ਪ੍ਰਗਤੀ
- ਉਹ ਤਾਂ ਮੇਰੇ ਰਾਹ ਨੂੰ ਜਾਣਦਾ ਹੈ, ਜਦ ਕਦੀ ਉਸ ਮੈਨੂੰ ਤਾਇਆ ਤਾਂ ਮੈਂ ਸੋਨੇ ਵਾਂਙੁ ਨਿੱਕਲਾਂਗਾ।
ਅੱਯੂਬ 23:10 -
ਕਿਉਂ ਜੋ ਯਹੋਵਾਹ ਓਸੇ ਨੂੰ ਤਾੜਦਾ ਹੈ ਜਿਹ ਦੇ ਨਾਲ ਪਿਆਰ ਕਰਦਾ ਹੈ, ਜਿਵੇਂ ਪਿਉ ਉਸ ਪੁੱਤ੍ਰ ਨੂੰ ਜਿਸ ਤੋਂ ਉਹ ਪਰਸੰਨ ਹੈ।
ਕਹਾਉਤਾਂ 3:12 -
ਉਹ ਭਾਂਡਾ ਜਿਹੜਾ ਉਹ ਮਿੱਟੀ ਦਾ ਬਣਾਉਂਦਾ ਸੀ ਘੁਮਿਆਰ ਦੇ ਹੱਥ ਵਿੱਚ ਵਿਗੜ ਗਿਆ। ਤਦ ਉਹ ਨੇ ਮੁੜ ਉਸ ਤੋਂ ਇੱਕ ਦੂਜਾ ਭਾਂਡਾ ਬਣਾਇਆ ਜਿਵੇਂ ਉਹ ਦੀ ਨਿਗਾਹ ਵਿੱਚ ਚੰਗਾ ਲੱਗਾ।
ਯਿਰਮਿਯਾਹ 18:4 -
ਕੀ ਤੁਹਾਡਾ ਦਿਲ ਕਾਇਮ ਰਹੇਗਾ ਅਤੇ ਤੁਹਾਡੇ ਹੱਥਾਂ ਵਿੱਚ ਬਲ ਹੋਵੇਗਾ ਜਿਨ੍ਹੀਂ ਦਿਨੀਂ ਮੈਂ ਤੁਹਾਡੇ ਨਾਲ ਸਲੂਕ ਕਰਾਂਗਾ? ਮੈਂ ਯਹੋਵਾਹ ਨੇ ਫ਼ਰਮਾਇਆ ਅਤੇ ਮੈਂ ਹੀ ਕਰਾਂਗਾ।
ਹਿਜਕੀਏਲ 22:14 -
ਸੋ ਹਰੇਕ ਜੋ ਮੇਰੇ ਏਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਚੱਲਦਾ ਹੈ ਉਹ ਉਸ ਬੁੱਧਵਾਨ ਵਰਗਾ ਜਾਣਿਆ ਜਾਵੇਗਾ ਜਿਹ ਨੇ ਪੱਥਰ ਉੱਤੇ ਆਪਣਾ ਘਰ ਬਣਾਇਆ।
ਮੱਤੀ 7:24 -
ਅਤੇ ਨਾ ਨਵੀਂ ਮੈ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਭਰਦੇ ਹਨ ਨਹੀਂ ਤਾਂ ਮਸ਼ਕਾਂ ਪਾਟ ਜਾਂਦੀਆਂ ਅਤੇ ਮੈ ਵਗ ਜਾਂਦੀ ਅਤੇ ਮਸ਼ਕਾਂ ਦਾ ਨਾਸ ਹੋ ਜਾਂਦਾ ਹੈ। ਪਰ ਨਵੀਂ ਮੈ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ ਸੋ ਓਹ ਦੋਵੇਂ ਬਚ ਰਹਿੰਦੀਆਂ ਹਨ।
ਮੱਤੀ 9:17 -
ਪਰ ਜਿਹੜਾ ਨਹੀਂ ਜਾਣਦਾ ਸੀ ਅਤੇ ਮਾਰ ਖਾਣ ਦੇ ਜੋਗ ਕੰਮ ਕੀਤਾ ਉਹ ਥੋੜੀ ਮਾਰ ਖਾਵੇਗਾ ਅਤੇ ਜਿਸ ਕਿਸੇ ਨੂੰ ਬਹੁਤ ਦਿੱਤਾ ਗਿਆ ਹੈ ਉਸ ਤੋਂ ਬਹੁਤੇ ਦਾ ਲੇਖਾ ਲਿਆ ਜਾਵੇਗਾ ਅਤੇ ਜਿਹ ਨੂੰ ਲੋਕਾਂ ਨੇ ਬਹੁਤ ਸੌਂਪਿਆ ਹੈ ਉਸ ਤੋਂ ਵਧੀਕ ਮੰਗਣਗੇ।
ਲੂਕਾ 12:48 -
ਹੇ ਸ਼ਮਊਨ, ਸ਼ਮਊਨ ! ਵੇਖ, ਸ਼ਤਾਨ ਨੇ ਤੁਹਾਨੂੰ ਮੰਗਿਆ ਹੈ ਭਈ ਕਣਕ ਦੀ ਤਰਾਂ ਤੁਹਾਨੂੰ ਫਟਕੇ। 32 ਪਰ ਮੈਂ ਤੇਰੇ ਲਈ ਬੇਨਤੀ ਕੀਤੀ ਹੈ ਜੋ ਤੇਰੀ ਨਿਹਚਾ ਜਾਂਦੀ ਨਾ ਰਹੇ ਅਰ ਜਾਂ ਤੂੰ ਮੁੜੇ ਤਾਂ ਆਪਣਿਆਂ ਭਾਈਆਂ ਨੂੰ ਤਕੜੇ ਕਰੀਂ।
ਲੂਕਾ 22:31, 32 -
ਜਰੂਰ ਹੈ ਜੋ ਉਹ ਵਧੇ ਅਤੇ ਮੈਂ ਘਟਾਂ।
ਯੂਹੰਨਾ 3:30 -
ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਜੋ ਕਣਕ ਦਾ ਦਾਣਾ ਜੇ ਜ਼ਮੀਨ ਵਿੱਚ ਪੈ ਕੇ ਨਾ ਮਰੇ ਤਾਂ ਉਹ ਇਕੱਲਾ ਹੀ ਰਹਿੰਦਾ ਹੈ ਪਰ ਜੇ ਮਰੇ ਤਾਂ ਬਹੁਤ ਸਾਰਾ ਫਲ ਦਿੰਦਾ।
ਯੂਹੰਨਾ 12:24 -
ਹਰੇਕ ਟਹਿਣੀ ਜਿਹੜੀ ਮੇਰੇ ਵਿੱਚ ਹੈ ਅਰ ਫਲ ਨਹੀਂ ਦਿੰਦੀ ਉਹ ਉਸ ਨੂੰ ਲਾਹ ਸੁੱਟਦਾ ਹੈ ਅਤੇ ਹਰੇਕ ਜੋ ਫਲ ਦਿੰਦੀ ਹੈ ਉਹ ਉਸ ਨੂੰ ਛਾਂਗਦਾ ਹੈ ਤਾਂ ਜੋ ਹੋਰ ਵੀ ਫਲ ਦੇਵੇ।
ਯੂਹੰਨਾ 15:2 -
ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ। ਜਿਸ ਪਰਕਾਰ ਟਹਿਣੀ ਜੇ ਉਹ ਅੰਗੂਰ ਦੀ ਬੇਲ ਵਿੱਚ ਨਾ ਰਹੇ ਆਪਣੇ ਆਪ ਫਲ ਨਹੀਂ ਦੇ ਸੱਕਦੀ ਇਸੇ ਪਰਕਾਰ ਤੁਸੀਂ ਵੀ ਜੇ ਮੇਰੇ ਵਿੱਚ ਨਾ ਰਹੋ ਫਲ ਨਹੀਂ ਦੇ ਸੱਕਦੇ।
ਯੂਹੰਨਾ 15:4 -
ਅਤੇ ਆਪਣੇ ਅੰਗ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਨਾ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਜਾਣ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ।
ਰੋਮੀਆਂ 6:13 -
ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀਆਂ ਰਹਮਤਾਂ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਆਪਣੀਆਂ ਦੇਹੀਆਂ ਨੂੰ ਜੀਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ। ਅਤੇ ਇਸ ਜੁੱਗ ਦੇ ਰੂਪ ਜੇਹੇ ਨਾ ਬਣੋ ਸਗੋਂ ਆਪਣੀ ਬੁੱਧ ਦੇ ਨਵੇਂ ਹੋਣ ਕਰਕੇ ਹੋਰ ਸਰੂਪ ਵਿੱਚ ਬਦਲਦੇ ਜਾਓ ਤਾਂ ਜੋ ਤੁਸੀਂ ਸਿਆਣ ਲਵੋ ਭਈ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਿਆ ਕੀ ਹੈ।
ਰੋਮੀਆਂ 12:1, 2 -
ਇਸ ਕਾਰਨ ਅਸੀਂ ਹੌਸਲਾ ਨਹੀਂ ਹਾਰਦੇ ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ। ਕਿਉਂ ਜੋ ਸਾਡਾ ਹੌਲਾ ਜਿਹਾ ਕਸ਼ਟ ਜਿਹੜਾ ਛਿੰਨ ਭਰ ਦਾ ਹੀ ਹੈ ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ।
2 ਕੁਰਿੰਥੀਆਂ 4:16, 17 -
ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਉਪਾਓ ਵੀ ਕੱਢ ਦੇਵੇਗਾ ਭਈ ਤੁਸੀਂ ਝੱਲ ਸੱਕੋ। ।
1 ਕੁਰਿੰਥੀਆਂ 10:13 -
ਅਸੀਂ ਭਾਵੇਂ ਸਰੀਰ ਦੇ ਵਿੱਚ ਚੱਲਦੇ ਹਾਂ ਪਰ ਸਰੀਰ ਦੇ ਅਨੁਸਾਰ ਜੁੱਧ ਨਹੀਂ ਕਰਦੇ। ਇਸ ਲਈ ਜੋ ਸਾਡੇ ਜੁੱਧ ਦੇ ਸ਼ਸਤ੍ਰ ਸਰੀਰਕ ਨਹੀਂ ਸਗੋਂ ਪਰਮੇਸ਼ੁਰ ਦੇ ਭਾਣੇ ਕਿਲ੍ਹਿਆਂ ਦੇ ਢਾਹ ਦੇਣ ਲਈ ਡਾਢੇ ਤਕੜੇ ਹਨ।
2 ਕੁਰਿੰਥੀਆਂ 10:3, 4 -
ਅਤੇ ਉਸ ਨੇ ਮੈਨੂੰ ਆਖਿਆ ਭਈ ਮੇਰੀ ਕਿਰਪਾ ਹੀ ਤੇਰੇ ਲਈ ਬਥੇਰੀ ਹੈ ਕਿਉਂ ਜੋ ਮੇਰੀ ਸਮਰੱਥਾ ਨਿਰਬਲਤਾਈ ਵਿੱਚ ਪੂਰੀ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਨਿਰਬਲਤਾਈਆਂ ਉੱਤੇ ਅੱਤ ਅਨੰਦ ਨਾਲ ਅਭਮਾਨ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਸਾਯਾ ਕਰੇ। ਇਸ ਕਾਰਨ ਮੈਂ ਮਸੀਹ ਦੇ ਲਈ ਨਿਰਬਲਤਾਈਆਂ ਉੱਤੇ, ਮਿਹਣਿਆਂ ਉੱਤੇ, ਤੰਗੀਆਂ ਉੱਤੇ, ਸਤਾਏ ਜਾਣ ਉੱਤੇ, ਸੰਕਟਾਂ ਉੱਤੇ, ਪਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦੋਂ ਹੀ ਸਮਰਥੀ ਹੁੰਦਾ ਹਾਂ।
2ਕੁਰਿੰਥੀਆਂ 12:9, 10 -
ਕਿਉਂਕਿ ਮੈਂ ਇਸ ਗਲ ਦਾ ਯਕੀਨ ਰਖਦਾ ਹਾਂ ਕਿ ਜਿਸ ਨੇ ਤੁਹਾਡੇ ਅੰਦਰ ਭਲਾ ਕੰਮ ਸ਼ੁਰੂ ਕੀਤਾ ਹੈ ਉਹ ਇਸ ਨੂੰ ਮਸੀਹ ਦੇ ਦਿਨ ਵਿਚ ਪੂਰਾ ਵੀ ਕਰੇਗਾ|
ਫ਼ਿਲਿੱਪੀਆਂ 1:6 -
ਨਿਹਚਾ ਦੀ ਚੰਗੀ ਲੜਾਈ ਲੜ, ਸਦੀਪਕ ਜੀਵਨ ਨੂੰ ਫੜ ਜਿਹ ਦੇ ਲਈ ਤੂੰ ਸੱਦਿਆ ਗਿਆ ਅਤੇ ਤੈਂ ਬਹੁਤਿਆਂ ਗਵਾਹਾਂ ਦੇ ਅੱਗੇ ਪੱਕਾ ਕਰਾਰ ਕੀਤਾ ਸੀ।
1 ਤਿਮੋਥਿਉਸ 6:12 -
ਮਸੀਹ ਯਿਸੂ ਦੇ ਚੰਗੇ ਸਿਪਾਹੀ ਵਾਂਙੁ ਮੇਰੇ ਨਾਲ ਦੁਖ ਝੱਲ।
2 ਤਿਮੋਥਿਉਸ 2:3 -
ਹੇ ਮੇਰੇ ਭਰਾਵੋ, ਜਾਂ ਤੁਸੀਂ ਭਾਂਤ ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰਨ ਅਨੰਦ ਦੀ ਗੱਲ ਜਾਣੋ। ਕਿਉਂ ਜੋ ਤੁਸੀਂ ਜਾਣਦੋ ਹੋ ਭਈ ਤੁਹਾਡੀ ਨਿਹਚਾ ਦੀ ਪਰੀਖਿਆ ਧੀਰਜ ਬਣਾਉਂਦੀ ਹੈ।
ਯਾਕੂਬ 1:2, 3 -
ਇਹ ਦੇ ਵਿੱਚ ਤੁਸੀਂ ਵੱਡਾ ਅਨੰਦ ਕਰਦੇ ਹੋ ਭਾਵੇਂ ਹੁਣ ਥੋੜਾਕੁ ਚਿਰ ਜੇਕਰ ਲੋੜੀਦਾ ਹੋਵੇ ਤਾਂ ਭਾਂਤ ਭਾਂਤ ਦੇ ਪਰਤਾਵਿਆਂ ਨਾਲ ਦੁਖੀ ਹੋਏ ਹੋ। ਤਾਂ ਜੋ ਤੁਹਾਡੀ ਪਰਖੀ ਹੋਈ ਨਿਹਚਾ ਜਿਹੜੀ ਨਾਸ ਹੋਣ ਵਾਲੇ ਸੋਨੇ ਨਾਲੋਂ ਭਾਵੇਂ ਉਹ ਅੱਗ ਵਿੱਚ ਤਾਇਆ ਵੀ ਜਾਵੇ ਅੱਤ ਭਾਰੇ ਮੁੱਲ ਦੀ ਹੈ ਯਿਸੂ ਮਸੀਹ ਦੇ ਪਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਜੋਗ ਨਿੱਕਲੇ।
1 ਪਤਰਸ 1:6, 7 -
ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ ਉਹ ਨੂੰ ਅਚਰਜ ਨਾ ਮੰਨੋ ਭਈ ਜਿੱਕੁਰ ਤੁਹਾਡੇ ਨਾਲ ਕੋਈ ਅਣੋਖੀ ਗੱਲ ਪਈ ਬੀਤਦੀ ਹੈ। ਸਗੋਂ ਜਿੰਨੇਕੁ ਤੁਸੀਂ ਮਸੀਹ ਦੇ ਦੁਖਾਂ ਵਿੱਚ ਸਾਂਝੀ ਹੋ ਉੱਨਾਕੁ ਅਨੰਦ ਕਰੋ ਭਈ ਉਹ ਦੇ ਤੇਜ ਦੇ ਪਰਕਾਸ਼ ਹੋਣ ਦੇ ਵੇਲੇ ਭੀ ਤੁਸੀਂ ਡਾਢੇ ਅਨੰਦ ਨਾਲ ਨਿਹਾਲ ਹੋਵੋ।
1 ਪਤਰਸ 4:12, 13 -
ਉਸ ਨੇ ਇੱਕ ਨਵਾਂ ਗੀਤ ਮੇਰੇ ਮੂੰਹ ਵਿੱਚ ਪਾਇਆ, ਅਰਥਾਤ ਸਾਡੇ ਪਰਮੇਸ਼ੁਰ ਦੀ ਉਸਤਤ ਦਾ। ਬਹੁਤੇ ਵੇਖਣਗੇ ਅਤੇ ਡਰ ਜਾਣਗੇ, ਅਤੇ ਯਹੋਵਾਹ ਉੱਤੇ ਭਰੋਸਾ ਰੱਖਣਗੇ।
ਜ਼ਬੂਰ 40:3 -
ਅਤੇ ਮੈਂ ਤੁਹਾਨੂੰ ਨਵਾਂ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਵਿੱਚ ਪਾਵਾਂਗਾ ਅਤੇ ਤੁਹਾਡੇ ਮਾਸ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਮਾਸ ਦਾ ਦਿਲ ਤੁਹਾਨੂੰ ਬਖ਼ਸ਼ਾਂਗਾ।
ਹਿਜਕੀਏਲ 36:26 -
ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਕਰਕੇ ਉਹ ਦੇ ਨਾਲ ਦੱਬੇ ਗਏ ਤਾਂ ਜੋ ਜਿਵੇਂ ਪਿਤਾ ਦੀ ਵਡਿਆਈ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ।
ਰੋਮੀਆਂ 6:4 -
ਸੋ ਜੇ ਕੋਈ ਮਸੀਹ ਵਿਚ ਹੈ ਉਹ ਨਵੀਂ ਸਰਿਸ਼ਟ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ ਉਹ ਨਵੀਆਂ ਹੋ ਗਈਆਂ ਹਨ।
2 ਕੁਰਿੰਥੀਆਂ 5:17 -
ਅਤੇ ਆਪਣੇ ਮਨ ਦੇ ਸੁਭਾਉ ਵਿੱਚ ਨਵੇਂ ਬਣੋ| ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਉਤਪਤ ਹੋਈ ਹੈ|
ਅਫ਼ਸੀਆਂ 4:23, 24 -
ਹੇ ਭਰਾਵੇ, ਮੈਂ ਆਪਣੇ ਲਈ ਇਹ ਨਹੀਂ ਸਮਝਦਾ ਜੋ ਮੈਂ ਅਜੇ ਹੱਥ ਪਾ ਲਿਆ ਹੈ ਪਰ ਐਨਾ ਹੈ ਜੋ ਮੈਂ ਪਿਛਲੀਆਂ ਗੱਲਾਂ ਨੂੰ ਭੁਲਾ ਕੇ ਅਤੇ ਉਨ੍ਹਾਂ ਗੱਲਾਂ ਲਈ ਜਿਹੜੀਆਂ ਅੱਗੇ ਹਨ ਅਗਾਹਾਂ ਵਧ ਕੇ ਨਿਸ਼ਾਨੇ ਵੱਲ ਦੱਬੀ ਜਾਂਦਾ ਹਾਂ ਭਈ ਉਸ ਉੱਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ|
ਫ਼ਿਲਿੱਪੀਆਂ 3:13, 14