ਸ਼ਬਦ

+
  • markup will be injected here -->
  • 0:00
    0:00

    • ਆਦ ਵਿੱਚ ਸ਼ਬਦ ਸੀ ਅਰ ਸ਼ਬਦ ਪਰਮੇਸ਼ੁਰ ਦੇ ਸੰਗ ਸੀ ਅਤੇ ਸ਼ਬਦ ਪਰਮੇਸ਼ੁਰ ਸੀ ।.... ਅਤੇ ਸ਼ਬਦ ਦੇਹ ਧਾਰੀ ਹੋਇਆ ਅਤੇ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਹੋ ਕੇ ਸਾਡੇ ਵਿੱਚ ਵਾਸ ਕੀਤਾ ਅਤੇ ਅਸਾਂ ਉਸ ਦਾ ਤੇਜ ਪਿਤਾ ਦੇ ਇਕਲੌਤੇ ਦੇ ਤੇਜ ਵਰਗਾ ਡਿੱਠਾ।
      ਯੂਹੰਨਾ 1:1, 14
    • "ਪਰ ਉਹ ਨੇ ਉੱਤਰ ਦਿੱਤਾ, ਲਿਖਿਆ ਹੈ ਭਈ ਇਨਸਾਨ ਨਿਰੀ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ ਪਰ ਹਰੇਕ ਵਾਕ ਨਾਲ ਜਿਹੜਾ ਪਰਮੇਸ਼ੁਰ ਦੇ ਮੁਖੋਂ ਨਿੱਕਲਦਾ ਹੈ।
      ਮੱਤੀ 4:4
    • ਮੈਂ ਤੇਰੇ ਬਚਨ ਨੂੰ ਆਪਣੇ ਮਨ ਵਿੱਚ ਜਮਾ ਕਰ ਲਿਆ, ਤਾਂ ਜੋ ਤੇਰਾ ਪਾਪ ਨਾ ਕਰਾਂ।
      ਜ਼ਬੂਰ 119:11
    • ਤੁਸੀਂ ਤਾਂ ਉਸ ਬਚਨ ਕਰਕੇ ਜੋ ਮੈਂ ਤੁਹਾਨੂੰ ਕਿਹਾ ਹੈ ਸਾਫ਼ ਹੋ ਚੁੱਕੇ।
      ਯੂਹੰਨਾ 15:3
    • ਤੇਰੇ ਬਚਨਾਂ ਦਾ ਖੋਲ੍ਹਣਾ ਚਾਨਣ ਦਿੰਦਾ ਹੈ, ਉਹ ਸਿੱਧੇ ਸਾਧੇ ਲੋਕਾਂ ਨੂੰ ਸਮਝ ਬਖ਼ਸ਼ਦਾ ਹੈ।
      ਜ਼ਬੂਰ 119:130
    • ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਹ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦਾ ਜਥਾਰਥ ਵਖਿਆਣ ਕਰਨ ਵਾਲਾ ਹੋਵੇ।
      2 ਤਿਮੋਥਿਉਸ 2:15
    • ਕਿਉਂ ਜੋ ਪਰਮੇਸ਼ੁਰ ਦਾ ਬਚਨ ਜੀਉਂਦਾ ਅਤੇ ਗੁਣਕਾਰ ਅਤੇ ਹਰੇਕ ਦੋ ਧਾਰੀ ਤਲਵਾਰ ਨਾਲੋਂ ਤਿੱਖਾ ਹੈ ਅਤੇ ਜੀਵ ਅਤੇ ਆਤਮਾ ਨੂੰ ਅਰ ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੀਆਂ ਵਿਚਾਰਾਂ ਅਤੇ ਧਾਰਨਾਂ ਨੂੰ ਜਾਚ ਲੈਂਦਾ ਹੈ।
      ਇਬਰਾਨੀਆਂ 4:12
    • ਜੀਉਦਾਤਾ ਤਾਂ ਆਤਮਾ ਹੈ। ਮਾਸ ਤੋਂ ਕੁਝ ਲਾਭ ਨਹੀਂ। ਜਿਹੜੀਆਂ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਓਹ ਆਤਮਾ ਹਨ ਅਤੇ ਜੀਉਣ ਹਨ।
      ਯੂਹੰਨਾ 6:63
    • ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੇ ਨਾ ਟਲਣਗੇ।
      ਮੱਤੀ 24:35
    • ਨਵਿਆਂ ਜੰਮਿਆਂ ਹੋਇਆਂ ਬੱਚਿਆਂ ਵਾਂਗਰ ਆਤਮਕ ਅਤੇ ਖਾਲਸ ਦੁੱਧ ਦੀ ਲੋਚ ਕਰੋ ਭਈ ਤੁਸੀਂ ਓਸ ਨਾਲ ਮੁਕਤੀ ਲਈ ਵਧਦੇ ਜਾਓ।
      1 ਪਤਰਸ 2:2