ਪਿਆਰ
- ਹੁਣ ਤਾਂ ਨਿਹਚਾ, ਆਸ਼ਾ, ਪ੍ਰੇਮ, ਇਹ ਤਿੰਨੇ ਰਹਿੰਦੇ ਹਨ ਪਰ ਏਹਨਾਂ ਵਿੱਚੋਂ ਉੱਤਮ ਪ੍ਰੇਮ ਹੀ ਹੈ।
1 ਕੁਰਿੰਥੀਆਂ 13:13 -
ਅਤੇ ਉਹ ਨੇ ਉਸ ਨੂੰ ਕਿਹਾ, ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ। 38 ਵੱਡਾ ਅਤੇ ਪਹਿਲਾ ਹੁਕਮ ਇਹੋ ਹੈ। ਅਤੇ ਦੂਆ ਇਹ ਦੇ ਵਾਂਙੁ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। ਇਨ੍ਹਾਂ ਦੋਹਾਂ ਹੁਕਮਾਂ ਉੱਤੇ ਸਾਰੀ ਤੁਰੇਤ ਅਤੇ ਨਬੀਆਂ ਦੇ ਬਚਨ ਟਿਕੇ ਹੋਏ ਹਨ।
ਮੱਤੀ 22:37-40 -
ਕਿਉਂਕਿ ਪਰਮੇਸ਼ੁਰ ਨੇ ਜਗਤ ਨੂੰ ਅਜਿਹਾ ਪਿਆਰ ਕੀਤਾ ਜੋ ਉਹ ਨੇ ਆਪਣਾ ਇਕਲੌਤਾ ਪੁੱਤ੍ਰ ਬਖ਼ਸ਼ ਦਿੱਤਾ ਤਾਂ ਜੋ ਹਰੇਕ ਜੋ ਉਸ ਉੱਤੇ ਨਿਹਚਾ ਕਰੇ ਨਾਸ ਨਾ ਹੋਵੇ ਪਰ ਸਦੀਪਕ ਜੀਉਣ ਪਾਵੇ।
ਯੂਹੰਨਾ 3:16 -
ਸਭ ਤੋਂ ਪਹਿਲਾਂ ਇਹ ਹੈ ਭਈ ਤੁਸੀਂ ਇੱਕ ਦੂਏ ਨਾਲ ਗੂੜ੍ਹਾ ਪ੍ਰੇਮ ਰੱਖੋ ਕਿਉਂ ਜੋ ਪ੍ਰੇਮ ਬਾਹਲਿਆਂ ਪਾਪਾਂ ਨੂੰ ਢੱਕ ਲੈਂਦਾ ਹੈ।
1 ਪਤਰਸ 4:8 -
ਇਸ ਤੋਂ ਅਸਾਂ ਪ੍ਰੇਮ ਨੂੰ ਜਾਤਾ ਭਈ ਉਹ ਨੇ ਸਾਡੇ ਲਈ ਆਪਣੀ ਜਾਨ ਦੇ ਦਿੱਤੀ ਅਤੇ ਚਾਹੀਦਾ ਹੈ ਜੋ ਅਸੀਂ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ| ਪਰ ਜਿਸ ਕਿਸੇ ਕੋਲ ਸੰਸਾਰ ਦੇ ਪਦਾਰਥ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪ੍ਰੇਮ ਕਿਵੇਂ ਰਹਿੰਦਾ ਹੈ? ਹੇ ਬੱਚਿਓ, ਅਸੀਂ ਗੱਲੀਂ ਅਤੇ ਜਬਾਨੀ ਨਹੀਂ ਸਗੋਂ ਕਰਨੀ ਅਤੇ ਸਚਿਆਈ ਤੋਂ ਪ੍ਰੇਮ ਕਰੀਏ|
1 ਯੂਹੰਨਾ 3:16-18 -
ਹੇ ਪਿਆਰਿਓ, ਆਓ ਅਸੀਂ ਇੱਕ ਦੂਏ ਨਾਲ ਪ੍ਰੇਮ ਰੱਖੀਏ ਕਿਉਂ ਜੋ ਪ੍ਰੇਮ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪ੍ਰੇਮ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ| 8 ਜਿਹੜਾ ਪ੍ਰੇਮ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ ਕਿਉਂ ਜੋ ਪਰਮੇਸ਼ੁਰ ਪ੍ਰੇਮ ਹੈ|
1 ਯੂਹੰਨਾ 4:7, 8 -
ਕਿਉਂ ਜੋ ਸਾਰੀ ਸ਼ਰਾ ਇੱਕੋ ਗੱਲ ਵਿੱਚ ਸਮਾਪਤ ਹੁੰਦੀ ਹੈ ਅਰਥਾਤ ਇਸ ਵਿੱਚ ਭਈ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ|
ਗਲਾਤੀਆਂ 5:14 -
ਜੇ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ।
ਯੂਹੰਨਾ 14:15 -
ਪਾਤਸ਼ਾਹ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜਦ ਤੁਸਾਂ ਮੇਰੇ ਇਨ੍ਹਾਂ ਸਭਨਾਂ ਤੋਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ।
ਮੱਤੀ 25:40 -
ਸੋ ਜੋ ਕੁਝ ਤੁਸੀਂ ਚਾਹੁੰਦੇ ਹੋ ਜੋ ਮਨੁੱਖ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਓਵੇਂ ਹੀ ਕਰੋ ਕਿਉਂ ਜੋ ਤੁਰੇਤ ਅਤੇ ਨਬੀਆਂ ਦਾ ਇਹੋ ਮਤਲਬ ਹੈ।
ਮੱਤੀ 7:12 -
ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਏ ਦੀ ਸਹਿ ਲਵੇ ਅਤੇ ਇੱਕ ਦੂਏ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੁ ਨੇ ਤੁਹਾਨੂੰ ਮਾਫ਼ ਕੀਤਾ ਤਿਵੇਂ ਤੁਸੀਂ ਵੀ ਕਰੋ। ਅਤੇ ਇਨ੍ਹਾਂ ਸਭਨਾਂ ਦੇ ਉੱਤੋਂ ਦੀ ਪ੍ਰੇਮ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ।
ਕੁਲੁੱਸੀਆਂ 3:13, 14 -
ਤੁਹਾਡੇ ਸਾਰੇ ਕੰਮ ਪ੍ਰੇਮ ਨਾਲ ਹੋਣ।
1 ਕੁਰਿੰਥੀਆਂ 16:14 -
ਏਦੋਂ ਵੱਧ ਪਿਆਰ ਕਿਸੇ ਦਾ ਨਹੀਂ ਹੁੰਦਾ ਜੋ ਆਪਣੀ ਜਾਨ ਆਪਣੇ ਮਿੱਤ੍ਰਾਂ ਦੇ ਬਦਲੇ ਦੇ ਦੇਵੇ। ।
ਯੂਹੰਨਾ 15:13 -
ਅਸੀਂ ਪ੍ਰੇਮ ਕਰਦੇ ਹਾਂ ਭਈ ਇਸ ਲਈ ਜੋ ਪਹਿਲਾਂ ਉਹ ਨੇ ਸਾਡੇ ਨਾਲ ਪ੍ਰੇਮ ਕੀਤਾ|
1 ਯੂਹੰਨਾ 4:19 -
ਕਿਉਂ ਜੋ ਮੈਨੂੰ ਪਰਤੀਤ ਹੈ ਭਈ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ, ਨਾ ਉਚਿਆਈ, ਨਾ ਡੂੰਘਿਆਈ, ਨਾ ਕੋਈ ਹੋਰ ਸਰਿਸ਼ਟੀ ਪਰਮੇਸ਼ੁਰ ਦੇ ਓਸ ਪ੍ਰੇਮ ਤੋਂ ਜਿਹੜਾ ਮਸੀਹ ਯਿਸੂ ਸਾਡੇ ਪ੍ਰਭੁ ਵਿੱਚ ਹੈ ਸਾਨੂੰ ਅੱਡ ਕਰ ਸੱਕੇਗੀ।
ਰੋਮੀਆਂ 8:38, 39 -
ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ ਕਿ ਇੱਕ ਦੂਏ ਨੂੰ ਪਿਆਰ ਕਰੋ ਅਰਥਾਤ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਤਿਵੇਂ ਤੁਸੀਂ ਇੱਕ ਦੂਏ ਨੂੰ ਪਿਆਰ ਕਰੋ। ਜੇ ਤੁਸੀਂ ਆਪੋ ਵਿੱਚ ਪ੍ਰੇਮ ਰੱਖੋ ਤਾਂ ਇਸੇ ਤੋਂ ਸਭ ਜਾਣਨਗੇ ਭਈ ਤੁਸੀਂ ਮੇਰੇ ਚੇਲੇ ਹੋ।
ਯੂਹੰਨਾ 13:34, 35 -
ਜਿਹ ਦੇ ਕੋਲ ਮੇਰੇ ਹੁਕਮ ਹਨ ਅਤੇ ਉਹ ਉਨ੍ਹਾਂ ਦੀ ਪਾਲਨਾ ਕਰਦਾ ਹੈ ਸੋਈ ਹੈ ਜੋ ਮੈਨੂੰ ਪਿਆਰ ਕਰਦਾ ਹੈ, ਅਤੇ ਜਿਹੜਾ ਮੈਨੂੰ ਪਿਆਰ ਕਰਦਾ ਹੈ ਉਹ ਮੇਰੇ ਪਿਤਾ ਦਾ ਪਿਆਰਾ ਹੋਵੇਗਾ ਅਰ ਮੈਂ ਉਹ ਦੇ ਨਾਲ ਪਿਆਰ ਕਰਾਂਗਾ ਅਤੇ ਆਪਣੇ ਤਾਈਂ ਉਸ ਉੱਤੇ ਪਰਗਟ ਕਰਾਂਗਾ। ਯਹੂਦਾ, ਨਾ ਇਸਕਰਿਯੋਤੀ, ਨੇ ਉਹ ਨੂੰ ਆਖਿਆ ਪ੍ਰਭੁ ਜੀ ਕੀ ਹੋਇਆ ਹੈ ਜੋ ਤੂੰ ਆਪਣਾ ਆਪ ਸਾਡੇ ਉੱਤੇ ਪਰਗਟ ਕਰੇਂਗਾ ਅਰ ਜਗਤ ਉੱਤੇ ਨਹੀਂ? ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਜੇ ਕੋਈ ਮੈਨੂੰ ਪਿਆਰ ਕਰਦਾ ਹੈ ਉਹ ਮੇਰੇ ਬਚਨ ਦੀ ਪਾਲਨਾ ਕਰੇਗਾ ਅਤੇ ਮੇਰਾ ਪਿਤਾ ਉਹ ਨੂੰ ਪਿਆਰ ਕਰੇਗਾ ਅਤੇ ਅਸੀਂ ਉਹ ਦੇ ਕੋਲ ਆਵਾਂਗੇ ਅਰ ਉਹ ਦੇ ਨਾਲ ਵਾਸ ਕਰਾਂਗੇ। ਜਿਹੜਾ ਮੈਨੂੰ ਪਿਆਰ ਨਹੀਂ ਕਰਦਾ ਉਹ ਮੇਰੇ ਬਚਨਾਂ ਦੀ ਪਾਲਨਾ ਨਹੀਂ ਕਰਦਾ ਅਤੇ ਇਹ ਬਚਨ ਜੋ ਤੁਸੀਂ ਸੁਣਦੇ ਹੋ ਮੇਰਾ ਨਹੀਂ ਸਗੋਂ ਪਿਤਾ ਦਾ ਹੈ ਜਿਨ ਮੈਨੂੰ ਘੱਲਿਆ।
ਯੂਹੰਨਾ 14:21-24 -
ਪ੍ਰੇਮ ਨਿਸ਼ਕਪਟ ਹੋਵੇ, ਬੁਰਿਆਈ ਤੋਂ ਸੂਗ ਕਰੋ, ਭਲਿਆਈ ਨਾਲ ਮਿਲੇ ਰਹੋ।
ਰੋਮੀਆਂ 12:9 -
ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਡੇ ਨਾਲ ਇਸ ਪਰਕਾਰ ਪ੍ਰੇਮ ਕੀਤਾ ਤਾਂ ਚਾਹੀਦਾ ਹੈ ਜੋ ਅਸੀਂ ਵੀ ਇੱਕ ਦੂਏ ਨਾਲ ਪ੍ਰੇਮ ਕਰੀਏ|
1 ਯੂਹੰਨਾ 4:11 -
ਅਤੇ ਸਾਨੂੰ ਓਸ ਕੋਲੋਂ ਇਹ ਹੁਕਮ ਮਿਲਿਆ ਹੈ ਭਈ ਜਿਹੜਾ ਪਰਮੇਸ਼ੁਰ ਨਾਲ ਪ੍ਰੇਮ ਰੱਖਦਾ ਹੈ ਉਹ ਆਪਣੇ ਭਰਾ ਨਾਲ ਵੀ ਪ੍ਰੇਮ ਰੱਖੇ|
1 ਯੂਹੰਨਾ 4:21