ਨਿਸਤਾਰਾ

+
  • markup will be injected here -->
  • 0:00
    0:00

    • ਕਿਉਂਕਿ ਪਰਮੇਸ਼ੁਰ ਨੇ ਜਗਤ ਨੂੰ ਅਜਿਹਾ ਪਿਆਰ ਕੀਤਾ ਜੋ ਉਹ ਨੇ ਆਪਣਾ ਇਕਲੌਤਾ ਪੁੱਤ੍ਰ ਬਖ਼ਸ਼ ਦਿੱਤਾ ਤਾਂ ਜੋ ਹਰੇਕ ਜੋ ਉਸ ਉੱਤੇ ਨਿਹਚਾ ਕਰੇ ਨਾਸ ਨਾ ਹੋਵੇ ਪਰ ਸਦੀਪਕ ਜੀਉਣ ਪਾਵੇ।
      ਯੂਹੰਨਾ 3:16
    • ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੇ ਪਰਤਾਪ ਤੋਂ ਰਹਿ ਗਏ ਹਨ।
      ਰੋਮੀਆਂ 3:23
    • ਪਾਪ ਦੀ ਮਜੂਰੀ ਤਾਂ ਮੌਤ ਹੈ ਪਰ ਪਰਮੇਸ਼ੁਰ ਦੀ ਬਖ਼ਸ਼ੀਸ ਮਸੀਹ ਯਿਸੂ ਸਾਡੇ ਪ੍ਰਭੁ ਦੇ ਵਿੱਚ ਸਦੀਪਕ ਜੀਵਨ ਹੈ।
      ਰੋਮੀਆਂ 6:23
    • ਯਿਸੂ ਨੇ ਉਹ ਨੂੰ ਆਖਿਆ, ਰਾਹ ਅਤੇ ਸਚਿਆਈ ਅਤੇ ਜੀਉਣ ਮੈਂ ਹਾਂ। ਕੋਈ ਮੇਰੇ ਵਸੀਲੇ ਬਿਨਾ ਪਿਤਾ ਦੇ ਕੋਲ ਨਹੀਂ ਆਉਂਦਾ।
      ਯੂਹੰਨਾ 14:6
    • ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਉਸ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਪੁੱਤ੍ਰ ਹੋਣ ਦਾ ਹੱਕ ਦਿੱਤਾ ਅਰਥਾਤ ਜਿੰਨ੍ਹਾਂ ਨੇ ਉਸ ਦੇ ਨਾਮ ਉੱਤੇ ਨਿਹਚਾ ਕੀਤੀ।
      ਯੂਹੰਨਾ 1:12
    • ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਮੈਂ ਤੈਨੂੰ ਸੱਚ ਸੱਚ ਆਖਦਾ ਹਾਂ ਕਿ ਕੋਈ ਮਨੁੱਖ ਜੇਕਰ ਨਵੇਂ ਸਿਰਿਓਂ ਨਾ ਜੰਮੇ ਪਰਮੇਸ਼ੁਰ ਦੇ ਰਾਜ ਨੂੰ ਵੇਖ ਨਹੀਂ ਸੱਕਦਾ।
      ਯੂਹੰਨਾ 3:3
    • ਅਤੇ ਸ਼ਰਾ ਦੇ ਅਨੁਸਾਰ ਲਗ ਭਗ ਸਾਰੀਆਂ ਵਸਤਾਂ ਲਹੂ ਨਾਲ ਸ਼ੁੱਧ ਕੀਤੀਆਂ ਜਾਂਦੀਆਂ ਹਨ ਅਤੇ ਬਿਨਾ ਲਹੂ ਵਹਾਏ ਮਾਫ਼ੀ ਹੁੰਦੀ ਹੀ ਨਹੀਂ।
      ਇਬਰਾਨੀਆਂ 9:22
    • ਅਤੇ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜੇ ਤੁਸੀਂ ਨਾ ਮੁੜੋ ਅਤੇ ਛੋਟਿਆਂ ਬਾਲਕਾਂ ਵਾਂਙੁ ਨਾ ਬਣੋ ਤਾਂ ਸੁਰਗ ਦੇ ਰਾਜ ਵਿੱਚ ਕਦੀ ਨਾ ਵੜੋਗੇ।
      ਮੱਤੀ 18:3
    • ਵੇਖ, ਮੈਂ ਬੂਹੇ ਉੱਤੇ ਖਲੋਤਾ ਅਤੇ ਖੜਕਾਉਂਦਾ ਹਾਂ। ਜੇ ਕੋਈ ਮੇਰੀ ਅਵਾਜ਼ ਸੁਣੇ ਅਤੇ ਬੂਹਾ ਖੋਲ੍ਹ ਦੇਵੇ ਤਾਂ ਮੈਂ ਉਹ ਦੇ ਕੋਲ ਅੰਦਰ ਜਾਵਾਂਗਾ ਅਤੇ ਉਹ ਦੇ ਨਾਲ ਪਰਸ਼ਾਦ ਛਕਾਂਗਾ ਅਤੇ ਉਹ ਮੇਰੇ ਨਾਲ ਛਕੇਗਾ।
      ਪਰਕਾਸ਼ ਦੀ ਪੋਥੀ 3:20
    • ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਭਈ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ।
      1ਯੂਹੰਨਾ 1:9
    • ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੁ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਹਿਰਦੇ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤਾਂ ਤੂੰ ਬਚਾਇਆ ਜਾਵੇਂਗਾ। ਧਰਮ ਲਈ ਤਾਂ ਹਿਰਦੇ ਨਾਲ ਨਿਹਚਾ ਕਰੀਦੀ ਅਤੇ ਮੁਕਤੀ ਲਈ ਮੂੰਹ ਨਾਲ ਇਕਰਾਰ ਕਰੀਦਾ ਹੈ।
      ਰੋਮੀਆਂ 10:9, 10
    • ਕਿਉਂ ਜੋ ਤੁਸੀਂ ਕਿਰਪਾ ਤੋਂ ਨਿਹਚਾ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ ਇਹ ਪਰਮੇਸ਼ੁਰ ਦੀ ਬਖ਼ਸ਼ੀਸ਼ ਹੈ ਇਹ ਕਰਨੀਆਂ ਤੋਂ ਨਹੀਂ ਅਜਿਹਾ ਨਾ ਹੋਵੇ ਭਈ ਕੋਈ ਘੁਮੰਡ ਕਰੇ।
      ਅਫ਼ਸੀਆਂ 2:8, 9
    • ਤਾਂ ਉਸ ਨੇ ਉਨ੍ਹਾਂ ਧਰਮ ਦੇ ਕਰਮਾਂ ਕਰਕੇ ਨਹੀਂ ਜੋ ਅਸਾਂ ਕੀਤੇ ਸਗੋਂ ਆਪਣੇ ਰਹਮ ਦੇ ਅਨੁਸਾਰ ਨਵੇਂ ਜਨਮ ਦੇ ਅਸ਼ਨਾਨ ਅਤੇ ਪਵਿੱਤਰ ਆਤਮਾ ਦੇ ਨਵੇਂ ਬਣਾਉਣ ਦੇ ਵਸੀਲੇ ਨਾਲ ਸਾਨੂੰ ਬਚਾਇਆ।
      ਤੀਤੁਸ 3:5
    • ਉਨ੍ਹਾਂ ਆਖਿਆ, ਪ੍ਰਭੁ ਯਿਸੂ ਉੱਤੇ ਨਿਹਚਾ ਕਰ ਤਾਂ ਤੂੰ ਅਤੇ ਤੇਰਾ ਘਰਾਣਾ ਬਚਾਏ ਜਾਓਗੇ।
      ਰਸੂਲਾਂ ਦੇ ਕਰਤਬ 16:31
    • ਜਿਹੜਾ ਪੁੱਤ੍ਰ ਉੱਤੇ ਨਿਹਚਾ ਕਰਦਾ ਹੈ ਸਦੀਪਕ ਜੀਉਣ ਉਸ ਦਾ ਹੈ ਪਰ ਜੋ ਪੁੱਤ੍ਰ ਨੂੰ ਨਹੀਂ ਮੰਨਦਾ ਸੋ ਜੀਉਣ ਨਾ ਵੇਖੇਗਾ ਸਗੋਂ ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਰਹਿੰਦਾ ਹੈ।
      ਯੂਹੰਨਾ 3:36
    • ਮੈਂ ਉਨ੍ਹਾਂ ਨੂੰ ਸਦੀਪਕ ਜੀਉਣ ਦਿੰਦਾ ਹਾਂ ਅਰ ਉਨ੍ਹਾਂ ਦਾ ਸਦੀਪਕਾਲ ਤੀਕੁ ਕਦੇ ਨਾਸ ਨਾ ਹੋਵੇਗਾ, ਨਾ ਕੋਈ ਉਨ੍ਹਾਂ ਨੂੰ ਮੇਰੇ ਹੱਥੋਂ ਖੋਹ ਲਵੇਗਾ।
      ਯੂਹੰਨਾ 10:28
    • ਸੋ ਜੇ ਕੋਈ ਮਸੀਹ ਵਿਚ ਹੈ ਉਹ ਨਵੀਂ ਸਰਿਸ਼ਟ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ ਉਹ ਨਵੀਆਂ ਹੋ ਗਈਆਂ ਹਨ।
      2 ਕੁਰਿੰਥੀਆਂ 5:17