ਗਰਭ

+
 • markup will be injected here -->
 • 0:00
  0:00

  • ਤੇਰੇ ਪਿਤਾ ਦੇ ਪਰਮੇਸ਼ਰ ਤੋਂ ਜਿਹੜਾ ਤੇਰੀ ਸਹਾਇਤਾ ਕਰੇਗਾ ਅਤੇ ਸਰਬਸ਼ਕਤੀਮਾਨ ਤੋਂ ਜਿਹੜਾ ਤੈਨੂੰ ਬਰਕਤਾਂ ਦੇਵੇਗਾ,ਉਪਰੋਂ ਅਕਾਸ਼ ਦੀਆਂ ਬਰਕਤਾਂ, ਹੇਠਾਂ ਪਈਆਂ ਹੋਈਆਂ ਡੁੰਘਿਆਈਆਂ ਦੀਆਂ ਬਰਕਤਾਂ ਛਾਤੀਆਂ ਤੇ ਕੁੱਖ ਦੀਆਂ ਬਰਕਤਾਂ,
   ਉਤਪਤ 49:25
  • ਪਰ ਇਸਰਾਏਲੀ ਫਲੇ ਅਤੇ ਉਨ੍ਹਾਂ ਦੇ ਦਲਾਂ ਦੇ ਦਲ ਹੋ ਗਏ ਅਤੇ ਅੱਤ ਬਲਵੰਤ ਹੋ ਗਏ ਅਰ ਧਰਤੀ ਉਨ੍ਹਾਂ ਨਾਲ ਭਰ ਗਈ।
   ਕੂਚ 1:7
  • ਉਹ ਤੁਹਾਡੇ ਨਾਲ ਪ੍ਰੇਮ ਕਰੇਗਾ,ਤੁਹਾਨੂੰ ਬਰਕਤ ਦੇਵੇਗਾ, ਤੁਹਾਡਾ ਵਾਧਾ ਕਰੇਗਾ ਅਤੇ ਤੁਹਾਡੀ ਕੁੱਖ ਦੇ ਫਲ, ਤੁਹਾਡੀ ਜ਼ਮੀਨ ਦੇ ਫਲ, ਤੁਹਾਡੇ ਅੰਨ, ਤੁਹਾਡੀ ਨਵੀਂ ਮੈਂ, ਤੁਹਾਡੇ ਤੇਲ ਨੂੰ, ਚੌਣਿਆਂ ਦੇ ਬੱਚਿਆਂ ਨੂੰ ਅਤੇ ਇੱਜੜ ਦੇ ਲੇਲਿਆਂ ਨੂੰ ਉਸ ਜ਼ਮੀਨ ਉੱਤੇ ਜਿਸ ਦੇ ਦੇਣ ਦੀ ਸੌਂਹ ਉਸ ਤੁਹਾਡੇ ਪਿਓ ਦਾਦਿਆਂ ਨਾਲ ਖਾਧੀ ਸੀ ਬਰਕਤ ਦੇਵੇਗਾ। ਤੁਸੀਂ ਸਾਰਿਆਂ ਲੋਕਾਂ ਵਿੱਚੋਂ ਮੁਬਾਰਕ ਹੋਵੋਗੇ। ਤੁਹਾਡੇ ਵਿੱਚੋਂ ਨਾ ਕੋਈ ਨਰ ਨਾ ਕੋਈ ਨਾਰੀ ਬੇ ਫਲ ਰਹੇਗਾ ਅਤੇ ਨਾ ਤੁਹਾਡੇ ਡੰਗਰਾਂ ਵਿੱਚੋਂ ਕੋਈ।
   ਬਿਵਸਥਾ ਸਾਰ 7:13, 14
  • ਜਿਹ ਨੇ ਮੈਨੂੰ ਕੁੱਖ ਵਿੱਚ ਬਣਾਇਆ, ਕੀ ਉਹ ਨੇ ਉਸ ਨੂੰ ਵੀ ਨਹੀਂ ਬਣਾਇਆ? ਅਤੇ ਇੱਕੋ ਹੀ ਨੇ ਸਾਨੂੰ ਗਰਭ ਵਿੱਚ ਨਹੀਂ ਰਚਿਆ?
   ਅੱਯੂਬ 31:15
  • ਉਹ ਦੀ ਅੰਸ ਧਰਤੀ ਉੱਤੇ ਬਲਵਾਨ ਹੋਵੇਗੀ, ਸਚਿਆਰਾਂ ਦੀ ਪੀੜ੍ਹੀ ਮੁਬਾਰਕ ਹੋਵੇਗੀ।
   ਜ਼ਬੂਰ 112:2
  • ਉਹ ਬੇਉਲਾਦ ਤੀਵੀਂ ਦਾ ਘਰ ਵਸਾਉਂਦਾ, ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ। ਹਲਲੂਯਾਹ!।
   ਜ਼ਬੂਰ 113:9
  • ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਢਿੱਡ ਦਾ ਫਲ ਇੱਕ ਇਨਾਮ ਹੈ,
   ਜ਼ਬੂਰ 127:3
  • ਤੈਂ ਤਾਂ ਮੇਰੇ ਅੰਦਰਲੇ ਅੰਗ ਰਚੇ, ਤੈਂ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ।
   ਜ਼ਬੂਰ 139:13
  • ਉਹ ਨੇ ਤਾਂ ਤੇਰੇ ਫਾਟਕਾਂ ਦੇ ਅਰਲਾਂ ਨੂੰ ਤਕੜਾ ਕੀਤਾ, ਉਹ ਨੇ ਤੇਰੇ ਵਿੱਚ ਤੇਰੇ ਬੱਚਿਆਂ ਨੂੰ ਬਰਕਤ ਦਿੱਤੀ ਹੈ।
   ਜ਼ਬੂਰ 147:13
  • ਉਹ ਅਯਾਲੀ ਵਾਂਙੁ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਓਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ ਹੌਲੀ ਤੋਰੇਗਾ।
   ਯਸਾਯਾਹ 40:11
  • ਮੈਂ ਤਾਂ ਤਿਹਾਈ ਜਮੀਨ ਉੱਤੇ ਪਾਣੀ, ਅਤੇ ਸੁੱਕੀ ਸੜੀ ਭੋਂ ਉੱਤੇ ਨਦੀਆਂ ਵਗਾਵਾਂਗਾ, ਮੈਂ ਆਪਣਾ ਆਤਮਾ ਤੇਰੀ ਅੰਸ ਉੱਤੇ, ਅਤੇ ਤੇਰੀ ਸੰਤਾਨ ਉੱਤੇ ਆਪਣੀ ਬਰਕਤ ਵਹਾਵਾਂਗਾ। ਓਹ ਘਾਹ ਦੇ ਵਿੱਚ ਉਪਜਣਗੇ, ਵਗਦੇ ਪਾਣੀਆਂ ਉੱਤੇ ਬੈਂਤਾਂ ਵਾਂਙੁ।
   ਯਸਾਯਾਹ 44:3, 4
  • ਏਹ ਤੋਂ ਪਹਿਲਾਂ ਕਿ ਮੈਂ ਤੈਨੂੰ ਢਿੱਡ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸਾਂ, ਏਹ ਤੋਂ ਪਹਿਲਾਂ ਕਿ ਤੂੰ ਕੁੱਖੋਂ ਨਿੱਕਲਿਆ ਮੈਂ ਤੈਨੂੰ ਵੱਖਰਾ ਕੀਤਾ, ਮੈਂ ਤੈਨੂੰ ਕੌਮਾਂ ਲਈ ਨਬੀ ਮਿਥਿਆ।
   ਯਿਰਮਿਯਾਹ 1:5
  • ਅਰ ਧੰਨ ਹੈ ਉਹ ਜਿਨ ਪਰਤੀਤ ਕੀਤੀ ਕਿਉਂਕਿ ਜਿਹੜੀਆਂ ਗੱਲਾਂ ਪ੍ਰਭੁ ਦੀ ਵੱਲੋਂ ਉਹ ਨੂੰ ਕਹੀਆਂ ਗਈਆਂ ਓਹ ਪੂਰੀਆਂ ਹੋਣਗੀਆਂ।
   ਲੂਕਾ 1:45
  • ਨਿਹਚਾ ਨਾਲ ਸਾਰਾਹ ਨੇ ਆਪ ਵੀ ਜਦੋਂ ਬੁੱਢੀ ਹੋ ਗਈ ਗਰਭਵੰਤੀ ਹੋਣ ਦੀ ਸ਼ਕਤੀ ਪਾਈ ਇਸ ਲਈ ਜੋ ਉਹ ਨੇ ਵਾਇਦਾ ਕਰਨ ਵਾਲੇ ਨੂੰ ਵਫ਼ਾਦਾਰ ਜਾਣਿਆ।
   ਇਬਰਾਨੀਆਂ 11:11
  • ਉਹ ਮੈਨੂੰ ਖੁਲ੍ਹੇ ਅਸਥਾਨ ਵਿੱਚ ਕੱਢ ਲਿਆਇਆ, ਉਹ ਨੇ ਮੈਨੂੰ ਛੁਡਾਇਆ ਕਿਉਂ ਜੋ ਉਹ ਮੈਥੋਂ ਪਰਸੰਨ ਸੀ।
   ਜ਼ਬੂਰ 18:19
  • ਆਪਣਾ ਕੰਨ ਮੇਰੀ ਵੱਲ ਝੁਕਾ ਅਤੇ ਮੈਨੂੰ ਛੇਤੀ ਛੁਡਾ! ਤੂੰ ਮੇਰੇ ਲਈ ਇੱਕ ਤਕੜੀ ਚਟਾਨ, ਅਤੇ ਮੇਰੇ ਬਚਾਓ ਲਈ ਇੱਕ ਗੜ੍ਹ ਹੋ।
   ਜ਼ਬੂਰ 31:2
  • ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆਂ ਦੇ ਦੁਆਲੇ ਡੇਰਾ ਲਾਉਂਦਾ ਹੈ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ।
   ਜ਼ਬੂਰ 34:7
  • ਹੇ ਯਹੋਵਾਹ, ਕਿਰਪਾ ਕਰ ਕੇ ਮੇਰੇ ਛੁਟਕਾਰੇ ਦੇ ਲਈ, ਹੇ ਯਹੋਵਾਹ, ਮੇਰੀ ਸਹਾਇਤਾ ਦੇ ਲਈ ਛੇਤੀ ਕਰ!
   ਜ਼ਬੂਰ 40:13
  • ਮੈਂ ਤਾਂ ਮਸਕੀਨ ਤੇ ਕੰਗਾਲ ਹਾਂ, ਤਾਂ ਵੀ ਯਹੋਵਾਹ ਮੇਰੀ ਚਿੰਤਾ ਕਰਦਾ ਹੈ। ਤੂੰ ਹੀ ਮੇਰਾ ਸਹਾਇਕ ਅਤੇ ਮੇਰਾ ਛੁਡਾਉਣ ਵਾਲਾ ਹੈਂ, ਹੇ ਮੇਰੇ ਪਰਮੇਸੁਰ, ਢਿੱਲ ਨਾ ਲਾ!
   ਜ਼ਬੂਰ 40:17
  • ਤਾਂ ਦੁਖਾਂ ਦੇ ਦਿਨ ਮੈਨੂੰ ਪੁਕਾਰ,—ਮੈਂ ਤੈਨੂੰ ਛੁਡਾਵਾਂਗਾ ਅਤੇ ਤੂੰ ਮੇਰੀ ਵਡਿਆਈ ਕਰੇਂਗਾ।
   ਜ਼ਬੂਰ 50:15
  • ਮੈਂ ਆਪਣੇ ਮਨ ਦੇ ਨਢਾਲ ਹੋਣ ਵਿੱਚ ਧਰਤੀ ਦੇ ਬੰਨੇ ਤੋਂ ਤੈਨੂੰ ਪੁਕਰਾਂਗਾ, ਤੂੰ ਉਸ ਚਟਾਨ ਉੱਤੇ ਜੋ ਮੇਰੇ ਲਈ ਉੱਚੀ ਹੈ ਮੈਨੂੰ ਪਹੁੰਚਾ।
   ਜ਼ਬੂਰ 61:2
  • ਉਸ ਨੇ ਤਾਂ ਮੇਰੇ ਨਾਲ ਪ੍ਰੀਤ ਲਾਈ ਹੈ, ਸੋ ਮੈਂ ਉਹ ਨੂੰ ਛੁਡਾਵਾਂਗਾ, ਮੈਂ ਉਹ ਨੂੰ ਉੱਚਾ ਕਰਾਂਗਾ, ਉਹ ਨੇ ਮੇਰਾ ਨਾਮ ਜੋ ਜਾਤਾ ਹੈ।
   ਜ਼ਬੂਰ 91:14
  • ਇਹ ਪੱਕ ਮੰਨੋ ਭਈ ਡੰਨ ਬਿਨਾ ਦੁਸ਼ਟ ਨਾ ਛੁੱਟੇਗਾ, ਪਰ ਧਰਮੀ ਦੀ ਅੰਸ ਛੁਡਾਈ ਜਾਵੇਗੀ।
   ਕਹਾਉਤਾਂ 11:21
  • ਉਹ ਹੁੱਸੇ ਹੋਏ ਨੂੰ ਬਲ ਦਿੰਦਾ ਹੈ, ਅਤੇ ਨਿਰਬਲ ਦੀ ਸ਼ਕਤੀ ਵਧਾਉਂਦਾ ਹੈ। ਮੁੰਡੇ ਹੁੱਸ ਜਾਣਗੇ ਅਤੇ ਥੱਕ ਜਾਣਗੇ, ਅਤੇ ਜੁਆਨ ਵੀ ਡਿੱਗ ਹੀ ਪੈਣਗੇ, ਪਰ ਯਹੋਵਾਹ ਦੇ ਉਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਓਹ ਉਕਾਬਾਂ ਵਾਂਙੁ ਖੰਭਾਂ ਉੱਤੇ ਉੱਡਣਗੇ, ਓਹ ਦੌੜਨਗੇ ਤੇ ਨਾ ਥੱਕਣਗੇ, ਓਹ ਫਿਰਨਗੇ ਅਰ ਹੁੱਸਣਗੇ ਨਹੀਂ।
   ਯਸਾਯਾਹ 40:29-31
  • ਓਹ ਵਿਅਰਥ ਮਿਹਨਤ ਨਾ ਕਰਨਗੇ, ਨਾ ਕਲੇਸ਼ ਲਈ ਜਮਾਉਣਗੇ, ਓਹ ਯਹੋਵਾਹ ਦੀ ਮੁਬਾਰਕ ਅੰਸ ਜੋ ਹੋਣਗੇ, ਨਾਲੇ ਓਹਨਾਂ ਦੀ ਸੰਤਾਨ ਓਹਨਾਂ ਸਣੇ।
   ਯਸਾਯਾਹ 65:23
  • ਪੀੜਾਂ ਲੱਗਣ ਤੋਂ ਪਹਿਲਾਂ ਉਹ ਜਣੀ, ਦੁਖ ਦੇ ਆਉਣ ਤੋਂ ਪਹਿਲਾਂ ਉਹ ਨੂੰ ਮੁੰਡਾ ਜੰਮ ਪਿਆ। 9 ਭਲਾ, ਮੈਂ ਜੰਮਣ ਤੋੜੀ ਪੁਚਾਵਾਂ ਅਤੇ ਨਾ ਜਮਾਵਾਂ? ਯਹੋਵਾਹ ਆਖਦਾ ਹੈ, ਯਾ ਕੀ ਮੈਂ ਜੋ ਜਮਾਉਂਦਾ ਹਾਂ ਕੁੱਖ ਨੂੰ ਬੰਦ ਕਰਾਂ? ਤੇਰਾ ਪਰਮੇਸ਼ੁਰ ਆਖਦਾ ਹੈ।
   ਯਸਾਯਾਹ 66:7, 9
  • ਜਦ ਤੀਵੀਂ ਜਣਨ ਲੱਗਦੀ ਹੈ ਤਾਂ ਉਦਾਸ ਹੁੰਦੀ ਹੈ ਇਸ ਕਾਰਨ ਜੋ ਉਹ ਦੀ ਘੜੀ ਆ ਪੁੱਜੀ ਹੈ ਪਰ ਜਾਂ ਬਾਲਕ ਜਣ ਚੁੱਕਦੀ ਹੈ ਤਾਂ ਐਸ ਖੁਸ਼ੀ ਦੀ ਮਾਰੀ ਜੋ ਇੱਕ ਮਨੁੱਖ ਜਗਤ ਵਿੱਚ ਜੰਮਿਆ ਉਹ ਉਸ ਪੀੜ ਨੂੰ ਫੇਰ ਚੇਤੇ ਨਹੀਂ ਕਰਦੀ।
   ਯੂਹੰਨਾ 16:21
  • ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਉਪਾਓ ਵੀ ਕੱਢ ਦੇਵੇਗਾ ਭਈ ਤੁਸੀਂ ਝੱਲ ਸੱਕੋ।
   1 ਕੁਰਿੰਥੀਆਂ 10:13
  • ਅਤੇ ਉਸ ਨੇ ਮੈਨੂੰ ਆਖਿਆ ਭਈ ਮੇਰੀ ਕਿਰਪਾ ਹੀ ਤੇਰੇ ਲਈ ਬਥੇਰੀ ਹੈ ਕਿਉਂ ਜੋ ਮੇਰੀ ਸਮਰੱਥਾ ਨਿਰਬਲਤਾਈ ਵਿੱਚ ਪੂਰੀ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਨਿਰਬਲਤਾਈਆਂ ਉੱਤੇ ਅੱਤ ਅਨੰਦ ਨਾਲ ਅਭਮਾਨ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਸਾਯਾ ਕਰੇ।
   2 ਕੁਰਿੰਥੀਆਂ 12:9
  • ਅਤੇ ਭਲਿਆਈ ਕਰਦਿਆਂ ਅਸੀਂ ਅੱਕ ਨਾ ਜਾਈਏ ਕਿਉਂਕਿ ਜੋ ਹੌਂਸਲਾ ਨਾ ਹਾਰੀਏ ਤਾਂ ਵੇਲੇ ਸਿਰ ਵੱਢਾਂਗੇ|
   ਗਲਾਤੀਆਂ 6:9
  • ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸੱਕਦਾ ਹਾਂ|
   ਫ਼ਿਲਿੱਪੀਆਂ 4:13
  • ਤਾਂ ਵੀ ਬਾਲ ਜਣਨ ਦੇ ਵਸੀਲੇ ਨਾਲ ਉਹ ਬਚਾਈ ਜਾਵੇਗੀ ਜੇ ਓਹ ਨਿਹਚਾ ਅਤੇ ਪ੍ਰੇਮ ਅਤੇ ਪਵਿੱਤਰਤਾਈ ਵਿੱਚ ਸੰਜਮ ਨਾਲ ਟਿਕੀਆਂ ਰਹਿਣ।
   1 ਤਿਮੋਥਿਉਸ 2:15