ਖੁਸ਼ੀ
- ਪਰ ਸਭ ਜੋ ਤੇਰੀ ਸ਼ਰਨ ਆਏ ਹਨ ਅੰਨਦ ਹੋਣ, ਓਹ ਸਦਾ ਜੈ ਜੈ ਕਾਰ ਕਰਨ ਕਿ ਤੂੰ ਓਹਨਾਂ ਨੂੰ ਢੱਕਦਾ ਹੈਂ, ਅਤੇ ਤੇਰੇ ਨਾਮ ਦੇ ਪ੍ਰੇਮੀ ਤੈਥੋਂ ਬਾਗ਼ ਬਾਗ਼ ਹੋਣ।
 ਜ਼ਬੂਰ 5:11
- 
ਤੂੰ ਮੈਨੂੰ ਜੀਉਣ ਦਾ ਮਾਰਗ ਵਿਖਾਵੇਂਗਾ, ਤੇਰੇ ਹਜ਼ੂਰ ਅੰਨਦ ਦੀ ਭਰਪੂਰੀ ਹੈ, ਤੇਰੇ ਸੱਜੇ ਹੱਥ ਸਦਾ ਖੁਸ਼ੀਆਂ ਹੁੰਦੀਆਂ ਹਨ।
 ਜ਼ਬੂਰ 16:11
- 
ਉਹ ਦਾ ਕ੍ਰੋਧ ਪਲ ਭਰ ਦਾ ਹੈ, ਪਰ ਉਹ ਦੀ ਕਿਰਪਾ ਜੀਉਣ ਭਰ ਦੀ ਹੈ। ਭਾਵੇਂ ਰੋਣਾ ਰਾਤ ਨੂੰ ਟਿਕੇ, ਪਰ ਸਵੇਰ ਨੂੰ ਜੈ ਜੈ ਕਾਰ ਹੋਵੇਗੀ।
 ਜ਼ਬੂਰ 30:5
- 
ਜਿਹੜੇ ਅੰਝੂਆਂ ਨਾਲ ਬੀਜਦੇ ਹਨ, ਓਹ ਜੈਕਾਰਿਆਂ ਨਾਲ ਵੱਢਣਗੇ।
 ਜ਼ਬੂਰ 126:5
- 
ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈ ਮੰਨਦਾ ਹੈ, ਅਤੇ ਉਸ ਦਿਆਂ ਰਾਹਾਂ ਉੱਤੇ ਚੱਲਦਾ ਹੈ! 2 ਤੂੰ ਆਪਣੇ ਹੱਥਾਂ ਦੀ ਕਮਾਈ ਜਰੂਰ ਖਾਏਂਗਾ, ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ।
 ਜ਼ਬੂਰ 128:1, 2
- 
ਯਹੋਵਾਹ ਦੇ ਮੁੱਲ ਲਏ ਹੋਏ ਮੁੜ ਆਉਣਗੇ, ਓਹ ਜੈਕਾਰਿਆਂ ਨਾਲ ਸੀਯੋਨ ਨੂੰ ਆਉਣਗੇ, ਅਤੇ ਅਨੰਤ ਅਨੰਦ ਓਹਨਾਂ ਦੇ ਸਿਰਾਂ ਉੱਤੇ ਹੋਵੇਗਾ। ਓਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹੂੰਗਾ ਨੱਠ ਜਾਣਗੇ।
 ਯਸਾਯਾਹ 35:10
- 
ਏਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਜਾਵੇ।
 ਯੂਹੰਨਾ 15:11
- 
ਕਿਉਂ ਜੋ ਪਰਮੇਸ਼ੁਰ ਦਾ ਰਾਜ ਖਾਣਾ ਪੀਣਾ ਨਹੀਂ ਸਗੋਂ ਪਵਿੱਤਰ ਆਤਮਾ ਵਿੱਚ ਸ਼ਾਂਤੀ ਅਤੇ ਅਨੰਦ ਹੈ।
 ਰੋਮੀਆਂ 14:17