ਉਸਤਤ ਨਤੀਜਿਆਂ

+
  • markup will be injected here -->
  • 0:00
    0:00

    • ਜਦ ਓਹ ਗਾਉਣ ਅਤੇ ਉਸਤਤ ਕਰਨ ਲੱਗੇ ਤਾਂ ਯਹੋਵਾਹ ਨੇ ਅੰਮੋਨੀਆਂ ਅਤੇ ਮੋਆਬੀਆਂ ਅਤੇ ਸਈਰ ਪਰਬਤ ਦੇ ਵਸਨੀਕਾਂ ਉੱਤੇ ਜਿਹੜੇ ਯਹੂਦਾਹ ਉੱਤੇ ਚੜ੍ਹੇ ਆਉਂਦੇ ਸਨ ਛਹਿ ਵਾਲਿਆਂ ਨੂੰ ਬਿਠਾ ਦਿੱਤਾ ਸੋ ਓਹ ਮਾਰੇ ਗਏ।
      2 ਇਤਹਾਸ 20:22
    • ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਜਾਓ ਅਤੇ ਥੰਧਿਆਈ ਖਾਓ ਅਤੇ ਮਿਠਾ ਪੀਓ ਅਤੇ ਜਿਨ੍ਹਾਂ ਦੇ ਲਈ ਕੁੱਝ ਤਿਆਰ ਨਹੀਂ ਹੋਇਆ ਉਨ੍ਹਾਂ ਲਈ ਵੀ ਛਾਂਦਾ ਘੱਲੋ ਕਿਉਂ ਜੋ ਅੱਜ ਦਾ ਦਿਨ ਸਾਡੇ ਪ੍ਰਭੂ ਲਈ ਪਵਿੱਤ੍ਰ ਹੈ ਅਤੇ ਤੁਸੀਂ ਝੁਰੇਵਾਂ ਨਾ ਕਰੋ ਕਿਉਂਕਿ ਯਹੋਵਾਹ ਦਾ ਅਨੰਦ ਤੁਹਾਡਾ ਬਲ ਹੈ।
      ਨਹਮਯਾਹ 8:10
    • ਜਿਹੜਾ ਧੰਨਵਾਦ ਦਾ ਬਲੀਦਾਨ ਚੜ੍ਹਾਉਂਦਾ ਹੈ, ਉਹ ਮੇਰੀ ਵਡਿਆਈ ਕਰਦਾ ਹੈ, ਅਤੇ ਜਿਹੜਾ ਆਪਣੀ ਚਾਲ ਸੁਧਾਰਦਾ ਹੈ, ਮੈਂ ਉਹ ਨੂੰ ਪਰਮੇਸ਼ੁਰ ਦੀ ਮੁਕਤੀ ਵਿਖਾਵਾਂਗਾ।
      ਜ਼ਬੂਰ 50:23
    • ਧੰਨ ਓਹ ਲੋਕ ਹਨ ਜਿਹੜੇ ਲਲਕਾਰ ਦੇ ਸ਼ਬਦ ਨੂੰ ਜਾਣਦੇ ਹਨ, ਹੇ ਯਹੋਵਾਹ, ਓਹ ਤੇਰੇ ਚਿਹਰੇ ਦੇ ਚਾਨਣ ਵਿੱਚ ਤੁਰਦੇ ਹਨ!
      ਜ਼ਬੂਰ 89:15
    • ਓਹਨਾਂ ਵਿੱਚੋਂ ਧੰਨਵਾਦ ਅਤੇ ਹੱਸਣ ਵਾਲਿਆਂ ਦੀ ਅਵਾਜ਼ ਨਿੱਕਲੇਗੀ, ਮੈਂ ਓਹਨਾਂ ਨੂੰ ਵਧਾਵਾਂਗਾ ਅਤੇ ਓਹ ਘਟਣਗੇ ਨਹੀਂ, ਮੈਂ ਓਹਨਾਂ ਨੂੰ ਪਤਵੰਤੇ ਕਰਾਂਗਾ, ਓਹ ਛੋਟੇ ਨਾ ਹੋਣਗੇ।
      ਯਿਰਮਿਯਾਹ 30:19
    • ਅਤੇ ਪਰਮੇਸ਼ੁਰ ਦੀ ਉਸਤਤ ਕਰਦੇ ਸਨ ਅਰ ਸਾਰਿਆਂ ਲੋਕਾਂ ਨੂੰ ਪਿਆਰੇ ਸਨ ਅਤੇ ਪ੍ਰਭੁ ਦਿਨੋ ਦਿਨ ਓਹਨਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਵਿੱਚ ਰਲਾਉਂਦਾ ਸੀ।
      ਰਸੂਲਾਂ ਦੇ ਕਰਤੱਬ 2:47
    • ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ|
      ਫ਼ਿਲਿੱਪੀਆਂ 4:6
    • ਧੰਨ ਓਹ ਜਿਹੜੇ ਧਰਮ ਦੇ ਕਾਰਨ ਸਤਾਏ ਗਏ ਹਨ ਕਿਉਂ ਜੋ ਸੁਰਗ ਦਾ ਰਾਜ ਉਨ੍ਹਾਂ ਦਾ ਹੈ। 11 ਧੰਨ ਹੋ ਤੁਸੀਂ ਜਾਂ ਮਨੁੱਖ ਮੇਰੇ ਕਾਰਨ ਤੁਹਾਨੂੰ ਬੋਲੀਆਂ ਮਾਰਨਗੇ ਅਤੇ ਸਤਾਉਣਗੇ ਅਤੇ ਹਰੇਕ ਬੁਰੀ ਗੱਲ ਤੁਹਾਡੇ ਉੱਤੇ ਝੂਠ ਮੂਠ ਲਾਉਣਗੇ। 12 ਅਨੰਦ ਹੋਵੋ ਅਤੇ ਖ਼ੁਸ਼ੀ ਕਰੋ ਕਿਉਂ ਜੋ ਤੁਹਾਡਾ ਫਲ ਸੁਰਗ ਵਿੱਚ ਬਹੁਤ ਹੈ ਇਸ ਲਈ ਜੋ ਉਨ੍ਹਾਂ ਨੇ ਤੁਹਾਥੋਂ ਅਗਲਿਆਂ ਨਬੀਆਂ ਨੂੰ ਇਸੇ ਤਰਾਂ ਸਤਾਇਆ ਸੀ।
      ਮੱਤੀ 5:10-12
    • ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤ੍ਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ ਅਤੇ ਜਦ ਓਹ ਤੁਹਾਨੂੰ ਛੇਕ ਦੇਣਗੇ ਅਤੇ ਬੋਲੀਆਂ ਮਾਰਨਗੇ ਅਤੇ ਤੁਹਾਡਾ ਨਾਉਂ ਬੁਰਾ ਜਾਣ ਕੇ ਕੱਢ ਸੁੱਟਣਗੇ। ਉਸ ਦਿਨ ਅਨੰਦ ਹੋਵੋ ਤੇ ਖੁਸ਼ੀ ਨਾਲ ਉੱਛਲੋ ਕਿਉਂ ਜੋ ਵੇਖੋ ਤੁਹਾਡਾ ਫਲ ਸੁਰਗ ਵਿੱਚ ਬਹੁਤ ਹੈ,ਇਸੇ ਲਈ ਭਈ ਉਨ੍ਹਾਂ ਦੇ ਪਿਉ-ਦਾਦਿਆਂ ਨੇ ਨਬੀਆਂ ਨਾਲ ਇਸੇ ਤਰਾਂ ਕੀਤਾ।
      ਲੂਕਾ 6:22, 23
    • ਮੈਂ ਏਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਜੋ ਤੁਹਾਨੂੰ ਮੇਰੇ ਵਿੱਚ ਸ਼ਾਂਤੀ ਹੋਵੇ। ਜਗਤ ਵਿੱਚ ਤੁਹਾਨੂੰ ਕਸ਼ਟ ਹੈ ਪਰ ਹੌਂਸਲਾ ਰੱਖੋ, ਮੈਂ ਜਗਤ ਨੂੰ ਜਿੱਤ ਲਿਆ ਹੈ।
      ਯੂਹੰਨਾ 16:33
    • ਸੋ ਓਹ ਇਸ ਗੱਲ ਤੋਂ ਅਨੰਦ ਕਰਦੇ ਹੋਏ ਜੋ ਅਸੀਂ ਉਸ ਨਾਮ ਦੇ ਕਾਰਨ ਬੇਪਤ ਹੋਣ ਦੇ ਜੋਗ ਗਿਣੇ ਗਏ ਮਹਾਂ ਸਭਾ ਦੇ ਸਾਹਮਣਿਓਂ ਚੱਲੇ ਗਏ।
      ਰਸੂਲਾਂ ਦੇ ਕਰਤੱਬ 5:41
    • ਭਲਾ ਹੇ ਸ਼ਖ਼ਸਾ, ਤੂੰ ਪਰਮੇਸ਼ੁਰ ਨਾਲ ਵਿਵਾਦ ਕਰਨ ਵਾਲਾ ਕੌਣ ਹੈਂ ? ਕੀ ਘੜਤ ਘੜਨ ਵਾਲੇ ਨੂੰ ਆਖੇਗੀ ਭਈ ਤੈਂ ਮੈਨੂੰ ਇਸ ਢਬ ਕਿਉਂ ਬਣਾਇਆ ?
      ਰੋਮੀਆਂ 9:20
    • ਉਦਾਸ ਜਿਹੇ ਪਰ ਸਦਾ ਅੰਨਦ ਕਰਦੇ ਹਾਂ, ਨਿਰਧਨਾਂ ਜਿਹੇ ਪਰ ਬਹੁਤਿਆਂ ਨੂੰ ਧਨੀ ਬਣਾਉਂਦੇ ਹਾਂ, ਪੱਲਿਓਂ ਸੱਖੇਣਿਆਂ ਜਿਹੇ ਪਰ ਸੱਭੋ ਕੁਝ ਦੇ ਮਾਲਕ ਹਾਂ|
      2 ਕੁਰਿੰਥੀਆਂ 6:10
    • ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਖ ਰੱਖਾਂ|
      ਫ਼ਿਲਿੱਪੀਆਂ 4:11
    • ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਇੱਛਿਆ ਹੈ।
      1 ਥੱਸਲੁਨੀਕੀਆਂ 5:18
    • ਕਿਉਂ ਜੋ ਤੁਸੀਂ ਕੈਦੀਆਂ ਦੇ ਦਰਦੀ ਹੋਏ, ਨਾਲੇ ਆਪਣੇ ਧਨ ਦੇ ਲੁੱਟ ਜਾਣ ਨੂੰ ਅਨੰਦ ਨਾਲ ਮੰਨ ਲਿਆ ਇਹ ਜਾਣ ਕੇ ਭਈ ਸਾਡਾ ਇੱਕ ਧਨ ਇਸ ਨਾਲੋਂ ਉੱਤਮ ਅਤੇ ਅਟੱਲ ਹੈ।
      ਇਬਰਾਨੀਆਂ 10:34
    • ਜਿਹ ਦੇ ਨਾਲ ਬਿਨ ਵੇਖੇ ਤੁਸੀਂ ਪ੍ਰੇਮ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਓਸ ਉੱਤੇ ਨਿਹਚਾ ਕਰ ਕੇ ਐਡਾ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ।
      1 ਪਤਰਸ 1:8
    • ਪਰ ਜੇ ਤੁਹਾਨੂੰ ਧਰਮ ਦੇ ਕਾਰਨ ਦੁਖ ਮਿਲੇ ਵੀ ਤਾਂ ਧੰਨ ਹੋ ! ਉਨ੍ਹਾਂ ਦੇ ਡਰਾਉਣ ਤੋਂ ਨਾ ਡਰੋ ਅਤੇ ਨਾ ਘਬਰਾਓ।
      1 ਪਤਰਸ 3:14
    • ਸਗੋਂ ਜਿੰਨੇਕੁ ਤੁਸੀਂ ਮਸੀਹ ਦੇ ਦੁਖਾਂ ਵਿੱਚ ਸਾਂਝੀ ਹੋ ਉੱਨਾਕੁ ਅਨੰਦ ਕਰੋ ਭਈ ਉਹ ਦੇ ਤੇਜ ਦੇ ਪਰਕਾਸ਼ ਹੋਣ ਦੇ ਵੇਲੇ ਭੀ ਤੁਸੀਂ ਡਾਢੇ ਅਨੰਦ ਨਾਲ ਨਿਹਾਲ ਹੋਵੋ। ... ਪਰ ਜੇ ਕੋਈ ਮਸੀਹੀ ਹੋਣ ਕਰਕੇ ਦੁਖ ਪਾਵੇ ਤਾਂ ਲੱਜਿਆਵਾਨ ਨਾ ਹੋਵੇ ਸਗੋਂ ਇਸ ਨਾਮ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰੇ।
      1 ਪਤਰਸ 4:13, 16
    • ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ ਅਤੇ ਖੁਸ਼ੀ ਮਨਾਓ, ਹੇ ਸਾਰੇ ਸਿੱਧੇ ਦਿਲੋ, ਜੈ ਕਾਰਾ ਗਜਾਓ!
      ਜ਼ਬੂਰ 32:11
    • ਹੇ ਧਰਮੀਓ, ਯਹੋਵਾਹ ਦੀ ਜੈ ਜੈ ਕਾਰ ਕਰੋ, ਸਿੱਧਿਆਂ ਨੂੰ ਉਸਤਤ ਕਰਨੀ ਫੱਬਦੀ ਹੈ।
      ਜ਼ਬੂਰ 33:1
    • ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ, ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ।
      ਜ਼ਬੂਰ 34:1
    • ਤਾਂ ਮੇਰੀ ਰਸਨਾ ਤੇਰੇ ਧਰਮ ਦੀ ਚਰਚਾ ਕਰੇਗੀ, ਦਿਨ ਭਰ ਤੇਰੀ ਉਸਤਤ ਹੋਵੇਗੀ।
      ਜ਼ਬੂਰ 35:28
    • ਪ੍ਰਭੁ ਮੁਬਾਰਕ ਹੋਵੇ ਜਿਹੜਾ ਰੋਜ ਦਿਹਾੜੇ ਸਾਡਾ ਭਾਰ ਚੁੱਕ ਲੈਂਦਾ ਹੈ, ਉਹੋ ਸਾਡਾ ਮੁਕਤੀ ਦਾਤਾ ਪਰਮੇਸ਼ੁਰ ਹੈ
      ਜ਼ਬੂਰ 68:19
    • ਮੇਰਾ ਮੂੰਹ ਤੇਰੀ ਉਸਤਤ ਅਤੇ ਤੇਰੇ ਮਾਣ ਨਾਲ ਸਾਰਾ ਦਿਨ ਭਰਿਆ ਰਹੇਗਾ।
      ਜ਼ਬੂਰ 71:8
    • ਯਹੋਵਾਹ ਦਾ ਧੰਨਵਾਦ ਕਰਨਾ, ਅਤੇ, ਹੇ ਅੱਤ ਮਹਾਨ, ਤੇਰੇ ਨਾਮ ਦਾ ਗੁਣ ਗਾਉਣਾ ਭਲਾ ਹੈ, ਨਾਲੇ ਸਵੇਰ ਨੂੰ ਤੇਰੀ ਦਯਾ ਦਾ, ਅਤੇ ਰਾਤ ਨੂੰ ਤੇਰੀ ਵਫ਼ਾਦਾਰੀ ਦਾ ਪਰਚਾਰ ਕਰਨਾ,
      ਜ਼ਬੂਰ 92:1, 2
    • ਧੰਨਵਾਦ ਕਰਦੇ ਹੋਏ ਉਹ ਦੇ ਫਾਟਕਾਂ ਦੇ ਅੰਦਰ, ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ, ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ।
      ਜ਼ਬੂਰ 100:4
    • ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਉਹ ਦੇ ਸਾਰੇ ਉਪਕਾਰ ਨਾ ਵਿਸਾਰ!
      ਜ਼ਬੂਰ 103:1, 2
    • ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ!
      ਜ਼ਬੂਰ 107:8
    • ਓਹ ਧੰਨਵਾਦ ਦੇ ਬਲੀਦਾਨ ਚੜ੍ਹਾਉਣ, ਅਤੇ ਉਹ ਦੇ ਕੰਮ ਜੈਕਾਰਿਆਂ ਨਾਲ ਦੱਸਣ।
      ਜ਼ਬੂਰ 107:22
    • ਸੂਰਜ ਦੇ ਚੜ੍ਹਨ ਤੋਂ ਉਹ ਦੇ ਲਹਿਣ ਤੀਕ ਯੋਹਵਾਹ ਦੇ ਨਾਮ ਦੀ ਉਸਤਤ ਹੋਵੇ!
      ਜ਼ਬੂਰ 113:3
    • ਅਸੀਂ ਆਪਣੇ ਦਿਲਾਂ ਨੂੰ ਆਪਣੇ ਹੱਥਾਂ ਸਣੇ, ਪਰਮੇਸ਼ੁਰ ਅੱਗੇ ਅਕਾਸ਼ ਵੱਲ ਚੁੱਕੀਏ।
      ਵਿਰਲਾਪ 3:41
    • ਪਰ ਮੈਂ ਧੰਨ ਧੰਨ ਦੀ ਅਵਾਜ਼ ਨਾਲ ਤੇਰੇ ਅੱਗੇ ਬਲੀ ਚੜ੍ਹਾਵਾਂਗਾ, ਮੈਂ ਜੋ ਕੁਝ ਸੁੱਖਣਾ ਸੁੱਖੀ ਸੋ ਪੂਰੀ ਕਰਾਂਗਾ, ਬਚਾਉ ਯਹੋਵਾਹ ਵੱਲੋਂ ਹੀ ਹੈ!
      ਯੂਨਾਹ 2:9
    • ਅਤੇ ਜ਼ਬੂਰ ਅਤੇ ਭਜਨ ਅਤੇ ਆਤਮਕ ਗੀਤ ਗਾ ਕੇ ਇੱਕ ਦੂਏ ਨਾਲ ਗੱਲਾਂ ਕਰੋ ਅਤੇ ਮਨ ਲਾ ਕੇ ਪ੍ਰਭੁ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ| ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੁ ਯਿਸੂ ਮਸੀਹ ਦੇ ਨਾਮ ਉੱਤੇ ਪਰਮੇਸ਼ੁਰ ਅਰਥਤਾ ਪਿਤਾ ਦਾ ਸਦਾ ਧੰਨਵਾਦ ਕਰੋ|
      ਅਫ਼ਸੀਆਂ 5:19, 20
    • ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਇੱਛਿਆ ਹੈ।
      1 ਥੱਸਲੁਨੀਕੀਆਂ 5:18
    • ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁੱਲ੍ਹਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ।
      ਇਬਰਾਨੀਆਂ 13:15
    • ਸਿੰਘਾਸਣ ਵੱਲੋਂ ਇੱਕ ਅਵਾਜ਼ ਇਹ ਆਖਦੇ ਨਿੱਕਲੀ, ਤੁਸੀਂ ਸੱਭੇ ਉਹ ਦਿਓ ਦਾਸੋ ਕੀ ਛੋਟੇ ਕੀ ਵੱਡੇ, ਜਿਹੜੇ ਉਸ ਤੋਂ ਭੈ ਕਰਦੇ ਹੋ, ਸਾਡੇ ਪਰਮੇਸ਼ੁਰ ਦੀ ਉਸਤਤ ਕਰੋ !
      ਪਰਕਾਸ਼ ਦੀ ਪੋਥੀ 19:5