ਮੁਆਫੀ

+
  • markup will be injected here -->
  • 0:00
    0:00

    • ਕਿਉਂਕਿ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦਿਓ ਤਾਂ ਤੁਹਾਡਾ ਸੁਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ।15 ਪਰ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਨਾ ਕਰੋ ਤਾਂ ਤੁਹਾਡਾ ਪਿਤਾ ਵੀ ਤੁਹਾਡੇ ਅਪਰਾਧ ਮਾਫ਼ ਨਾ ਕਰੇਗਾ।
      ਮੱਤੀ 6:14, 15
    • "ਤਦ ਯਿਸੂ ਨੇ ਆਖਿਆ, ਹੇ ਪਿਤਾ, ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਓਹ ਨਹੀਂ ਜਾਣਦੇ ਭਈ ਕੀ ਕਰਦੇ ਹਨ, ਅਤੇ ਉਨ੍ਹਾਂ ਉਸ ਦੇ ਕੱਪੜੇ ਵੰਡ ਕੇ ਗੁਣੇ ਪਾਏ।
      ਲੂਕਾ 23:34
    • "ਉਹ ਬੋਲੀ, ਪ੍ਰਭੁ ਜੀ, ਕਿਸੇ ਨੇ ਵੀ ਨਹੀਂ। ਤਾਂ ਯਿਸੂ ਨੇ ਕਿਹਾ, ਮੈਂ ਵੀ ਨਹੀਂ ਦਿੰਦਾ। ਜਾਹ, ਏਦੋਂ ਅੱਗੇ ਫੇਰ ਪਾਪ ਨਾ ਕਰੀਂ।]
    • "
      ਯੂਹੰਨਾ 8:11
    • "ਮੈਂ, ਮੈਂ ਹੀ ਹਾਂ ਉਹ ਜਿਹੜਾ ਤੇਰੇ ਸਾਰੇ ਪਾਪਾਂ ਨੂੰ ਸਾਫ਼ ਕਰਦਾ ਹੈ। ਇਹ ਗੱਲ ਮੈਂ ਆਪਣੇ-ਆਪ ਨੂੰ ਪ੍ਰਸੰਨ ਕਰਨ ਲਈ ਕਰਦਾ ਹਾਂ। ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਕਰਾਂਗਾ।
      ਯਸਾਯਾਹ 43:25
    • ਧੰਨ ਓਹ ਜਿਹੜੇ ਦਯਾਵਾਨ ਹਨ ਕਿਉਂ ਜੋ ਉਨ੍ਹਾਂ ਉੱਤੇ ਦਯਾ ਕੀਤੀ ਜਾਵੇਗੀ।
      ਮੱਤੀ 5:7
    • "ਮੈਂ ਤਾਂ ਓਹਨਾਂ ਦੇ ਕੁਧਰਮਾਂ ਉੱਤੇ ਤਰਸਵਾਨ ਹੋਵਾਂਗਾ, ਅਤੇ ਓਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ। "
      ਇਬਰਾਨੀਆਂ 8:12
    • "ਤਦ ਪਤਰਸ ਨੇ ਕੋਲ ਆਣ ਕੇ ਉਹ ਨੂੰ ਆਖਿਆ, ਪ੍ਰਭੁ ਜੀ, ਮੇਰਾ ਭਾਈ ਕਿੰਨੀ ਵਾਰੀ ਮੇਰਾ ਪਾਪ ਕਰੇ ਅਤੇ ਮੈਂ ਉਹ ਨੂੰ ਮਾਫ਼ ਕਰਾਂ ? ਕੀ ਸੱਤ ਵਾਰ ਤੀਕਰ ?" "ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਸੱਤ ਵਾਰ ਤੀਕਰ ਨਹੀਂ ਆਖਦਾ ਪਰ ਸੱਤਰ ਦੇ ਸੱਤ ਗੁਣਾ ਤੀਕਰ।"
      ਮੱਤੀ 18:21, 22
    • ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਭਈ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ।
      1 ਯੂਹੰਨਾ 1:9
    • ਜਿੰਨਾ ਚੜ੍ਹਦਾ ਲਹਿੰਦੇ ਤੋਂ ਦੂਰ ਹੈ, ਉੱਨੇ ਹੀ ਉਹ ਨੇ ਸਾਡੇ ਅਪਰਾਧ ਸਾਥੋਂ ਦੂਰ ਕੀਤੇ ਹਨ!
      ਜ਼ਬੂਰ 103:12
    • ਤੂੰ ਬਦਲਾ ਨਾ ਲਵੀਂ, ਨਾ ਆਪਣੇ ਲੋਕਾਂ ਦੇ ਪਰਵਾਰ ਨਾਲ ਵੈਰ ਰੱਖੀਂ, ਪਰ ਤੂੰ ਆਪਣੇ ਗੁਵਾਂਢੀ ਨਾਲ ਆਪਣੇ ਜੇਹਾ ਪਿਆਰ ਕਰੀਂ। ਮੈਂ ਯਹੋਵਾਹ ਹਾਂ।
      ਲੇਵੀਆਂ 19:18
    • ਦਯਾਵਾਨ ਲਈ ਤੂੰ ਆਪਣੇ ਆਪ ਨੂੰ ਦਯਾਵਾਨ ਵਿਖਾਏਂਗਾ, ਪੂਰੇ ਮਨੁੱਖ ਲਈ ਤੂੰ ਆਪਣੇ ਆਪ ਨੂੰ ਪੂਰਾ ਵਿਖਾਏਂਗਾ।
      ਜ਼ਬੂਰ 18:25
    • ਹੇ ਪ੍ਰਭੁ, ਤੂੰ ਭਲਾ ਤੇ ਦਯਾਲੂ ਹੈਂ, ਅਤੇ ਆਪਣੇ ਸਾਰੇ ਪੁਕਾਰਨ ਵਾਲਿਆਂ ਲਈ ਅੱਤ ਕਿਰਪਾਲੂ ਹੈਂ।
      ਜ਼ਬੂਰ 86:5
    • ਦਯਾ ਅਤੇ ਸਚਿਆਈ ਤੈਨੂੰ ਨਾ ਛੱਡਣ, ਓਹਨਾਂ ਨੂੰ ਆਪਣੇ ਗਲ ਦੇ ਦੁਆਲੇ ਬੰਨ੍ਹ ਲੈ, ਓਹਨਾਂ ਨੂੰ ਆਪਣੇ ਮਨ ਦੀ ਤਖ਼ਤੀ ਉੱਤੇ ਲਿਖ ਲੈ, ਤਾਂ ਤੂੰ ਪਰਮੇਸ਼ੁਰ ਅਤੇ ਆਦਮੀ ਦੀਆਂ ਨਜ਼ਰਾਂ ਵਿੱਚ ਕਿਰਪਾ ਅਤੇ ਨੇਕ ਨਾਮੀ ਪਾਏਂਗਾ।
      ਕਹਾਉਤਾਂ 3:3, 4
    • ਇਸੇ ਤਰਾਂ ਮੇਰਾ ਸੁਰਗੀ ਪਿਤਾ ਵੀ ਤੁਹਾਡੇ ਨਾਲ ਕਰੇਗਾ ਜੇ ਤੁਸੀਂ ਆਪਣੇ ਭਾਈਆਂ ਨੂੰ ਆਪਣੇ ਦਿਲਾਂ ਤੋਂ ਮਾਫ਼ ਨਾ ਕਰੋ।
      ਮੱਤੀ 18:35
    • ਜਦ ਕਦੇ ਤੁਸੀਂ ਖਲੋ ਕੇ ਪ੍ਰਾਰਥਨਾ ਕਰਦੇ ਹੋ, ਜੇ ਤੁਹਾਡਾ ਕਿਸੇ ਨਾਲ ਵਿਰੋਧ ਹੋਵੇ ਤਾਂ ਉਹ ਨੂੰ ਮਾਫ਼ ਕਰੋ ਤਾਂ ਜੋ ਤੁਹਾਡਾ ਪਿਤਾ ਵੀ ਜਿਹੜਾ ਸੁਰਗ ਵਿੱਚ ਹੈ ਤੁਹਾਡਿਆਂ ਅਪਰਾਧਾਂ ਨੂੰ ਮਾਫ਼ ਕਰੇ।
      ਮਰਕੁਸ 11:25
    • "ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇਗਾ, ਅਤੇ ਅਪਰਾਧੀ ਨਾ ਠਹਿਰਾਓ ਤਾਂ ਤੁਸੀਂ ਅਪਰਾਧੀ ਨਾ ਠਹਿਰਾਏ ਜਾਓਗੇ। ਛੱਡ ਦਿਓ ਤਾਂ ਤੁਸੀਂ ਛੱਡੇ ਜਾਓਗੇ। "
      ਲੂਕਾ 6:37
    • ਅਤੇ ਤੁਸੀਂ ਇੱਕ ਦੂਏ ਉੱਤੇ ਕਿਰਪਾਵਾਨ ਅਤੇ ਤਰਸਵਾਨ ਹੋਵੇ ਅਤੇ ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ|
      ਅਫ਼ਸੀਆਂ 4:32
    • ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਏ ਦੀ ਸਹਿ ਲਵੇ ਅਤੇ ਇੱਕ ਦੂਏ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੁ ਨੇ ਤੁਹਾਨੂੰ ਮਾਫ਼ ਕੀਤਾ ਤਿਵੇਂ ਤੁਸੀਂ ਵੀ ਕਰੋ।
      ਕੁਲੁੱਸੀਆਂ 3:13
    • ਵੇਖਣਾ ਭਈ ਕੋਈ ਪਰਮੇਸ਼ੁਰ ਦੀ ਕਿਰਪਾ ਤੋਂ ਵੰਜਿਆ ਨਾ ਰਹੇ ਅਤੇ ਨਾ ਹੋਵੇ ਭਈ ਕੋਈ ਕੁੜੱਤਣ ਦੀ ਜੜ੍ਹ ਫੁੱਟ ਕੇ ਦੁਖ ਦੇਵੇ ਅਤੇ ਬਾਹਲੇ ਉਹ ਦੇ ਕਾਰਨ ਭ੍ਰਿਸ਼ਟ ਹੋ ਜਾਣ।
      ਇਬਰਾਨੀਆਂ 12:15