ਦੇਣ

+
  • markup will be injected here -->
  • 0:00
    0:00

    • ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਵਾਲੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਸਾਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ।
      ਮੱਤੀ 10:8
    • ਜੇ ਤੇਰੇ ਹੱਥ ਵੱਸ ਹੋਵੇ, ਤਾਂ ਜਿਨ੍ਹਾਂ ਦਾ ਹੱਕ ਹੈ ਉਨ੍ਹਾਂ ਦਾ ਭਲਾ ਕਰਨੋਂ ਨਾ ਰੁਕੀਂ।
      ਕਹਾਉਤਾਂ 3:27
    • ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮੇਪ ਦੱਬ ਦੱਬ ਕੇ ਹਿਲਾ ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ ਪੱਲੇ ਪਾਉਣਗੇ ਕਿਉਂਕਿ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮੁੜ ਮਿਣਿਆ ਜਾਵੇਗਾ।
      ਲੂਕਾ 6:38
    • ਜੇ ਕੋਈ ਭਾਈ ਯਾ ਭੈਣ ਨੰਗਾ ਅਤੇ ਰੱਜਵੀ ਰੋਟੀ ਤੋਂ ਥੁੜਿਆ ਹੋਵੇ। 16 ਅਤੇ ਤੁਸਾਂ ਵਿੱਚੋਂ ਕੋਈ ਉਨ੍ਹਾਂ ਨੂੰ ਆਖੇ ਭਈ ਸੁਖ ਸਾਂਦ ਨਾਲ ਜਾਓ। ਨਿੱਘੇ ਅਤੇ ਰੱਜੇ ਪੁੱਜੇ ਰਹੋ ਪਰ ਜਿਹੜੀਆਂ ਵਸਤਾਂ ਸਰੀਰ ਲਈ ਲੋੜੀਦੀਆਂ ਹਨ ਓਹ ਤੁਸਾਂ ਉਨ੍ਹਾਂ ਨੂੰ ਨਾ ਦਿੱਤੀਆਂ ਤਾਂ ਕੀ ਲਾਭ ਹੋਇਆ ?17 ਇਸੇ ਪਰਕਾਰ ਨਿਹਚਾ ਜੋ ਅਮਲ ਸਹਿਤ ਨਾ ਹੋਵੇ ਤਾਂ ਆਪਣੇ ਆਪ ਤੋਂ ਮੋਈ ਹੋਈ ਹੈ।
      ਯਾਕੂਬ 2:15-17
    • ਕੋਈ ਤਾਂ ਵੰਡਦਾ ਹੈ ਫੇਰ ਵੀ ਉਹ ਦਾ ਮਾਲ ਵਧਦਾ ਹੈ, ਅਤੇ ਕੋਈ ਜੋਗ ਖਰਚ ਤੋਂ ਸਰਫਾ ਕਰਦਾ ਹੈ ਤੇ ਕੰਗਾਲ ਹੀ ਰਹਿੰਦਾ ਹੈ। 25 ਸਖੀ ਜਨ ਮੋਟਾ ਹੋ ਜਾਵੇਗਾ, ਤੇ ਜੋ ਸਿੰਜਦਾ ਹੈ ਉਹ ਆਪ ਵੀ ਸਿੰਜਿਆ ਜਾਵੇਗਾ।
      ਕਹਾਉਤਾਂ11:24, 25
    • ਜਿਹੜਾ ਤੈਥੋਂ ਮੰਗੇ ਉਹ ਨੂੰ ਦਿਹ ਅਤੇ ਜੋ ਤੇਰੇ ਕੋਲੋਂ ਉਧਾਰ ਮੰਗੇ ਉਸ ਤੋਂ ਮੂੰਹ ਨਾ ਮੋੜ।
      ਮੱਤੀ 5:42
    • ਕੰਗਾਲ ਤਾਂ ਦੇਸ ਵਿੱਚੋਂ ਬੰਦ ਨਾ ਹੋਣਗੇ ਏਸ ਕਾਰਨ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਤੁਸੀਂ ਆਪਣੀ ਮੁੱਠ ਆਪਣੇ ਭਰਾ ਵੱਲ ਜਿਹੜਾ ਤੁਹਾਡੇ ਦੇਸ ਵਿੱਚ ਲੋੜਵੰਦ ਅਤੇ ਕੰਗਾਲ ਹੋਵੇ ਜ਼ਰੂਰ ਖੁਲ੍ਹੀ ਰੱਖੋ।
      ਬਿਵਸਥਾਸਾਰ 15:11
    • ਆਪਣਾ ਮਾਲ ਅਤੇ ਆਪਣੀ ਸਾਰੀ ਪੈਦਾਵਾਰ ਦੇ ਪਹਿਲੇ ਫਲ ਨਾਲ ਯਹੋਵਾਹ ਦੀ ਮਹਿਮਾ ਕਰ, ਤਾਂ ਤੇਰੇ ਖਾਤੇ ਪੈਦਾਵਾਰ ਨਾਲ ਭਰੇ ਪੂਰੇ ਰਹਿਣਗੇ, ਅਤੇ ਤੇਰੇ ਦਾਖਾਂ ਦੇ ਵੇਲਣੇ ਨਵੇਂ ਰਸ ਨਾਲ ਛਲਕਣਗੇ।
      ਕਹਾਉਤਾਂ 3:9, 10
    • ਜਿਹੜਾ ਗਰੀਬ ਦੀ ਦੁਹਾਈ ਉੱਤੇ ਕੰਨ ਬੰਦ ਕਰ ਲਵੇ, ਉਹ ਆਪ ਵੀ ਪੁਕਾਰੇਗਾ ਪਰ ਉਹ ਨੂੰ ਉੱਤਰ ਨਾ ਮਿਲੇਗਾ।
      ਕਹਾਉਤਾਂ 21:13
    • ਸਾਰੇ ਦਸਵੰਧ ਮੇਰੇ ਮੋਦੀ ਖ਼ਾਨੇ ਵਿੱਚ ਲਿਆਓ ਤਾਂ ਜੋ ਮੇਰੇ ਭਵਨ ਵਿੱਚ ਭੋਜਨ ਹੋਵੇ ਅਤੇ ਉਸ ਦੇ ਨਾਲ ਮੈਨੂੰ ਜ਼ਰਾ ਪਰਤਾਓ, ਸੈਨਾਂ ਦਾ ਯਹੋਵਾਹ ਆਖਦਾ ਹੈ, ਕੀ ਮੈਂ ਤੁਹਾਡੇ ਲਈ ਅਕਾਸ਼ ਦੀਆਂ ਖਿੜਕੀਆਂ ਖੋਲ੍ਹਦਾ ਹਾਂ ਕਿ ਨਹੀਂ ਭਈ ਤੁਹਾਡੇ ਲਈ ਬਰਕਤ ਵਰ੍ਹਾਵਾਂ ਏਥੋਂ ਤੀਕ ਕਿ ਉਹ ਦੇ ਲਈ ਥਾਂ ਨਾ ਹੋਵੇਗਾ!
      ਮਲਾਕੀ 3:10
    • ਪਰ ਜਾਂ ਤੂੰ ਦਾਨ ਕਰੇਂ ਤਾਂ ਜੋ ਕੁਝ ਤੇਰਾ ਸੱਜਾ ਹੱਥ ਕਰਦਾ ਹੈ ਤੇਰਾ ਖੱਬਾ ਹੱਥ ਨਾ ਜਾਣੇ। 4 ਭਈ ਤੇਰਾ ਦਾਨ ਗੁਪਤ ਵਿੱਚ ਹੋਵੇ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇ।
      ਮੱਤੀ 6:3, 4
    • ਪਾਤਸ਼ਾਹ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜਦ ਤੁਸਾਂ ਮੇਰੇ ਇਨ੍ਹਾਂ ਸਭਨਾਂ ਤੋਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ।
      ਮੱਤੀ 25:40
    • ਪਰ ਗੱਲ ਇਹ ਹੈ ਭਈ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁਲ੍ਹੇ ਦਿਲ ਬੀਜਦਾ ਹੈ ਉਹ ਖੁਲ੍ਹੇ ਦਿਲ ਵੱਢੇਗਾ। ਹਰੇਕ ਜਿਵੇਂ ਉਹ ਨੇ ਦਿਲ ਵਿੱਚ ਧਾਰਿਆ ਹੈ ਤਿਵੇਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ ਕਿਉਂ ਜੋ ਪਰਮੇਸ਼ੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ। ਅਤੇ ਪਰਮੇਸ਼ੁਰ ਤੁਹਾਡੇ ਉੱਤੇ ਸਾਰੀ ਕਿਰਪਾ ਬਹੁਤੀ ਕਰ ਸੱਕਦਾ ਹੈ ਭਈ ਹਰ ਪਰਕਾਰ ਨਾਲ ਸਦਾ ਸਭ ਕੁਝ ਤੁਹਾਡੇ ਕੋਲ ਹੋਵੇ ਕਿ ਹਰ ਸ਼ੁਭ ਕਰਮ ਲਈ ਤੁਹਾਡੇ ਕੋਲ ਵਾਫ਼ਰ ਭੀ ਹੋਵੇ। ਜਿਵੇਂ ਲਿਖਿਆ ਹੋਇਆ ਹੈ- ਉਹ ਨੇ ਖਿੰਡਾਇਆ, ਕੰਗਾਲਾਂ ਨੂੰ ਦਿੱਤਾ, ਉਹ ਦਾ ਧਰਮ ਸਦਾ ਤੀਕ ਬਣਿਆ ਰਹਿੰਦਾ ਹੈ। ਅਤੇ ਜਿਹੜਾ ਬੀਜਣ ਵਾਲੇ ਨੂੰ ਬੀ ਅਰ ਖਾਣ ਲਈ ਰੋਟੀ ਦਿੰਦਾ ਹੈ ਉਹ ਤੁਹਾਨੂੰ ਬੀਜਣ ਲਈ ਬੀ ਦੇਵੇਗਾ ਅਤੇ ਉਹ ਦਾ ਵਾਧਾ ਕਰੇਗਾ ਅਤੇ ਤੁਹਾਡੇ ਧਰਮ ਦੇ ਫਲ ਨੂੰ ਵਧਾਵੇਗਾ। ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪਰਕਾਰ ਦੀ ਸਖਾਵਤ ਲਈ ਧਨੀ ਹੋ ਜਾਓ ਜਿਹੜੀ ਸਾਡੇ ਰਾਹੀਂ ਪਰਮੇਸ਼ੁਰ ਦੇ ਧੰਨਵਾਦ ਲਈ ਗੁਣਕਾਰੀ ਹੈ। ਕਿਉਂ ਜੋ ਇਸ ਸੇਵਕਾਈ ਦਾ ਪੁੰਨ ਨਾ ਕੇਵਲ ਸੰਤਾਂ ਦੀਆਂ ਥੁੜਾਂ ਨੂੰ ਪੂਰਿਆਂ ਕਰਦਾ ਸਗੋਂ ਪਰਮੇਸ਼ੁਰ ਦਿਆਂ ਬਹੁਤਿਆਂ ਧੰਨਵਾਦਾਂ ਦੇ ਰਾਹੀਂ ਵਧਦਾ ਭੀ ਜਾਂਦਾ ਹੈ।
      2 ਕੁਰਿੰਥੀਆਂ 9:6-12