ਅਰਾਮ

+
 • markup will be injected here -->
 • 0:00
  0:00

  • ਤਾਂ ਉਸ ਆਖਿਆ, ਮੇਰੀ ਹਜੂਰੀ ਤੇਰੇ ਸੰਗ ਜਾਵੇਗੀ ਅਤੇ ਮੈਂ ਤੈਨੂੰ ਵਿਸਰਾਮ ਦਿਆਂਗਾ।
   ਕੂਚ 33:14
  • ਅਤੇ ਜਦ ਓਹ ਸ਼ਹਿਰ ਦੇ ਲਾਂਘੇ ਵੱਲ ਲਹਿੰਦੇ ਪਏ ਸਨ ਤਾਂ ਸਮੂਏਲ ਨੇ ਸ਼ਾਊਲ ਨੂੰ ਆਖਿਆ, ਆਪਣੇ ਟਹਿਲੂਏ ਨੂੰ ਆਗਿਆ ਦੇਹ ਜੋ ਸਾਥੋਂ ਅੱਗੇ ਅੱਗੇ ਹੋ ਤੁਰੇ, ਸੋ ਉਹ ਅੱਗੇ ਹੋ ਗਿਆ, ਪਰ ਤੂੰ ਹੁਣ ਖਲੋ ਜਾਹ ਭਈ ਮੈਂ ਪਰਮੇਸ਼ੁਰ ਦਾ ਬਚਨ ਤੈਨੂੰ ਸੁਣਾਵਾਂ।
   1ਸਮੂਏਲ 9:27
  • ਏਸ ਲਈ ਉਹ ਨੇ ਯਹੂਦਾਹ ਨੂੰ ਆਖਿਆ ਕਿ ਅਸੀਂ ਏਹ ਸ਼ਹਿਰ ਬਣਾਈਏ ਅਤੇ ਉਨ੍ਹਾਂ ਦੇ ਦੁਆਲੇ ਕੰਧਾਂ ਅਤੇ ਬੁਰਜ ਬਣਾਈਏ ਅਤੇ ਫਾਟਕ ਤੇ ਅਰਲ ਲਾਈਏ ਜਦ ਤੀਕ ਏਹ ਦੇਸ ਸਾਡੇ ਕਬਜ਼ੇ ਵਿੱਚ ਹੈ ਕਿਉਂ ਜੋ ਅਸਾਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਿਆ। ਅਸਾਂ ਉਹ ਨੂੰ ਭਾਲਿਆ ਅਤੇ ਉਸਨੇ ਸਾਨੂੰ ਚੁਫੇਰਿਓਂ ਅਰਾਮ ਬਖ਼ਸ਼ਿਆ ਹੈ। ਸੋ ਓਹਨਾਂ ਨੇ ਉਨ੍ਹਾਂ ਨੂੰ ਬਣਾਇਆ ਅਤੇ ਸਫਲ ਹੋਏ।
   2 ਇਤਹਾਸ 14:7
  • ਕੰਬ ਜਾਓ ਅਰ ਪਾਪ ਨਾ ਕਰੋ, ਆਪਣਿਆਂ ਬਿਸਤਰਿਆਂ ਉੱਤੇ ਆਪਣੇ ਮਨਾਂ ਵਿੱਚ ਸੋਚੋ ਅਤੇ ਚੁੱਪ ਰਹੋ।
   ਜ਼ਬੂਰ 4:4
  • ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਿਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ!
   ਜ਼ਬੂਰ 27:14
  • ਯਹੋਵਾਹ ਦੇ ਅੱਗੇ ਚੁੱਪ ਚਾਪ ਰਹੁ ਅਤੇ ਧੀਰਜ ਨਾਲ ਉਹ ਦੀ ਉਡੀਕ ਰੱਖ, ਉਸ ਮਨੁੱਖ ਦੇ ਕਾਰਨ ਨਾ ਕੁੜ੍ਹ ਜਿਹ ਦਾ ਰਾਹ ਸਫਲ ਹੁੰਦਾ ਹੈ, ਅਤੇ ਜਿਹੜਾ ਜੁਗਤਾਂ ਨੂੰ ਪੂਰਿਆਂ ਕਰਾਉਂਦਾ ਹੈ।
   ਜ਼ਬੂਰ 37:7
  • ਮੈਂ ਜਿਗਰਾ ਕਰ ਕੇ ਯਹੋਵਾਹ ਨੂੰ ਉਡੀਕਿਆ, ਅਤੇ ਉਸ ਨੇ ਮੇਰੀ ਵੱਲ ਝੁੱਕ ਕੇ ਮੇਰੀ ਦੁਹਾਈ ਸੁਣ ਲਈ।
   ਜ਼ਬੂਰ 40:1
  • ਥਮ੍ਹ ਜਾਓ ਅਤੇ ਜਾਣ ਲਓ ਭਈ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਵਾਂਗਾ!
   ਜ਼ਬੂਰ 46:10
  • ਆਪਣਾ ਭਾਰ ਯਹੋਵਾਹ ਉੱਤੇ ਸੁੱਟ, ਅਤੇ ਉਹ ਤੈਨੂੰ ਸੰਭਾਲੇਗਾ, ਓਹ ਧਰਮੀ ਨੂੰ ਕਦੇ ਡੋਲਣ ਨਾ ਦੇਵੇਗਾ।
   ਜ਼ਬੂਰ 55:22
  • ਹੇ ਪਰਜਾ, ਹਰ ਵੇਲੇ ਉਸ ਉੱਤੇ ਭਰੋਸਾ ਰੱਖੋ, ਆਪਣਾ ਮਨ ਉਹ ਦੇ ਅੱਗੇ ਖੋਲ੍ਹ ਦਿਓ, ਪਰਮੇਸ਼ੁਰ ਸਾਡੀ ਪਨਾਹ ਹੈ।
   ਜ਼ਬੂਰ 62:8
  • ਜਿਹੜਾ ਤੇਰੇ ਵਿੱਚ ਲਿਵਲੀਨ ਹੈ, ਤੂੰ ਉਹ ਦੀ ਪੂਰੀ ਸ਼ਾਂਤੀ ਨਾਲ ਰਾਖੀ ਕਰਦਾ ਹੈਂ, ਇਸ ਲਈ ਭਈ ਉਹ ਦਾ ਭਰੋਸਾ ਤੇਰੇ ਉੱਤੇ ਹੈ।
   ਯਸਾਯਾਹ 26:3
  • ਪ੍ਰਭੁ ਯਹੋਵਾਹ ਇਸਰਾਏਲ ਦਾ ਪਵਿੱਤਰ ਪੁਰਖ ਐਉਂ ਆਖਦਾ ਹੈ, ਮੁੜ ਆਉਣ ਵਿੱਚ ਤੇ ਚੈਨ ਵਿੱਚ ਤੁਹਾਡਾ ਬਚਾਓ ਹੋਵੇਗਾ, ਸ਼ਾਂਤੀ ਅਤੇ ਭਰੋਸੇ ਵਿੱਚ ਤੁਹਾਡਾ ਬਲ ਹੋਵੇਗਾ, ਪਰ ਤੁਸਾਂ ਨਾ ਚਾਹਿਆ,
   ਯਸਾਯਾਹ 30:15
  • ਧਰਮ ਦਾ ਕੰਮ ਸ਼ਾਂਤੀ ਹੋਵੇਗਾ, ਧਰਮ ਦਾ ਫਲ ਸਦੀਪਕ ਚੈਨ ਅਤੇ ਆਸ਼ਾ ਹੋਵੇਗਾ।
   ਯਸਾਯਾਹ 32:17
  • ਪਰ ਯਹੋਵਾਹ ਦੇ ਉਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਓਹ ਉਕਾਬਾਂ ਵਾਂਙੁ ਖੰਭਾਂ ਉੱਤੇ ਉੱਡਣਗੇ, ਓਹ ਦੌੜਨਗੇ ਤੇ ਨਾ ਥੱਕਣਗੇ, ਓਹ ਫਿਰਨਗੇ ਅਰ ਹੁੱਸਣਗੇ ਨਹੀਂ।
   ਯਸਾਯਾਹ 40:31
  • ਮੁਬਾਰਕ ਹੈ ਉਹ ਮਰਦ ਜਿਹ ਦਾ ਭਰੋਸਾ ਯਹੋਵਾਹ ਉੱਤੇ ਹੈ, ਜਿਹ ਦਾ ਭਰੋਸਾ ਯਹੋਵਾਹ ਹੈ!
   ਯਿਰਮਿਯਾਹ 17:7
  • ਯਹੋਵਾਹ ਉਹ ਦੇ ਲਈ ਭਲਾ ਹੈ ਜਿਹੜਾ ਉਸ ਨੂੰ ਉਡੀਕਦਾ ਹੈ, ਉਸ ਜਾਨ ਲਈ ਜਿਹੜੀ ਉਸ ਦੀ ਤਾਲਿਬ ਹੈ। 26 ਭਲਾ ਹੈ ਕਿ ਮਨੁੱਖ ਚੁੱਪ ਚਾਪ ਯਹੋਵਾਹ ਦੇ ਬਚਾਉ ਲਈ ਆਸਾ ਰੱਖੇ।
   ਵਿਰਲਾਪ 3:25, 26
  • "ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ।" ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੈਥੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗ਼ਰੀਬ ਹਾਂ ਅਤੇ ਤੁਸੀਂ ਆਪਣਿਆਂ ਜੀਆਂ ਵਿੱਚ ਅਰਾਮ ਪਾਓਗੇ। ਕਿਉਂ ਜੋ ਮੇਰਾ ਜੂਲਾ ਹੌਲਾ ਅਤੇ ਮੇਰਾ ਭਾਰ ਹਲਕਾ ਹੈ।
   ਮੱਤੀ 11:28-30
  • ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡਿਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ|
   ਫ਼ਿਲਿੱਪੀਆਂ 4:7
  • ਅਤੇ ਇਸੇ ਕਰਕੇ ਮੈਂ ਇਹ ਦੁਖ ਵੀ ਝੱਲਦਾ ਹਾਂ ਪਰ ਮੈਂ ਸ਼ਰਮਾਉਂਦਾ ਨਹੀਂ ਕਿਉਂ ਜੋ ਮੈਂ ਉਹ ਨੂੰ ਜਾਣਦਾ ਹਾਂ ਜਿਹ ਦੀ ਮੈਂ ਪਰਤੀਤ ਕੀਤੀ ਹੈ ਅਤੇ ਮੈਨੂੰ ਵਿਸ਼ਵਾਸ ਹੈ ਭਈ ਉਹ ਮੇਰੀ ਅਮਾਨਤ ਦੀ ਉਸ ਦਿਨ ਤੀਕ ਰਖਵਾਲੀ ਕਰ ਸੱਕਦਾ ਹੈ।
   2 ਤਿਮੋਥਿਉਸ 1:12
  • ਅਤੇ ਆਪਣੀ ਸਾਰੀ ਚਿੰਤਾ ਓਸ ਉੱਤੇ ਸੁਟ ਛੱਡੋ ਕਿਉਂ ਜੋ ਉਹ ਨੂੰ ਤੁਹਾਡਾ ਫ਼ਿਕਰ ਹੈ।
   1 ਪਤਰਸ 5:7