ਹਿਜ਼ ਕੀ ਐਲ
ਕਾਂਡ 9
ਫ਼ੇਰ ਪਰਮੇਸ਼ੁਰ ਨੇ ਸ਼ਹਿਰ ਨੂੰ ਸਜ਼ਾ ਦੇਣ ਵਾਲੇ ਇੰਚਾਰਜ ਆਗੂਆਂ ਨੂੰ ਉੱਚੀ ਆਵਾਜ਼ ਵਿੱਚ ਪੁਕਾਰਿਆ। ਹਰ ਆਗੂ ਦੇ ਹੱਥ ਵਿੱਚ ਆਪਣਾ ਵਿਨਾਸ਼ਕਾਰੀ ਹਬਿਆਰ ਸੀ।
2 ਫ਼ੇਰ ਮੈਂ ਛੇ ਬੰਦਿਆਂ ਨੂੰ ਉੱਪਰ ਫ਼ਾਟਕ ਵੱਲੋਂ ਸੜਕ ਤੇ ਤੁਰਦਿਆਂ ਦੇਖਿਆ। ਇਹ ਦਰਵਾਜ਼ਾ ਉੱਤਰ ਵਾਲੇ ਪਾਸੇ ਹੈ। ਹਰ ਬੰਦੇ ਕੋਲ ਆਪਣਾ ਮਾਰੂ ਹਬਿਆਰ ਸੀ। ਉਨ੍ਹਾਂ ਵਿੱਚੋਂ ਇਕ ਬੰਦੇ ਨੇ ਕਤਾਨੀ ਦੇ ਕੱਪੜੇ ਪਾਏ ਹੋਏ ਸਨ। ਉਸ ਨੇ ਲਿਖਾਰੀ ਦੀ ਕਲਮ ਅਤੇ ਆਪਣੇ ਲੱਕ ਉੱਤੇ ਸਿਆਹੀ ਪਹਿਨੀ ਹੋਈ ਸੀ। ਉਹ ਬੰਦੇ ਮੰਦਰ ਵਿੱਚ ਤਾਂਬੇ ਦੀ ਜਗਵੇਦੀ ਕੋਲ ਗਏ ਅਤੇ ਉੱਥੇ ਖੜੇ ਹੋ ਗਏ।
3 ਤਾਂ ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਕਰੂਬੀ ਫ਼ਰਿਸ਼ਤਿਆਂ ਉੱਪਰੋਂ ਉੱਠੀ, ਜਿੱਥੇ ਇਹ ਸੀ। ਫ਼ੇਰ ਪਰਤਾਪ ਮੰਦਰ ਦੇ ਫ਼ਾਟਕ ਤੀਕ ਗਿਆ। ਉਹ ਉਦੋਂ ਰੁਕ ਗਿਆ ਜਦੋਂ ਉਹ ਦਹਿਲੀਜ਼ ਉੱਤੇ ਸੀ। ਫ਼ੇਰ ਪਰਤਾਪ ਨੇ ਕਤਾਨੀ ਦੇ ਵਸਤਰਾਂ ਵਾਲੇ ਅਤੇ ਲਿਖਾਰੀ ਦੀ ਕਲਮ ਅਤੇ ਸਿਆਹੀ ਵਾਲੇ ਬੰਦੇ ਨੂੰ ਆਵਾਜ਼ ਦਿੱਤੀ।
4 ਫ਼ੇਰ ਯਹੋਵਾਹ ਪਰਤਾਪ ਨੇ ਉਸਨੂੰ ਆਖਿਆ, "ਯਰੂਸ਼ਲਮ ਦੇ ਸ਼ਹਿਰ ਵਿੱਚੋਂ ਲੰਘ। ਅਤੇ ਹਰ ਓਸ ਬੰਦੇ ਦੇ ਮਬ੍ਬੇ ਉੱਤੇ ਨਿਸ਼ਾਨ ਲਗਾ ਜਿਹੜਾ ਉਨ੍ਹਾਂ ਭਿਆਨਕ ਗੱਲਾਂ ਬਾਰੇ ਦੁੱਖੀ ਅਤੇ ਉਦਾਸ ਹੈ ਜੋ ਲੋਕ ਇਸ ਸ਼ਹਿਰ ਵਿੱਚ ਕਰ ਰਹੇ ਹਨ।"
5 ਫ਼ੇਰ ਮੈਂ ਪਰਮੇਸ਼ੁਰ ਨੂੰ ਹੋਰਨਾਂ ਆਦਮੀਆਂ ਨੂੰ ਆਖਦਿਆਂ ਸੁਣਿਆ, "ਮੈਂ ਚਾਹੁੰਦਾ ਹਾਂ ਕਿ ਤੁਸੀਂ ਪਹਿਲੇ ਬੰਦੇ ਦੇ ਪਿੱਛੇ ਲੱਗੋ। ਤੁਹਾਨੂੰ ਚਾਹੀਦਾ ਹੈ ਕਿ ਹਰ ਓਸ ਬੰਦੇ ਨੂੰ ਮਾਰ ਦਿਓ ਜਿਸਦੇ ਮਬ੍ਬੇ ਉੱਤੇ ਨਿਸ਼ਾਨ ਨਹੀਂ ਲਗਿਆ ਹੋਇਆ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬਜ਼ੁਰਗ ਹਨ, ਗਭ੍ਭਰੂ ਅਤੇ ਮੁਟਿਆਰ ਹਨ, ਬੱਚੇ ਅਤੇ ਮਾਵਾਂ ਹਨ - ਤੁਹਾਨੂੰ ਆਪਣਾ ਹਬਿਆਰ ਵਰਤਕੇ ਹਰ ਓਸ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ ਜਿਸਦੇ ਮਬ੍ਬੇ ਉੱਤੇ ਨਿਸ਼ਾਨ ਨਹੀਂ ਹੈ। ਕੋਈ ਰਹਿਮ ਨਾ ਕਰੋ। ਕਿਸੇ ਬੰਦੇ ਲਈ ਅਫ਼ਸੋਸ ਨਾ ਕਰੋ! ਇਥੋਂ ਮੇਰੇ ਮੰਦਰ ਤੋਂ ਸ਼ੁਰੂ ਕਰੋ।" ਇਸ ਲਈ ਉਨ੍ਹਾਂ ਨੇ ਮੰਦਰ ਦੇ ਸਾਮ੍ਹਣੇ ਦੇ ਬਜ਼ੁਰਗਾਂ ਤੋਂ ਸ਼ੁਰੂਆਤ ਕੀਤੀ।
6
7 ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ, "ਇਸ ਮੰਦਰ ਨੂੰ ਨਾਪਾਕ ਕਰ ਦਿਓ - ਇਸ ਵਿਹੜੇ ਨੂੰ ਲਾਸ਼ਾਂ ਨਾਲ ਭਰ ਦਿਓ! ਹੁਣ ਜਾਓ!" ਇਸ ਲਈ ਉਹ ਗਏ ਅਤੇ ਸ਼ਹਿਰ ਦੇ ਲੋਕਾਂ ਨੂੰ ਮਾਰਨ ਲੱਗੇ।
8 ਮੈਂ ਓਥੇ ਹੀ ਰੁਕਿਆ ਰਿਹਾ ਜਦੋਂ ਕਿ ਉਹ ਬੰਦੇ ਲੋਕਾਂ ਨੂੰ ਮਾਰਨ ਲਈ ਚਲੇ ਗਏ। ਮੈਂ ਧਰਤੀ ਵੱਲ ਝੁਕਕੇ ਸਿਜਦਾ ਕੀਤਾ ਅਤੇ ਆਖਿਆ, "ਯਹੋਵਹਾਹ ਮੇਰੇ ਪ੍ਰਭੂ ਜੀ, ਯਰੂਸ਼ਲਮ ਦੇ ਖਿਆਫ਼ ਆਪਣਾ ਕਹਿਰ ਦਰਸਾਉਂਦਿਆਂ ਤੂੰ ਇਸਰਾਏਲ ਦੇ ਸਾਰੇ ਹੀ ਬਚੇ ਹੋਏ ਬੰਦਿਆਂ ਨੂੰ ਮਾਰ ਰਿਹਾ ਹੈਂ?"
9 ਪਰਮੇਸ਼ੁਰ ਨੇ ਆਖਿਆ, "ਇਸਰਾਏਲ ਅਤੇ ਯਹੂਦਾਹ ਦੇ ਪਰਿਵਾਰ ਨੇ ਬਹੁਤ ਬਹੁਤ ਮਾੜੇ ਪਾਪ ਕੀਤੇ ਹਨ! ਇਸ ਦੇਸ਼ ਅੰਦਰ ਹਰ ਥਾਂ ਲੋਕ ਮਾਰੇ ਜਾ ਰਹੇ ਹਨ। ਅਤੇ ਇਹ ਸ਼ਹਿਰ ਅਨਿਆਂ ਨਾਲ ਭਰਿਆ ਹੋਇਆ ਹੈ। ਕਿਉਂ ਕਿ ਲੋਕ ਆਪਣੇ ਆਪ ਨੂੰ ਆਖਦੇ ਹਨ, 'ਯਹੋਵਾਹ ਨੇ ਇਸ ਦੇਸ ਨੂੰ ਛੱਡ ਦਿੱਤਾ ਹੈ। ਉਹ ਨਹੀਂ ਦੇਖ ਸਕਦਾ ਕਿ ਅਸੀਂ ਕੀ ਕਰ ਰਹੇ ਹਾਂ?'
10 ਅਤੇ ਮੈਂ ਕੋਈ ਰਹਿਮ ਨਹੀਂ ਦਰਸਾਵਾਂਗਾ। ਮੈਂ ਇਨ੍ਹਾਂ ਲੋਕਾਂ ਲਈ ਕੋਈ ਅਫ਼ਸੋਸ ਨਹੀਂ ਕਰਾਂਗਾ। ਉਨ੍ਹਾਂ ਨੇ ਇਸਨੂੰ ਖੁਦ ਸੱਦਾ ਦਿੱਤਾ - ਮੈਂ ਤਾਂ ਇਨ੍ਹਾਂ ਲੋਕਾਂ ਨੂੰ ਸਿਰਫ਼ ਉਹੀ ਸਜ਼ਾ ਦੇ ਰਿਹਾ ਹਾਂ ਜਿਸਦੇ ਉਹ ਅਧਿਕਾਰੀ ਹਨ!"
11 ਫ਼ੇਰ ਕਤਾਨੀ ਦੇ ਵਸਤਰਾਂ ਅਤੇ ਲਿਖਾਰੀ ਵਾਲੀ ਕਲਮ ਦਵਾਤ ਵਾਲਾ ਬੰਦਾ ਬੋਲਿਆ। ਉਸਨੇ ਆਖਿਆ, "ਮੈਂ ਉਹੀ ਕੁਝ ਕੀਤਾ ਹੈ ਜਿਸਦਾ ਤੁਸੀਂ ਆਦੇਸ਼ ਦਿੱਤਾ ਸੀ।"