ਅਮਨ


  • “ਤੂੰ ਖੁਦ ਬਹੁਤ ਲੰਮੀ ਉਮਰ ਭੋਗੇਂਗਾ। ਤੂੰ ਅਮਨ ਚੈਨ ਨਾਲ ਮਰੇਂਗਾ। ਅਤੇ ਤੈਨੂੰ ਤੇਰੇ ਪਰਿਵਾਰ ਨਾਲ ਦਫ਼ਨਾਇਆ ਜਾਵੇਗਾ।
    ਪੈਦਾਇਸ਼ 15:15
  • ਯਹੋਵਾਹ ਨੂੰ ਆਪਣੇ ਲੋਕਾਂ ਦੀ ਰੱਖਿਆ ਕਰਨ ਦਿਉ। ਯਹੋਵਾਹ ਨੂੰ ਆਪਣੇ ਲੋਕਾਂ ਨੂੰ ਸ਼ਾਂਤੀ ਦੀ ਅਸੀਸ ਦੇਣ ਦੇਵੋ।
    ਜ਼ਬੂਰ 29:11
  • ਮੰਦੇ ਕੰਮ ਕਰਨੇ ਛੱਡੋ। ਨੇਕ ਕੰਮ ਕਰੋ, ਅਮਨ ਵਾਸਤੇ ਕੰਮ ਕਰੋ। ਸ਼ਾਂਤੀ ਦੇ ਪਿਛੇ ਭੱਜੋ ਜਦੋਂ ਤੱਕ ਇਸਨੂੰ ਫ਼ੜ ਨਾ ਲਵੋਂ।
    ਜ਼ਬੂਰ 34:14
  • ਨਿਮ੍ਰ ਲੋਕਾਂ ਨੂੰ ਉਹ ਭੂਮੀ ਮਿਲੇਗੀ ਜਿਸਦਾ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ ਅਤੇ ਉਹ ਸ਼ਾਂਤੀ ਦਾ ਮਜ਼ਾ ਲੈਣਗੇ।
    ਜ਼ਬੂਰ 37:11
  • ਪਵਿੱਤਰ ਅਤੇ ਇਮਾਨਦਾਰ ਬਣੋ। ਅਮਨ ਪਸੰਦ ਲੋਕਾਂ ਦੇ ਬਹੁਤ ਵਾਰਸ ਹੋਣਗੇ।
    ਜ਼ਬੂਰ 37:37
  • ਉਹ ਲੋਕ ਜਿਹੜੇ ਤੁਹਾਡੇ ਉਪਦੇਸ਼ਾ ਨੂੰ ਪਿਆਰ ਕਰਦੇ ਹਨ ਅਸਲੀ ਸ਼ਾਂਤੀ ਪ੍ਰਾਪਤ ਕਰਨਗੇ। ਅਤੇ ਉਨ੍ਹਾਂ ਨੂੰ ਕੁਝ ਵੀ ਨਹੀਂ ਡੇਗ ਸਕੇਗਾ।
    ਜ਼ਬੂਰ 119:165
  • ਮੈਂ ਆਖਿਆ ਕਿ ਮੈਂ ਅਮਨ ਦੀ ਇਛਾ ਕਰਦਾ ਹਾਂ। ਫ਼ੇਰ ਵੀ ਉਹ ਯੁਧ ਚਾਹੁੰਦੇ ਹਨ।
    ਜ਼ਬੂਰ 120:7
  • ਜਦੋਂ ਕੋਈ ਬੰਦਾ ਯਹੋਵਾਹ ਨੂੰ ਪ੍ਰਸੰਨ ਕਰਨ ਵਾਲਾ ਜੀਵਨ ਜਿਉਂਦਾ ਹੈ, ਉਹ (ਪਰਮੇਸ਼ੁਰ) ਉਸ ਦੇ ਦੁਸ਼ਮਣਾਂ ਨੂੰ ਵੀ ਉਸ ਦੇ ਨਾਲ ਸ਼ਾਂਤੀ ਵਿੱਚ ਰਹਿਣ ਦਿੰਦਾ ਹੈ।
    ਅਮਸਾਲ 16:7
  • ਇੱਥੇ ਪਿਆਰ ਕਰਨ ਦਾ ਸਮਾਂ ਹੈ, ਅਤੇ ਨਫਰਤ ਕਰਨ ਦਾ ਸਮਾਂ ਹੈ। ਇੱਥੇ ਯੁੱਧ ਦਾ ਸਮਾਂ ਹੈ, ਅਤੇ ਸ਼ਾਂਤੀ ਦਾ ਸਮਾਂ ਹੈ।ਪਰਮੇਸ਼ੁਰ ਆਪਣੀ ਦੁਨੀਆਂ ਤੇ ਨਿਯਂਤ੍ਰਣ ਰੱਖਦਾ ਹੈ
    ਵਾਈਜ਼ 3:8
  • ਇਹ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਕਿਸੇ ਖਾਸ ਬੱਚੇ ਦਾ ਜਨਮ ਹੋਵੇਗਾ। ਪਰਮੇਸ਼ੁਰ ਸਾਨੂੰ ਇੱਕ ਪੁੱਤਰ ਦੇਵੇਗਾ। ਇਹ ਪੁੱਤਰ ਲੋਕਾਂ ਦੀ ਅਗਵਾਈ ਕਰਨ ਦਾ ਜਿਂਮਾ ਲਵੇਗਾ। ਉਸਦਾ ਨਾਮ ਹੋਵੇਗਾ, "ਅਦਭੁੱਤ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਉਹ ਪਿਤਾ ਜਿਹੜਾ ਸਦਾ ਜਿਉਂਦਾ ਹੈ, ਅਮਨ ਦਾ ਸਹਿਜ਼ਾਦਾ।"
    ਯਸਈਆਹ 9:6
  • ਯਹੋਵਾਹ ਜੀ, ਤਸੀਁ ਉਨ੍ਹਾਂ ਲੋਕਾਂ ਨੂੰ, ਜਿਹੜੇ ਤੁਹਾਡੇ ਉੱਤੇ ਨਿਰਭਰ ਕਰਦੇ ਨੇ ਅਤੇ ਜਿਹੜੇ ਤੁਹਾਡੇ ਉੱਤੇ ਭਰੋਸਾ ਕਰਦੇ ਨੇ ਸੱਚਾ ਅਮਨ ਦਿੰਦੇ ਹੋ।
    ਯਸਈਆਹ 26:3
  • ਚਂਗਿਆਈ ਸਦਾ ਲਈ ਸ਼ਾਂਤੀ ਅਤੇ ਸੁਰਖਿਆ ਲਿਆਵ੍ਵੇਗੀ।
    ਯਸਈਆਹ 32:17
  • ਤੇਰੇ ਬੱਚੇ ਪਰਮੇਸ਼ੁਰ ਦੇ ਅਨੁਯਾਈ ਹੋਣਗੇ ਅਤੇ ਉਹ ਉਨ੍ਹਾਂ ਨੂੰ ਸਿਖਿਆ ਦ੍ਦੇਵੇਗਾ। ਤੇਰੇ ਬੱਚਿਆਂ ਨੂੰ ਸੱਚਮੁੱਚ ਸ਼ਾਂਤੀ ਮਿਲੇਗੀ।
    ਯਸਈਆਹ 54:13
  • ਤੁਸੀਂ ਖੁਸ਼ੀ ਨਾਲ ਬਾਹਰ ਜਾਵੋਂਗੇ ਅਤੇ ਸਾਂਤੀ ਨਾਲ ਪਰਤੋਂਗੇ। ਪਹਾੜੀਆਂ ਅਤੇ ਪਰਬਤ ਤੁਹਾਡੇ ਅੱਗੇ ਗਾਉਣ ਲੱਗ ਪੈਣਗੇ ਅਤੇ ਖੇਤਾਂ ਵਿਚਲੇ ਰੁੱਖ ਤਾਲੀਆਂ ਵਜਾਉਣਗੇ।
    ਯਸਈਆਹ 55:12
  • "ਮੰਦੇ ਲੋਕਾਂ ਲਈ ਅਮਨ ਨਹੀਂ ਹੈ।"
    ਯਸਈਆਹ 57:21
  • ਉਹ ਲੋਕ ਅਮਨ ਦਾ ਰਸਤਾ ਨਹੀਂ ਜਾਣਦੇ। ਉਹ ਲੋਕ ਨਿਰਪੱਖ ਨਹੀਂ ਹੁੰਦੇ। ਉਹ ਬਹੁਤ ਛਲ ਕਪਟ ਵਾਲੀ ਜ਼ਿੰਦਗੀ ਜਿਉਂਦੇ ਹਨ। ਅਤੇ ਉਹ ਲੋਕ ਜਿਹੜੇ ਉਨ੍ਹਾਂ ਦੀ ਤਰ੍ਹਾਂ ਜਿਉਂਦੇ ਹਨ ਉਨ੍ਹਾਂ ਨੂੰ ਕਦੇ ਵੀ ਆਪਣੀ ਜ਼ਿੰਦਗੀ ਵਿੱਚ ਸ਼ਾਂਤੀ ਨਹੀਂ ਮਿਲਦੀ।
    ਯਸਈਆਹ 59:8
  • ਉਹ ਮੇਰੇ ਲੋਕਾਂ ਦੇ ਗੰਭੀਰ ਜ਼ਖਮਾਂ ਦਾ ਇੰਝ ਇਲਾਜ ਕਰਦੇ ਹਨ ਜਿਵੇਂ ਕਿ ਉਹ ਹਲਕੀਆਂ ਜਿਹੀਆਂ ਝਰੀਟਾਂ ਹੋਣ। ਆਖਦੇ ਨੇ ਉਹ, 'ਇਹ ਸਭ ਠੀਕ ਹੈ, ਹਰ ਚੀਜ਼ ਵਧੀਆ ਹੈ!' ਪਰ ਠੀਕ ਨਹੀਂ ਹੈ ਸਭ ਕੁਝ!
    ਯਰਮਿਆਹ 6:14
  • ਇਹ ਮੈਂ ਇਸ ਲਈ ਆਖਦਾ ਹਾਂ ਕਿਉਂ ਕਿ ਮੈਂ ਉਨ੍ਹਾਂ ਵਿਉਂਤਾਂ ਨੂੰ ਜਾਣਦਾ ਹਾਂ ਜਿਹੜੀਆਂ ਮੈਂ ਤੁਹਾਡੇ ਲਈ ਬਣਾਈਆਂ।" ਇਹ ਸੰਦੇਸ਼ ਯਹੋਵਾਹ ਵੱਲੋਂ ਹੈ - "ਮੇਰੇ ਪਾਸ ਤੁਹਾਡੇ ਲਈ ਚੰਗੀਆਂ ਵਿਉਂਤਾਂ ਹਨ। ਮੈਂ ਤੁਹਾਨੂੰ ਦੁੱਖ ਦੇਣ ਦੀ ਵਿਉਂਤ ਨਹੀਂ ਬਣਾਉਂਦਾ। ਮੈਂ ਤੁਹਾਨੂੰ ਉਮੀਦ ਅਤੇ ਚੰਗਾ ਭਵਿੱਖ ਦੇਣ ਦੀ ਵਿਉਂਤ ਬਣਾਉਂਦਾ ਹਾਂ।
    ਯਰਮਿਆਹ 29:11
  • "ਪਰ ਫ਼ੇਰ ਮੈਂ ਉਸ ਸ਼ਹਿਰ ਦੇ ਲੋਕਾਂ ਨੂੰ ਬਖਸ਼ ਦਿਆਂਗਾ। ਮੈਂ ਉਨ੍ਹਾਂ ਲੋੋਕਾਂ ਨੂੰ ਸ਼ਾਂਤੀ ਨਾਲ ਰਹਿਣ ਦਿਆਂਗਾ।
    ਯਰਮਿਆਹ 33:6
  • "ਤੁਸੀਂ ਲੋਕ ਡਰ ਨਾਲ ਕੰਬੋਁਗੇ। ਤੁਸੀਂ ਅਮਨ ਦੀ ਭਾਲ ਕਰੋਂਗੇ ਪਰ ਇੱਥੇ ਅਮਨ ਨਹੀਂ ਮਿਲੇਗਾ।
    ਹਿਜ਼ ਕੀ ਐਲ 7:25
  • "ਇਹ ਸਾਰੀਆਂ ਗੱਲਾਂ ਇਸਰਾਏਲ ਦੇ ਝੂਠੇ ਨਬੀ ਨਾਲ ਵਾਪਰਨਗੀਆਂ। ਉਹ ਨਬੀ ਯਰੂਸ਼ਲਮ ਦੇ ਲੋਕਾਂ ਨਾਲ ਗੱਲ ਕਰਦੇ ਹਨ। ਉਹ ਨਬੀ ਆਖਦੇ ਹਨ ਕਿ ਇੱਥੇ ਸ਼ਾਂਤੀ ਹੋਵੇਗੀ, ਪਰ ਇੱਥੇ ਸ਼ਾਂਤੀ ਹੈ ਨਹੀਂ।" ਯਹੋਵਾਹ ਮੇਰਾ ਪ੍ਰਭੂ, ਨੇ ਇਹ ਗੱਲਾਂ ਆਖੀਆਂ।
    ਹਿਜ਼ ਕੀ ਐਲ 13:16
  • "ਇਹ ਰਾਜਾ ਬਹੁਤ ਚਤੁਰ ਅਤੇ ਚਾਲਾਕ ਹੋਵੇਗਾ। ਉਹ ਸਫ਼ਲ ਹੋਣ ਲਈ ਆਪਣੀ ਸਿਆਣਪ ਅਤੇ ਝੂਠ ਦੀ ਵਰਤੋਂ ਕਰੇਗਾ। ਉਹ ਆਪਣੇ-ਆਪ ਨੂੰ ਬਹੁਤ ਮਹੱਤਵਪੂਰਣ ਸਮਝੇਗਾ। ਉਹ ਬਹੁਤ ਸਾਰੇ ਲੋਕਾਂ ਨੂੰ ਤਬਾਹ ਕਰੇਗਾ, ਉਦੋਂ ਜਦੋਂ ਕਿ ਉਨ੍ਹਾਂ ਨੂੰ ਇਸ ਗੱਲ ਦਾ ਕੋਈ ਗੁਮਾਨ ਵੀ ਨਹੀਂ ਹੋਵੇਗਾ। ਉਹ ਸ਼ਹਿਜ਼ਾਦਿਆਂ ਦੇ ਸ਼ਹਿਜ਼ਾਦੇ (ਪਰਮੇਸ਼ੁਰ) ਨਾਲ ਵੀ ਲੜਨ ਦੀ ਕੋਸ਼ਿਸ਼ ਕਰੇਗਾ। ਪਰ ਉਸ ਜ਼ਾਲਿਮ ਰਾਜੇ ਦੀ ਸ਼ਕਤੀ ਨਸ਼ਟ ਹੋ ਜਾਵੇਗੀ। ਅਤੇ ਉਸਨੂੰ ਤਬਾਹ ਕਰਨ ਵਾਲਾ ਹੱਥ ਕਿਸੇ ਆਦਮੀ ਦਾ ਨਹੀਂ ਹੋਵੇਗਾ।
    ਦਾਨੀ ਐਲ 8:25
  • ""ਜਦੋਂ ਸਭ ਤੋਂ ਅਮੀਰ ਦੇਸ਼ ਸੁਰਖਿਅਤ ਮਹਿਸੂਸ ਕਰਨਗੇ ਉਹ ਜ਼ਾਲਮ ਅਤੇ ਘਿਰਣਾਯੋਗ ਹਾਕਮ ਉਨ੍ਹਾਂ ਉੱਤੇ ਹਮਲਾ ਕਰੇਗਾ। ਉਹ ਐਨ ਮੌਕੇ ਸਿਰ ਹਮਲਾ ਕਰੇਗਾ ਅਤੇ ਸਫ਼ਲ ਹੋਵੇਗਾ ਜਦੋਂ ਕਿ ਉਸਦੇ ਪੁਰਖੇ ਸਫ਼ਲ ਨਹੀਂ ਹੋਏ ਸਨ। ਉਹ ਉਨ੍ਹਾਂ ਮੁਲਕਾਂ ਦੀ ਦੌਲਤ ਲੁੱਟੇਗਾ ਜਿਨ੍ਹਾਂ ਨੂੰ ਉਸਨੇ ਹਰਾਇਆ ਹੋਵੇਗਾ ਅਤੇ ਉਹ ਇਨ੍ਹਾਂ ਚੀਜ਼ਾਂ ਨੂੰ ਆਪਣੇ ਅਨੁਯਾਈਆਂ ਨੂੰ ਦੇ ਦੇਵੇਗਾ। ਉਹ ਤਾਕਤਵਰ ਸ਼ਹਿਰਾਂ ਨੂੰ ਹਰਾਉਣ ਅਤੇ ਉਨ੍ਹਾਂ ਨੂੰ ਤਬਾਹ ਕਰਨ ਦੀਆਂ ਯੋਜਨਾਵਾਂ ਬਣਾਵੇਗਾ। ਉਹ ਸਫ਼ਲ ਹੋ ਜਾਵੇਗਾ ਪਰ ਸਿਰਫ਼ ਬੋੜੇ ਸਮੇਂ ਲਈ।
    ਦਾਨੀ ਐਲ 11:24
  • ਯਹੂਦਾਹ, ਵੇਖ! ਪਹਾੜਾਂ ਉਪਰੋ ਦੀ ਇੱਕ ਸੰਦੇਸ਼ਵਾਹਕ ਖੁਸ਼ਖਬਰੀ ਲੈਕੇ ਆ ਰਿਹਾ ਹੈ। ਉਹ ਆਖਦਾ: ਉੱਥੇ ਸ਼ਾਂਤੀ ਹੈ। ਯਹੂਦਾਹ, ਆਪਣੇ ਪੁਰਬ ਮਨਾ ਤੇ ਆਪਣੇ ਕੀਤੇ ਇਕਰਾਰਾਂ ਨੂੰ, ਪੂਰੇ ਕਰ। ਇਹ ਦੁਸ਼ਟ ਲੋਕ ਮੁੜ ਤੇਰੇ ਉੱਪਰ ਹਮਲਾ ਨਾ ਕਰਨਗੇ ਕਿਉਂ ਕਿ ਉਹ ਸਾਰੇ ਬਦ ਲੋਕ ਪੂਰੀ ਤਰ੍ਹਾਂ ਨਸ਼ਟ ਹੋ ਚੁੱਕੇ ਹਨ।
    ਨਾ ਹੋਮ 1:15
  • ਯਹੋਵਾਹ ਨੇ ਆਖਿਆ, "ਮੈਂ ਲੇਵੀ ਨਾਲ ਇਹ ਇਕਰਾਰਨਾਮਾ ਕੀਤਾ। ਮੈਂ ਉਸਨੂੰ ਜੀਵਨ ਅਤੇ ਸ਼ਾਂਤੀ ਦੇਣ ਦਾ ਵਾਅਦਾ ਕੀਤਾ - ਅਤੇ ਮੈਂ ਉਸਨੂੰ ਇਹ ਦਿੱਤਾ। ਉਸਨੇ ਮੇਰਾ ਆਦਰ ਕੀਤਾ ਅਤੇ ਮੇਰਾ ਨਾਉਂ ਦਾ ਜਸ੍ਸ ਕੀਤਾ।
    ਮਲਾਕੀ 2:5
  • ਉਹ ਵਡਭਾਗੇ ਹਨ ਜਿਹੜੇ ਸ਼ਾਂਤੀ ਲਿਆਉਂਦੇ ਹਨ ਕਿਉਂਕਿਉਹ ਪਰਮੇਸ਼ੁਰ ਦੇ ਬੱਚੇ ਅਖਵਾਉਣਗੇ।
    ਮੱਤੀ 5:9
  • ਜੇਕਰ ਉਸ ਘਰ ਦੇ ਲੋਕ ਤੁਹਾਡਾ ਸੁਆਗਤ ਕਰਦੇ ਹਨ, ਤਾਂ ਉਹ ਤੁਹਾਡੀ ਸ਼ਾਂਤੀ ਦੇ ਲਾਇਕ ਹਨ। ਜੋ ਸ਼ਾਂਤੀ ਤੁਸੀਂ ਉਨ੍ਹਾਂ ਲਈ ਚਾਹੀ ਉਹ ਉਨ੍ਹਾਂ ਦੀ ਹੋਵੇ। ਪਰ ਜੇਕਰ ਉਹ ਤੁਹਾਡਾ ਸੁਆਗਤ ਨਹੀਂ ਕਰਦੇ ਉਹ ਤੁਹਾਡੀ ਸ਼ਾਂਤੀ ਦੇ ਲਾਇਕ ਨਹੀਂ ਹਨ। ਤਾਂ ਜੋ ਸ਼ਾਂਤੀ ਤੁਸੀਂ ਉਨ੍ਹਾਂ ਨੂੰ ਬਖਸ਼ੀ ਉਹ ਵਾਪਸ ਲੈ ਲਵੋ।
    ਮੱਤੀ 10:13
  • “ਇਹ ਨਾ ਸੋਚੋ ਕਿ ਮੈਂ ਧਰਤੀ ਉੱਤੇ ਤੁਹਾਨੂੰ ਸ਼ਾਂਤੀ ਦੇਣ ਆਇਆ ਹਾਂ। ਮੈਂ ਸ਼ਾਂਤੀ ਦੇਣ ਨਹੀਂ, ਸਗੋਂ ਤਲਵਾਰ ਦੇਣ ਲਈ ਆਇਆ ਹਾਂ।
    ਮੱਤੀ 10:34
  • ਯਿਸੂ ਉਠਿਆ ਅਤੇ ਉਸਨੇ ਹਨੇਰੀ ਅਤੇ ਲਹਿਰਾਂ ਨੂੰ ਹੁਕਮ ਦਿੱਤਾ “ਸ਼ਾਂਤ ਹੋ ਜਾਓ, ਥੰਮ ਜਾਓ।” ਤਾਂ ਹਨੇਰੀ ਰੁਕ ਗਈ ਅਤੇ ਝੀਲ ਸ਼ਾਂਤ ਹੋ ਗਈ।
    ਮਰਕੁਸ 4:39
  • ਤਾਂ ਉਸਨੇ ਉਸ ਔਰਤ ਨੂੰ ਆਖਿਆ, “ਹੇ ਪਿਆਰੀ ਇਸਤਰੀ! ਤੂੰ ਆਪਣੇ ਵਿਸ਼ਵਾਸ ਕਾਰਣ ਚੰਗੀ ਹੋਈ ਹੈਂ। ਖੁਸ਼ ਰਹਿ! ਹਣ ਤੂੰ ਕੋਈ ਹੋਰ ਤਕਲੀਫ਼ ਨਹੀਂ ਝੱਲੇਂਗੀ।”
    ਮਰਕੁਸ 5:34
  • “ਲੂਣ ਚੰਗਾ ਹੈ। ਜੇਕਰ ਲੂਣ ਆਪਣਾ ਲੂਣਾਪਨ ਛੱਡ ਦੇਵੇ ਤਾਂ ਉਹ ਦੋਬਾਰਾ ਨਮਕੀਨ ਨਹੀਂ ਹੋ ਸਕਦਾ। ਇਸ ਲਈ ਹਮੇਸ਼ਾ ਚੰਗਿਆਈ ਨਾਲ ਭਰਪੂਰ ਰਹੋ ਅਤੇ ਇੱਕ-ਦੂਜੇ ਨਾਲ ਸ਼ਾਂਤੀ ਪੂਰਵਕ ਰਹੋ।”
    ਮਰਕੁਸ 9:50
  • ਇਹ ਨਵੀਂ ਸਵੇਰ ਉਨ੍ਹਾਂ ਲੋਕਾਂ ਤੇ ਚਮਕੇਗੀ ਜੋ ਹਨੇਰੇ ਅਤੇ ਮੌਤ ਦੇ ਪਰਛਾਵੇਂ ਵਿੱਚ ਰਹਿ ਰਹੇ ਹਨ। ਤਾਂ ਜੋਸਾਡੇ ਕਦਮ ਸ਼ਾਂਤੀ ਵੱਲ ਵਧ ਸਕਣ।”
    ਲੋਕਾ 1:79
  • “ਸਵਰਗ ਵਿੱਚ ਪਰਮੇਸ਼ੁਰ ਦੀ ਉਸਤਤਿ ਹੋਵੇ,ਅਤੇ ਧਰਤੀ ਉੱਤੇ ਉਨ੍ਹਾਂ ਲੋਕਾਂ ਨੂੰ ਸ਼ਾਂਤੀ ਜਿਨ੍ਹਾਂ ਤੋਂ ਉਹ ਪ੍ਰਸੰਨ ਹੈ।”
    ਲੋਕਾ 2:14
  • ਯਿਸੂ ਨੇ ਉਸ ਔਰਤ ਨੂੰ ਕਿਹਾ, “ਤੇਰੀ ਆਸਥਾ ਨੇ ਤੈਨੂੰ ਤੇਰੇ ਪਾਪਾਂ ਤੋਂ ਬਚਾਇਆ ਹੈ, ਜਾਂ ਸ਼ਾਂਤੀ ਨਾਲ ਚਲੀ ਜਾ।”
    ਲੋਕਾ 7:50
  • ਜਿਸ ਘਰ ਵਿੱਚ ਵੀ ਤੁਸੀਂ ਜਾਵੋ ਪਹਿਲਾਂ ਇਹ ਆਖੋ ਕਿ ‘ਇਸ ਘਰ ਵਿੱਚ ਸ਼ਾਂਤੀ ਰਹੇ।’
    ਲੋਕਾ 10:5
  • “ਜੇਕਰ ਉਹ ਸੋਚਦਾ ਹੈ ਕਿ ਉਹ ਉਸ ਦੂਜੇ ਰਾਜੇ ਨੂੰ ਹਰਾਉਣ ਦੇ ਯੋਗ ਨਹੀਂ ਹੈ, ਤਾਂ ਉਹ ਸ਼ਾਂਤੀ ਦੇ ਕਰਾਰ ਨਾਲ ਆਪਣੇ ਕੁਝ ਆਦਮੀਆਂ ਨੂੰ ਉਸ ਕੋਲ ਭੇਜੇਗਾ।
    ਲੋਕਾ 14:32
  • ਉਨ੍ਹਾਂ ਨੇ ਜੋ ਵੀ ਸ਼ਕਤੀਸ਼ਾਲੀ ਵਸਤਾਂ ਵੇਖੀਆਂ ਉਨ੍ਹਾਂ ਸਭਨਾਂ ਲਈ ਪ੍ਰਭੂ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਨੇ ਆਖਿਆ,“‘ਧੰਨ ਹੈ! ਜੋ ਪ੍ਰਭੂ ਦੇ ਨਾਂ ਤੇ ਆਉਂਦਾ ਹੈ।’ ਸੁਰਗ ਵਿੱਚ ਸ਼ਾਂਤੀ ਹੋਵੇ ਅਤੇ ਪਰਮੇਸ਼ੁਰ ਨੂੰ ਮਹਿਮਾ।”
    ਲੋਕਾ 19:38
  • ਜਦੋਂ ਉਹ ਦੋ ਆਦਮੀ ਇਹ ਗੱਲਾਂ ਦੂਜਿਆਂ ਨੂੰ ਸੁਣਾ ਰਹੇ ਸਨ ਤਾਂ ਯਿਸੂ ਆਇਆ ਅਤੇ ਸਮੂਹ ਵਿੱਚ ਖੜਾ ਹੋ ਗਿਆ ਅਤੇ ਉਨ੍ਹਾਂ ਨੂੰ ਆਖਣ ਲੱਗਾ, “ਤੁਹਾਨੂੰ ਸ਼ਾਂਤੀ ਮਿਲੇ।”
    ਲੋਕਾ 24:36
  • “ਮੈਂ ਤੁਹਾਡੇ ਲਈ ਸ਼ਾਂਤੀ ਛੱਡਦਾ ਹਾਂ। ਮੈਂ ਆਪਣਾ ਅਮਨ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਦੁਖੀ ਅਤੇ ਘਬਰਾਏ ਹੋਏ ਨਹੀਂ ਹੋਣੇ ਚਾਹੀਦੇ।
    ਯੂਹੰਨਾ 14:27
  • “ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਰਾਹੀਂ ਸ਼ਾਂਤੀ ਪਾ ਸਕੋਂ। ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਸਲਾ ਰਖੋ ਮੈਂ ਜਗਤ ਨੂੰ ਜਿੱਤ ਲਿਆ ਹੈ।”
    ਯੂਹੰਨਾ 16:33
  • ਇਹ ਚਿਠੀ ਤੁਹਾਨੂੰ ਸਾਰੇ ਰੋਮੀਆਂ ਨੂੰ ਲਿਖੀ ਗਈ ਹੈ ਜਿਹੜੇ ਪਰਮੇਸ਼ੁਰ ਨੂੰ ਪਿਆਰੇ ਹਨ। ਉਸਨੇ ਤੁਹਾਨੂੰ ਆਪਣੇ ਪਵਿੱਤਰ ਲੋਕ ਹੋਣ ਲਈ ਸਦਿਆ ਹੈ।ਤੁਹਾਨੂੰ ਸਾਡੇ ਪਿਤਾ ਪਰਮੇਸ਼ੁਰ ਵੱਲੋਂ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਕਿਰਪਾ ਅਤੇ ਸ਼ਾਂਤੀ।
    ਰੋਮੀਆਂ 1:7
  • ਜਿਥੇ ਵੀ ਉਹ ਜਾਂਦੇ ਹਨ ਤਬਾਹੀ ਤੇ ਉਦਾਸੀ ਵਰਤਾਉਂਦੇ ਹਨ। ਲੋਕ ਸ਼ਾਂਤੀ ਦਾ ਮਾਰਗ ਨਹੀਂ ਜਾਣਦੇ।” “ਉਨ੍ਹਾਂ ਦੀਆਂ ਅਖਾਂ ਵਿੱਚ ਪਰਮੇਸ਼ੁਰ ਦਾ ਡਰ ਭੈ ਨਹੀਂ।”
    ਰੋਮੀਆਂ 3:16-18
  • ਜੇਕਰ ਅਸੀਂ ਆਪਣੇ ਨਿਹਚੇ ਕਾਰਣ ਧਰਮੀ ਬਣਾਏ ਗਏ ਹਾਂ, ਤਾਂ ਸਾਡੀ ਆਪਣੇ ਪ੍ਰਭੂ, ਯਿਸੂ ਮਸੀਹ, ਰਾਹੀਂ ਪਰਮੇਸ਼ੁਰ ਨਾਲ ਸ਼ਾਂਤੀ ਹੈ।
    ਰੋਮੀਆਂ 5:1
  • ਇਸ ਲਈ ਜੇਕਰ ਇੱਕ ਮਨੁੱਖ ਦੀ ਸੋਚ ਪਾਪੀ ਸੁਭਾਅ ਦੇ ਕਾਬੂ ਵਿੱਚ ਹੈ, ਤਾਂ ਨਤੀਜਾ ਆਤਮਕ ਮੌਤ ਹੈ, ਪਰ ਜੇਕਰ ਕਿਸੇ ਮਨੁੱਖ ਦੀ ਸੋਚ ਆਤਮਾ ਦੇ ਕਾਬੂ ਵਿੱਚ ਹੈ, ਤਾਂ ਨਤੀਜਾ ਹੋਵੇਗਾ ਜੀਵਨ ਅਤੇ ਸ਼ਾਂਤੀ।
    ਰੋਮੀਆਂ 8:6
  • ਅਤੇ ਜੇ ਲੋਕ ਭੇਜੇ ਨਾ ਜਾਣ ਤਾਂ ਉਹ ਪਰਚਾਰ ਕਿਵੇਂ ਕਰਨ? ਜਿਵੇਂ ਕਿ ਇਹ ਲਿਖਿਆ ਹੈ: “ਉਨ੍ਹਾਂ ਲੋਕਾਂ ਦੇ ਚਰਨ, ਜਿਹੜੇ ਖੁਸ਼ ਖਬਰੀ ਦੱਸਣ ਲਈ ਬਾਹਰ ਜਾਂਦੇ ਹਨ, ਸੁੰਦਰ ਹਨ।”
    ਰੋਮੀਆਂ 10:15
  • ਜਿੰਨਾ ਹੋ ਸਕੇ, ਸਾਰੇ ਲੋਕਾਂ ਨਾਲ ਸ਼ਾਂਤੀ ਵਿੱਚ ਰਹਿਣ ਲਈ, ਕਰੋ।
    ਰੋਮੀਆਂ 12:18
  • ਪਰਮੇਸ਼ੁਰ ਦੇ ਰਾਜ ਵਿੱਚ ਖਾਣਾ-ਪੀਣਾ ਮਹੱਤਵਪੂਰਣ ਨਹੀਂ ਸਗੋਂ ਉਥੇ ਇਹ ਚੀਜ਼ਾਂ ਮਹੱਤਵ ਯੋਗ ਹਨ। ਧਰਮੀ ਜੀਵਨ, ਸ਼ਾਂਤੀ ਅਤੇ ਪਵਿੱਤਰ ਆਤਮਾ ਵਿੱਚ ਆਨੰਦ।
    ਰੋਮੀਆਂ 14:17
  • ਇਸ ਲਈ ਸਾਨੂੰ ਉਨ੍ਹਾਂ ਗੱਲਾਂ ਨੂੰ ਕਰਨ ਲਈ ਸਖਤ ਕੋਸ਼ਿਸ਼ ਕਰਨੀ ਚਾਹੀਦੀ ਹੈ ਜਿਹੜੀਆਂ ਸ਼ਾਂਤੀ ਅਤੇ ਆਪਸੀ ਸਹਾਇਤਾ ਲਿਆਉਣ।
    ਰੋਮੀਆਂ 14:19
  • ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ, ਜੋ ਕਿ ਆਸ ਦਾ ਸਤ੍ਰੋਤ ਹੈ। ਤੁਹਾਨੂੰ ਆਸ ਅਤੇ ਸ਼ਾਂਤੀ ਨਾਲ ਭਰਪੂਰ ਕਰੇ। ਤੁਸੀਂ ਉਸ ਵਿੱਚ ਯਕੀਨ ਰਖੋ। ਤਾਂ ਜੋ ਪਵਿੱਤਰ ਆਤਮਾ ਦੀ ਸ਼ਕਤੀ ਰਾਹੀਂ ਤੁਹਾਡੇ ਵਿੱਚ ਆਸ ਭਰਪੂਰ ਹੋਕੇ ਬਾਹਰ ਡੁਲ੍ਹੇ।
    ਰੋਮੀਆਂ 15:13
  • ਕਾਸ਼ ਸ਼ਾਂਤੀ ਦਾ ਪਰਮੇਸ਼ੁਰ ਤੁਹਾਡੇ ਸਾਰਿਆਂ ਨਾਲ ਹੋਵੇ। ਆਮੀਨ।
    ਰੋਮੀਆਂ 15:33
  • ਤੁਸੀਂ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਤੋਂ ਕਿਰਪਾ ਅਤੇ ਸ਼ਾਂਤੀ ਪ੍ਰਾਪਤ ਕਰੋ।
    ੧ ਕੁਰਿੰਥੀਆਂ 1:3
  • ਪਰ ਜੇ ਇੱਕ ਪਤੀ ਜਾਂ ਪਤਨੀ, ਜੋ ਕਿ ਆਸਥਾਵਾਨ ਨਹੀਂ ਹੈ, ਵੱਖ ਹੋਣ ਦਾ ਫ਼ੈਸਲਾ ਕਰ ਲੈਂਦਾ ਹੈ ਤਾਂ ਉਸ ਆਦਮੀ ਜਾਂ ਔਰਤ ਨੂੰ ਜਾਣ ਦਿਉ। ਜੇਕਰ ਅਜਿਹੀ ਗੱਲ ਵਾਪਰਦੀ ਹੈ, ਫ਼ੇਰ ਮਸੀਹ ਵਿੱਚ ਇੱਕ ਭਰਾ ਜਾਂ ਭੈਣ ਸੁਤੰਤਰ ਹੈ। ਪਰਮੇਸ਼ੁਰ ਨੇ ਸਾਨੂੰ ਸ਼ਾਂਤੀ ਵਿੱਚ ਰਹਿਣ ਲਈ ਸਦਿਆ।
    ੧ ਕੁਰਿੰਥੀਆਂ 7:15
  • ਪਰਮੇਸ਼ੁਰ ਅਰਾਜਕਤਾ ਦਾ ਪਰਮੇਸ਼ੁਰ ਨਹੀਂ ਹੈ ਸਗੋਂ ਸ਼ਾਂਤੀ ਦਾ ਪਰਮੇਸ਼ੁਰ ਹੈ।
    ੧ ਕੁਰਿੰਥੀਆਂ 14:33
  • ਹੁਣ ਭਰਾਵੋ ਅਤੇ ਭੈਣੋ, ਤੁਹਾਨੂੰ ਅਲਵਿਦਾ। ਸੰਪੂਰਣ ਬਨਣ ਦੀ ਕੋਸ਼ਿਸ਼ ਕਰੋ। ਉਹੀ ਕਰੋ ਜੋ ਕੁਝ ਮੈਂ ਤੁਹਾਨੂੰ ਕਰਨ ਲਈ ਕਿਹਾ ਹੈ। ਇੱਕ ਦੂਸਰੇ ਨਾਲ ਸਹਿਮਤ ਹੋਵੋ ਅਤੇ ਸ਼ਾਂਤੀ ਵਿੱਚ ਜਿਉਂਵੋ। ਫ਼ੇਰ ਪ੍ਰੇਮ ਅਤੇ ਸ਼ਾਂਤੀ ਦਾ ਪਰਮੇਸ਼ੁਰ ਤੁਹਾਡੇ ਨਾਲ ਹੋਵੇਗਾ।
    I੧ ਕੁਰਿੰਥੀਆਂ 13:11
  • ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਸਾਡਾ ਪਿਤਾ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਤੁਹਾਨੂੰ ਸ਼ਾਂਤੀ ਦੇਵੇਗਾ।
    ਗਲਾਤੀਆਂ 1:3
  • ਉਨ੍ਹਾਂ ਸਭ ਨੂੰ ਸ਼ਾਂਤੀ ਅਤੇ ਮਿਹਰ, ਜੋ ਇਸ ਰਿਵਾਜ਼ ਦਾ ਅਨੁਸਰਣ ਕਰਦੇ ਹਨ ਅਤੇ ਪਰਮੇਸ਼ੁਰ ਦੇ ਸਾਰੇ ਲੋਕਾਂ ਨੂੰ।
    ਗਲਾਤੀਆਂ 6:16
  • ਪਰ ਆਤਮਾ ਪ੍ਰੇਮ, ਆਨੰਦ, ਸ਼ਾਂਤੀ, ਸਬਰ, ਦਯਾ, ਚੰਗਿਆਈ, ਵਫ਼ਾਦਾਰੀ,
    ਗਲਾਤੀਆਂ 5:22
  • ਮਸੀਹ ਦੇ ਕਾਰਣ ਹੁਣ ਸਾਨੂੰ ਸ਼ਾਂਤੀ ਮਿਲੀ ਹੋਈ ਹੈ। ਮਸੀਹ ਨੇ ਸਾਨੂੰ ਦੋਹਾਂ ਨੂੰ ਇੱਕ ਕੌਮ ਵਾਂਗ ਇਕਠਿਆਂ ਕੀਤਾ ਹੈ। ਯਹੂਦੀ ਅਤੇ ਗੈਰ ਯਹੂਦੀ ਇਸ ਤਰ੍ਹਾਂ ਵੰਡੇ ਹੋਏ ਸਨ ਜਿਵੇਂ ਉਨ੍ਹਾਂ ਵਿਚਕਾਰ ਇੱਕ ਕੰਧ ਹੋਵੇ। ਉਹ ਇੱਕ ਦੂਸਰੇ ਨੂੰ ਨਫ਼ਰਤ ਕਰਦੇ ਸਨ। ਪਰ ਮਸੀਹ ਨੇ ਆਪਣਾ ਸ਼ਰੀਰ ਦੇਕੇ ਨਫ਼ਰਤ ਦੀ ਉਸ ਕੰਧ ਨੂੰ ਢਾਹ ਦਿੱਤਾ। ਯਹੂਦੀ ਸ਼ਰ੍ਹਾ ਵਿੱਚ ਕਈ ਹੁਕਮ ਅਤੇ ਅਸੂਲ ਸਨ। ਪਰ ਮਸੀਹ ਨੇ ਉਸ ਸ਼ਰ੍ਹਾ ਦਾ ਅੰਤ ਕਰ ਦਿੱਤਾ। ਮਸੀਹ ਦਾ ਉਦੇਸ਼ ਲੋਕਾਂ ਦੇ ਦੋ ਸਮੂਹਾਂ ਨੂੰ ਆਪਣੇ ਵਿੱਚ ਇੱਕ ਕੌਮ ਬਨਾਉਣਾ ਅਤੇ ਉਥੇ ਸ਼ਾਂਤੀ ਸਥਾਪਿਤ ਕਰਨਾ ਸੀ।
    ਅਫ਼ਸੀਆਂ 2:14, 15
  • ਤੁਸੀਂ ਇੱਕ ਦੂਜੇ ਨਾਲ ਆਤਮਾ ਰਾਹੀਂ ਸ਼ਾਂਤੀ ਨਾਲ ਜੁੜੇ ਹੋਏ ਹੋ। ਇਸ ਢੰਗ ਨਾਲ ਜੁੜੇ ਰਹਿਣ ਲਈ ਹਰ ਸੰਭਵ ਜਤਨ ਕਰੋ। ਕਾਸ਼ ਤੁਸੀਂ ਸ਼ਾਂਤੀ ਦੇ ਬੰਧਨ ਦੁਆਰਾ ਸੰਯੁਕਤ ਰਹੋ।
    ਅਫ਼ਸੀਆਂ 4:3
  • ਸ਼ਾਂਤੀ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਆਪਣੇ ਪੈਰਾਂ ਵਿੱਚ ਰਜ਼ਾਮੰਦੀ ਦੀ ਜੁੱਤੀ ਪਾ ਲਵੋ। ਜਿਸ ਨਾਲ ਤੁਸੀਂ ਮਜਬੂਤੀ ਨਾਲ ਖਲੋ ਸਕਦੇ ਹੋ।
    ਅਫ਼ਸੀਆਂ 6:15
  • ਉਹ ਗੱਲਾਂ ਕਰੋ ਜਿਹੜੀਆਂ ਤੁਸੀਂ ਮੈਥੋਂ ਸਿਖੀਆਂ ਅਤੇ ਪ੍ਰਾਪਤ ਕੀਤੀਆਂ ਹਨ। ਉਹ ਗੱਲਾਂ ਕਰੋ ਜੋ ਤੁਸੀਂ ਮੈਥੋਂ ਸੁਣੀਆਂ ਅਤੇ ਜੋ ਗੱਲਾਂ ਮੈਨੂੰ ਕਰਦਿਆਂ ਵੇਖਿਆ ਪਰਮੇਸ਼ੁਰ ਜਿਹੜਾ ਸ਼ਾਂਤੀ ਦਿੰਦਾ ਹੈ, ਤੁਹਾਡੇ ਨਾਲ ਹੋਵੇਗਾ।
    ਫ਼ਿਲਿੱਪੀਆਂ 4:9
  • ਮਸੀਹ ਰਾਹੀ ਪਰਮੇਸ਼ੁਰ ਸਾਰੀਆਂ ਚੀਜ਼ਾਂ, ਧਰਤੀ ਉੱਤੇ ਦੀਆਂ ਅਤੇ ਸਵਰਗ ਵਿੱਚ ਦੀਆਂ ਚੀਜ਼ਾਂ,ਫ਼ੇਰ ਆਪਣੇ ਵੱਲ ਵਾਪਸ ਲਿਆਉਣੀਆਂ ਚਾਹੁੰਦਾ ਸੀ।ਪਰਮੇਸ਼ੁਰ ਨੇ ਸ਼ਾਂਤੀ ਬਨਾਉਣ ਦੁਆਰਾ ਮਸੀਹ ਦੇ ਲਹੂ ਰਾਹੀਂ, ਜੋ ਸਲੀਬ ਉੱਤੇ ਡੁਲ੍ਹਿਆ ਸੀ, ਸਾਰੀਆਂ ਚੀਜ਼ਾਂ ਦੇ ਮੇਲ ਮਿਲਾਪ ਕਰ ਦਿੱਤਾ।
    ਕੁਲੁੱਸੀਆਂ 1:20
  • ਜੋ ਸ਼ਾਂਤੀ ਮਸੀਹ ਤੁਹਾਨੂੰ ਦਿੰਦਾ ਹੈ ਉਸਨੂੰ ਆਪਣੇ ਉੱਤੇ ਰਾਜ ਕਰਨ ਦਿਉ। ਇਸ ਕਰਕੇ ਹੀ ਤੁਹਾਨੂੰ ਸਾਰਿਆਂ ਨੂੰ ਇੱਕ ਸ਼ਰੀਰ ਵਿੱਚ ਇਕੱਠਾ ਕੀਤਾ ਗਿਆ ਹੈ। ਹਮੇਸ਼ਾ ਸ਼ੁਕਰਗੁਜ਼ਾਰ ਹੋਵੋ।
    ਕੁਲੁੱਸੀਆਂ 3:15
  • ਪਰ ਤੁਸੀਂ ਭਰਾਵੋ ਅਤੇ ਭੈਣੋ ਹਨੇਰੇ ਵਿੱਚ ਨਹੀਂ ਜਿਉਂਦੇ। ਇਸ ਲਈ ਉਹ ਦਿਨ ਤੁਹਾਨੂੰ ਚੋਰ ਵਾਂਗ ਹੈਰਾਨ ਨਹੀਂ ਕਰੇਗਾ।
    ੧ ਥੱਸਲੁਨੀਕੀਆਂ 5:4
  • ਉਨ੍ਹਾਂ ਦੁਸ਼ਟ ਗੱਲਾਂ ਤੋਂ ਦੂਰ ਰਹੋ ਜਿਹੜੀਆਂ ਇੱਕ ਜਵਾਨ ਆਦਮੀ ਕਰਨੀਆਂ ਚਾਹੁੰਦਾ ਹੈ। ਠੀਕ ਢੰਗ ਨਾਲ ਜਿਉਣ ਲਈ ਅਤੇ ਆਸਥਾ, ਪ੍ਰੇਮ ਅਤੇ ਸ਼ਾਂਤੀ ਪ੍ਰਾਪਤ ਕਰਨ ਲਈ ਸਖਤ ਮਿਹਨਤ ਕਰੋ। ਇਹ ਗੱਲਾਂ ਉਨ੍ਹਾਂ ਲੋਕਾਂ ਨਾਲ ਮਿਲਕੇ ਕਰੋ ਜਿਨ੍ਹਾਂ ਦੇ ਹਿਰਦੇ ਸ਼ੁਧ ਹਨ ਅਤੇ ਜਿਨ੍ਹਾਂ ਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ।
    I੧ ਤਿਮੋਥਿਉਸ 2:22
  • ਸਮੂਹ ਲੋਕਾਂ ਨਾਲ ਸ਼ਾਂਤੀ ਨਾਲ ਰਹਿਣ ਦੀ ਕੋਸ਼ਿਸ਼ ਕਰੋ। ਅਤੇ ਪਾਪ ਤੋਂ ਮੁਕਤ ਜੀਵਨ ਜਿਉਣ ਦੀ ਕੋਸ਼ਿਸ਼ ਕਰੋ। ਜੇ ਕਿਸੇ ਵਿਅਕਤੀ ਦਾ ਜੀਵਨ ਪਵਿੱਤਰ ਨਹੀਂ ਹੈ, ਉਹ ਕਦੀ ਵੀ ਪ੍ਰਭੂ ਨੂੰ ਨਹੀਂ ਵੇਖੇਗਾ।
    ਇਬਰਾਨੀਆਂ 12:14
  • ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸ਼ਾਂਤੀ ਦਾ ਪਰਮੇਸ਼ੁਰ ਤੁਹਾਨੂੰ ਉਹ ਹਰ ਚੰਗੀ ਚੀਜ਼ ਦੇਵੇ ਜਿਸਦੀ ਤੁਹਾਨੂੰ ਲੋੜ ਹੈ ਤਾਂ ਜੋ ਤੁਸੀਂ ਉਸਦੀ ਰਜ਼ਾ ਅਨੁਸਾਰ ਕੰਮ ਕਰ ਸਕੋ। ਪਰਮੇਸ਼ੁਰ ਹੀ ਹੈ ਜਿਸਨੇ ਸਾਡੇ ਪ੍ਰਭੂ ਯਿਸੂ ਨੂੰ ਮੌਤ ਤੋਂ ਉਭਾਰਿਆ। ਪਰਮੇਸ਼ੁਰ ਨੇ ਯਿਸੂ, ਭੇਡਾਂ ਦੇ ਮਹਾਨ ਆਜੜੀ ਨੂੰ, ਆਪਣੀ ਲਹੂ ਰਾਹੀਂ ਉਭਾਰਿਆ। ਉਸਦੇ ਲਹੂ ਨੇ ਨਵੇਂ ਕਰਾਰ ਦੀ ਸ਼ੁਰੂਆਤ ਕੀਤੀ ਸੀ ਜਿਹੜਾ ਸਦੀਵੀ ਕਰੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਸਾਡੇ ਵਿੱਚ ਚੰਗੀਆਂ ਗੱਲਾਂ ਕਰੇਗਾ ਜਿਹੜੀਆਂ ਉਸਨੂੰ ਪ੍ਰਸੰਨ ਕਰਦੀਆਂ ਹਨ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਇਹ ਗੱਲਾਂ ਯਿਸੂ ਮਸੀਹ ਰਾਹੀਂ ਕਰੇਗਾ। ਯਿਸੂ ਦੀ ਹਮੇਸ਼ਾ ਮਹਿਮਾ ਹੋਵੇ। ਆਮੀਨ।
    ਇਬਰਾਨੀਆਂ 13:20
  • ਉਹ ਲੋਕ ਜਿਹੜੇ ਸ਼ਾਂਤਮਈ ਢੰਗ ਨਾਲ ਸ਼ਾਂਤੀ ਲਈ ਕੰਮ ਕਰਦੇ ਹਨ ਜੀਵਨ ਦੀਆਂ ਦੰਗੀਆਂ ਚੀਜ਼ਾਂ ਨੂੰ ਪ੍ਰਾਪਤ ਕਰ ਲੈਂਦੇ ਹਨ ਜਿਹੜੀਆਂ ਸਹੀ ਜੀਵਨ ਢੰਗ ਨਾਲ ਮਿਲਦੀਆਂ ਹਨ।
    ਯਾਕੂਬ 3:18
  • ਉਸਨੂੰ ਸ਼ਾਂਤੀ ਲਭਣੀ ਚਾਹੀਦੀ ਹੈਅਤੇ ਇਸਨੂੰ ਪ੍ਰਾਪਤ ਕਰਨ ਵਾਸਤੇ ਸਖਤ ਮਿਹਨਤ ਕਰਨੀ ਚਾਹੀਦੀ ਹੈ।
    ੧ ਪਤਰਸ 3:11
  • ਫ਼ੇਰ ਇੱਕ ਹੋਰ ਘੋੜਾ ਬਾਹਰ ਆਇਆ। ਇਹ ਲਾਲ ਘੋੜਾ ਸੀ। ਘੁੜਸਵਾਰ ਨੂੰ ਧਰਤੀ ਤੋਂ ਸ਼ਾਂਤੀ ਹਟਾਉਣ ਅਤੇ ਲੋਕਾਂ ਨੂੰ ਇੱਕ ਦੂਜੇ ਤੋਂ ਮਰਾਉਣ ਦੀ ਸ਼ਕਤੀ ਦਿੱਤੀ ਗਈ ਸੀ। ਇਸ ਘੁੜਸਵਾਰ ਨੂੰ ਇੱਕ ਵੱਡੀ ਤਲਵਾਰ ਦਿੱਤੀ ਗਈ ਸੀ।
    ਪਰਕਾਸ਼ ਦੀ ਪੋਥੀ 6:4