ਨੇਤ

  • Fight for you - verse selection
0:00
0:00

  • ਤਾਂ ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ, ਖੜੇ ਰਹੋ ਅਰ ਯਹੋਵਾਹ ਦੇ ਬਚਾਉ ਨੂੰ ਵੇਖੋ ਜਿਹੜਾ ਅੱਜ ਦੇ ਦਿਨ ਤੁਹਾਡੇ ਲਈ ਕਰੇਗਾ ਕਿਉਂ ਕਿ ਜਿਹੜੇ ਮਿਸਰੀ ਤੁਸੀਂ ਅੱਜ ਵੇਖਦੇ ਹੋ ਫੇਰ ਸਦਾ ਤੀਕ ਕਦੀ ਨਾ ਵੇਖੋਗੇ।
    ਕੂਚ 14:13
  • ਯਹੋਵਾਹ, ਜਿਹੜੇ ਮੇਰੇ ਨਾਲ ਮੁਦੱਪਾ ਕਰਦੇ ਹਨ, ਉਨ੍ਹਾਂ ਨਾਲ ਮੁਦੱਪਾ ਕਰ, ਜਿਹੜੇ ਮੇਰੇ ਨਾਲ ਲੜਦੇ ਹਨ ਉਨ੍ਹਾਂ ਨਾਲ ਲੜ।
    ਜ਼ਬੂਰ 35:1
  • ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ।
    ਜ਼ਬੂਰ 98:1
  • ਧੜਕਦੇ ਦਿਲ ਵਾਲਿਆਂ ਨੂੰ ਆਖੋ, ਤਕੜੇ ਹੋਵੋ! ਨਾ ਡਰੋ! ਆਪਣੇ ਪਰਮੇਸ਼ੁਰ ਨੂੰ ਵੇਖੋ! ਉਹ ਬਦਲੇ ਨਾਲ, ਸਗੋਂ ਪਰਮੇਸ਼ੁਰ ਦੇ ਵੱਟੇ ਨਾਲ ਆਵੇਗਾ, ਉਹ ਆਵੇਗਾ ਅਤੇ ਤੁਹਾਨੂੰ ਬਚਾਵੇਗਾ।
    ਯਸਾਯਾਹ 35:4
  • ਪ੍ਰਭੁ ਮੈਨੂੰ ਹਰੇਕ ਬੁਰੇ ਕੰਮ ਤੋਂ ਛੁਡਾਵੇਗਾ ਅਤੇ ਆਪਣੇ ਸੁਰਗੀ ਰਾਜ ਲਈ ਸਮਾਲ ਰੱਖੇਗਾ ! ਉਹ ਦੀ ਵਡਿਆਈ ਜੁੱਗੋ ਜੁੱਗ ਹੋਵੇ। ਆਮੀਨ।
    2 ਤਿਮੋਥਿਉਸ 4:18
  • ਇਸ ਕਰਕੇ ਅਸੀਂ ਹੌਂਸਲੇ ਨਾਲ ਆਖਦੇ ਹਾਂ, — ਪ੍ਰਭੁ ਮੇਰਾ ਸਹਾਈ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰੇਗਾ ?
    ਇਬਰਾਨੀਆਂ 13:6
  • ਜਿਹੜਾ ਪਾਪ ਕਰਦਾ ਹੈ ਉਹ ਸ਼ਤਾਨ ਤੋਂ ਹੈ ਕਿਉਂ ਜੋ ਸ਼ਤਾਨ ਮੁੱਢੋਂ ਹੀ ਪਾਪ ਕਰਦਾ ਆਇਆ ਹੈ| ਪਰਮੇਸ਼ੁਰ ਦਾ ਪੁੱਤ੍ਰ ਇਸੇ ਲਈ ਪਰਗਟ ਹੋਇਆ ਭਈ ਸ਼ਤਾਨ ਦੇ ਕੰਮਾਂ ਨੂੰ ਨਸ਼ਟ ਕਰੇ|
    1ਯੂਹੰਨਾ 3:8
  • ਅਤੇ ਓਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਸਾਖੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੀਕ ਆਪਣੀ ਜਾਨ ਨੂੰ ਪਿਆਰਾ ਨਾ ਜਾਤਾ।
    ਪਰਕਾਸ਼ ਦੀ ਪੋਥੀ 12:11