ਜ਼ਿਕਰ ਯਾਹ

1 2 3 4 5 6 7 8 9 10 11 12 13 14


ਕਾਂਡ 5

ਮੈਂ ਮੁੜ ਵੇਖਿਆ ਤਾਂ ਮੈਨੂੰ ਇੱਕ ਉੱਡਣੀ ਲਿਖਤ ਦੇ ਦਰਸ਼ਨ ਹੋਏ।
2 ਦੂਤ ਨੇ ਮੈਨੂੰ ਪੁਛਿਆ, "ਤੂੰ ਕੀ ਵੇਖਿਆ ਹੈ?"ਮੈਂ ਕਿਹਾ, "ਇੱਕ ਉੱਡਣੀ ਪੱਤਰੀ ਜੋ 30 ਫੁੱਟ ਲੰਬੀ ਅਤੇ 15 ਫੁੱਟ ਚੌੜੀ ਹੈ।"
3 ਤੱਦ ਦੂਤ ਨੇ ਮੈਨੂੰ ਕਿਹਾ, "ਇਸ ਪੱਤਰੀ ਉੱਪਰ ਸਰਾਪ ਲਿਖਿਆ ਹੈ। ਪੱਤਰੀ ਦੇ ਇੱਕ ਪਾਸੇ ਉਨ੍ਹਾਂ ਲੋਕਾਂ ਲਈ ਸਰਾਪ ਲਿਖਿਆ ਹੈ ਜੋ ਚੋਰੀ ਕਰਦੇ ਹਨ ਤੇ ਦੂਜੇ ਪਾਸੇ ਉਨ੍ਹਾਂ ਲਈ ਸਰਾਪ ਲਿਖਿਆ ਹੈ ਜੋ ਇਕਰਾਰ ਕਰਕੇ ਮੁੱਕਰ ਜਾਂਦੇ ਹਨ।
4 ਸਰਬ ਸ਼ਕਤੀਮਾਨ ਆਖਦਾ ਹੈ, ਮੈਂ ਇਹ ਪੱਤਰੀ ਉਨ੍ਹਾਂ ਚੋਰਾਂ ਅਤੇ ਉਨ੍ਹਾਂ ਮਨੁੱਖਾਂ ਦੇ ਘਰ ਭੇਜਾਂਗਾ ਜਿਹੜੇ ਮੇਰੇ ਨਾਂ ਦੀ ਸਹੁੰ ਖਾਕੇ ਇਕਰਾਰ ਕਰਕੇ ਮੁਕਰ ਜਾਂਦੇ ਅਤੇ ਝੂਠ ਬੋਲਦੇ ਹਨ। ਇਹ ਪੱਤਰੀ ਉਨ੍ਹਾਂ ਘਰਾਂ ਵਿੱਚ ਰਹੇਗੀ ਤੇ ਉਨ੍ਹਾਂ ਦੇ ਘਰਾਂ ਨੂੰ ਬਰਬਾਦ ਕਰੇਗੀ। ਇਹੋ ਨਹੀਂ ਸਗੋਂ ਇਹ ਪੱਤਰੀ ਉਨ੍ਹਾਂ ਘਰਾਂ ਨੂੰ ਲੱਕੜੀ ਅਤੇ ਪੱਥਰ ਸਮੇਤ ਨਸ਼ਟ ਕਰੇਗੀ।"
5 ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ, ਬਾਹਰ ਚਲਾ ਗਿਆ। ਉਸ ਕਿਹਾ, "ਉਹ ਵੇਖ੦ ਉਹ ਬਾਹਰ ਨੂੰ ਕੀ ਨਿਕਲ ਕੇ ਆ ਰਿਹਾ ਹੈ?"
6 ਮੈਂ ਕਿਹਾ, "ਮੈਂ ਨਹੀਂ ਜਾਣਦਾ - ਇਹ ਕੀ ਹੈ?"ਉਸ ਨੇ ਕਿਹਾ, "ਇਹ ਨਾਪਣ ਦੀ ਬਾਲਟੀ ਹੈ।" ਉਸਨੇ ਇਹ ਵੀ ਆਖਿਆ, "ਇਹ ਮਾਪਣ ਦੀ ਬਾਲਟੀ ਇਸ ਰਾਜ ਦੇ ਲੋਕਾਂ ਦੇ ਪਾਪ ਨਾਪਣ ਦਾ ਪੈਮਾਨਾ ਹੈ।"
7 ਉਸ ਨੇ ਬਾਲਟੀ ਤੋਂ ਸਿੱਕੇ ਦੇ ਬਣੇ ਢੱਕਣ ਨੂੰ ਉੱਪਰ ਚੁਕਿਆ ਅਤੇ ਉੱਥੇ ਉਸ ਵਿੱਚ ਇੱਕ ਔਰਤ ਸੀ।
8 ਦੂਤ ਨੇ ਕਿਹਾ, "ਇਹ ਔਰਤ ਬਦੀ ਦਾ ਪ੍ਰਤਿਨਧਿਤਵ ਕਰਦੀ ਹੈ।" ਫ਼ਿਰ ਦੂਤ ਨੇ ਉਸ ਔਰਤ ਨੂੰ ਬਾਲਟੀ ਅੰਦਰ ਧਕੇਲਿਆ ਅਤੇ ਉਸ ਉੱਪਰ ਮੁੜ ਸਿੱਕੇ ਦਾ ਢੱਕਣ ਲਾ ਦਿੱਤਾ।
9 ਉਪਰੰਤ ਮੈਂ ਉੱਪਰ ਵੱਲ ਤਕਿਆ ਅਤੇ ਖੰਭਾਂ ਨਾਲ ਦੋ ਔਰਤਾਂ ਬਾਹਰ ਨਿਕਲਦੀਆਂ ਵੇਖੀਆਂ, ਉਨ੍ਹਾਂ ਦੇ ਖੰਭ ਸਾਰਸ ਵਰਗੇ ਸਨ ਅਤੇ ਉਨ੍ਹਾਂ ਨੂੰ ਹਵਾ ਰਾਹੀਂ ਚੁਕਿਆ ਹੋਇਆ ਸੀ। ਉਹ ਆਪਣੇ ਪਰਾਂ ਵਿੱਚ ਹਵਾ ਭਰਕੇ ਉਡੀਆਂ ਅਤੇ ਉਸ ਬਾਲਟੀ ਨੂੰ ਉਤਾਹਾਂ ਹਵਾ ਵਿੱਚ ਚੁੱਕ ਲਿਆ।
10 ਫ਼ਿਰ ਮੈਂ ਮੇਰੇ ਨਾਲ ਗੱਲ ਕਰ ਰਹੇ ਦੂਤ ਨੂੰ ਪੁਛਿਆ, "ਉਹ ਇਹ ਨਾਪਣ ਦੀ ਬਾਲਟੀ ਕਿੱਥੋ ਲੈਕੇ ਜਾ ਰਹੀਆਂ ਹਨ?"
11 ਦੂਤ ਨੇ ਮੈਨੂੰ ਦੱਸਿਆ, "ਉਹ ਇਸ ਲਈ ਸ਼ਿਨਆਰ ਵਿੱਚ ਇਕ ਘਰ ਉਸਾਰਨ ਲਈ ਜਾ ਰਹੀਆਂ ਹਨ। ਉਹ ਘਰ ਉਸਾਰ ਲੈਣਗੀਆਂ ਅਤੇ ਫਿਰ ਇਹ ਨਾਪਣ ਦੀ ਬਾਲਟੀ ਓਥੇ ਰੱਖੀ ਜਾਵੇਗੀ।"