ਧਰਮ
- ਇੱਕ ਦੂਏ ਨਾਲ ਝੂਠ ਨਾ ਮਾਰੋ ਕਿਉਂ ਜੋ ਤੁਸਾਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕਰਨੀਆਂ ਸਣੇ ਲਾਹ ਸੁੱਟਿਆ।
ਕੁਲੁੱਸੀਆਂ 3:9 -
ਬੁਰਿਆਈ ਦੇ ਵੱਟੇ ਕਿਸੇ ਨਾਲ ਬੁਰਿਆਈ ਨਾ ਕਰੋ। ਜਿਹੜੀਆਂ ਗੱਲਾਂ ਸਾਰੇ ਮਨੁੱਖਾਂ ਦੇ ਭਾਣੇ ਚੰਗੀਆਂ ਹਨ ਓਹਨਾਂ ਦਾ ਧਿਆਨ ਰੱਖੋ।
ਰੋਮੀਆਂ 12:17 -
ਕਿਉਂਕਿ ਜਿਹੜੀਆਂ ਗੱਲਾਂ ਨਿਰੇ ਪ੍ਰਭੁ ਦੇ ਸਨਮੁਖ ਹੀ ਨਹੀਂ ਸਗੋਂ ਮਨੁੱਖਾਂ ਦੇ ਸਨਮੁਖ ਵੀ ਚੰਗੀਆਂ ਹਨ ਅਸੀਂ ਓਹਨਾਂ ਦਾ ਧਿਆਨ ਰੱਖਦੇ ਹਾਂ।
2 ਕੁਰਿੰਥੀਆਂ 8:21 -
ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰਸੰਨ ਹੁੰਦਾ ਹੈ।... ਸਿੱਧਿਆਂ ਦੀ ਖਰਿਆਈ ਓਹਨਾਂ ਦੀ ਅਗਵਾਈ ਕਰੇਗੀ, ਪਰ ਛਲੀਆਂ ਦੇ ਟੇਢ ਉਨ੍ਹਾਂ ਦਾ ਨਾਸ ਕਰੇਗੀ।
ਕਹਾਉਤਾਂ11:1, 3 -
ਬੁਰਿਆਰ ਆਪਣੇ ਬੁੱਲ੍ਹਾਂ ਦੇ ਅਪਰਾਧ ਨਾਲ ਫੱਸ ਜਾਂਦਾ ਹੈ, ਪਰ ਧਰਮੀ ਦੁਖ ਤੋਂ ਬਚ ਨਿੱਕਲਦਾ ਹੈ।... ਜਿਹੜਾ ਸੱਚ ਬੋਲਦਾ ਹੈ ਉਹ ਧਰਮ ਨੂੰ ਦੱਸਦਾ ਹੈ, ਪਰ ਝੂਠਾ ਗਵਾਹ ਛਲ ਨੂੰ।
ਕਹਾਉਤਾਂ 12:13, 17 -
ਜਿਹੜਾ ਆਪਣੇ ਅਪਰਾਧਾਂ ਨੂੰ ਲਕੋ ਲੈਂਦਾ ਹੈ ਉਹ ਸਫ਼ਲ ਨਹੀਂ ਹੁੰਦਾ, ਪਰ ਜੋ ਓਹਨਾਂ ਨੂੰ ਮੰਨ ਕੇ ਛੱਡ ਦਿੰਦਾ ਹੈ ਉਹ ਦੇ ਉੱਤੇ ਰਹਿਮ ਕੀਤਾ ਜਾਵੇਗਾ।
ਕਹਾਉਤਾਂ 28:13 -
ਇਸ ਲਈ ਤੁਸੀਂ ਆਪੋ ਵਿੱਚੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਏ ਲਈ ਪ੍ਰਾਰਥਨਾ ਕਰੋ ਭਈ ਤੁਸੀਂ ਨਰੋਏ ਹੋ ਜਾਓ। ਧਰਮੀ ਪੁਰਖ ਦੀ ਬੇਨਤੀ ਤੋਂ ਬਹੁਤ ਅਸਰ ਹੁੰਦਾ ਹੈ।
ਯਾਕੂਬ 5:16 -
ਸਗੋਂ ਅਸਾਂ ਸ਼ਰਮ ਦੀਆਂ ਗੁਪਤ ਗੱਲਾਂ ਨੂੰ ਛੱਡਿਆ ਹੋਇਆ ਹੈ ਅਤੇ ਨਾ ਚਤਰਾਈ ਦੀ ਚਾਲ ਚੱਲਦੇ ਨਾ ਪਰਮੇਸ਼ੁਰ ਦੇ ਬਚਨ ਵਿੱਚ ਰਲਾ ਪਾਉਂਦੇ ਹਾਂ ਸਗੋਂ ਸਤ ਨੂੰ ਪਰਗਟ ਕਰ ਕੇ ਹਰੇਕ ਮਨੁੱਖ ਦੇ ਅੰਤਹਕਰਨ ਵਿੱਚ ਪਰਮੇਸ਼ੁਰ ਦੇ ਅੱਗੇ ਆਪਣਾ ਪਰਮਾਣ ਦਿੰਦੇ ਹਾਂ।
2 ਕੁਰਿੰਥੀਆਂ4:2