ਆਤੰਕ

+
 • markup will be injected here -->
 • 0:00
  0:00

  • ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈ ਖਾਵਾਂ? ਬਿਪਤਾ ਦੇ ਦਿਨ ਉਹ ਤਾਂ ਮੈਨੂੰ ਆਪਣੇ ਮੰਡਪ ਵਿੱਚ ਲੁਕਾਵੇਗਾ, ਅਤੇ ਆਪਣੇ ਤੰਬੂ ਦੇ ਪੜਦੇ ਵਿੱਚ ਮੈਨੂੰ ਛਿਪਾਵੇਗਾ, ਉਹ ਮੈਨੂੰ ਚਟਾਨ ਤੇ ਉੱਚਾ ਕਰੇਗਾ।
   ਜ਼ਬੂਰ 27:1, 5
  • ਮੈਂ ਯਹੋਵਾਹ ਨੂੰ ਭਾਲਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਅਤੇ ਮੇਰਿਆਂ ਸਭਨਾਂ ਭੈਜਲਾਂ ਤੋਂ ਮੈਨੂੰ ਛੁਡਾਇਆ।
   ਜ਼ਬੂਰ 34:4
  • ਪਰ ਜੋ ਮੇਰੀ ਸੁਣਦਾ ਹੈ ਉਹ ਸੁਖ ਨਾਲ ਵੱਸੇਗਾ, ਅਤੇ ਬਲਾ ਤੋਂ ਨਿਰਭੈ ਹੋ ਕੇ ਸ਼ਾਂਤੀ ਨਾਲ ਰਹੇਗਾ।
   ਕਹਾਉਤਾਂ 1:33 1:33
  • ਧੜਕਦੇ ਦਿਲ ਵਾਲਿਆਂ ਨੂੰ ਆਖੋ, ਤਕੜੇ ਹੋਵੋ! ਨਾ ਡਰੋ! ਆਪਣੇ ਪਰਮੇਸ਼ੁਰ ਨੂੰ ਵੇਖੋ! ਉਹ ਬਦਲੇ ਨਾਲ, ਸਗੋਂ ਪਰਮੇਸ਼ੁਰ ਦੇ ਵੱਟੇ ਨਾਲ ਆਵੇਗਾ, ਉਹ ਆਵੇਗਾ ਅਤੇ ਤੁਹਾਨੂੰ ਬਚਾਵੇਗਾ।
   ਯਸਾਯਾਹ 35:4
  • ਨਾ ਡਰ, ਮੈਂ ਤੇਰੇ ਅੰਗ ਸੰਗ ਜੋ ਹਾਂ, ਨਾ ਘਾਬਰ, ਮੈਂ ਤੇਰਾ ਪਰਮੇਸ਼ੁਰ ਜੋ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫਤਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।
   ਯਸਾਯਾਹ 41:10
  • "ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤ੍ਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ “ਅੱਬਾ”, ਹੇ ਪਿਤਾ, ਪੁਕਾਰਦੇ ਹਾਂ। "
   ਰੋਮੀਆਂ 8:15
  • ਜਿਹੜੇ ਸ਼ਰਾ ਦੇ ਪੜ੍ਹਾਉਣ ਵਾਲੇ ਹੋਣੇ ਚਾਹੁੰਦੇ ਹਨ ਭਾਵੇਂ ਓਹ ਸਮਝਦੇ ਹੀ ਨਹੀਂ ਭਈ ਕੀ ਬੋਲਦੇ ਅਥਵਾ ਕਿਹ ਦੇ ਵਿਖੇ ਪੱਕ ਕਰ ਕੇ ਆਖਦੇ ਹਨ।
   1 ਤਿਮੋਥਿਉਸ 1:7
  • ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ, ਏਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ, ਅਤੇ ਪਹਾੜ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ, ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ, ਅਤੇ ਪਹਾੜ ਉਹ ਦੇ ਵਧਣ ਦੇ ਕਾਰਨ ਥਰ ਥਰਾਉਣ।
   ਜ਼ਬੂਰ 46:1-3
  • ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ। 4 ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ, ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਬਸ਼ਰ ਮੇਰਾ ਕੀ ਕਰ ਸੱਕਦਾ ਹੈ?
   ਜ਼ਬੂਰ 56:3, 4
  • ਤੂੰ ਰਾਤ ਦੇ ਭੈਜਲ ਤੋਂ ਨਾ ਡਰੇਂਗਾ, ਨਾ ਦਿਨ ਦੇ ਉੱਡਦੇ ਬਾਣ ਤੋਂ,6 ਨਾ ਉਸ ਮਰੀ ਤੋਂ ਜਿਹੜੀ ਅਨ੍ਹੇਰੇ ਵਿੱਚ ਚੱਲਦੀ ਹੈ, ਨਾ ਉਸ ਤਬਾਹੀ ਤੋਂ ਜਿਹੜੀ ਦੁਪਹਿਰ ਨੂੰ ਉਜਾੜਦੀ ਹੈ।
   ਜ਼ਬੂਰ 91:5, 6
  • ਜਿਸ ਵੇਲੇ ਤੂੰ ਲੰਮਾ ਪਵੇਂਗਾ ਤਾਂ ਤੈਨੂੰ ਡਰ ਨਾ ਲੱਗੇਗਾ,— ਹਾਂ, ਤੂੰ ਲੰਮਾ ਪਵੇਂਗਾ ਅਤੇ ਤੇਰੀ ਨੀਂਦ ਮਿੱਠੀ ਹੋਵੇਗੀ।
   ਕਹਾਉਤਾਂ 3:24
  • ਓਹਨਾਂ ਦੇ ਅੱਗਿਓਂ ਨਾ ਡਰੀਂ, ਮੈਂ ਤੈਨੂੰ ਛੁਡਾਉਣ ਲਈ ਤੇਰੇ ਅੰਗ ਸੰਗ ਜੋ ਹਾਂ, ਯਹੋਵਾਹ ਦਾ ਵਾਕ ਹੈ।
   ਯਿਰਮਿਯਾਹ 1:8
  • ਪ੍ਰੇਮ ਵਿੱਚ ਧੜਕਾ ਨਹੀਂ ਸਗੋਂ ਪੂਰਾ ਪ੍ਰੇਮ ਧੜਕੇ ਨੂੰ ਹਟਾ ਦਿੰਦਾ ਹੈ ਕਿਉਂ ਜੋ ਧੜਕੇ ਵਿੱਚ ਸਜ਼ਾ ਹੈ ਅਤੇ ਉਹ ਜੋ ਧੜਕਦਾ ਹੈ ਸੋ ਪ੍ਰੇਮ ਵਿੱਚ ਸੰਪੂਰਨ ਨਹੀਂ ਹੋਇਆ ਹੈ|
   1 ਯੂਹੰਨਾ 4:18
  • "ਤੁਸੀਂ ਮਾਇਆ ਦੇ ਲੋਭ ਤੋਂ ਰਹਿਤ ਰਹੋ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸੰਤੋਖ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ। "ਇਸ ਕਰਕੇ ਅਸੀਂ ਹੌਂਸਲੇ ਨਾਲ ਆਖਦੇ ਹਾਂ, — ਪ੍ਰਭੁ ਮੇਰਾ ਸਹਾਈ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰੇਗਾ ? ਇਬਰਾਨੀਆਂ 13:5, 6]
  • ਮੈਂ ਤੁਹਾਨੂੰ ਸ਼ਾਂਤੀ ਦੇ ਜਾਂਦਾ ਹਾਂ। ਆਪਣੀ ਸ਼ਾਂਤੀ ਮੈਂ ਤੁਹਾਨੂੰ ਦਿੰਦਾ ਹਾਂ। ਜਿਸ ਤਰਾਂ ਸੰਸਾਰ ਦਿੰਦਾ ਹੈ ਮੈਂ ਉਸ ਤਰਾਂ ਤੁਹਾਨੂੰ ਨਹੀਂ ਦਿੰਦਾ ਹਾਂ। ਤੁਹਾਡਾ ਦਿਲ ਨਾ ਘਬਰਾਵੇ ਅਤੇ ਨਾ ਡਰੇ।
   ਯੂਹੰਨਾ 14:27
  • ਸੋ ਜਦ ਬਾਲਕ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ ਤਾਂ ਉਨ੍ਹਾਂ ਵਾਂਙੁ ਉਹ ਆਪ ਵੀ ਇਨ੍ਹਾਂ ਹੀ ਵਿੱਚ ਭਿਆਲ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਹ ਦੇ ਵੱਸ ਵਿੱਚ ਮੌਤ ਹੈ ਅਰਥਾਤ ਸ਼ਤਾਨ ਨੂੰ ਨਾਸ ਕਰੇ। ਅਤੇ ਉਨ੍ਹਾਂ ਨੂੰ ਜਿਹੜੇ ਮੌਤ ਦੇ ਡਰ ਤੋਂ ਸਾਰੀ ਉਮਰ ਗੁਲਾਮੀ ਵਿੱਚ ਫਸੇ ਹੋਏ ਸਨ ਛੁਡਾਵੇ।
   ਇਬਰਾਨੀਆਂ 2:14, 15