ਸਪ੍ਲਾਇ

+
 • markup will be injected here -->
 • 0:00
  0:00

  • ਕਿਉਂ ਜੋ ਮਾਇਆ ਦਾ ਲੋਭ ਹਰ ਪਰਕਾਰ ਦੀਆਂ ਬੁਰਿਆਈਆਂ ਦੀ ਜੜ੍ਹ ਹੈ ਅਤੇ ਕਈ ਲੋਕ ਉਹ ਨੂੰ ਲੋਚਦਿਆਂ ਨਿਹਚਾ ਦੇ ਰਾਹੋਂ ਘੁੱਥ ਗਏ ਅਤੇ ਆਪਣੇ ਆਪ ਨੂੰ ਅਨੇਕ ਗਮਾਂ ਦਿਆਂ ਤੀਰਾਂ ਨਾਲ ਵਿੰਨ੍ਹਿਆ ਹੈ।
   1 ਤਿਮੋਥਿਉਸ 6:10
  • ਪਰ ਤੁਸੀਂ ਪਹਿਲਾਂ ਉਹ ਦੇ ਰਾਜ ਅਤੇ ਉਹ ਦੇ ਧਰਮ ਨੂੰ ਭਾਲੋ ਤਾਂ ਤੁਹਾਨੂੰ ਏਹ ਸਾਰੀਆਂ ਵਸਤਾਂ ਵੀ ਦਿੱਤੀਆਂ ਜਾਣਗੀਆਂ।
   ਮੱਤੀ 6:33
  • ਕੀ ਕੋਈ ਆਦਮੀ ਪਰਮੇਸ਼ੁਰ ਨੁੰ ਠੱਗੇਗਾ? ਪਰ ਤੁਸਾਂ ਮੈਨੂੰ ਠੱਗ ਲਿਆ ਅਤੇ ਤੁਸੀਂ ਆਖਦੇ ਹੋ, ਕਿਹੜੀ ਗੱਲ ਵਿੱਚ ਅਸਾਂ ਤੈਨੁੰ ਠੱਗ ਲਿਆ? ਦਸਵੰਧਾਂ ਅਤੇ ਭੇਟਾਂ ਵਿੱਚ!9 ਤੁਸੀਂ ਸਰਾਪੀਆਂ ਦੇ ਸਾਰਪੀ ਹੋਏ! ਤੁਸੀਂ ਮੈਨੂੰ ਠੱਗਦੇ ਹੋ, ਸਗੋਂ ਸਾਰੀ ਕੌਮਾ ਵੀ। ਸਾਰੇ ਦਸਵੰਧ ਮੇਰੇ ਮੋਦੀ ਖ਼ਾਨੇ ਵਿੱਚ ਲਿਆਓ ਤਾਂ ਜੋ ਮੇਰੇ ਭਵਨ ਵਿੱਚ ਭੋਜਨ ਹੋਵੇ ਅਤੇ ਉਸ ਦੇ ਨਾਲ ਮੈਨੂੰ ਜ਼ਰਾ ਪਰਤਾਓ, ਸੈਨਾਂ ਦਾ ਯਹੋਵਾਹ ਆਖਦਾ ਹੈ, ਕੀ ਮੈਂ ਤੁਹਾਡੇ ਲਈ ਅਕਾਸ਼ ਦੀਆਂ ਖਿੜਕੀਆਂ ਖੋਲ੍ਹਦਾ ਹਾਂ ਕਿ ਨਹੀਂ ਭਈ ਤੁਹਾਡੇ ਲਈ ਬਰਕਤ ਵਰ੍ਹਾਵਾਂ ਏਥੋਂ ਤੀਕ ਕਿ ਉਹ ਦੇ ਲਈ ਥਾਂ ਨਾ ਹੋਵੇਗਾ!
   ਮਲਾਕੀ 3:8-10
  • ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ|
   ਫ਼ਿਲਿੱਪੀਆਂ 4:19
  • ਮੈਂ ਜੁਆਨ ਸਾਂ ਅਤੇ ਹੁਣ ਬੁੱਢਾ ਹੋ ਗਿਆ ਹਾਂ, ਪਰ ਮੈਂ ਨਾ ਧਰਮੀ ਨੂੰ ਤਿਆਗਿਆ ਹੋਇਆ, ਨਾ ਉਸ ਦੀ ਅੰਸ ਨੂੰ ਟੁਕੜੇ ਮੰਗਦਿਆਂ ਡਿੱਠਾ ਹੈ।
   ਜ਼ਬੂਰ 37:25
  • ਅਤੇ ਉਹ ਦੇ ਅੱਗੇ ਜੋ ਸਾਨੂੰ ਦਿਲੇਰੀ ਹੈ ਸੋ ਇਹ ਹੈ ਭਈ ਜੇ ਅਸੀਂ ਉਹ ਦੀ ਇੱਛਿਆ ਦੇ ਅਨੁਸਾਰ ਕੁਝ ਮੰਗਦੇ ਹਾਂ ਤਾਂ ਉਹ ਸਾਡੀ ਸੁਣਦਾ ਹੈ| ਅਤੇ ਜੇ ਅਸੀਂ ਜਾਣਦੇ ਹਾਂ ਭਈ ਜੋ ਕੁਝ ਮੰਗਦੇ ਹਾਂ ਉਹ ਸਾਡੀ ਸੁਣਦਾ ਹੈ ਤਾਂ ਇਹ ਵੀ ਜਾਣਦੇ ਹਾਂ ਭਈ ਮੰਗੀਆਂ ਹੋਈਆਂ ਵਸਤਾਂ ਜਿਹੜੀਆਂ ਅਸਾਂ ਉਸ ਤੋਂ ਮੰਗੀਆਂ ਹਨ ਉਹ ਸਾਨੂੰ ਪਰਾਪਤ ਹੋ ਜਾਂਦੀਆਂ ਹਨ|
   1 ਯੂਹੰਨਾ 5:14, 15
  • ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ।
   ਜ਼ਬੂਰ 23:1
  • ਸ਼ੇਰ ਬੱਚਿਆਂ ਨੂੰ ਘਾਟਾ ਪੈਂਦਾ ਅਤੇ ਭੁੱਖ ਲੱਗਦੀ ਹੈ, ਪਰ ਯਹੋਵਾਹ ਦੇ ਤਾਲਿਬਾਂ ਨੂੰ ਕਿਸੇ ਚੰਗੀ ਵਸਤ ਦੀ ਥੁੜ ਨਹੀਂ ਹੋਵੇਗੀ।
   ਜ਼ਬੂਰ 34:10
  • ਪ੍ਰਭੁ ਮੁਬਾਰਕ ਹੋਵੇ ਜਿਹੜਾ ਰੋਜ ਦਿਹਾੜੇ ਸਾਡਾ ਭਾਰ ਚੁੱਕ ਲੈਂਦਾ ਹੈ, ਉਹੋ ਸਾਡਾ ਮੁਕਤੀ ਦਾਤਾ ਪਰਮੇਸ਼ੁਰ ਹੈ!
   ਜ਼ਬੂਰ 68:19
  • ਯਹੋਵਾਹ ਤੇਰਾ ਪਰਮੇਸ਼ੁਰ ਮੈਂ ਹੀ ਹਾਂ, ਜੋ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਇਆ, ਆਪਣਾ ਮੂੰਹ ਟੱਡ ਤਾਂ ਮੈਂ ਉਹ ਨੂੰ ਭਰ ਦਿਆਂਗਾ।
   ਜ਼ਬੂਰ 81:10
  • ਯਹੋਵਾਹ ਪਰਮੇਸ਼ੁਰ ਇੱਕ ਸੂਰਜ ਤੇ ਇੱਕ ਢਾਲ ਹੈ, ਯਹੋਵਾਹ ਦਯਾ ਅਤੇ ਤੇਜ ਦੇਵੇਗਾ, ਉਹ ਸਿਧਿਆਈ ਵਿੱਚ ਚੱਲਣ ਵਾਲਿਆਂ ਤੋਂ ਕੋਈ ਚੰਗੀ ਚੀਜ਼ ਨਾ ਰੋਕੇਗਾ।
   ਜ਼ਬੂਰ 84:11
  • ਸਾਰਿਆਂ ਦੀਆਂ ਅੱਖਾਂ ਤੇਰੀ ਵੱਲ ਲੱਗੀਆਂ ਹੋਈਆਂ ਹਨ, ਅਤੇ ਤੂੰ ਵੇਲੇ ਸਿਰ ਉਨ੍ਹਾਂ ਨੂੰ ਉਨ੍ਹਾਂ ਦਾ ਅਹਾਰ ਦਿੰਦਾ ਹੈਂ। ਤੂੰ ਆਪਣਾ ਹੱਥ ਖੋਲ੍ਹਦਾ ਹੈਂ, ਅਤੇ ਸਾਰੇ ਜੀਆਂ ਦੀ ਇੱਛਿਆ ਪੂਰੀ ਕਰਦਾ ਹੈਂ।
   ਜ਼ਬੂਰ 145:15, 16
  • ਧਰਮੀ ਤਾਂ ਰੱਜ ਕੇ ਖਾਂਦਾ ਹੈ, ਪਰ ਦੁਸ਼ਟਾਂ ਦਾ ਢਿੱਡ ਨਹੀਂ ਭਰਦਾ।
   ਕਹਾਉਤਾਂ 13:25
  • ਜੇ ਤੁਸੀਂ ਖੁਸ਼ੀ ਨਾਲ ਮੰਨੋ, ਤੁਸੀਂ ਧਰਤੀ ਦੇ ਪਦਾਰਥ ਖਾਓਗੇ। ਪਰ ਜੇ ਤੁਸੀਂ ਮੁੱਕਰ ਜਾਓ, ਤੇ ਆਕੀ ਹੋ ਜਾਓ, ਤੁਸੀਂ ਤਲਵਾਰ ਨਾਲ ਵੱਢੇ ਜਾਓਗੇ। ਇਹ ਤਾਂ ਯਹੋਵਾਹ ਦਾ ਮੁਖ ਵਾਕ ਹੈ।
   ਯਸਾਯਾਹ 1:19, 20
  • ਅਤੇ ਮੈਂ ਉਨ੍ਹਾਂ ਨੂੰ ਅਤੇ ਉਨ੍ਹਾਂ ਅਸਥਾਨਾਂ ਨੂੰ ਜੋ ਮੇਰੇ ਪਰਬਤ ਦੇ ਆਲੇ ਦੁਆਲੇ ਹਨ ਬਰਕਤ ਦਾ ਕਾਰਨ ਬਣਾਵਾਂਗਾ ਅਤੇ ਸਮੇਂ ਸਿਰ ਮੀਂਹ ਵਰ੍ਹਾਵਾਂਗਾ। ਬਰਕਤ ਦੀ ਵਰਖਾ ਵਰ੍ਹੇਗੀ।
   ਹਿਜ਼ਕੀਏਲ 34:26
  • ਸੋ ਤੁਸੀਂ ਉਨ੍ਹਾਂ ਵਰਗੇ ਨਾ ਹੋਵੋ ਕਿਉਂ ਜੋ ਤੁਹਾਡਾ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਜਾਣਦਾ ਹੈ ਭਈ ਤੁਹਾਨੂੰ ਕਿਨ੍ਹਾਂ ਕਿਨ੍ਹਾਂ ਵਸਤਾਂ ਦੀ ਲੋੜ ਹੈ।
   ਮੱਤੀ 6:8
  • ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਢੂੰਢੋ ਤਾਂ ਤੁਹਾਨੂੰ ਲੱਭੇਗਾ। ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ। 8 ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ ਅਤੇ ਢੂੰਢਣ ਵਾਲੇ ਨੂੰ ਲੱਭਦਾ ਹੈ ਅਤੇ ਖੜਕਾਉਣ ਵਾਲੇ ਲਈ ਖੋਲ੍ਹਿਆ ਜਾਵੇਗਾ।
   ਮੱਤੀ 7:7, 8
  • ਸੋ ਜੇ ਤੁਸੀਂ ਬੁਰੇ ਹੋ ਕੇ ਆਪਣਿਆਂ ਬਾਲਕਾਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਕਿੰਨਾ ਵਧੀਕ ਤੁਹਾਡਾ ਸੁਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਚੰਗੀਆਂ ਵਸਤਾਂ ਦੇਵੇਗਾ !
   ਮੱਤੀ 7:11
  • ਅਤੇ ਸਭ ਕੁਝ ਜੋ ਤੁਸੀਂ ਨਿਹਚਾ ਨਾਲ ਪ੍ਰਾਰਥਨਾ ਕਰ ਕੇ ਮੰਗੋ ਸੋ ਪਾਓਗੇ।
   ਮੱਤੀ 21:22
  • "ਉਸ ਨੇ ਉਨ੍ਹਾਂ ਨੂੰ ਆਖਿਆ, ਜਦ ਮੈਂ ਤੁਹਾਨੂੰ ਬਟੂਏ ਅਤੇ ਝੋਲੇ ਅਤੇ ਜੁੱਤੀ ਬਿਨਾ ਘੱਲਿਆ ਤਦ ਤੁਹਾਨੂੰ ਕਾਸੇ ਦੀ ਥੁੜ ਤਾਂ ਨਹੀਂ ਸੀ ? ਓਹ ਬੋਲੇ, ਕਾਸੇ ਦੀ ਨਹੀਂ।
   ਲੂਕਾ 22:35
  • ਇਸੇ ਪਰਕਾਰ ਪ੍ਰਭੁ ਨੇ ਖੁਸ਼ ਖਬਰੀ ਦੇ ਪਰਚਾਰਕਾਂ ਲਈ ਭੀ ਇਹ ਥਾਪਿਆ ਹੈ ਭਈ ਓਹ ਖੁਸ਼ ਖਬਰੀ ਤੋਂ ਹੀ ਗੁਜ਼ਾਰਾ ਕਰਨ।
   1 ਕੁਰਿੰਥੀਆਂ 9:14
  • ਅਤੇ ਜੋ ਕੁਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਹਾਂ ਅਤੇ ਉਹ ਕੰਮ ਕਰਦੇ ਹਾਂ ਜਿਹੜੇ ਉਹ ਨੂੰ ਭਾਉਂਦੇ ਹਨ|
   1 ਯੂਹੰਨਾ 3:22