਇਸਦਾ ਨਾਪ ਲਿਆ। ਇਸਦਾ ਨਾਪ ਵੀ ਹੋਰਨਾਂ ਦਰਵਾਜ਼ਿਆਂ ਦੇ ਨਾਪ ਜਿੰਨਾ ਹੀ ਸੀ।
36 ਇਸ ਦੇ ਕਮਰੇ, ਆਸੇ-ਪਾਸੇ ਦੀਆਂ ਕੰਧਾਂ ਅਤੇ ਵਰਾਂਡਾ ਵੀ ਉਸੇ ਨਾਪ ਦਾ ਸੀ। ਦਰਵਾਜ਼ੇ ਦੇ ਰਸਤੇ ਅਤੇ ਇਸਦੇ ਵਰਾਂਡੇ ਦੇ ਸਾਰੇ ਪਾਸੀਁ ਖਿੜਕੀਆਂ ਸਨ। ਦਰਵਾਜ਼ੇ ਦਾ ਰਸਤਾ 50 ਹਬ੍ਬ ਲੰਮਾ ਅਤੇ 25 ਹਬ੍ਬ ਚੌੜਾ ਸੀ।
37 ਇਸਦਾ ਵਰਾਂਡਾ ਬਾਹਰਲੇ ਵਿਹੜੇ ਦੇ ਨਾਲ ਲਗਦੇ ਦਰਵਾਜ਼ੇ ਦੇ ਰਸਤੇ ਦੇ ਅਖੀਰ ਤੇ ਸੀ। ਦਰਵਾਜ਼ੇ ਵਾਲੇ ਰਸਤੇ ਦੇ ਹਰ ਪਾਸੇ ਕੰਧਾਂ ਉੱਤੇ ਪਾਮ ਦੇ ਰੁੱਖ ਉਕਰੇ ਹੋਏ ਸਨ। ਫਾਟਕ ਵੱਲ ਜਾਂਦੀਆਂ ਅੱਠ ਪੌੜੀਆਂ ਸਨ।
38 ਉਬੇ ਇੱਕ ਕਮਰਾ ਸੀ ਜਿਸਦਾ ਦਰਵਾਜ਼ਾ ਇਸ ਫਾਟਕ ਦੇ ਵਰਾਂਡੇ ਵੱਲ ਖੁਲ੍ਹਦਾ ਸੀ। ਇਹ ਓਹੀ ਥਾਂ ਸੀ ਜਿੱਥੇ ਜਾਜਕ ਹੋਮ ਦੀਆਂ ਭੇਟਾਂ ਲਈ ਜਾਨਵਰਾਂ ਨੂੰ ਧੋਁਦੇ ਹਨ।
39 ਇਸ ਵਰਾਂਡੇ ਦੇ ਫਾਟਕ ਦੇ ਹਰ ਪਾਸੀ ਦੋ ਮੇਜ਼ ਲੱਗੇ ਹੋਏ ਸਨ। ਹੋਮ ਦੀਆਂ ਭੇਟਾਂ, ਪਾਪ ਦੀਆਂ ਭੇਟਾਂ ਅਤੇ ਦੋਸ਼ ਦੀਆਂ ਭੇਟਾਂ ਵਜੋਂ ਚੜਾੇ ਜਾਣ ਵਾਲੇ ਜਾਨਵਰ ਇਸੇ ਮੇਜ਼ ਉੱਤੇ ਮਾਰੇ ਜਾਂਦੇ ਸਨ।
40 ਇਸ ਵਰਾਂਡੇ ਦੀ ਬਾਹਰਲੀ ਕੰਧ ਦੇ ਦਰਵਾਜ਼ੇ ਦੇ ਹਰ ਪਾਸੇ ਵੀ, ਦੋ ਮੇਜ਼ ਲੱਗੇ ਹੋਏ ਸਨ।
41 ਇਸ ਤਰ੍ਹਾਂ ਅੰਦਰਲੀ ਕੰਧ ਨਾਲ ਚਾਰ ਮੇਜ਼ ਲੱਗੇ ਹੋਏ ਸਨ ਅਤੇ ਬਾਹਰਲੀ ਕੰਧ ਨਾਲ ਚਾਰ ਮੇਜ਼ ਲੱਗੇ ਹੋਏ ਸਨ - ਅੱਠ ਮੇਜ਼, ਜਿਨ੍ਹਾਂ ਦੀ ਵਰਤੋਂ ਜਾਜਕ ਜਾਨਵਰਾਂ ਦੀ ਬਲੀ ਚੜਾਉਣ ਵੇਲੇ ਕਰਦੇ ਸਨ।
42 ਹੋਮ ਦੀ ਭੇਟ ਚੜਾਉਣ ਲਈ ਵੀ ਉਬੇ ਪੱਥਰ ਦੇ ਬਣੇ ਹੋਏ ਚਾਰ ਮੇਜ਼ ਸਨ। ਇਹ ਮੇਜ਼ 1 -1ੜ2ਹਬ੍ਬ ਲੰਮੇ 1 -1/2ਹਬ੍ਬ ਚੌੜੇ ਅਤੇ। 1-1ੜ2 ਹੱਥ ਉੱਚੇ ਸਨ। ਇਨ੍ਹਾਂ ਮੇਜ਼ਾਂ ਉੱਤੇ ਜਾਜਕ ਆਪਣੇ ਉਹ ਔਜ਼ਾਰ ਰੱਖਦੇ ਸਨ ਜਿਨ੍ਹਾਂ ਦੀ ਵਰਤੋਂ ਉਹ ਹੋਮ ਦੀਆਂ ਭੇਟਾਂ ਅਤੇ ਹੋਰਨਾਂ ਬਲੀਆਂ ਲਈਁ ਜਾਨਵਰਾਂ ਨੂੰ ਮਾਰਨ ਲਈ ਕਰਦੇ ਸਨ।
43 ਇਸ ਥਾਂ ਦੀਆਂ ਸਾਰੀਆਂ ਕੰਧਾਂ ਉੱਤੇ, ਤਿੰਨ ਇੰਚ ਲੰਮੀਆਂ ਮਾਸ ਲਟਕਾਉਣ ਵਾਲੀਆਂ ਹੁੱਕਾਂ ਸਨ। ਭੇਟਾਂ ਦਾ ਮਾਸ ਮੇਜ਼ਾਂ ਉੱਤੇ ਰੱਖ ਦਿੱਤਾ ਜਾਂਦਾ ਸੀ।
44 ਅੰਦਰਲੇ ਵਿਹੜੇ ਵਿੱਚ ਦੋ ਕਮਰੇ ਸਨ। ਇੱਕ ਉੱਤਰ ਵਾਲੇ ਦਰਵਾਜ਼ੇ ਕੋਲ ਸੀ ਜਿਸਦਾ ਮੂੰਹ ਦੱਖਣ ਵੱਲ ਸੀ। ਦੂਸਰਾ ਕਮਰਾ ਦੱਖਣੀ ਦਰਵਾਜ਼ੇ ਕੋਲ ਸੀ ਜਿਸਦਾ ਮੂੰਹ ਉੱਤਰ ਵੱਲ ਸੀ।
45 ਆਦਮੀ ਨੇ ਮੈਨੂੰ ਆਖਿਆ, "ਉਹ ਕਮਰਾ ਜਿਸਦਾ ਮੂੰਹ ਦੱਖਣ ਵੱਲ ਹੈ, ਉਨ੍ਹਾਂ ਜਾਜਕਾਂ ਲਈ ਹੈ ਜਿਹੜੇ ਮੰਦਰ ਦੇ ਖੇਤਰ ਵਿੱਚ ਸੇਵਾ ਕਰਨ ਦਾ ਫ਼ਰਜ਼ ਨਿਭਾ ਰਹੇ ਹਨ।
46 "ਪਰ ਉਹ ਕਮਰਾ ਜਿਸਦਾ ਮੂੰਹ ਉੱਤਰ ਵੱਲ ਹੈ, ਉਨ੍ਹਾਂ ਜਾਜਕਾਂ ਲਈ ਹੈ ਜੋ ਜਗਵੇਦੀ ਉੱਤੇ ਸੇਵਾ ਕਰਨ ਦਾ ਫ਼ਰਜ਼ ਨਿਭਾ ਰਹੇ ਹਨ। ਜਾਜਕ ਲੇਵੀ ਦੇ ਪਰਿਵਾਰ ਸਮੂਹ ਵਿੱਚੋਂ ਹਨ। ਪਰ ਜਾਜਕਾਂ ਦਾ ਇਹ ਦੂਸਰਾ ਸਮੂਹ ਸਦੋਕ ਦੇ ਉਤਰਾਧਿਕਾਰੀਆਂ ਵਿੱਚੋਂ ਹੈ। ਸਿਰਫ਼ ਉਹੀ ਅਜਿਹੇ ਲੋਕ ਹਨ ਜਿਹੜੇ ਯਹੋਵਾਹ ਦੀ ਸੇਵਾ ਕਰਨ ਲਈ ਜਗਵੇਦੀ ਬਲੀਆਂ ਚੜਾ ਸਕਦੇ ਹਨ।"
47 ਆਦਮੀ ਨੇ ਅੰਦਰਲੇ ਵਿਹੜੇ ਦਾ ਨਾਪ ਲਿਆ। ਵਿਹੜਾ ਪੂਰਨ ਚੌਕੋਰ ਸੀ। ਇਹ 100ਹਬ੍ਬ ਲੰਮਾ ਅਤੇ 100ਹਬ੍ਬ ਚੌੜਾ ਸੀ। ਜਗਵੇਦੀ ਮੰਦਰ ਦੇ ਸਾਮ੍ਹਣੇ ਸੀ।
48 ਫ਼ੇਰ ਆਦਮੀ ਮੈਨੂੰ ਮੰਦਰ ਦੇ ਵਰਾਂਡਾ ਵਿੱਚ ਲੈ ਗਿਆ ਅਤੇ ਵਰਾਂਡਾ ਦੇ ਦੋਹਾਂ ਪਾਸਿਆਂ ਦੀਆਂ ਕੰਧਾਂ ਨੂੰ ਨਾਪਿਆ। ਹਰ ਕੰਧ 5 ਹਬ੍ਬ ਮੋਟੀ ਅਤੇ 3 ਹਬ੍ਬ ਚੌੜੀ ਸੀ। ਅਤੇ ਉਨ੍ਹਾਂ ਦੇ (ਵਿਚਕਾਰਲੀ) ਖੁਲ੍ਹੀ ਥਾਂ 14 ਹਬ੍ਬ ਸੀ।
49 ਵਰਾਂਡਾ 20 ਹਬ੍ਬ ਚੌੜਾ ਅਤੇ 12 ਹਬ੍ਬ ਲੰਮਾ ਸੀ। ਵਰਾਂਡਾ ਤੱਕ ਦਸ ਪੌੜੀਆਂ ਜਾਂਦੀਆਂ ਸਨ। ਵਰਾਂਡਾ ਦੇ ਹਰ ਪਾਸੇ ਦੀਆਂ ਕੰਧਾਂ ਦੇ ਦੋ ਬਮਲੇ ਸਨ - ਹਰ ਕੰਧ ਲਈ ਇੱਕ।