ਸਿਹਤ
- ਧਰਮੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਪੈਂਦੀਆਂ ਹਨ, ਪਰ ਯਹੋਵਾਹ ਉਨ੍ਹਾਂ ਸਭਨਾਂ ਤੋਂ ਉਸ ਨੂੰ ਛੁਡਾਉਂਦਾ ਹੈ।
ਜ਼ਬੂਰ 34:19 -
ਕੀ ਤੁਹਾਡੇ ਵਿੱਚ ਕੋਈ ਮਾਂਦਾ ਹੈ ? ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਸੱਦ ਘੱਲੇ ਅਤੇ ਓਹ ਪ੍ਰਭੁ ਦਾ ਨਾਮ ਲੈ ਕੇ ਉਹ ਨੂੰ ਤੇਲ ਝੱਸਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ। ਅਤੇ ਪ੍ਰਾਰਥਨਾ ਜਿਹੜੀ ਨਿਹਚਾ ਨਾਲ ਹੋਵੇ ਓਸ ਬਿਮਾਰ ਨੂੰ ਬਚਾਵੇਗੀ ਅਤੇ ਪ੍ਰਭੁ ਉਹ ਨੂੰ ਉਠਾ ਖੜਾ ਕਰੇਗਾ, ਅਤੇ ਜੇ ਉਹ ਨੇ ਪਾਪ ਕੀਤੇ ਹੋਣ ਤਾਂ ਉਹ ਨੂੰ ਮਾਫ਼ ਕੀਤੇ ਜਾਣਗੇ। ਇਸ ਲਈ ਤੁਸੀਂ ਆਪੋ ਵਿੱਚੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਏ ਲਈ ਪ੍ਰਾਰਥਨਾ ਕਰੋ ਭਈ ਤੁਸੀਂ ਨਰੋਏ ਹੋ ਜਾਓ। ਧਰਮੀ ਪੁਰਖ ਦੀ ਬੇਨਤੀ ਤੋਂ ਬਹੁਤ ਅਸਰ ਹੁੰਦਾ ਹੈ।
ਯਾਕੂਬ 5:14-16 -
ਉਹ ਆਪਣਾ ਬਚਨ ਘੱਲ ਕੇ ਉਨ੍ਹਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਨੂੰ ਤਬਾਹੀ ਤੋਂ ਬਚਾਉਂਦਾ ਹੈ।
ਜ਼ਬੂਰ107:20 -
ਕਿ ਮੁੜ ਜਾਹ ਅਰ ਤੂੰ ਮੇਰੀ ਪਰਜਾ ਦੇ ਪਰਧਾਨ ਹਿਜ਼ਕੀਯਾਹ ਨੂੰ ਆਖ ਯਹੋਵਾਹ ਤੇਰੇ ਪਿਤਾ ਦਾਊਦ ਦਾ ਪਰਮੇਸ਼ੁਰ ਐਉਂ ਆਖਦਾ ਹੈ, ਮੈਂ ਤੇਰੀ ਪ੍ਰਾਰਥਨਾ ਸੁਣੀ ਹੈ। ਮੈਂ ਤੇਰੇ ਅੱਥਰੂ ਵੇਖ ਲਏ ਹਨ। ਵੇਖ ਮੈਂ ਤੈਨੂੰ ਅੱਛਾ ਕਰਨ ਵਾਲਾ ਹਾਂ। ਤੀਜੇ ਦਿਹਾੜੇ ਤੂੰ ਯਹੋਵਾਹ ਦੇ ਭਵਨ ਵਿੱਚ ਜਾਏਂਗਾ।
2 ਰਾਜਿਆਂ 20:5 -
ਕਿਉਂ ਜੋ ਮੈਂ ਤੈਨੂੰ ਨਰੋਆ ਕਰਾਂਗਾ, ਮੈਂ ਤੇਰੇ ਫੱਟਾਂ ਨੂੰ ਵੱਲ ਕਰਾਂਗਾ, ਯਹੋਵਾਹ ਦਾ ਵਾਕ ਹੈ, ਓਹਨਾਂ ਨੇ ਤੈਨੂੰ ਜੋ “ਅਛੂਤ” ਆਖਿਆ ਹੈ, “ਏਹ ਸੀਯੋਨ ਹੈ ਜਿਹ ਦੀ ਕੋਈ ਪਰਵਾਹ ਨਹੀਂ ਕਰਦਾ!”
ਯਿਰਮਿਯਾਹ 30:17 -
ਉਹ ਹੁੱਸੇ ਹੋਏ ਨੂੰ ਬਲ ਦਿੰਦਾ ਹੈ, ਅਤੇ ਨਿਰਬਲ ਦੀ ਸ਼ਕਤੀ ਵਧਾਉਂਦਾ ਹੈ।
ਯਸਾਯਾਹ 40:29 -
ਉਹ ਤੇਰੀਆਂ ਸਾਰੀਆਂ ਬੁਰਿਆਈਆਂ ਨੂੰ ਖਿਮਾ ਕਰਦਾ ਹੈ, ਉਹ ਸਾਰੇ ਰੋਗਾਂ ਤੋਂ ਤੈਨੂੰ ਨਰੋਆ ਕਰਦਾ ਹੈ।
ਜ਼ਬੂਰ 103:3 -
ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ।
ਯਸਾਯਾਹ 53:5 -
ਅਰ ਉਸ ਨੇ ਆਖਿਆ, ਜੇ ਤੁਸੀਂ ਰੀਝ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਰ ਜਿਹੜਾ ਉਸ ਦੀਆਂ ਅੱਖਾਂ ਵਿੱਚ ਭਲਾ ਹੈ ਤੁਸੀਂ ਉਹ ਕਰੋਗੇ ਅਰ ਉਸ ਦੇ ਹੁਕਮਾਂ ਉੱਤੇ ਕੰਨ ਲਾਓਗੇ ਅਰ ਉਸ ਦੀਆਂ ਸਾਰੀਆਂ ਬਿਧੀਆਂ ਨੂੰ ਮੰਨੋਗੇ ਤਾਂ ਜਿਹੜੀਆਂ ਬਿਮਾਰੀਆਂ ਮੈਂ ਮਿਸਰੀਆਂ ਉੱਤੇ ਪਾਈਆਂ ਹਨ ਤੁਹਾਡੇ ਉੱਤੇ ਨਹੀਂ ਪਾਵਾਂਗਾ ਕਿਉਂ ਜੋ ਮੈਂ ਯਹੋਵਾਹ ਤੁਹਾਨੂੰ ਨਿਰੋਇਆ ਕਰਨ ਵਾਲਾ ਹਾਂ।
ਕੂਚ 15:26 -
ਉਸ ਨੇ ਵੇਖ ਕੇ ਉਨ੍ਹਾਂ ਨੂੰ ਆਖਿਆ, ਜਾਓ ਆਪਣੇ ਤਾਈਂ ਜਾਜਕਾਂ ਨੂੰ ਵਿਖਾਓ, ਅਤੇ ਐਉਂ ਹੋਇਆ ਕਿ ਓਹ ਜਾਂਦੇ ਜਾਂਦੇ ਸ਼ੁੱਧ ਹੋ ਗਏ।
ਲੂਕਾ 17:14 -
ਉਸ ਨੇ ਆਪਣੇ ਬਾਰਾਂ ਚੇਲਿਆਂ ਨੂੰ ਕੋਲ ਸੱਦ ਕੇ ਉਨ੍ਹਾਂ ਨੂੰ ਇਖ਼ਤਿਆਰ ਦਿੱਤਾ ਜੋ ਭ੍ਰਿਸ਼ਟ ਆਤਮਿਆਂ ਨੂੰ ਕੱਢਣ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਦੂਰ ਕਰਨ।
ਮੱਤੀ 10:1 -
ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈ ਮੰਨਦੇ ਹੋ ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਸ਼ਿਫਾ ਹੋਵੇਗੀ। ਤੁਸੀਂ ਵਾੜੇ ਦੇ ਵੱਛਿਆਂ ਵਾਂਙੁ ਬਾਹਰ ਨਿੱਕਲੋਗੇ ਅਤੇ ਕੁੱਦੋਗੇ।
ਮਲਾਕੀ 4:2 -
ਪਤਰਸ ਨੇ ਉਸ ਨੂੰ ਆਖਿਆ, ਐਨਿਯਾਸ, ਯਿਸੂ ਮਸੀਹ ਤੈਨੂੰ ਚੰਗਾ ਕਰਦਾ ਹੈ, ਉੱਠ ਅਤੇ ਆਪਣਾ ਵਿਛਾਉਣਾ ਸੁਧਾਰ, ਅਤੇ ਉਹ ਝੱਟ ਉੱਠਿਆ !
ਰਸੂਲਾਂ ਦੇ ਕਰਤੱਬ 9:34 -
ਅਤੇ ਨਿਹਚਾ ਕਰਨ ਵਾਲਿਆਂ ਦੇ ਨਾਲ ਨਾਲ ਏਹ ਨਿਸ਼ਾਨ ਹੋਣਗੇ ਜੋ ਓਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ , ਓਹ ਨਵੀਆਂ ਨਵੀਆਂ ਬੋਲੀਆਂ ਬੋਲਣਗੇ , ਓਹ ਸੱਪਾਂ ਨੂੰ ਚੁੱਕ ਲੈਣਗੇ ਅਤੇ ਜੇ ਕੋਈ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਉਨ੍ਹਾਂ ਦਾ ਕੁਝ ਨਹੀਂ ਵਿਚਲੇਗਾ। ਓਹ ਰੋਗੀਆਂ ਉੱਤੇ ਹੱਥ ਰੱਖਣਗੇ ਤਾਂ ਓਹ ਚੰਗੇ ਹੋ ਜਾਣਗੇ।
ਮਰਕੁਸ16:17-18 -
ਅਤੇ ਆਪਣੇ ਪੈਰਾਂ ਲਈ ਸਿੱਧੇ ਰਾਹ ਬਣਾਓ ਭਈ ਜਿਹੜਾ ਲੰਙਾ ਹੋਵੇ ਉਹ ਜੋੜੋਂ ਨਾ ਉੱਖੜੇ ਸਗੋਂ ਚੰਗਾ ਹੋ ਜਾਵੇ !
ਇਬਰਾਨੀਆਂ 12:13 -
ਅਤੇ ਇਸ ਲਈ ਜੋ ਮੈਂ ਪਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਵਾਂ ਮੇਰੇ ਸਰੀਰ ਵਿੱਚ ਇੱਕ ਕੰਡਾ ਚੋਭਿਆ ਗਿਆ ਅਰਥਾਤ ਸ਼ਤਾਨ ਦਾ ਘੱਲਿਆ ਹੋਇਆ ਭਈ ਉਹ ਮੈਨੂੰ ਹੂਰੇ ਮਾਰੇ ਤਾਂ ਜੋ ਮੈਂ ਹੱਦੋਂ ਬਾਹਰ ਫੁੱਲ ਨਾ ਜਾਵਾਂ। ਇਹ ਦੇ ਲਈ ਮੈਂ ਪ੍ਰਭੁ ਦੇ ਅੱਗੇ ਤਿੰਨ ਵਾਰ ਬੇਨਤੀ ਕੀਤੀ ਭਈ ਇਹ ਮੈਥੋਂ ਦੂਰ ਹੋ ਜਾਵੇ। 9 ਅਤੇ ਉਸ ਨੇ ਮੈਨੂੰ ਆਖਿਆ ਭਈ ਮੇਰੀ ਕਿਰਪਾ ਹੀ ਤੇਰੇ ਲਈ ਬਥੇਰੀ ਹੈ ਕਿਉਂ ਜੋ ਮੇਰੀ ਸਮਰੱਥਾ ਨਿਰਬਲਤਾਈ ਵਿੱਚ ਪੂਰੀ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਨਿਰਬਲਤਾਈਆਂ ਉੱਤੇ ਅੱਤ ਅਨੰਦ ਨਾਲ ਅਭਮਾਨ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਸਾਯਾ ਕਰੇ।
2 ਕੁਰਿੰਥੀਆਂ 12:7-9 -
ਅਰ ਉਸ ਨੇ ਆਖਿਆ, ਜੇ ਤੁਸੀਂ ਰੀਝ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਰ ਜਿਹੜਾ ਉਸ ਦੀਆਂ ਅੱਖਾਂ ਵਿੱਚ ਭਲਾ ਹੈ ਤੁਸੀਂ ਉਹ ਕਰੋਗੇ ਅਰ ਉਸ ਦੇ ਹੁਕਮਾਂ ਉੱਤੇ ਕੰਨ ਲਾਓਗੇ ਅਰ ਉਸ ਦੀਆਂ ਸਾਰੀਆਂ ਬਿਧੀਆਂ ਨੂੰ ਮੰਨੋਗੇ ਤਾਂ ਜਿਹੜੀਆਂ ਬਿਮਾਰੀਆਂ ਮੈਂ ਮਿਸਰੀਆਂ ਉੱਤੇ ਪਾਈਆਂ ਹਨ ਤੁਹਾਡੇ ਉੱਤੇ ਨਹੀਂ ਪਾਵਾਂਗਾ ਕਿਉਂ ਜੋ ਮੈਂ ਯਹੋਵਾਹ ਤੁਹਾਨੂੰ ਨਿਰੋਇਆ ਕਰਨ ਵਾਲਾ ਹਾਂ।
ਕੂਚ 15:26 -
ਕਿ ਮੁੜ ਜਾਹ ਅਰ ਤੂੰ ਮੇਰੀ ਪਰਜਾ ਦੇ ਪਰਧਾਨ ਹਿਜ਼ਕੀਯਾਹ ਨੂੰ ਆਖ ਯਹੋਵਾਹ ਤੇਰੇ ਪਿਤਾ ਦਾਊਦ ਦਾ ਪਰਮੇਸ਼ੁਰ ਐਉਂ ਆਖਦਾ ਹੈ, ਮੈਂ ਤੇਰੀ ਪ੍ਰਾਰਥਨਾ ਸੁਣੀ ਹੈ। ਮੈਂ ਤੇਰੇ ਅੱਥਰੂ ਵੇਖ ਲਏ ਹਨ। ਵੇਖ ਮੈਂ ਤੈਨੂੰ ਅੱਛਾ ਕਰਨ ਵਾਲਾ ਹਾਂ। ਤੀਜੇ ਦਿਹਾੜੇ ਤੂੰ ਯਹੋਵਾਹ ਦੇ ਭਵਨ ਵਿੱਚ ਜਾਏਂਗਾ।
2 ਰਾਜਿਆਂ 20:5 -
ਕਿਉਂ ਜੋ ਉਹ ਨੇ ਦੁਖੀਏ ਦੇ ਦੁਖ ਨੂੰ ਤੁੱਛ ਨਾ ਜਾਣਿਆ ਨਾ ਉਸ ਤੋਂ ਘਿਣ ਕੀਤੀ, ਅਤੇ ਨਾ ਉਸ ਤੋਂ ਆਪਣਾ ਮੂੰਹ ਛਿਪਾਇਆ, ਸਗੋਂ ਜਦ ਉਸ ਨੇ ਉਹ ਦੀ ਦੁਹਾਈ ਦਿੱਤੀ ਤਾਂ ਉਹ ਨੇ ਸੁਣਿਆ।
ਜ਼ਬੂਰ 22:24 -
ਹੇ ਸਾਰੇ ਯਹੋਵਾਹ ਦੀ ਆਸ ਰੱਖਣ ਵਾਲਿਓ, ਤਕੜੇ ਹੋਵੋ ਅਤੇ ਤੁਹਾਡਾ ਮਨ ਦਿਲੇਰ ਹੋਵੇ!
ਜ਼ਬੂਰ 31:24 -
ਧਰਮੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਪੈਂਦੀਆਂ ਹਨ, ਪਰ ਯਹੋਵਾਹ ਉਨ੍ਹਾਂ ਸਭਨਾਂ ਤੋਂ ਉਸ ਨੂੰ ਛੁਡਾਉਂਦਾ ਹੈ।
ਜ਼ਬੂਰ 34:19 -
ਉਹ ਤੇਰੀਆਂ ਸਾਰੀਆਂ ਬੁਰਿਆਈਆਂ ਨੂੰ ਖਿਮਾ ਕਰਦਾ ਹੈ, ਉਹ ਸਾਰੇ ਰੋਗਾਂ ਤੋਂ ਤੈਨੂੰ ਨਰੋਆ ਕਰਦਾ ਹੈ।
ਜ਼ਬੂਰ 103:3 -
ਉਹ ਆਪਣਾ ਬਚਨ ਘੱਲ ਕੇ ਉਨ੍ਹਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਨੂੰ ਤਬਾਹੀ ਤੋਂ ਬਚਾਉਂਦਾ ਹੈ।
ਜ਼ਬੂਰ107:20 -
ਏਹੀ ਮੇਰੇ ਦੁਖ ਵਿੱਚ ਮੇਰੀ ਤਸੱਲੀ ਹੈ, ਭਈ ਤੇਰੇ ਬਚਨ ਨੇ ਮੈਨੂੰ ਜਿਵਾਲਿਆ ਹੈ।
ਜ਼ਬੂਰ 119:50 -
ਜੇ ਤੇਰੀ ਬਿਵਸਥਾ ਮੇਰੀ ਖੁਸ਼ੀ ਨਾ ਹੁੰਦੀ, ਤਾਂ ਮੈਂ ਆਪਣੇ ਦੁਖ ਵਿੱਚ ਨਾਸ ਹੋ ਜਾਂਦਾ।
ਜ਼ਬੂਰ 119:92 -
ਹੇ ਯਹੋਵਾਹ, ਮੈਂ ਬਹੁਤ ਹੀ ਦੁਖੀ ਹੋਇਆ ਹਾਂ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਜੀਉਂਦਾ ਰੱਖ!
ਜ਼ਬੂਰ 119:107 -
ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨ੍ਹਦਾ ਹੈ।
ਜ਼ਬੂਰ 147:3 -
ਉਹ ਹੁੱਸੇ ਹੋਏ ਨੂੰ ਬਲ ਦਿੰਦਾ ਹੈ, ਅਤੇ ਨਿਰਬਲ ਦੀ ਸ਼ਕਤੀ ਵਧਾਉਂਦਾ ਹੈ।
ਯਸਾਯਾਹ 40:29 -
ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ।
ਯਸਾਯਾਹ 53:5 -
ਵੇਖ, ਯਹੋਵਾਹ ਦਾ ਹੱਥ ਛੋਟਾ ਨਹੀਂ ਭਈ ਉਹ ਬਚਾਵੇ ਨਾ, ਉਹ ਦੇ ਕੰਨ ਭਾਰੀ ਨਹੀਂ ਭਈ ਉਹ ਸੁਣੇ ਨਾ,
ਯਸਾਯਾਹ 59:1 -
ਕਿਉਂ ਜੋ ਮੈਂ ਤੈਨੂੰ ਨਰੋਆ ਕਰਾਂਗਾ, ਮੈਂ ਤੇਰੇ ਫੱਟਾਂ ਨੂੰ ਵੱਲ ਕਰਾਂਗਾ, ਯਹੋਵਾਹ ਦਾ ਵਾਕ ਹੈ, ਓਹਨਾਂ ਨੇ ਤੈਨੂੰ ਜੋ “ਅਛੂਤ” ਆਖਿਆ ਹੈ, “ਏਹ ਸੀਯੋਨ ਹੈ ਜਿਹ ਦੀ ਕੋਈ ਪਰਵਾਹ ਨਹੀਂ ਕਰਦਾ!”
ਯਿਰਮਿਯਾਹ 30:17 -
ਵੇਖ, ਮੈਂ ਸਾਰੇ ਬਸ਼ਰ ਦਾ ਯਹੋਵਾਹ ਪਰਮੇਸ਼ੁਰ ਹਾਂ। ਕੀ ਕੋਈ ਕੰਮ ਮੇਰੇ ਲਈ ਕਠਣ ਹੈ?
ਯਿਰਮਿਯਾਹ 32:27 -
ਮੈਂ ਗੁਵਾਚੀਆਂ ਹੋਈਆਂ ਦੀ ਭਾਲ ਕਰਾਂਗਾ ਅਤੇ ਕੱਢੀਆਂ ਹੋਈਆਂ ਨੂੰ ਮੋੜ ਲਿਆਵਾਂਗਾ ਅਤੇ ਟੁਟੀਆਂ ਨੂੰ ਬੰਨ੍ਹਾਂਗਾ ਅਤੇ ਲਿੱਸੀਆਂ ਨੂੰ ਤਕੜਿਆਂ ਕਰਾਂਗਾ ਪਰ ਮੋਟੀਆਂ ਅਤੇ ਜ਼ੋਰਾਵਰਾਂ ਨੂੰ ਮਾਰਾਂਗਾ, ਮੈਂ ਉਨ੍ਹਾਂ ਨੂੰ ਨਿਆਉਂ ਨਾਲ ਚਾਰਾਂਗਾ।
ਹਿਜ਼ਕੀਏਲ 34:16 -
ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈ ਮੰਨਦੇ ਹੋ ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਸ਼ਿਫਾ ਹੋਵੇਗੀ। ਤੁਸੀਂ ਵਾੜੇ ਦੇ ਵੱਛਿਆਂ ਵਾਂਙੁ ਬਾਹਰ ਨਿੱਕਲੋਗੇ ਅਤੇ ਕੁੱਦੋਗੇ।
ਮਲਾਕੀ 4:2 -
ਤਦ ਯਿਸੂ ਨੇ ਪਿਛਾਹਾਂ ਮੁੜ ਕੇ ਅਤੇ ਉਹ ਨੂੰ ਵੇਖ ਕੇ ਆਖਿਆ, ਬੇਟੀ ਹੌਸਲਾ ਰੱਖ ! ਤੇਰੀ ਨਿਹਚਾ ਨੇ ਤੈਨੂੰ ਚੰਗਾ ਕੀਤਾ ਹੈ। ਉਹ ਜਨਾਨੀ ਉਸੇ ਘੜੀਓਂ ਚੰਗੀ ਹੋ ਗਈ।
ਮੱਤੀ 9:22 -
ਇੱਕ ਦਿਨ ਐਉਂ ਹੋਇਆ ਕਿ ਜਿਸ ਵੇਲੇ ਉਹ ਉਪਦੇਸ਼ ਕਰਦਾ ਸੀ ਤਾਂ ਕਈ ਫ਼ਰੀਸੀ ਅਤੇ ਤੁਰੇਤ ਦੇ ਪੜ੍ਹਾਉਣ ਵਾਲੇ ਜਿਹੜੇ ਗਲੀਲ ਦੇ ਹਰੇਕ ਪਿੰਡ ਅਤੇ ਯਹੂਦਿਯਾ ਅਤੇ ਯਰੂਸ਼ਲਮ ਤੋਂ ਆਏ ਸਨ ਉੱਥੇ ਬੈਠੇ ਅਰ ਪ੍ਰਭੁ ਦੀ ਸਮਰੱਥਾ ਚੰਗਾ ਕਰਨ ਲਈ ਉਹ ਦੇ ਨਾਲ ਸੀ।
ਲੂਕਾ 5:17 -
ਉਸ ਨੇ ਵੇਖ ਕੇ ਉਨ੍ਹਾਂ ਨੂੰ ਆਖਿਆ, ਜਾਓ ਆਪਣੇ ਤਾਈਂ ਜਾਜਕਾਂ ਨੂੰ ਵਿਖਾਓ, ਅਤੇ ਐਉਂ ਹੋਇਆ ਕਿ ਓਹ ਜਾਂਦੇ ਜਾਂਦੇ ਸ਼ੁੱਧ ਹੋ ਗਏ।
ਲੂਕਾ 17:14 -
ਇਸ ਲਈ ਤੁਸੀਂ ਆਪੋ ਵਿੱਚੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਏ ਲਈ ਪ੍ਰਾਰਥਨਾ ਕਰੋ ਭਈ ਤੁਸੀਂ ਨਰੋਏ ਹੋ ਜਾਓ। ਧਰਮੀ ਪੁਰਖ ਦੀ ਬੇਨਤੀ ਤੋਂ ਬਹੁਤ ਅਸਰ ਹੁੰਦਾ ਹੈ।
ਯਾਕੂਬ 5:16 -
ਅਤੇ ਨਿਹਚਾ ਕਰਨ ਵਾਲਿਆਂ ਦੇ ਨਾਲ ਨਾਲ ਏਹ ਨਿਸ਼ਾਨ ਹੋਣਗੇ ਜੋ ਓਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ , ਓਹ ਨਵੀਆਂ ਨਵੀਆਂ ਬੋਲੀਆਂ ਬੋਲਣਗੇ , ਓਹ ਸੱਪਾਂ ਨੂੰ ਚੁੱਕ ਲੈਣਗੇ ਅਤੇ ਜੇ ਕੋਈ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਉਨ੍ਹਾਂ ਦਾ ਕੁਝ ਨਹੀਂ ਵਿਚਲੇਗਾ। ਓਹ ਰੋਗੀਆਂ ਉੱਤੇ ਹੱਥ ਰੱਖਣਗੇ ਤਾਂ ਓਹ ਚੰਗੇ ਹੋ ਜਾਣਗੇ।
ਮਰਕੁਸ 16:17, 18 -
ਕੀ ਤੁਹਾਡੇ ਵਿੱਚ ਕੋਈ ਮਾਂਦਾ ਹੈ ? ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਸੱਦ ਘੱਲੇ ਅਤੇ ਓਹ ਪ੍ਰਭੁ ਦਾ ਨਾਮ ਲੈ ਕੇ ਉਹ ਨੂੰ ਤੇਲ ਝੱਸਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ। ਅਤੇ ਪ੍ਰਾਰਥਨਾ ਜਿਹੜੀ ਨਿਹਚਾ ਨਾਲ ਹੋਵੇ ਓਸ ਬਿਮਾਰ ਨੂੰ ਬਚਾਵੇਗੀ ਅਤੇ ਪ੍ਰਭੁ ਉਹ ਨੂੰ ਉਠਾ ਖੜਾ ਕਰੇਗਾ, ਅਤੇ ਜੇ ਉਹ ਨੇ ਪਾਪ ਕੀਤੇ ਹੋਣ ਤਾਂ ਉਹ ਨੂੰ ਮਾਫ਼ ਕੀਤੇ ਜਾਣਗੇ। ਇਸ ਲਈ ਤੁਸੀਂ ਆਪੋ ਵਿੱਚੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਏ ਲਈ ਪ੍ਰਾਰਥਨਾ ਕਰੋ ਭਈ ਤੁਸੀਂ ਨਰੋਏ ਹੋ ਜਾਓ। ਧਰਮੀ ਪੁਰਖ ਦੀ ਬੇਨਤੀ ਤੋਂ ਬਹੁਤ ਅਸਰ ਹੁੰਦਾ ਹੈ।
ਯਾਕੂਬ 5:14, 15, 16