ਨਿਸ਼ਚਾ

  • Faith - verse selection
0:00
0:00

  • ਸੋ ਪਰਤੀਤ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।
    ਰੋਮੀਆਂ 10:17
  • ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ, ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ। 6 ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਪਛਾਣ, ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।
    ਕਹਾਉਤਾਂ 3:5, 6
  • ਯਿਸੂ ਨੇ ਉਹ ਨੂੰ ਆਖਿਆ, ਜੇ ਤੁਸੀਂ ਕਰ ਸੱਕਦੇ ਹੋ! ਪਰਤੀਤ ਕਰਨ ਵਾਲੇ ਦੇ ਲਈ ਸੱਭੋ ਕੁਝ ਹੋ ਸੱਕਦਾ ਹੈ।
    ਮਰਕੁਸ 9:23
  • ਸੋ ਜੇ ਕੋਈ ਮਸੀਹ ਵਿਚ ਹੈ ਉਹ ਨਵੀਂ ਸਰਿਸ਼ਟ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ ਉਹ ਨਵੀਆਂ ਹੋ ਗਈਆਂ ਹਨ।
    2 ਕੁਰਿੰਥੀਆਂ 5:17
  • ਕਿਉਂਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ।
    ਲੂਕਾ 1:37
  • ਅਰ ਜਾਂ ਉਹ ਘਰ ਵਿੱਚ ਗਿਆ ਤਾਂ ਓਹ ਅੰਨ੍ਹੇ ਉਹ ਦੇ ਕੋਲ ਆਏ ਅਤੇ ਯਿਸੂ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਹਾਨੂੰ ਨਿਹਚਾ ਹੈ ਜੋ ਮੈਂ ਇਹ ਕੰਮ ਕਰ ਸੱਕਦਾ ਹਾਂ ? ਉਨ੍ਹਾਂ ਉਹ ਨੂੰ ਆਖਿਆ, ਹਾਂ, ਪ੍ਰਭੁ ਜੀ।
    ਮੱਤੀ 9:29
  • ਹੁਣ ਨਿਹਚਾ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਹੈ ਅਤੇ ਅਣਡਿੱਠ ਵਸਤਾਂ ਦੀ ਸਬੂਤੀ ਹੈ।
    ਇਬਰਾਨੀਆਂ 11:1
  • ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ ਜਿਹੜਾ ਸਭਨਾਂ ਨੂੰ ਖੁਲੇ ਦਿਲ ਨਾਲ ਬਿਨਾ ਉਲਾਂਭੇ ਦਿੰਦਾ ਹੈ, ਤਾਂ ਉਹ ਨੂੰ ਦਿੱਤੀ ਜਾਵੇਗੀ। 6 ਪਰ ਨਿਹਚਾ ਨਾਲ ਮੰਗੇ ਅਤੇ ਕੁਝ ਭਰਮ ਨਾ ਕਰੇ ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਛੱਲ ਵਰਗਾ ਹੈ ਜਿਹੜੀ ਪੌਣ ਨਾਲ ਟਕਰਾਈ ਅਤੇ ਉਡਾਈ ਜਾਂਦੀ ਹੈ। ਇਹੋ ਜਿਹਾ ਮਨੁੱਖ ਨਾ ਸਮਝੇ ਭਈ ਪ੍ਰਭੁ ਕੋਲੋਂ ਮੈਨੂੰ ਕੁਝ ਲੱਭੇਗਾ। ਉਹ ਦੁਚਿੱਤਾ ਮਨੁੱਖ ਹੈ ਜਿਹੜਾ ਆਪਣਿਆਂ ਸਾਰਿਆਂ ਚਲਣਾਂ ਵਿੱਚ ਚੰਚਲ ਹੈ।
    ਯਾਕੂਬ 1:5-8
  • ਅਤੇ ਨਿਹਚਾ ਬਾਝੋਂ ਉਹ ਦੇ ਮਨ ਨੂੰ ਭਾਉਣਾ ਅਣਹੋਣਾ ਹੈ ਕਿਉਂਕਿ ਜਿਹੜਾ ਪਰਮੇਸ਼ੁਰ ਦੀ ਵੱਲ ਆਉਂਦਾ ਹੈ ਉਹ ਨੂੰ ਪਰਤੀਤ ਕਰਨੀ ਚਾਹੀਦੀ ਹੈ ਭਈ ਉਹ ਹੈ, ਨਾਲੇ ਇਹ ਭਈ ਉਹ ਆਪਣਿਆਂ ਤਾਲਿਬਾਂ ਦਾ ਫਲ- ਦਾਤਾ ਹੈ।
    ਇਬਰਾਨੀਆਂ 11:6
  • ਜਿੱਕੁਰ ਆਤਮਾ ਬਾਝੋਂ ਸਰੀਰ ਮੁਰਦਾ ਹੈ ਤਿੱਕੁਰ ਹੀ ਅਮਲਾਂ ਬਾਝੋਂ ਨਿਹਚਾ ਮੁਰਦਾ ਹੈ।
    ਯਾਕੂਬ 2:26
  • ਪਰ ਜਿਹੜਾ ਭਰਮ ਕਰਦਾ ਹੈ ਜੇ ਉਹ ਖਾਵੇ ਤਾਂ ਦੋਸ਼ੀ ਹੋਇਆ ਇਸ ਲਈ ਜੋ ਨਿਹਚਾ ਕਰਕੇ ਨਹੀਂ ਖਾਂਦਾ ਹੈ ਅਤੇ ਜੋ ਕੁਝ ਨਿਹਚਾ ਥੀਂ ਨਹੀਂ ਹੁੰਦਾ ਹੈ ਸੋ ਪਾਪ ਹੈ।
    ਰੋਮੀਆਂ 14:23
  • ਪਰ ਮੇਰਾ ਧਰਮੀ ਬੰਦਾ ਨਿਹਚਾ ਤੋਂ ਜੀਵੇਗਾ, ਅਤੇ ਜੇ ਉਹ ਪਿਛਾਹਾਂ ਹਟ ਜਾਵੇ, ਮੇਰਾ ਜੀ ਉਸ ਤੋਂ ਪਰਸੰਨ ਨਹੀਂ ਹੋਵੇਗਾ।
    ਇਬਰਾਨੀਆਂ 10:38
  • ਵੇਖੋ, ਉਹ ਮੈਨੂੰ ਵੱਢ ਸੁੱਟੇਗਾ, ਮੈਨੂੰ ਆਸਾ ਨਹੀਂ, ਤਾਂ ਵੀ ਮੈਂ ਆਪਣੀਆਂ ਚਾਲਾਂ ਲਈ ਉਹ ਦੇ ਅੱਗੇ ਬਹਿਸ ਕਰਾਂਗਾ।
    ਅੱਯੂਬ 13:15
  • ਇਸਰਾਏਲ ਦਾ ਪਵਿੱਤਰ ਪੁਰਖ ਐਉਂ ਆਖਦਾ ਹੈ, ਮੁੜ ਆਉਣ ਵਿੱਚ ਤੇ ਚੈਨ ਵਿੱਚ ਤੁਹਾਡਾ ਬਚਾਓ ਹੋਵੇਗਾ, ਸ਼ਾਂਤੀ ਅਤੇ ਭਰੋਸੇ ਵਿੱਚ ਤੁਹਾਡਾ ਬਲ ਹੋਵੇਗਾ, ਪਰ ਤੁਸਾਂ ਨਾ ਚਾਹਿਆ,
    ਯਸਾਯਾਹ 30:15
  • ਭਾਵੇਂ ਅਸੀਂ ਬੇ ਵਫ਼ਾ ਹੋਈਏ ਪਰ ਉਹ ਵਫ਼ਾਦਾਰ ਰਹਿੰਦਾ ਹੈ ਕਿਉਂ ਜੋ ਉਹ ਆਪਣਾ ਇਨਕਾਰ ਨਹੀਂ ਕਰ ਸੱਕਦਾ।
    2 ਤਿਮੋਥਿਉਸ 2:13
  • ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਫ਼ਤਹ ਪਾਉਂਦਾ ਹੈ ਅਰ ਫ਼ਤਹ ਇਹ ਹੈ ਜਿਹ ਨੇ ਸੰਸਾਰ ਉੱਤੇ ਫ਼ਤਹ ਪਾਈ ਅਰਥਾਤ ਸਾਡੀ ਨਿਹਚਾ|
    1 ਯੂਹੰਨਾ 5:4
  • ਓਹਨਾਂ ਸਭਨਾਂ ਸਣੇ ਨਿਹਚਾ ਦੀ ਢਾਲ ਲਾਓ ਜਿਹ ਦੇ ਨਾਲ ਤੁਸੀਂ ਉਸ ਦੁਸ਼ਟ ਦੇ ਸਾਰੇ ਅਗਣ ਬਾਣਾਂ ਨੂੰ ਬੁਝਾ ਸੱਕੋਗੇ|
    ਅਫ਼ਸੀਆਂ 6:16
  • ਉਸ ਨੇ ਉਨ੍ਹਾਂ ਨੂੰ ਕਿਹਾ, ਆਪਣੀ ਘੱਟ ਨਿਹਚਾ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਨਿਹਚਾ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ ਜੋ ਐਧਰੋਂ ਹਟ ਕੇ ਉਸ ਥਾਂ ਚੱਲਿਆ ਜਾਹ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਨੂੰ ਕੋਈ ਕੰਮ ਅਣਹੋਣਾ ਨਾ ਹੋਵੇਗਾ।
    ਮੱਤੀ 17:20
  • ਅਤੇ ਯਿਸੂ ਦੀ ਵੱਲ ਤੱਕਦੇ ਰਹੀਏ ਜਿਹੜਾ ਨਿਹਚਾ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਹ ਨੇ ਉਸ ਅਨੰਦ ਨਮਿੱਤ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਲਾਜ ਨੂੰ ਤੁੱਛ ਜਾਣ ਕੇ ਸਲੀਬ ਦਾ ਦੁਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
    ਇਬਰਾਨੀਆਂ 12:2
  • ਸੋ ਜਦੋਂ ਅਸੀਂ ਨਿਹਚਾ ਨਾਲ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੁ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਵੱਲ ਸ਼ਾਂਤੀ ਰੱਖੀਏ।
    ਰੋਮੀਆਂ 5:1
  • ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਉੱਤੇ ਨਿਹਚਾ ਰੱਖੋ।
    ਮਰਕੁਸ 11:22
  • ਇਹ ਦੇ ਵਿੱਚ ਤੁਸੀਂ ਵੱਡਾ ਅਨੰਦ ਕਰਦੇ ਹੋ ਭਾਵੇਂ ਹੁਣ ਥੋੜਾਕੁ ਚਿਰ ਜੇਕਰ ਲੋੜੀਦਾ ਹੋਵੇ ਤਾਂ ਭਾਂਤ ਭਾਂਤ ਦੇ ਪਰਤਾਵਿਆਂ ਨਾਲ ਦੁਖੀ ਹੋਏ ਹੋਏ ਹੋ। ਤਾਂ ਜੋ ਤੁਹਾਡੀ ਪਰਖੀ ਹੋਈ ਨਿਹਚਾ ਜਿਹੜੀ ਨਾਸ ਹੋਣ ਵਾਲੇ ਸੋਨੇ ਨਾਲੋਂ ਭਾਵੇਂ ਉਹ ਅੱਗ ਵਿੱਚ ਤਾਇਆ ਵੀ ਜਾਵੇ ਅੱਤ ਭਾਰੇ ਮੁੱਲ ਦੀ ਹੈ ਯਿਸੂ ਮਸੀਹ ਦੇ ਪਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਜੋਗ ਨਿੱਕਲੇ। ਜਿਹ ਦੇ ਨਾਲ ਬਿਨ ਵੇਖੇ ਤੁਸੀਂ ਪ੍ਰੇਮ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਓਸ ਉੱਤੇ ਨਿਹਚਾ ਕਰ ਕੇ ਐਡਾ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ। ਅਤੇ ਆਪਣੀ ਨਿਹਚਾ ਦਾ ਫਲ ਅਰਥਾਤ ਜਾਨਾਂ ਦੀ ਮੁਕਤੀ ਪਰਾਪਤ ਕਰਦੇ ਹੋ।
    1ਪਤਰਸ 1:6-9