ਦਾਨੀ ਐਲ

1 2 3 4 5 6 7 8 9 10 11 12

0:00
0:00

ਕਾਂਡ 5

ਰਾਜੇ ਬੇਲਸ਼ਸ੍ਸਰ ਨੇ ਆਪਣੇ ਇੱਕ ਹਜ਼ਾਰ ਅਧਿਕਾਰੀਆਂ ਨੂੰ ਬਹੁਤ ਵੱਡੀ ਦਾਵਤ ਦਿੱਤੀ। ਰਾਜਾ ਉਨ੍ਹਾਂ ਨਾਲ ਮੈਅ ਪੀ ਰਿਹਾ ਸੀ।
2 ਜਦੋਂ ਰਾਜਾ ਆਪਣੀ ਮੈਅ ਪੀ ਰਿਹਾ ਸੀ, ਉਸਨੇ ਆਪਣੇ ਸੇਵਾਦਾਰਾਂ ਨੂੰ ਸੋਨੇ ਅਤੇ ਚਾਂਦੀ ਦੇ ਪਿਆਲੇ ਲਿਆਉਣ ਦਾ ਹੁਕਮ ਦਿੱਤਾ। ਇਹ ਓਹੀ ਪਿਆਲੇ ਸਨ ਜਿਹੜੇ ਉਸਦੇ ਪਿਤਾ ਨਬੂਕਦਨੱਸਰ ਨੇ ਯਰੂਸ਼ਲਮ ਦੇ ਮੰਦਰ ਵਿੱਚੋਂ ਲਿਆਂਦੇ ਸਨ, ਤਾਂ ਜੋ ਰਾਜੇ, ਉਸਦੇ ਅਧਿਕਾਰੀ, ਉਸ ਦੀਆਂ ਪਤਨੀਆਂ ਅਤੇ ਉਸਦੇ ਸੇਵਕ ਉਨ੍ਹਾਂ ਪਿਆਲਿਆਂ ਵਿੱਚ ਮੈਅ ਪੀ ਸਕਣ।
3 ਇਸ ਲਈ ਉਨ੍ਹਾਂ ਨੇ ਉਹ ਸੋਨੇ ਦੇ ਪਿਆਲੇ ਲੈ ਆਂਦੇ ਜਿਹੜੇ ਯਰੂਸ਼ਲਮ ਵਿਚਲੇ ਪਰਮੇਸ਼ੁਰ ਦੇ ਮੰਦਰ ਵਿੱਚੋਂ ਚੁੱਕੇ ਗਏ ਸਨ। ਅਤੇ ਰਾਜੇ, ਉਸਦੇ ਅਧਿਕਾਰੀਆਂ, ਉਸਦੀਆਂ ਪਤਨੀਆਂ ਅਤੇ ਉਸਦੀਆਂ ਦਾਸੀਆਂ ਨੇ ਉਨ੍ਹਾਂ ਵਿੱਚ ਮੈਅ ਪੀਤੀ।
4 ਮੈਅ ਪੀਣ ਵੇਲੇ ਉਹ ਆਪਣੇ ਦੇਵਤਿਆਂ ਦੇ ਬੁੱਤਾਂ ਦੀ ਉਸਤਤ ਕਰ ਰਹੇ ਸਨ। ਉਨ੍ਹਾਂ ਨੇ ਉਨ੍ਹਾਂ ਦੇਵਤਿਆਂ ਦੀ ਉਸਤਤ ਕੀਤੀ - ਅਤੇ ਉਹ ਦੇਵਤੇ ਸਿਰਫ਼ ਸੋਨੇ, ਚਾਂਦੀ, ਪਿੱਤਲ, ਲੋਹੇ, ਲੱਕੜੀ ਅਤੇ ਪੱਥਰ ਦੇ ਬਣੇ ਬੁੱਤ ਸਨ।
5 ਫ਼ੇਰ ਅਚਾਨਕ, ਇੱਕ ਮਨੁੱਖੀ ਹੱਥ ਪ੍ਰਗਟ ਹੋਇਆ ਅਤੇ ਕੰਧ ਉੱਤੇ ਲਿਖਣ ਲੱਗਾ। ਉਂਗਲੀਆਂ ਨੇ ਕੰਧ ਦੇ ਪਲਸਤਰ ਉੱਤੇ ਸ਼ਬਦ ਉਕਰੇ। ਹੱਥ ਨੇ ਉੱਥੇ ਰਾਜੇ ਦੇ ਮਹਿਲ ਅੰਦਰ ਸ਼ਮਾਦਾਨ ਦੇ ਨੇੜੇ ਕੰਧ ਉੱਤੇ ਲਿਖਿਆ। ਰਾਜਾ ਹੱਥ ਨੂੰ ਲਿਖਦੇ ਹੋਏ ਦੇਖ ਰਿਹਾ ਸੀ।
6 ਰਾਜਾ ਬੇਲਸ਼ਸ੍ਸਰ ਬਹੁਤ ਭੈਭੀਤ ਸੀ। ਉਸਦਾ ਚਿਹਰਾ ਡਰ ਨਾਲ ਬਗ੍ਗਾ ਹੋ ਗਿਆ ਅਤੇ ਉਸਦੀਆਂ ਲੱਤਾਂ ਕੰਬਣ ਲੱਗੀਆਂ। ਉਸਦੀਆਂ ਲੱਤਾਂ ਇੰਨੀਆਂ ਕਮਜ਼ੋਰ ਹੋ ਗਈਆਂ ਕਿ ਉਹ ਖੜਾ ਨਹੀਂ ਸੀ ਰਹਿ ਸਕਦਾ।
7 ਰਾਜੇ ਨੇ ਜਾਦੂਗਰਾਂ ਨੂੰ ਅਤੇ ਕਸਦੀਆਂ ਨੂੰ ਬੁਲਾਵਾ ਭੇਜਿਆ। ਉਸਨੇ ਸਿਆਣਿਆ ਨੂੰ ਆਖਿਆ, "ਜੋ ਕੋਈ ਇਸ ਲਿਖਤ ਨੂੰ ਪਢ਼ ਸਕੇਗਾ ਅਤੇ ਮੈਨੂੰ ਇਸਦਾ ਅਰਬ ਸਮਝਾ ਸਕੇਗਾ ਮੈਂ ਉਸਨੂੰ ਇਨਾਮ ਦਿਆਂਗਾ। ਮੈਂ ਉਸ ਬੰਦੇ ਨੂੰ ਕਿਰਮਚੀ ਵਸਤਰ ਦੇਵਾਂਗਾ। ਮੈਂ ਉਸਦੇ ਗਲੇ ਵਿੱਚ ਸੋਨੇ ਦਾ ਹਾਰ ਪਾਵਾਂਗਾ। ਅਤੇ ਆਪਣੇ ਰਾਜ ਵਿੱਚ ਤੀਸਰਾ ਸਭ ਤੋਂ ਉੱਚਾ ਹਾਕਮ ਬਣਾ ਦਿਆਂਗਾ।"
8 ਇਸ ਲਈ ਰਾਜੇ ਦੇ ਸਮੂਹ ਸਿਆਣੇ ਆਦਮੀ ਆ ਗਏ। ਪਰ ਉਹ ਲਿਖਾਵਟ ਨਾ ਪਢ਼ ਸਕੇ ਜਾਂ ਰਾਜੇ ਨੂੰ ਅਰਬ ਦਾ ਵਿਵਰਣ ਨਾ ਕਰ ਸਕੇ। ਉਹ ਇਸ ਦਾ ਅਰਬ ਨਹੀਂ ਸਮਝ ਸਕੇ।
9 ਰਾਜੇ ਦੇ ਅਧਿਕਾਰੀ ਹੈਰਾਨ ਸਨ। ਅਤੇ ਰਾਜਾ ਹੋਰ ਵੀ ਵਧੇਰੇ ਭੈਭੀਤ ਅਤੇ ਫ਼ਿਕਰਮੰਦ ਹੋ ਗਿਆ। ਉਸ ਦਾ ਡਰ ਨਾਲ ਮੂੰਹ ਫਿਕ੍ਕਾ ਹੋ ਗਿਆ।
10 ਫ਼ੇਰ ਰਾਜੇ ਦੀ ਮਾਤਾ ਓਥੇ ਆਈ ਜਿੱਥੇ ਦਾਵਤ ਚੱਲ ਰਹੀ ਸੀ। ਉਸਨੇ ਰਾਜੇ ਅਤੇ ਉਸਦੇ ਅਧਿਕਾਰੀਆਂ ਦੀਆਂ ਆਵਾਜ਼ਾਂ ਸੁਣ ਲਈਆਂ ਸਨ। ਉਸਨੇ ਆਖਿਆ, "ਰਾਜਨ, ਤੁਸੀਂ ਸਦਾ ਸਲਾਮਤ ਰਹੋ! ਭੈਭੀਤ ਨਾ ਹੋਵੋ! ਆਪਣੇ ਚਿਹਰੇ ਨੂੰ ਡਰ ਨਾਲ ਇੰਨਾ ਬਗ੍ਗਾ ਨਾ ਹੋਣ ਦਿਓ!
11 ਤੇਰੇੇ ਰਾਜ ਅੰਦਰ ਇੱਕ ਬੰਦਾ ਹੈ ਜਿਸਦੇ ਅੰਦਰ ਪਵਿੱਤਰ ਦੇਵਤਿਆਂ ਦਾ ਆਤਮਾ ਵਸਦਾ ਹੈ। ਤੇਰੇ ਪਿਤਾ ਦੇ ਰਾਜ ਵੇਲੇ ਇਸ ਬੰਦੇ ਨੇ ਦਰਸਾ ਦਿੱਤਾ ਸੀ ਕਿ ਉਹ ਗੁਝ੍ਝੇ ਭੇਤ ਸਮਝ ਸਕਦਾ ਹੈ। ਉਸਨੇ ਦਰਸਾ ਦਿੱਤਾ ਸੀ ਕਿ ਉਹ ਬਹੁਤ ਚਤੁਰ ਅਤੇ ਸਿਆਣਾ ਹੈ। ਉਸਨੇ ਦਰਸਾ ਦਿੱਤਾ ਸੀ ਕਿ ਇਨ੍ਹਾਂ ਗੱਲਾਂ ਵਿੱਚ ਉਹ ਦੇਵਤਿਆਂ ਦੇ ਸਮਾਨ ਹੈ। ਤੇਰੇ ਪਿਤਾ, ਰਾਜੇ ਨਬੂਕਦਨੱਸਰ ਨੇ ਇਸ ਬੰਦੇ ਨੂੰ ਆਪਣੇ ਸਾਰੇ ਸਿਅਣਿਆਂ ਦਾ ਮੁਖੀ ਬਣਾ ਦਿੱਤਾ ਸੀ। ਉਹ ਸਾਰੇ ਜਾਦੂਗਰਾਂ ਅਤੇ ਕਸਦੀਆਂ ਉੱਤੇ ਹਕੂਮਤ ਕਰਦਾ ਸੀ।
12 ਜਿਸ ਬੰਦੇ ਬਾਰੇ ਮੈਂ ਗੱਲ ਕਰ ਰਹੀ ਹਾਂ ਉਸਦਾ ਨਾਮ ਦਾਨੀੇਲ ਹੈ। ਰਾਜੇ ਨੇ ਉਸਨੂੰ ਬੇਲਟਸ਼ਸ੍ਸਰ ਦਾ ਨਾਮ ਦਿੱਤਾ ਸੀ। ਬੇਲਟਸ਼ਸ੍ਸਰ (ਦਾਨੀੇਲ) ਬਹੁਤ ਚਤੁਰ ਹੈ ਅਤੇ ਬਹੁਤ ਗੱਲਾਂ ਜਾਣਦਾ ਹੈ। ਉਹ ਸੁਪਨਿਆਂ ਦੀ ਵਿਆਖਿਆ ਕਰ ਸਕਦਾ ਸੀ ਭੇਤਾਂ ਨੂੰ ਸਮਝਾ ਸਕਦਾ ਸੀ। ਅਤੇ ਬਹੁਤ ਔਖੇ ਮਸਲੇ ਨੂੰ ਹਲ੍ਲ ਕਰ ਸਕਦਾ ਸੀ ਉਸਨੂੰ ਬੁਲਾਓ। ਉਹ ਤੁਹਾਨੂੰ ਦੱਸੇਗਾ ਕਿ ਕੰਧ ਉਤ੍ਤਲੀ ਲਿਖਤ ਦਾ ਕੀ ਅਰਬ ਹੈ।"
13 ਇਸ ਲਈ ਉਨ੍ਹਾਂ ਨੇ ਦਾਨੀੇਲ ਨੂੰ ਰਾਜੇ ਪਾਸ ਲਿਆਂਦਾ। ਰਾਜੇ ਨੇ ਦਾਨੀੇਲ ਨੂੰ ਆਖਿਆ, "ਕੀ ਤੇਰਾ ਨਾਮ ਦਾਨੀੇਲ ਹੈ, ਉਨ੍ਹਾਂ ਜਲਾਵਤਨੀਆਂ ਵਿੱਚੋਂ ਇੱਕ, ਜਿਨ੍ਹਾਂ ਨੂੰ ਮੇਰਾ ਪਿਤਾ, ਰਾਜਾ, ਯਹੂਦਾਹ ਤੋਂ ਇੱਥੇ ਲੈਕੇ ਆਇਆ ਸੀ?
14 ਮੈਂ ਸੁਣਿਆ ਹੈ ਕਿ ਤੇਰੇ ਅੰਦਰ ਦੇਵਤਿਆਂ ਦਾ ਆਤਮਾ ਹੈ। ਅਤੇ ਮੈਂ ਇਹ ਵੀ ਸੁਣਿਆ ਹੈ ਕਿ ਤੂੰ ਭੇਤ ਸਮਝ ਸਕਦਾ ਹੈਂ, ਅਤੇ ਤੂੰ ਬਹੁਤ ਚਤੁਰ ਅਤੇ ਸਿਆਣਾ ਹੈਂ।
15 ਸਿਆਣੇ ਬੰਦਿਆਂ ਨੂੰ ਅਤੇ ਜਾਦੂਗਰਾਂ ਨੂੰ ਮੇਰੇ ਪਾਸੇ ਇੱਥੇ ਕੰਧ ਉੱਤੇ ਲਿਖੀ ਹੋਈ ਇਸ ਇਬਾਰਤ ਨੂੰ ਪਢ਼ਨ ਲਈ ਲਿਆਂਦਾ ਗਿਆ ਸੀ, ਮੈਂ ਚਾਹੁੰਦਾ ਸੀ ਕਿ ਉਹ ਲੋਕ ਮੈਨੂੰ ਇਸ ਲਿਖਤ ਦਾ ਅਰਬ ਸਮਝਾਉਣ। ਪਰ ਉਹ ਕੰਧ ਉੱਤੇ ਲਿਖੀ ਹੋਈ ਇਸ ਲਿਖਤ ਨੂੰ ਨਹੀਂ ਸਮਝਾ ਸਕੇ।
16 ਮੈਂ ਤੇਰੇ ਬਾਰੇ ਸੁਣਿਆ ਹੈ। ਮੈਂ ਸੁਣਿਆ ਹੈ ਕਿ ਤੂੰ ਗੱਲਾਂ ਦੇ ਅਰਬ ਸਮਝਾ ਸਕਦਾ ਹੈਂ ਅਤੇ ਤੂੰ ਬਹੁਤ ਔਖੇ ਮਸਲੇ ਹਲ੍ਲ ਕਰ ਸਕਦਾ ਹੈਂ। ਜੇ ਤੂੰ ਕੰਧ ਉੱਤੇ ਲਿਖੀ ਹੋਈ ਇਸ ਲਿਖਤ ਨੂੰ ਪਢ਼ ਸਕੇਁ, ਅਤੇ ਮੈਨੂੰ ਇਸਦਾ ਅਰਬ ਸਮਝਾ ਸਕੇਁ, ਤਾਂ ਮੈਂ ਤੇਰੇ ਲਈ ਇਹ ਕੁਝ ਕਰਾਂਗਾ: ਮੈਂ ਤੈਨੂੰ ਕਿਰਮਚੀ ਵਸਤਰ ਦਿਆਂਗਾ ਅਤੇ ਤੇਰੇ ਗਲ ਵਿੱਚ ਸੋਨੇ ਦਾ ਹਾਰ ਪਾਵਾਂਗਾ। ਫ਼ੇਰ ਤੂੰ ਰਾਜ ਦਾ ਤੀਸਰਾ ਸਭ ਤੋਂ ਉੱਚਾ ਹਾਕਮ ਬਣ ਜਾਵੇਂਗਾ।"
17 ਫ਼ੇਰ ਦਾਨੀੇਲ ਨੇ ਰਾਜੇ ਨੂੰ ਜਵਾਬ ਦਿੱਤਾ।ਦਾਨੀੇਲ ਨੇ ਆਖਿਆ, "ਰਾਜਾ ਬੇਲਟਸ਼ਸ੍ਸਰ, ਤੁਸੀਂ ਆਪਣੀਆਂ ਸੁਗਾਤਾਂ ਆਪਣੇ ਪਾਸ ਹੀ ਰੱਖ ਸਕਦੇ ਹੋ। ਜਾਂ ਤੁਸੀਂ ਉਹ ਇਨਾਮ ਕਿਸੇ ਹੋਰ ਨੂੰ ਦੇ ਸਕਦੇ ਹੋ, ਪਰ ਮੈਂ ਤਾਂ ਵੀ ਤੁਹਾਡੇ ਵਾਸਤੇ ਕੰਧ ਉੱਤੇ ਲਿਖੀ ਇਬਾਰਤ ਨੂੰ ਪਢ਼ਾਂਗਾ। ਅਤੇ ਮੈਂ ਤੁਹਾਨੂੰ ਸਮਝਾਵਾਂਗਾ ਕਿ ਇਸਦਾ ਕੀ ਅਰਬ ਹੈ।
18 "ਰਾਜਨ, ਅੱਤ ਮਹਾਨ ਪਰਮੇਸ਼ੁਰ ਨੇ ਤੇਰੇ ਪਿਤਾ ਜੀ ਨਬੂਕਦਨੱਸਰ ਨੂੰ ਬਹੁਤ ਮਹਾਨ ਅਤੇ ਸ਼ਕਤੀਸ਼ਾਲੀ ਰਾਜਾ ਬਣਾਇਆ। ਪਰਮੇਸ਼ੁਰ ਨੇ ਉਸਨੂੰ ਬਹੁਤ ਮਹੱਤਵਪੂਰਣ ਬਣਾਇਆ।
19 ਬਹੁਤ ਸਾਰੀਆਂ ਕੌਮਾਂ ਦੇ ਲੋਕ ਅਤੇ ਬਹੁਤ ਸਾਰੀਆਂ ਭਾਸ਼ਾਵਾਂ ਬੋਲਣ ਵਾਲੇ ਲੋਕ ਨਬੂਕਦਨੱਸਰ ਤੋਂ ਬਹੁਤ ਭੈਭੀਤ ਸਨ। ਕਿਉਂ ਕਿ ਅੱਤ ਮਹਾਨ ਪਰਮੇਸ਼ੁਰ ਨੇ ਉਸਨੂੰ ਬਹੁਤ ਮਹੱਤਵਪੂਰਣ ਰਾਜਾ ਬਣਾਇਆ। ਜੇ ਨਬੂਕਦਨੱਸਰ ਚਾਹੁੰਦਾ ਕਿ ਕੋਈ ਬੰਦਾ ਮਰ ਜਾਵੇ, ਤਾਂ ਉਹ ਉਸ ਬੰਦੇ ਨੂੰ ਮਾਰ ਦਿੰਦਾ। ਅਤੇ ਜੇ ਉਹ ਚਾਹੁੰਦਾ ਕਿ ਕੋਈ ਬੰਦਾ ਜਿਉਂਦਾ ਰਹੇ ਤਾਂ ਉਸ ਬੰਦੇ ਨੂੰ ਜੀਣ ਦੀ ਇਜਾਜ਼ਤ ਸੀ। ਜੇ ਉਹ ਲੋਕਾਂ ਨੂੰ ਮਹੱਤਵਪੂਰਣ ਬਨਾਉਣਾ ਚਾਹੁੰਦਾ ਤਾਂ ਉਹ ਉਨ੍ਹਾਂ ਲੋਕਾਂ ਨੂੰ ਮਹੱਤਵਪੂਰਣ ਬਣਾ ਦਿੰਦਾ ਅਤੇ ਜੇ ਉਹ ਲੋਕਾਂ ਨੂੰ ਮਹੱਤਵਪੂਰਣ ਨਾ ਬਨਾਉਣਾ ਚਾਹੁੰਦਾ, ਤਾਂ ਉਹ ਉਨ੍ਹਾਂ ਨੂੰ ਨਾ-ਮਹ੍ਹਤਵਪੂਰਣ ਬਣਾ ਦਿੰਦਾ।
20 "ਪਰ ਨਬੂਕਦਨੱਸਰ ਗੁਮਾਨੀ ਅਤੇ ਜ਼ਿੱਦੀ ਬਣ ਗਿਆ। ਇਸ ਲਈ ਉਸਦੀ ਸ਼ਕਤੀ ਉਸ ਕੋਲੋਂ ਖੋਹ ਲਈ ਗਈ। ਉਸਨੂੰ ਉਸਦੇ ਸ਼ਾਹੀ ਤਖਤ ਤੋਂ ਉਠਾ ਦਿੱਤਾ ਗਿਆ ਅਤੇ ਉਸਦਾ ਪਰਤਾਪ ਖਤਮ ਕਰ ਦਿੱਤਾ ਗਇਆ।
21 ਫ਼ੇਰ ਨਬੂਕਦਨੱਸਰ ਨੂੰ ਆਪਣੇ ਲੋਕਾਂ ਕੋਲੋਂ ਦੂਰ ਜਾਣ ਲਈ ਮਜ਼ਬੂਰ ਕੀਤਾ ਗਿਆ। ਉਸਦਾ ਮਨ ਇੱਕ ਜਾਨਵਰ ਦੇ ਮਨ ਵਰਗਾ ਬਣ ਗਿਆ। ਉਹ ਜੰਗਲੀ ਖੋਤਿਆਂ ਦੇ ਵਿਚਕਾਰ ਰਿਹਾ ਅਤੇ ਗਾਂ ਵਾਂਗ ਘਾਹ ਖਾਂਦਾ ਸੀ ਉਹ ਤ੍ਰੇਲ ਵਿੱਚ ਭਿੱਜ ਗਿਆ। ਇਹ ਗੱਲਾਂ ਉਸ ਨਾਲ ਉਦੋਂ ਤੱਕ ਵਾਪਰੀਆਂ ਜਦੋਂ ਤੱਕ ਕਿ ਉਸਨੇ ਸਬਕ ਨਹੀਂ ਸਿਖ੍ਖ ਲਿਆ। ਫ਼ੇਰ ਉਸਨੇ ਜਾਣ ਲਿਆ ਕਿ ਅੱਤ ਮਹਾਨ ਪਰਮੇਸ਼ੁਰ ਬੰਦਿਆਂ ਦੀਆਂ ਬਾਦਸ਼ਾਹੀਆਂ ਉੱਤੇ ਹਕੂਮਤ ਕਰਦਾ ਹੈ। ਅਤੇ ਅੱਤ ਮਹਾਨ ਪਰਮੇਸ਼ੁਰ ਜਿਸਨੂੰ ਚਾਹੇ ਬਾਦਸ਼ਾਹੀ ਦੇ ਦਿੰਦਾ ਹੈ।
22 "ਪਰ ਬੇਲਸ਼ਸ੍ਸਰ, ਤੂੰ ਇਹ ਗੱਲਾਂ ਪਹਿਲਾਂ ਹੀ ਜਾਣਦਾ ਸੀ! ਤੂੰ ਨਬੂਕਦਨੱਸਰ ਦਾ ਪੁੱਤਰ ਹੈਂ। ਪਰ ਫ਼ੇਰ ਵੀ ਤੂੰ ਆਪਣੇ-ਆਪ ਨੂੰ ਨਿਮਾਣਾ ਨਹੀਂ ਬਣਾਇਆ।
23 ਇਸਦੀ ਬਜਾਇ ਤੂੰ ਅਕਾਸ਼ ਦੇ ਯਹੋਵਾਹ ਦੇ ਵਿਰੁੱਧ ਹੋ ਗਿਆ। ਤੂੰ ਯਹੋਵਾਹ ਦੇ ਮੰਦਰ ਵਿੱਚੋਂ ਲਿਆਂਦੇ ਹੋਏ ਪਿਆਲਿਆਂ ਨੂੰ ਲਿਆਉਣ ਦਾ ਹੁਕਮ ਦਿੱਤਾ। ਫ਼ੇਰ ਤੂੰ ਅਤੇ ਤੇਰੇ ਅਹਿਲਕਾਰਾਂ, ਤੇਰੀਆਂ ਰਾਣੀਆਂ ਅਤੇ ਤੇਰੀਆਂ ਦਾਸੀਆਂ ਨੇ ਉਨ੍ਹਾਂ ਪਿਆਲਿਆਂ ਵਿੱਚ ਮੈਅ ਪੀਤੀ। ਤੂੰ ਚਾਂਦੀ ਅਤੇ ਸੋਨੇ, ਪਿੱਤਲ, ਲੋਹੇ, ਲਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਉਸਤਤ ਕੀਤੀ। ਉਹ ਅਸਲ ਵਿੱਚ ਦੇਵਤੇ ਨਹੀਂ ਹਨ, ਉਹ ਦੇਖ ਨਹੀਂ ਸਕਦੇ, ਤੇ ਸੁਣ ਨਹੀਂ ਸਕਦੇ ਅਤੇ ਨਾ ਕਿਸੇ ਗੱਲ ਨੂੰ ਸਮਝ ਸਕਦੇ ਹਨ। ਪਰ ਤੂੰ ਉਸ ਪਰਮੇਸ਼ੁਰ ਦਾ ਆਦਰ ਨਹੀਂ ਕੀਤਾ ਜਿਸਦਾ ਤੇਰੀ ਜ਼ਿੰਦਗੀ ਅਤੇ ਤੇਰੀ ਹਰ ਗੱਲ ਉੱਤੇ ਜ਼ੋਰ ਹੈ।
24 ਇਸ ਲਈ, ਇਸ ਕਾਰਣ, ਪਰਮੇਸ਼ੁਰ ਨੇ ਉਹ ਹੱਥ ਭੇਜਿਆ ਜਿਸਨੇ ਕੰਧ ਉੱਤੇ ਲਿਖਿਆ।
25 ਕਂਧ ਉੱਤੇ ਲਿਖੇ ਹੋਏ ਸ਼ਬਦ ਇਹ ਹਨ:ਮਨੇ, ਮਨੇ, ਤਕੇਲ, ਊਫ਼ਰਸੀਨ।
26 "ਇਨ੍ਹਾਂ ਸ਼ਬਦਾਂ ਦਾ ਅਰਬ ਇਹ ਹੈ:ਮਨੇ: ਪਰਮੇਸ਼ੁਰ ਨੇ ਗਿਣ ਲੇ ਨੇ ਦਿਨ ਜਦੋਂ ਖਤਮ ਹੋਵੇਗਾ ਰਾਜ ਤੇਰਾ।
27 ਤਕੇਲ: ਤੋਂਲ ਲਿਆ ਗਿਆ ਹੈ ਤੈਨੂੰ ਧਰਮ ਕੰਡੇ ਉੱਤੇ, ਅਤੇ ਤੇਰੇ ਵਿੱਚ ਕਮੀਆਂ ਪਾਈਆਂ ਗਈਆਂ।
28 ਉਪਾਰਸਿਨ: ਖੋਹਿਆ ਜਾ ਰਿਹਾ ਹੈ ਰਾਜ ਤੇਰਾ ਤੇਰੇ ਪਾਸੋਂ ਵੰਡ ਦਿੱਤਾ ਜਾਵੇਗਾ ਇਹ ਮਾਦੀਆਂ ਅਤੇ ਫਾਰਸੀਆਂ ਦਰਮਿਆਨ।"
29 ਫ਼ੇਰ ਬੇਲਸ਼ਸ੍ਸਰ ਨੇ ਹੁਕਮ ਦਿੱਤਾ ਕਿ ਦਾਨੀੇਲ ਨੂੰ ਕਿਰਮਚੀ ਦੇ ਵਸਤਰ ਪਹਿਨਾੇ ਜਾਣ। ਇਹ ਸੋਨੇ ਦਾ ਹਾਰ ਉਸਦੇ ਗਲੇ ਵਿੱਚ ਪਾਇਆ ਗਿਅ, ਅਤੇ ਉਸਨੂੰ ਰਾਜ ਦਾ ਤੀਸਰਾ ਸਰਵੁਚ੍ਚ ਹਾਕਮ ਐਲਾਨਿਆ ਗਿਆ।
30 ਓਸੇ ਹੀ ਰਾਤ, ਚਾਲਡੀਨ ਲੋਕਾਂ ਦਾ ਰਾਜਾ, ਬੇਲਸ਼ਸ੍ਸਰ ਮਰ ਗਿਆ।
31 ਮੀਡ ਦਾ ਇੱਕ ਦਾਰਾ ਮਾਦੀ ਨਾਮ ਦਾ ਬੰਦਾ ਨਵਾਂ ਰਾਜਾ ਬਣ ਗਿਆ। ਦਾਰਾ ਮਾਦੀ ਤਕਰੀਬਨ 62 ਵਰ੍ਹਿਆਂ ਦਾ ਸੀ।