ਭੇੜ
- ਅਤੇ ਉਹ ਉਨ੍ਹਾਂ ਨੂੰ ਆਖੇ ਕਿ ਸੁਣੋ ਹੇ ਇਸਰਾਏਲ, ਤੁਸੀਂ ਅੱਜ ਦੇ ਦਿਨ ਆਪਣੇ ਵੈਰੀਆਂ ਨਾਲ ਜੁੱਧ ਕਰਨ ਲਈ ਨੇੜੇ ਆਏ ਹੋ। ਤੁਹਾਡਾ ਮਨ ਢਿੱਲਾ ਨਾ ਪੈ ਜਾਵੇ, ਨਾ ਤੁਸੀਂ ਡਰੋ ਨਾ ਓਦਰੋ ਅਤੇ ਨਾ ਉਨ੍ਹਾਂ ਦੇ ਅੱਗੋਂ ਕੰਬੋ।
ਬਿਵਸਥਾ ਸਾਰ 20:3 -
ਯਹੋਵਾਹ ਮੇਰੀ ਚਟਾਨ ਮੁਬਾਰਕ ਹੋਵੇ, ਜੋ ਮੇਰੇ ਹੱਥਾਂ ਨੂੰ ਜੁੱਧ ਕਰਨਾ, ਅਤੇ ਮੇਰੀਆਂ ਉਂਗਲੀਆਂ ਨੂੰ ਲੜਨਾ ਸਿਖਲਾਉਂਦਾ ਹੈ,
ਜ਼ਬੂਰ 144:1 -
ਅਤੇ ਮੈਂ ਵੀ ਤੈਨੂੰ ਆਖਦਾ ਹਾਂ ਜੋ ਤੂੰ ਪਤਰਸ ਹੈਂ ਅਤੇ ਮੈਂ ਇਸ ਪੱਥਰ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਹ ਦੇ ਉੱਤੇ ਕੁਝ ਵੱਸ ਨਾ ਚੱਲੇਗਾ।
ਮੱਤੀ 16:18 -
ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਮਸੀਹ ਵਿੱਚ ਸਾਨੂੰ ਸਦਾ ਫਤਹ ਦੇ ਕੇ ਲਈ ਫਿਰਦਾ ਹੈ ਅਰ ਉਹ ਦੇ ਗਿਆਨ ਦੀ ਵਾਸਨਾ ਸਾਡੇ ਰਾਹੀਂ ਥਾਓਂ ਥਾਈਂ ਖਿਲਾਰਦਾ ਹੈ।
2 ਕੁਰਿੰਥੀਆਂ 2:14 -
ਭਈ ਉਹ ਆਪਣੇ ਪਰਤਾਪ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ|
ਅਫ਼ਸੀਆਂ 3:16 -
ਨਿਹਚਾ ਦੀ ਚੰਗੀ ਲੜਾਈ ਲੜ, ਸਦੀਪਕ ਜੀਵਨ ਨੂੰ ਫੜ ਜਿਹ ਦੇ ਲਈ ਤੂੰ ਸੱਦਿਆ ਗਿਆ ਅਤੇ ਤੈਂ ਬਹੁਤਿਆਂ ਗਵਾਹਾਂ ਦੇ ਅੱਗੇ ਪੱਕਾ ਕਰਾਰ ਕੀਤਾ ਸੀ।
1 ਤਿਮੋਥਿਉਸ 6:12 -
ਮਸੀਹ ਯਿਸੂ ਦੇ ਚੰਗੇ ਸਿਪਾਹੀ ਵਾਂਙੁ ਮੇਰੇ ਨਾਲ ਦੁਖ ਝੱਲ। 4 ਕੋਈ ਸਿਪਾਹਗਰੀ ਕਰਦਾ ਹੋਇਆ ਆਪਣੇ ਆਪ ਨੂੰ ਸੰਸਾਰ ਦੇ ਵਿਹਾਰਾਂ ਵਿੱਚ ਨਹੀਂ ਫਸਾਉਂਦਾ ਭਈ ਆਪਣੀ ਭਰਤੀ ਕਰਨ ਵਾਲੇ ਨੂੰ ਪਰਸੰਨ ਕਰੇ।
2 ਤਿਮੋਥਿਉਸ 2:3, 4 -
ਹੇ ਪਿਤਾਓ, ਮੈਂ ਤੁਹਾਨੂੰ ਲਿਖਿਆ ਇਸ ਲਈ ਜੋ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਆਦ ਤੋਂ ਹੈ| ਹੇ ਜੁਆਨੋ, ਮੈਂ ਤੁਹਾਨੂੰ ਲਿਖਿਆ ਇਸ ਲਈ ਜੋ ਤੁਸੀਂ ਬਲਵੰਤ ਹੋ ਅਤੇ ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚ ਰਹਿੰਦਾ ਹੈ ਅਤੇ ਤੁਸਾਂ ਓਸ ਦੁਸ਼ਟ ਨੂੰ ਜਿੱਤ ਲਿਆ ਹੈ|
1ਯੂਹੰਨਾ 2:14 -
ਪਿਆਰਿਓ, ਜਦੋਂ ਸਾਡੀ ਸਾਂਝੀ ਮੁਕਤੀ ਦੇ ਵਿਖੇ ਮੈਂ ਤੁਹਾਨੂੰ ਲਿਖਣ ਦੀ ਬਹੁਤ ਚਾਹ ਕਰਦਾ ਸਾਂ ਤਾਂ ਮੈਂ ਤੁਹਾਨੂੰ ਲਿਖ ਕੇ ਤਗੀਦ ਕਰਨੀ ਜ਼ਰੂਰੀ ਜਾਣੀ ਭਈ ਤੁਸੀਂ ਓਸ ਨਿਹਚਾ ਦੇ ਲਈ ਜਿਹੜੀ ਇੱਕੋ ਹੀ ਵਾਰ ਸੰਤਾਂ ਨੂੰ ਸੌਂਪੀ ਗਈ ਸੀ ਜਤਨ ਕਰੋ।
ਯਹੂਦਾਹ 3