ਸਿਮਰਨ

+
  • markup will be injected here -->
  • 0:00
    0:00

    • “ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਢੂੰਢੋ ਤਾਂ ਤੁਹਾਨੂੰ ਲੱਭੇਗਾ। ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ।
      ਮੱਤੀ 7:7
    • “ਜੇ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਚਾਹੋ ਮੰਗੋ ਅਤੇ ਉਹ ਤੁਹਾਡੇ ਲਈ ਹੋ ਜਾਵੇਗਾ।
      ਯੂਹੰਨਾ 15:7
    • ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ ਅਤੇ ਮੈਂ ਤੈਨੂੰ ਵੱਡੀਆਂ ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਨ੍ਹਾਂ ਨੂੰ ਤੂੰ ਨਹੀਂ ਜਾਣਦਾ।
      ਯਿਰਮਿਯਾਹ 33:3
    • ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇ।
      ਯਿਰਮਿਯਾਹ 29:13
    • ਐਉਂ ਹੋਵੇਗਾ ਕਿ ਓਹਨਾਂ ਦੇ ਪੁਕਾਰਨ ਤੋਂ ਪਹਿਲਾਂ ਮੈਂ ਉੱਤਰ ਦਿਆਂਗਾ, ਅਤੇ ਓਹ ਅਜੇ ਗੱਲਾਂ ਹੀ ਕਰਦੇ ਹੋਣਗੇ, ਕਿ ਮੈਂ ਸੁਣ ਲਵਾਂਗਾ।
      ਯਸਾਯਾਹ 65:24
    • ਫੇਰ ਮੈਂ ਤੁਹਾਨੂੰ ਆਖਦਾ ਹਾਂ, ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਕੰਮ ਲਈ ਮਿਲ ਕੇ ਬੇਨਤੀ ਕਰਨ ਤਾਂ ਮੇਰੇ ਪਿਤਾ ਵੱਲੋਂ ਜਿਹੜਾ ਸੁਰਗ ਵਿੱਚ ਹੈ ਉਨ੍ਹਾਂ ਲਈ ਕੀਤਾ ਜਾਵੇਗਾ। 20 ਕਿਉਂਕਿ ਜਿੱਥੇ ਦੋ ਯਾ ਤਿੰਨ ਮੇਰੇ ਨਾਮ ਉੱਤੇ ਇਕੱਠੇ ਹੋਣ ਉੱਥੇ ਮੈਂ ਉਨ੍ਹਾਂ ਦੇ ਵਿ ਚਕਾਰ ਹਾਂ।
      ਮੱਤੀ 18:19, 20
    • ਅਤੇ ਉਹ ਦੇ ਅੱਗੇ ਜੋ ਸਾਨੂੰ ਦਿਲੇਰੀ ਹੈ ਸੋ ਇਹ ਹੈ ਭਈ ਜੇ ਅਸੀਂ ਉਹ ਦੀ ਇੱਛਿਆ ਦੇ ਅਨੁਸਾਰ ਕੁਝ ਮੰਗਦੇ ਹਾਂ ਤਾਂ ਉਹ ਸਾਡੀ ਸੁਣਦਾ ਹੈ| ਅਤੇ ਜੇ ਅਸੀਂ ਜਾਣਦੇ ਹਾਂ ਭਈ ਜੋ ਕੁਝ ਮੰਗਦੇ ਹਾਂ ਉਹ ਸਾਡੀ ਸੁਣਦਾ ਹੈ ਤਾਂ ਇਹ ਵੀ ਜਾਣਦੇ ਹਾਂ ਭਈ ਮੰਗੀਆਂ ਹੋਈਆਂ ਵਸਤਾਂ ਜਿਹੜੀਆਂ ਅਸਾਂ ਉਸ ਤੋਂ ਮੰਗੀਆਂ ਹਨ ਉਹ ਸਾਨੂੰ ਪਰਾਪਤ ਹੋ ਜਾਂਦੀਆਂ ਹਨ|
      1 ਯੂਹੰਨਾ 5:14, 15
    • ਨਿੱਤ ਪ੍ਰਾਰਥਨਾ ਕਰੋ।
      1 ਥੱਸਲੁਨੀਕੀਆਂ 5:17
    • ਜੇ ਮੈਂ ਆਪਣੇ ਮਨ ਵਿੱਚ ਬਦੀ ਰੱਖਦਾ, ਤਾਂ ਪ੍ਰਭੁ ਮੇਰੀ ਨਾ ਸੁਣਦਾ। 19 ਪਰ ਪਰਮੇਸ਼ੁਰ ਨੇ ਸੱਚ ਮੁੱਚ ਸੁਣਿਆ ਹੈ, ਉਹ ਨੇ ਮੇਰੀ ਪ੍ਰਾਰਥਨਾ ਦੀ ਅਵਾਜ਼ ਵੱਲ ਕੰਨ ਲਾਇਆ ਹੈ।
      ਜ਼ਬੂਰ 66:18, 19
    • “ਆਓ ਸ਼ਮਊਨ, ਸ਼ਮਊਨ ਸ਼ੈਤਾਨ ਨੇ ਤੈਨੂੰ ਕਣਕ ਵਾਂਗ ਛਟਣ ਲਈ ਮੰਗਿਆ ਹੈ। ਮੈਂ ਪ੍ਰਾਰਥਨਾ ਤੇਰੇ ਲਈ ਕੀਤੀ ਹੈ ਤਾਂ ਜੋ ਤੇਰਾ ਵਿਸ਼ਵਾਸ ਕਾਇਮ ਰਹੇ। ਅਤੇ ਜਦੋਂ ਤੂੰ ਵਾਪਸ ਮੇਰੇ ਕੋਲ ਮੁੜੇ ਤਾ ਆਪਣੇ ਭਾਈਆਂ ਨੂੰ ਵੀ ਤਕੜਾ ਕਰੀਂ।”
      ਲੂਕਾ 22:31, 32
    • ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ ਪੂਰਾ ਨਿਸਤਾਰਾ ਕਰ ਸੱਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜੀਉਂਦਾ ਹੈ।
      ਇਬਰਾਨੀਆਂ 7:25
    • ਉਪਰੰਤ ਮੈਂ ਇਹ ਚਾਹੁੰਦਾ ਹਾਂ ਭਈ ਪੁਰਖ ਸਭਨੀਂ ਥਾਈਂ ਕ੍ਰੋਧ ਅਤੇ ਵਿਵਾਦ ਤੋਂ ਬਿਨਾ ਪਵਿੱਤਰ ਹੱਥ ਅੱਡ ਕੇ ਪ੍ਰਾਰਥਨਾ ਕਰਨ।
      1 ਤਿਮੋਥਿਉਸ 2:8
    • ਇਸ ਤਰਾਂ ਆਤਮਾ ਵੀ ਸਾਡੀ ਦੁਰਬਲਤਾਈ ਵਿੱਚ ਸਾਡੀ ਸਹਾਇਤਾ ਕਰਦਾ ਹੈ ਕਿਉਂ ਜੋ ਕਿਸ ਵਸਤ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ ਪਰ ਆਤਮਾ ਆਪ ਅਕੱਥ ਹਾਹੁਕੇ ਭਰ ਕੇ ਸਾਡੇ ਲਈ ਸਫ਼ਾਰਸ਼ ਕਰਦਾ ਹੈ। ਅਤੇ ਹਿਰਦਿਆਂ ਦਾ ਜਾਚਣ ਵਾਲਾ ਜਾਣਦਾ ਹੈ ਭਈ ਆਤਮਾ ਦੀ ਕੀ ਮਨਸ਼ਾ ਹੈ ਕਿਉਂ ਜੋ ਉਹ ਪਰਮੇਸ਼ੁਰ ਦੀ ਇੱਛਿਆ ਦੇ ਅਨੁਸਾਰ ਸੰਤਾਂ ਦੇ ਲਈ ਸਫ਼ਾਰਸ਼ ਕਰਦਾ ਹੈ।
      ਰੋਮੀਆਂ 8:26, 27
    • ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਪਰਤੀਤ ਕਰੋ ਜੋ ਸਾਨੂੰ ਮਿਲ ਗਿਆ ਤਾਂ ਤੁਹਾਨੂੰ ਮਿਲੇਗਾ।
      ਮਰਕੁਸ 11:24
    • ਅਤੇ ਜੋ ਕੁਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਹਾਂ ਅਤੇ ਉਹ ਕੰਮ ਕਰਦੇ ਹਾਂ ਜਿਹੜੇ ਉਹ ਨੂੰ ਭਾਉਂਦੇ ਹਨ|
      1 ਯੂਹੰਨਾ 3:22
    • ਅਰ ਥੋੜਾ ਅੱਗੇ ਵਧ ਕੇ ਮੂੰਹ ਭਾਰ ਪੈ ਗਿਆ ਅਤੇ ਪ੍ਰਾਰਥਨਾ ਕਰਦਿਆਂ ਆਖਿਆ, ਹੇ ਮੇਰੇ ਪਿਤਾ, ਜੇ ਹੋ ਸੱਕੇ ਤਾਂ ਇਹ ਪਿਆਲਾ ਮੈਥੋਂ ਟਲ ਜਾਵੇ ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਪਰ ਉਹ ਜੋ ਤੂੰ ਚਾਹੁੰਦਾ ਹੈਂ। ”
      ਮੱਤੀ 26:39
    • ਪਰ ਜਾਂ ਤੂੰ ਪ੍ਰਾਰਥਨਾ ਕਰੇਂ ਤਾਂ ਆਪਣੀ ਕੋਠੜੀ ਵਿੱਚ ਵੜ ਅਤੇ ਆਪਣਾ ਬੂਹਾ ਭੇੜ ਕੇ ਆਪਣੇ ਪਿਤਾ ਤੋਂ ਜਿਹੜਾ ਗੁਪਤ ਹੈ ਪ੍ਰਾਰਥਨਾ ਕਰ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ। ਅਤੇ ਤੁਸੀਂ ਪ੍ਰਾਰਥਨਾ ਕਰਦਿਆਂ ਹੋਇਆਂ ਪਰਾਈਆਂ ਕੌਮਾਂ ਦੇ ਲੋਕਾਂ ਵਾਂਗਰ ਬਕ ਬਕ ਨਾ ਕਰੋ ਕਿਉਂ ਜੋ ਓਹ ਸਮਝਦੇ ਹਨ ਭਈ ਸਾਡੇ ਬਹੁਤ ਬੋਲਣ ਕਰਕੇ ਸਾਡੀ ਸੁਣੀ ਜਾਵੇਗੀ।
      ਮੱਤੀ 6:6, 7
    • ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਿਲੇਰੀ ਨਾਲ ਚੱਲੀਏ ਭਈ ਅਸੀਂ ਦਯਾ ਪਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਵੇਲੇ ਸਿਰ ਸਾਡੀ ਸਹਾਇਤਾ ਕਰੇ।
      ਇਬਰਾਨੀਆਂ 4:16
    • ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨਮਿੱਤ ਸਾਰਿਆਂ ਸੰਤਾਂ ਲਈ ਬਹੁਤ ਤਕੜਾਈ ਅਤੇ ਬੇਨਤੀ ਨਾਲ ਜਾਗਦੇ ਰਹੋ|
      ਅਫ਼ਸੀਆਂ 6:18
    • ਸੰਝ, ਸਵੇਰ ਅਤੇ ਦੁਪਹਿਰ ਨੂੰ ਮੈਂ ਸ਼ਕਾਇਤ ਕਰਾਂਗਾ ਅਤੇ ਮੈਂ ਹੂੰਗਾਂਗਾ, ਅਤੇ ਉਹ ਮੇਰੀ ਅਵਾਜ਼ ਸੁਣੇਗਾ।
      ਜ਼ਬੂਰ 55:17
    • ਉਸ ਨੇ ਲਾਚਾਰ ਦੀ ਪ੍ਰਾਰਥਨਾ ਵੱਲ ਮੂੰਹ ਕੀਤਾ, ਅਤੇ ਉਨ੍ਹਾਂ ਦੀ ਪ੍ਰਾਰਥਨਾ ਨੂੰ ਤੁੱਛ ਨਾ ਜਾਤਾ।
      ਜ਼ਬੂਰ 102:17
    • ਮੈਂ ਇਸਨੂੰ ਪਸੰਦ ਕਰਦਾ ਹਾਂ ਜਦੋਂ ਯਹੋਵਾਹ ਮੇਰੀਆਂ ਪ੍ਰਾਰਥਨਾਵਾਂ ਸੁਣਦਾ ਹੈ। ਮੈਂ ਇਸ ਨੂੰ ਪਸੰਦ ਕਰਦਾ ਹਾਂ ਜਦੋਂ ਸਹਾਇਤਾ ਲਈ ਉਹ ਮੇਰੀ ਪੁਕਾਰ ਨੂੰ ਸੁਣਦਾ ਹੈ।
      ਜ਼ਬੂਰ 116:1, 2
    • ਮੈਂ ਪਰਮੇਸ਼ੁਰ ਨਾਲ ਸ਼ਾਮ, ਸਵੇਰੇ ਅਤੇ ਦੁਪਿਹਰ ਨੂੰ ਗੱਲ ਕਰਦਾ ਹਾਂ। ਮੈਂ ਉਸਨੂੰ ਆਪਣੀ ਤਕਲੀਫ਼ ਬਾਰੇ ਦੱਸਦਾ ਹਾਂ, ਅਤੇ ਉਹ ਮੇਰੀ ਗੱਲ ਸੁਣਦਾ ਹੈ।
      ਜ਼ਬੂਰ 55:17
    • ਪਰਮੇਸੁਰ ਉਨ੍ਹਾਂ ਲੋਕਾਂ ਦੀਆਂ ਅਰਦਾਸਾਂ ਸੁਣੇਗਾ ਜਿਨ੍ਹਾਂ ਨੂੰ ਉਸਨੇ ਜਿਉਂਦਿਆਂ ਛੱਡ ਦਿੱਤਾ।
      ਜ਼ਬੂਰ 102:17
    • ਮੈਂ ਇਸਨੂੰ ਪਸੰਦ ਕਰਦਾ ਹਾਂ ਜਦੋਂ ਯਹੋਵਾਹ ਮੇਰੀਆਂ ਪ੍ਰਾਰਥਨਾਵਾਂ ਸੁਣਦਾ ਹੈ। ਮੈਂ ਇਸ ਨੂੰ ਪਸੰਦ ਕਰਦਾ ਹਾਂ ਜਦੋਂ ਸਹਾਇਤਾ ਲਈ ਉਹ ਮੇਰੀ ਪੁਕਾਰ ਨੂੰ ਸੁਣਦਾ ਹੈ।
      ਜ਼ਬੂਰ 116:1, 2
    • ਯਹੋਵਾਹ ਦੇ ਲੋਕ ਸੀਯੋਨ ਪਰਬਤ ਉੱਤੇ ਯਰੂਸ਼ਲਮ ਵਿੱਚ ਰਹਿਣਗੇ। ਤੁਸੀਂ ਲੋਕ ਰੋਦੇ ਨਹੀਂ ਰਹੋਗੇ। ਯਹੋਵਾਹ ਤੁਹਾਡਾ ਵਿਰਲਾਪ ਸੁਣੇਗਾ ਅਤੇ ਤੁਹਾਨੂੰ ਹੌਸਲਾ ਦੇਵੇਗਾ। ਯਹੋਵਾਹ ਤੁਹਾਨੂੰ ਸੁਣੇਗਾ ਅਤੇ ਤੁਹਾਡੀ ਸਹਾਇਤਾ ਕਰੇਗਾ।
      ਯਸਾਯਾਹ 30:19
    • ਮੈਂ ਉਨ੍ਹਾਂ ਦੇ ਮੰਗਣ ਤੋਂ ਵੀ ਪਹਿਲਾਂ ਜਾਣ ਲਵਾਂਗਾ ਕਿ ਉਨ੍ਹਾਂ ਦੀ ਕੀ ਲੋੜ ਹੈ। ਅਤੇ ਮੈਂ ਉਨ੍ਹਾਂ ਦੇ ਮੰਗਣ ਤੋਂ ਵੀ ਪਹਿਲਾਂ ਉਨ੍ਹਾਂ ਦੀ ਸਹਾਇਤਾ ਕਰਾਂਗਾ।
      ਯਸਾਯਾਹ 65:24
    • "ਯਹੂਦਾਹ, ਮੇਰੇ ਅੱਗੇ ਪ੍ਰਾਰਥਨਾ ਕਰ। ਮੈਂ ਤੇਰੀ ਪ੍ਰਾਰਥਨਾ ਸੁਣਾਂਗਾ। ਮੈਂ ਤੈਨੂੰ ਬਹੁਤ ਮਹੱਤਵਪੂਰਣ ਭੇਤ ਦੱਸਾਂਗਾ। ਤੂੰ ਇਹ ਗੱਲਾਂ ਪਹਿਲਾਂ ਕਦੇ ਨਹੀਂ ਸੁਣੀਆਂ।
      ਯਿਰਮਿਯਾਹ 33:3
    • ਅਤੇ ਜਾਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਵਾਂਙੁ ਨਾ ਹੋ ਕਿਉਂ ਜੋ ਓਹ ਸਮਾਜਾਂ ਅਤੇ ਚੌਂਕਾਂ ਦੇ ਖੂੰਜਿਆਂ ਵਿੱਚ ਖੜੇ ਹੋਕੇ ਪ੍ਰਾਰਥਨਾ ਕਰਨੀ ਪਸਿੰਦ ਕਰਦੇ ਹਨ ਜੋ ਮਨੁੱਖ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਓਹ ਆਪਣਾ ਫਲ ਪਾ ਚੁੱਕੇ।
      ਮੱਤੀ 6:5
    • ਅਤੇ ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜੋ ਕੁਝ ਤੁਸੀਂ ਧਰਤੀ ਉੱਤੇ ਬੰਨੋਗੇ ਸੋ ਸੁਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੁਸੀਂ ਧਰਤੀ ਉੱਤੇ ਖੋਲ੍ਹੋਗੇ ਸੋ ਸੁਰਗ ਵਿੱਚ ਖੋਲ੍ਹਿਆ ਜਾਵੇਗਾ। ਫੇਰ ਮੈਂ ਤੁਹਾਨੂੰ ਆਖਦਾ ਹਾਂ, ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਕੰਮ ਲਈ ਮਿਲ ਕੇ ਬੇਨਤੀ ਕਰਨ ਤਾਂ ਮੇਰੇ ਪਿਤਾ ਵੱਲੋਂ ਜਿਹੜਾ ਸੁਰਗ ਵਿੱਚ ਹੈ ਉਨ੍ਹਾਂ ਲਈ ਕੀਤਾ ਜਾਵੇਗਾ। ਕਿਉਂਕਿ ਜਿੱਥੇ ਦੋ ਯਾ ਤਿੰਨ ਮੇਰੇ ਨਾਮ ਉੱਤੇ ਇਕੱਠੇ ਹੋਣ ਉੱਥੇ ਮੈਂ ਉਨ੍ਹਾਂ ਦੇ ਵਿਚਕਾਰ ਹਾਂ।
      ਮੱਤੀ 18:18, 19, 20
    • ਅਰ ਤੁਸੀਂ ਮੇਰਾ ਨਾਮ ਲੈ ਕੇ ਜੋ ਕੁਝ ਮੰਗੋਗੇ ਮੈਂ ਸੋਈ ਕਰਾਂਗਾ ਤਾਂ ਜੋ ਪੁੱਤ੍ਰ ਵਿੱਚ ਪਿਤਾ ਦੀ ਵਡਿਆਈ ਹੋਵੇ। 14 ਜੇ ਤੁਸੀਂ ਮੇਰਾ ਨਾਮ ਲੈ ਕੇ ਮੈਥੋਂ ਕੁਝ ਮੰਗੋਗੇ ਤਾਂ ਮੈਂ ਉਹੋ ਕਰਾਂਗਾ।
      ਯੂਹੰਨਾ 14:13, 14
    • ਜੇ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਚਾਹੋ ਮੰਗੋ ਅਤੇ ਉਹ ਤੁਹਾਡੇ ਲਈ ਹੋ ਜਾਵੇਗਾ।
      ਯੂਹੰਨਾ 15:7
    • ਅਤੇ ਉਸ ਦਿਨ ਤੁਸੀਂ ਮੈਥੋਂ ਕੋਈ ਸਵਾਲ ਨਾ ਕਰੋਗੇ। ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ, ਜੇ ਤੁਸੀਂ ਪਿਤਾ ਕੋਲੋਂ ਕੁਝ ਮੰਗੋ ਤਾਂ ਉਹ ਮੇਰੇ ਨਾਮ ਕਰਕੇ ਤੁਹਾਨੂੰ ਦੇਵੇਗਾ। ਅਜੇ ਤੀਕੁਰ ਤੁਸਾਂ ਮੇਰਾ ਨਾਮ ਲੈ ਕੇ ਕੁਝ ਨਹੀਂ ਮੰਗਿਆ। ਮੰਗੋ ਤਾਂ ਤੁਸੀਂ ਲਓਗੇ ਭਈ ਤੁਹਾਡਾ ਅਨੰਦ ਪੂਰਾ ਹੋਵੇ।
      ਯੂਹੰਨਾ 16:23, 24
    • ਪਰਮੇਸ਼ੁਰ ਦੇ ਨੇੜੇ ਜਾਓ ਤਾਂ ਉਹ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ।
      ਯਾਕੂਬ 4:8
    • ਅਤੇ ਜੋ ਕੁਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਹਾਂ ਅਤੇ ਉਹ ਕੰਮ ਕਰਦੇ ਹਾਂ ਜਿਹੜੇ ਉਹ ਨੂੰ ਭਾਉਂਦੇ ਹਨ|
      1ਯੂਹੰਨਾ 3:22
    • ਅਤੇ ਉਹ ਦੇ ਅੱਗੇ ਜੋ ਸਾਨੂੰ ਦਿਲੇਰੀ ਹੈ ਸੋ ਇਹ ਹੈ ਭਈ ਜੇ ਅਸੀਂ ਉਹ ਦੀ ਇੱਛਿਆ ਦੇ ਅਨੁਸਾਰ ਕੁਝ ਮੰਗਦੇ ਹਾਂ ਤਾਂ ਉਹ ਸਾਡੀ ਸੁਣਦਾ ਹੈ| ਅਤੇ ਜੇ ਅਸੀਂ ਜਾਣਦੇ ਹਾਂ ਭਈ ਜੋ ਕੁਝ ਮੰਗਦੇ ਹਾਂ ਉਹ ਸਾਡੀ ਸੁਣਦਾ ਹੈ ਤਾਂ ਇਹ ਵੀ ਜਾਣਦੇ ਹਾਂ ਭਈ ਮੰਗੀਆਂ ਹੋਈਆਂ ਵਸਤਾਂ ਜਿਹੜੀਆਂ ਅਸਾਂ ਉਸ ਤੋਂ ਮੰਗੀਆਂ ਹਨ ਉਹ ਸਾਨੂੰ ਪਰਾਪਤ ਹੋ ਜਾਂਦੀਆਂ ਹਨ|
      1ਯੂਹੰਨਾ 5:14, 15
    • ਯਹੋਵਾਹ ਪਰਮੇਸ਼ੁਰ ਇਸਰਾਏਲ ਦਾ ਪਵਿੱਤਰ ਪੁਰਖ ਹੈ। ਉਸਨੇ ਇਸਰਾਏਲ ਨੂੰ ਸਾਜਿਆ ਸੀ। ਅਤੇ ਯਹੋਵਾਹ ਆਖਦਾ ਹੈ,"ਮੇਰੇ ਪੁੱਤਰੋ, ਤੁਸੀਂ ਮੈਨੂੰ ਸੰਕੇਤ ਦੇਣ ਲਈ ਆਖਿਆ ਸੀ। ਤੁਸੀਂ ਮੈਨੂੰ ਉਹ ਗੱਲਾਂ ਦਰਸਾਉਣ ਲਈ ਆਖਿਆ ਸੀ ਜਿਹੜੀਆਂ ਮੈਂ ਕੀਤੀਆਂ ਹਨ।
      ਯਸਾਯਾਹ 45:11
    • ਤੁਸੀਂ ਲੋਕ ਮੇਰੀ ਤਲਾਸ਼ ਕਰੋਗੇ। ਅਤੇ ਜਦੋਂ ਤੁਸੀਂ ਪੂਰੇ ਦਿਲ ਨਾਲ ਮੇਰੀ ਤਲਾਸ਼ ਕਰੋਗੇ ਤੁਸੀਂ ਮੈਨੂੰ ਲੱਭ ਲਵੋਗੇ।
      ਯਿਰਮਿਯਾਹ 29:13
    • ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜੇ ਤੁਹਾਨੂੰ ਨਿਹਚਾ ਹੋਵੇ ਅਤੇ ਤੁਸੀਂ ਭਰਮ ਨਾ ਕਰੋ ਤਾਂ ਤੁਸੀਂ ਨਿਰਾ ਇਹ ਨਹੀਂ ਕਰੋਗੇ ਜੋ ਹੰਜੀਰ ਦੇ ਬਿਰਛ ਨਾਲ ਹੋਇਆ ਸਗੋਂ ਜੇ ਤੁਸੀਂ ਇਸ ਪਹਾੜ ਨੂੰ ਕਹੋ ਜੋ ਉੱਠ ਅਰ ਸਮੁੰਦਰ ਵਿੱਚ ਜਾ ਪੈ ਤਾਂ ਅਜਿਹਾ ਹੋ ਜਾਵੇਗਾ। 22 ਅਤੇ ਸਭ ਕੁਝ ਜੋ ਤੁਸੀਂ ਨਿਹਚਾ ਨਾਲ ਪ੍ਰਾਰਥਨਾ ਕਰ ਕੇ ਮੰਗੋ ਸੋ ਪਾਓਗੇ।
      ਮੱਤੀ 21:21, 21, 22
    • ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਪਰਤੀਤ ਕਰੋ ਜੋ ਸਾਨੂੰ ਮਿਲ ਗਿਆ ਤਾਂ ਤੁਹਾਨੂੰ ਮਿਲੇਗਾ।
      ਮਰਕੁਸ 11:24
    • ਮੈਂ ਤੁਹਾਨੂੰ ਆਖਦਾ ਹਾਂ, ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ, ਢੂੰਡੋ ਤਾਂ ਤੁਹਾਨੂੰ ਲੱਭੇਗਾ, ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ। ਕਿਉਂਕਿ ਹਰੇਕ ਜਿਹੜਾ ਮੰਗਦਾ ਹੈ ਉਹ ਲੈਂਦਾ ਹੈ ਅਤੇ ਜਿਹੜਾ ਢੂੰਡਦਾ ਹੈ ਉਹ ਨੂੰ ਲੱਭਦਾ ਹੈ ਅਤੇ ਜਿਹੜਾ ਖੜਕਾਉਂਦਾ ਹੈ ਉਹ ਦੇ ਲਈ ਖੋਲ੍ਹਿਆ ਜਾਵੇਗਾ।
      ਲੂਕਾ 11:9, 10
    • ਪਰਮੇਸ਼ੁਰ ਦੇ ਵਚਨ ਵੱਲੋਂ ਉਸਨੇ ਬੇਪਰਤੀਤੀ ਨਾਲ ਸ਼ੰਕਾ ਨਾ ਕੀਤੀ। ਸਗੋਂ ਨਿਹਚਾ ਵਿੱਚ ਬਲਵਾਨ ਹੋਕੇ ਪਰਮੇਸ਼ੁਰ ਦੀ ਉਸਤਤਿ ਕੀਤੀ। 21 ਦੂਜੇ ਪਾਸੇ, ਉਸਨੇ ਦ੍ਰਿੜਤਾ ਨਾਲ ਵਿਸ਼ਵਾਸ ਕੀਤਾ ਕਿ ਪਰਮੇਸ਼ੁਰ, ਜਿਸਨੇ ਉਸ ਨਾਲ ਵਚਨ ਕੀਤਾ ਸੀ, ਵਚਨ ਨੂੰ ਪੂਰਨ ਕਰਨ ਯੋਗ ਸੀ।
      ਰੋਮੀਆਂ 4:20, 21
    • ਹੁਣ ਉਹ ਦੀ ਜਿਹੜਾ ਅਜਿਹਾ ਸਮਰਥ ਹੈ ਕਿ ਜੋ ਕੁਝ ਅਸੀਂ ਮੰਗਦੇ ਯਾ ਸੋਚਦੇ ਹਾਂ ਉਸ ਨਾਲੋਂ ਅੱਤ ਵਧੀਕ ਕਰ ਸੱਕਦਾ ਹੈ ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਵਿੱਚ ਪੋਹੰਦੀ ਹੈ|
      ਅਫ਼ਸੀਆਂ 3:20
    • ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਿਲੇਰੀ ਨਾਲ ਚੱਲੀਏ ਭਈ ਅਸੀਂ ਦਯਾ ਪਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਵੇਲੇ ਸਿਰ ਸਾਡੀ ਸਹਾਇਤਾ ਕਰੇ।
      ਇਬਰਾਨੀਆਂ 4:16
    • ਅਤੇ ਨਿਹਚਾ ਬਾਝੋਂ ਉਹ ਦੇ ਮਨ ਨੂੰ ਭਾਉਣਾ ਅਣਹੋਣਾ ਹੈ ਕਿਉਂਕਿ ਜਿਹੜਾ ਪਰਮੇਸ਼ੁਰ ਦੀ ਵੱਲ ਆਉਂਦਾ ਹੈ ਉਹ ਨੂੰ ਪਰਤੀਤ ਕਰਨੀ ਚਾਹੀਦੀ ਹੈ ਭਈ ਉਹ ਹੈ, ਨਾਲੇ ਇਹ ਭਈ ਉਹ ਆਪਣਿਆਂ ਤਾਲਿਬਾਂ ਦਾ ਫਲ- ਦਾਤਾ ਹੈ।
      ਇਬਰਾਨੀਆਂ 11:6
    • ਪਰ ਨਿਹਚਾ ਨਾਲ ਮੰਗੇ ਅਤੇ ਕੁਝ ਭਰਮ ਨਾ ਕਰੇ ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਛੱਲ ਵਰਗਾ ਹੈ ਜਿਹੜੀ ਪੌਣ ਨਾਲ ਟਕਰਾਈ ਅਤੇ ਉਡਾਈ ਜਾਂਦੀ ਹੈ। 7 ਇਹੋ ਜਿਹਾ ਮਨੁੱਖ ਨਾ ਸਮਝੇ ਭਈ ਪ੍ਰਭੁ ਕੋਲੋਂ ਮੈਨੂੰ ਕੁਝ ਲੱਭੇਗਾ।
      ਯਾਕੂਬ 1:6, 7
    • ਅਤੇ ਉਹ ਦੇ ਅੱਗੇ ਜੋ ਸਾਨੂੰ ਦਿਲੇਰੀ ਹੈ ਸੋ ਇਹ ਹੈ ਭਈ ਜੇ ਅਸੀਂ ਉਹ ਦੀ ਇੱਛਿਆ ਦੇ ਅਨੁਸਾਰ ਕੁਝ ਮੰਗਦੇ ਹਾਂ ਤਾਂ ਉਹ ਸਾਡੀ ਸੁਣਦਾ ਹੈ|
      1ਯੂਹੰਨਾ 5:14
    • ਹੇ ਯਹੋਵਾਹ, ਤੂੰ ਅੰਮ੍ਰਿਤ ਵੇਲੇ ਮੇਰੀ ਅਵਾਜ਼ ਸੁਣੇਂਗਾ, ਅੰਮ੍ਰਿਤ ਵੇਲੇ ਮੈਂ ਤੇਰੇ ਲਈ ਤਿਆਰੀ ਕਰ ਕੇ ਤੇਰੀ ਉਡੀਕ ਕਰਾਂਗਾ।
      ਜ਼ਬੂਰ 5:3
    • ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ।
      ਜ਼ਬੂਰ 63:1
    • ਧੰਨ ਓਹ ਹਨ ਜਿਹੜੇ ਉਹ ਦੀਆਂ ਸਾਖੀਆਂ ਨੂੰ ਮੰਨਦੇ, ਅਤੇ ਮਨੋਂ ਤਨੋਂ ਉਹ ਨੂੰ ਭਾਲਦੇ ਹਨ!
      ਜ਼ਬੂਰ 119:2
    • ਪਰ ਜਾਂ ਤੂੰ ਪ੍ਰਾਰਥਨਾ ਕਰੇਂ ਤਾਂ ਆਪਣੀ ਕੋਠੜੀ ਵਿੱਚ ਵੜ ਅਤੇ ਆਪਣਾ ਬੂਹਾ ਭੇੜ ਕੇ ਆਪਣੇ ਪਿਤਾ ਤੋਂ ਜਿਹੜਾ ਗੁਪਤ ਹੈ ਪ੍ਰਾਰਥਨਾ ਕਰ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ।
      ਮੱਤੀ 6:6
    • ਮੌਤ ਦੀਆਂ ਲਹਿਰਾਂ ਨੇ ਮੈਨੂੰ ਵਲ ਲਿਆ, ਬੇਧਰਮੀ ਦੇ ਹੜ੍ਹਾਂ ਨੇ ਮੈਨੂੰ ਡਰਾਇਆ। 6 ਪਤਾਲ ਦੀਆਂ ਡੋਰੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫੰਧੇ ਮੇਰੇ ਸਾਹਮਣੇ ਹੋਏ। 7 ਯਹੋਵਾਹ ਨੂੰ ਪੁਕਾਰਿਆ, ਹਾਂ, ਆਪਣੇ ਪਰਮਸ਼ੇਰ ਨੂੰ ਪੁਕਾਰਿਆ। ਉਹ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਰ ਮੇਰੀ ਦੁਹਾਈ ਉਹ ਦੇ ਕੰਨਾਂ ਤੀਕ ਪੁੱਜੀ।
      2 ਸਮੂਏਲ 22:5-7
    • ਕਿਉਂ ਜੋ ਉਹ ਨੇ ਦੁਖੀਏ ਦੇ ਦੁਖ ਨੂੰ ਤੁੱਛ ਨਾ ਜਾਣਿਆ ਨਾ ਉਸ ਤੋਂ ਘਿਣ ਕੀਤੀ, ਅਤੇ ਨਾ ਉਸ ਤੋਂ ਆਪਣਾ ਮੂੰਹ ਛਿਪਾਇਆ, ਸਗੋਂ ਜਦ ਉਸ ਨੇ ਉਹ ਦੀ ਦੁਹਾਈ ਦਿੱਤੀ ਤਾਂ ਉਹ ਨੇ ਸੁਣਿਆ।
      ਜ਼ਬੂਰ 22:24
    • ਤਾਂ ਦੁਖਾਂ ਦੇ ਦਿਨ ਮੈਨੂੰ ਪੁਕਾਰ,—ਮੈਂ ਤੈਨੂੰ ਛੁਡਾਵਾਂਗਾ ਅਤੇ ਤੂੰ ਮੇਰੀ ਵਡਿਆਈ ਕਰੇਂਗਾ।
      ਜ਼ਬੂਰ 50:15
    • ਹੇ ਲੋਕੋ, ਹਰ ਸਮੇਂ ਪਰਮੇਸ਼ੁਰ ਵਿੱਚ ਯਕੀਨ ਰਖੋ। ਪਰਮੇਸ਼ੁਰ ਨੂੰ ਤੁਹਾਡੀਆਂ ਮੁਸੀਬਤਾਂ ਬਾਰੇ ਦੱਸੋ। ਪਰਮੇਸ਼ੁਰ ਹੀ ਸਾਡਾ ਸੁਰਖਿਆ ਦਾ ਸਥਾਨ ਹੈ।
      ਜ਼ਬੂਰ 62:8
    • ਜਾਂ ਉਹ ਨੇ ਉਨ੍ਹਾਂ ਦੀ ਫ਼ਰਿਆਦ ਸੁਣੀ, ਤਾਂ ਉਹ ਨੇ ਉਨ੍ਹਾਂ ਦੇ ਦੁਖ ਨੂੰ ਵੇਖਿਆ। 45 ਉਹ ਨੇ ਉਨ੍ਹਾਂ ਲਈ ਆਪਣੇ ਨੇਮ ਨੂੰ ਚੇਤੇ ਕੀਤਾ, ਅਤੇ ਆਪਣੀ ਬੇੱਹਦ ਦਯਾ ਦੇ ਕਾਰਨ ਉਨ੍ਹਾਂ ਉੱਤੇ ਤਰਸ ਖਾਧਾ।
      ਜ਼ਬੂਰ 106:44, 45
    • ਮੈਂ ਆਪਣੇ ਸਾਰੇ ਮਨ ਨਾਲ ਤੈਨੂੰ ਭਾਲਿਆ ਹੈ, ਆਪਣੇ ਹੁਕਮਾਂ ਤੋਂ ਮੈਨੂੰ ਭਟਕਣ ਨਾ ਦੇਹ!
      ਜ਼ਬੂਰ 119:10
    • ਯਹੋਵਾਹ ਨੂੰ ਭਾਲੋ ਜਦ ਤੀਕ ਉਹ ਲੱਭ ਸੱਕੇ, ਉਹ ਨੂੰ ਪੁਕਾਰੋ ਜਦ ਤੀਕ ਉਹ ਨੇੜੇ ਹੈ।
      ਯਸਾਯਾਹ 55:6
    • ਕੋਈ ਤੇਰਾ ਨਾਮ ਨਹੀਂ ਲੈਂਦਾ, ਨਾ ਕੋਈ ਆਪ ਨੂੰ ਉਕਸਾਉਂਦਾ ਭਈ ਤੈਨੂੰ ਫੜ ਰੱਖੇ, ਕਿਉਂ ਜੋ ਤੈਂ ਆਪਣਾ ਮੂੰਹ ਸਾਥੋਂ ਲੁਕਾ ਲਿਆ, ਅਤੇ ਸਾਡੀਆਂ ਬਦੀਆਂ ਦੇ ਰਾਹੀਂ ਸਾਨੂੰ ਪਿਘਲਾ ਦਿੱਤਾ।
      ਯਸਾਯਾਹ 64:7
    • ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇ।
      ਯਿਰਮਿਯਾਹ 29:13
    • ਉੱਠ ਰਾਤ ਦੇ ਪਹਿਰਿਆਂ ਦੇ ਅਰੰਭ ਵਿੱਚ ਚਿੱਲਾ! ਆਪਣਾ ਦਿਲ ਪ੍ਰਭੁ ਦੇ ਸਨਮੁਖ ਪਾਣੀ ਵਾਂਙੁ ਡੋਹਲ ਦੇਹ, ਆਪਣੇ ਹੱਥ ਉਸ ਦੀ ਵੱਲ ਆਪਣੇ ਨਿਆਣਿਆਂ ਦੇ ਕਾਰਨ ਅੱਡ, ਜਿਹੜੇ ਭੁੱਖ ਦੇ ਮਾਰੇ ਸਾਰੀਆਂ ਗਲੀਆਂ ਦੇ ਸਿਰੇ ਉੱਤੇ ਬੇਹੋਸ਼ ਪਏ ਹਨ।
      ਵਿਰਲਾਪ 2:19
    • ਆਓ, ਅਸੀਂ ਆਪਣੇ ਰਾਹਾਂ ਨੂੰ ਪਰਤਾਈਏ ਤੇ ਪਰਖੀਏ, ਅਤੇ ਯਹੋਵਾਹ ਵੱਲ ਫਿਰੀਏ!
      ਵਿਰਲਾਪ 3:40, 41
    • ਪਰ ਹੁਣ ਵੀ, ਯਹੋਵਾਹ ਦਾ ਵਾਕ ਹੈ, ਆਪਣੇ ਸਾਰੇ ਦਿਲ ਨਾਲ ਮੇਰੀ ਵੱਲ ਮੁੜੋ, ਵਰਤ ਨਾਲ, ਰੋਣ ਨਾਲ ਅਤੇ ਛਾਤੀ ਪਿੱਟਣ ਨਾਲ।
      ਯੋਏਲ2:12