ਹੱਲਾਸ਼ੇਰੀ

+
 • markup will be injected here -->
 • 0:00
  0:00

  • ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਂ ਵਾਲਿਆਂ ਨੂੰ ਬਚਾਉਂਦਾ ਹੈ। [ਜ਼ਬੂਰ 34:18]
  • ਯਹੋਵਾਹ ਆਪਣੇ ਸੇਵਕਾਂ ਦੀ ਜਾਨ ਦਾ ਮੁੱਲ ਦਿੰਦਾ ਹੈ, ਅਤੇ ਉਸ ਦੇ ਸਾਰੇ ਸ਼ਰਨਾਰਥੀਆਂ ਵਿੱਚੋਂ ਕੋਈ ਦੋਸ਼ੀ ਨਹੀਂ ਠਹਿਰੇਗਾ। [ਜ਼ਬੂਰ 34:22]
  • ਭਾਵੇਂ ਉਹ ਡਿੱਗ ਹੀ ਪਵੇ ਪਰ ਡਿੱਗਿਆ ਨਹੀਂ ਰਹੇਗਾ, ਕਿਉਂ ਜੋ ਯਹੋਵਾਹ ਉਹ ਦਾ ਹੱਥ ਥੰਮ੍ਹਦਾ ਹੈ। [ਜ਼ਬੂਰ 37:24]
  • ਤੂੰ ਜਿਸ ਨੇ ਮੈਨੂੰ ਬਹੁਤ ਤੇ ਬੁਰੀਆਂ ਬਿਪਤਾਂ ਵਿਖਾਈਆਂ ਹਨ, ਮੁੜ ਕੇ ਮੈਨੂੰ ਜਿਵਾਏਂਗਾ, ਅਤੇ ਧਰਤੀ ਦੀਆਂ ਡੁੰਘਿਆਈਆਂ ਵਿੱਚੋਂ ਫੇਰ ਮੈਨੂੰ ਉਠਾਵੇਂਗਾ, ਤੂੰ ਮੇਰੀ ਵਡਿਆਈ ਵਧਾ, ਅਤੇ ਮੁੜ ਕੇ ਮੈਨੂੰ ਦਿਲਾਸਾ ਦੇਹ। [ਜ਼ਬੂਰ 71:20, 21]
  • ਜਾਂ ਮੇਰੇ ਅੰਦਰ ਬਹੁਤ ਚਿੰਤਾ ਹੁੰਦੀ ਹੈ, ਤਾਂ ਤੇਰੀਆਂ ਤਸੱਲੀਆਂ ਮੇਰੇ ਜੀ ਨੂੰ ਖੁਸ਼ ਕਰਦੀਆਂ ਹਨ। [ਜ਼ਬੂਰ 94:19]
  • ਏਹੀ ਮੇਰੇ ਦੁਖ ਵਿੱਚ ਮੇਰੀ ਤਸੱਲੀ ਹੈ, ਭਈ ਤੇਰੇ ਬਚਨ ਨੇ ਮੈਨੂੰ ਜਿਵਾਲਿਆ ਹੈ। [ਜ਼ਬੂਰ 119:50]
  • ਭਾਵੇਂ ਮੈਂ ਦੁਖਾਂ ਵਿੱਚ ਚੱਲਾਂ, ਤੂੰ ਮੈਨੂੰ ਜੀਉਂਦਾ ਰੱਖੇਂਗਾ, ਮੇਰੇ ਵੈਰੀਆਂ ਦੇ ਕ੍ਰੋਧ ਉੱਤੇ ਤੂੰ ਆਪਣਾ ਹੱਥ ਵਧਾਵੇਂਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਬਚਾਵੇਗਾ। [ਜ਼ਬੂਰ 138:7]
  • ਜਦ ਮੇਰਾ ਆਤਮਾ ਮੇਰੇ ਅੰਦਰ ਨਢਾਲ ਸੀ, ਤਾਂ ਤੂੰ ਮੇਰੀ ਚਾਲ ਜਾਣਦਾ ਸੈਂ। ਜਿਸ ਰਾਹ ਮੈਂ ਚੱਲਦਾ ਹਾਂ, ਉਨ੍ਹਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ। [ਜ਼ਬੂਰ 142:3]
  • ਤੂੰ ਤਾਂ ਗਰੀਬ ਲਈ ਗੜ੍ਹ ਹੋਇਆ, ਕੰਗਾਲ ਲਈ ਉਹ ਦੇ ਕਸ਼ਟ ਵਿੱਚ ਵੀ ਗੜ੍ਹ, ਵਾਛੜ ਤੋਂ ਪਨਾਹ, ਗਰਮੀ ਤੋਂ ਸਾਯਾ, ਕਿਉਂ ਜੋ ਡਰਾਉਣਿਆਂ ਦੀ ਫੂਕ ਕੰਧ ਉੱਪਰ ਦੀ ਵਾਛੜ ਵਾਂਙੁ ਹੈ। [ਯਸਾਯਾਹ 25:4]
  • ਨਾ ਡਰ, ਮੈਂ ਤੇਰੇ ਅੰਗ ਸੰਗ ਜੋ ਹਾਂ, ਨਾ ਘਾਬਰ, ਮੈਂ ਤੇਰਾ ਪਰਮੇਸ਼ੁਰ ਜੋ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫਤਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ। [ ਯਸਾਯਾਹ 41:10]
  • ਮਸਕੀਨ ਅਰ ਕੰਗਾਲ ਪਾਣੀ ਭਾਲਦੇ ਹਨ ਪਰ ਹੈ ਨਹੀਂ, ਉਨ੍ਹਾਂ ਦੀਆਂ ਜੀਭਾਂ ਤਿਹਾ ਨਾਲ ਖੁਸ਼ਕ ਹਨ, ਮੈਂ ਯਹੋਵਾਹ ਓਹਨਾਂ ਨੂੰ ਉੱਤਰ ਦਿਆਂਗਾ, ਮੈਂ ਇਸਰਾਏਲ ਦਾ ਪਰਮੇਸ਼ੁਰ ਉਨ੍ਹਾਂ ਨੂੰ ਨਾ ਤਿਆਗਾਂਗਾ। [ ਯਸਾਯਾਹ 41:17]
  • ਮੈਂ ਨੰਗੀਆਂ ਚੋਟੀਆਂ ਉੱਤੇ ਨਦੀਆਂ, ਅਤੇ ਦੂਣਾਂ ਦੇ ਵਿਚਲੇ ਸੋਤੇ ਖੋਲ੍ਹਾਂਗਾ, ਮੈਂ ਉਜਾੜ ਨੂੰ ਪਾਣੀ ਦਾ ਤਲਾ, ਅਤੇ ਸੁੱਕੀ ਧਰਤੀ ਨੂੰ ਪਾਣੀ ਦੇ ਸੁੰਬ ਬਣਾਵਾਂਗਾ। [ ਯਸਾਯਾਹ 41:18]
  • ਭਈ ਸੀਯੋਨ ਦੇ ਸੋਗੀਆਂ ਲਈ ਏਹ ਕਰਾਂ,—ਓਹਨਾਂ ਨੂੰ ਸੁਆਹ ਦੇ ਥਾਂ ਸਿਹਰਾ, ਸੋਗ ਦੇ ਥਾਂ ਖੁਸ਼ੀ ਦਾ ਤੇਲ, ਨਿਮ੍ਹੇ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਗਾ, ਅਤੇ ਓਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਭਈ ਉਸ ਦੀ ਸਜਾਵਟ ਹੋਵੇ। [ ਯਸਾਯਾਹ 61:3]
  • ਪ੍ਰਭੁ ਤਾਂ ਸਦਾ ਲਈ ਨਹੀਂ ਛੱਡੇਗਾ। 32 ਪਰ ਜੇ ਉਹ ਦੁਖ ਵੀ ਦੇਵੇ, ਉਹ ਆਪਣੀ ਵੱਡੀ ਦਯਾ ਅਨੁਸਾਰ ਰਹਮ ਕਰੇਗਾ। 33 ਉਹ ਤਾਂ ਆਪਣੇ ਦਿਲੋਂ ਕਸ਼ਟ ਨਹੀਂ ਪਾਉਂਦਾ, ਨਾ ਮਨੁੱਖ ਦੇ ਪੁੱਤ੍ਰਾਂ ਨੂੰ ਔਖਾ ਕਰਦਾ। [ਵਿਰਲਾਪ 3:31-33]
  • ਅਸੀਂ ਜਾਣਦੇ ਹਾਂ ਭਈ ਜਿਹੜੇ ਪਰਮੇਸ਼ੁਰ ਨਾਲ ਪ੍ਰੇਮ ਰੱਖਦੇ ਹਨ ਸਾਰੀਆਂ ਵਸਤਾਂ ਰਲ ਕੇ ਓਹਨਾਂ ਦਾ ਭਲਾ ਕਰਦੀਆਂ ਹਨ ਅਰਥਾਤ ਓਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਮਨਸ਼ਾ ਦੇ ਅਨੁਸਾਰ ਸੱਦੇ ਹੋਏ ਹਨ। [ਰੋਮੀਆਂ 8:28]
  • ਕਿਉਂਕਿ ਮੈਂ ਇਸ ਗਲ ਦਾ ਯਕੀਨ ਰਖਦਾ ਹਾਂ ਕਿ ਜਿਸ ਨੇ ਤੁਹਾਡੇ ਅੰਦਰ ਭਲਾ ਕੰਮ ਸ਼ੁਰੂ ਕੀਤਾ ਹੈ ਉਹ ਇਸ ਨੂੰ ਮਸੀਹ ਦੇ ਦਿਨ ਵਿਚ ਪੂਰਾ ਵੀ ਕਰੇਗਾ| [ਫ਼ਿਲਿੱਪੀਆਂ 1:6]
  • ਜੇ ਸਹਾਰ ਲਈਏ ਤਾਂ ਉਹ ਦੇ ਨਾਲ ਰਾਜ ਭੀ ਕਰਾਂਗੇ। ਜੇ ਉਹ ਦਾ ਇਨਕਾਰ ਕਰੀਏ ਤਾਂ ਉਹ ਭੀ ਸਾਡਾ ਇਨਕਾਰ ਕਰੇਗਾ। [2 ਤਿਮੋਥਿਉਸ 2:12]