ਪੁਕਾਰ

+
 • markup will be injected here -->
 • 0:00
  0:00

  • ਤੇਰੇ ਨਾਮ ਦੇ ਜਾਣਨ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੈਂ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ। [ਜ਼ਬੂਰ 9:10]
  • ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ, ਅਤੇ ਉਨ੍ਹਾਂ ਨੂੰ ਸਾਰਿਆਂ ਦੁਖਾਂ ਤੋਂ ਛੁਡਾਉਂਦਾ ਹੈ। [ਜ਼ਬੂਰ 34:17]
  • ਮੈਂ ਆਪਣੀ ਬਿਪਤਾ ਦੇ ਦਿਨ ਤੈਨੂੰ ਪੁਕਾਰਾਂਗਾ, ਕਿਉਂ ਜੋ ਤੂੰ ਮੈਨੂੰ ਉੱਤਰ ਦੇਵੇਂਗਾ। [ਜ਼ਬੂਰ 86:7]
  • ਉਹ ਮੈਨੂੰ ਪੁਕਾਰੇਗਾ ਅਤੇ ਮੈਂ ਉਹ ਨੂੰ ਉੱਤਰ ਦਿਆਂਗਾ, ਦੁਖ ਵਿੱਚ ਮੈਂ ਉਹ ਦੇ ਅੰਗ ਸੰਗ ਹੋਵਾਂਗਾ, ਮੈਂ ਉਹ ਨੂੰ ਛੁਡਾਵਾਂਗਾ ਅਤੇ ਉਹ ਨੂੰ ਆਦਰ ਦਿਆਂਗਾ, [ਜ਼ਬੂਰ 91:15]
  • ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ, ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ। ਉਹ ਆਪਣਾ ਭੈ ਮੰਨਣ ਵਾਲਿਆਂ ਦੀ ਇੱਛਿਆ ਪੂਰੀ ਕਰੇਗਾ, ਅਤੇ ਉਨ੍ਹਾਂ ਦੀ ਦੁਹਾਈ ਨੂੰ ਸੁਣੇਗਾ ਤੇ ਉਨ੍ਹਾਂ ਨੂੰ ਬਚਾਵੇਗਾ। [ਜ਼ਬੂਰ 145:18, 19]