ਆਸ
- ਤਾਂ ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ, ਖੜੇ ਰਹੋ ਅਰ ਯਹੋਵਾਹ ਦੇ ਬਚਾਉ ਨੂੰ ਵੇਖੋ ਜਿਹੜਾ ਅੱਜ ਦੇ ਦਿਨ ਤੁਹਾਡੇ ਲਈ ਕਰੇਗਾ ਕਿਉਂ ਕਿ ਜਿਹੜੇ ਮਿਸਰੀ ਤੁਸੀਂ ਅੱਜ ਵੇਖਦੇ ਹੋ ਫੇਰ ਸਦਾ ਤੀਕ ਕਦੀ ਨਾ ਵੇਖੋਗੇ। ਯਹੋਵਾਹ ਤੁਹਾਡੇ ਲਈ ਜੰਗ ਕਰੇਗਾ ਪਰ ਤੁਸਾਂ ਚੁੱਪ ਹੀ ਰਹਿਣਾ।
 ਕੂਚ 14:13, 14
- 
ਜਦ ਤੁਸੀਂ ਆਪਣੇ ਵੈਰੀਆਂ ਨਾਲ ਜੁੱਧ ਕਰਨ ਲਈ ਨਿੱਕਲੋ ਤਾਂ ਘੋੜੇ, ਰਥ ਅਤੇ ਆਪਣੇ ਤੋਂ ਬਹੁਤ ਸਾਰੇ ਲੋਕਾਂ ਨੂੰ ਵੇਖ ਕੇ ਉਨ੍ਹਾਂ ਤੋਂ ਡਰ ਨਾ ਜਾਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸੰਗ ਹੈ ਜਿਹੜਾ ਤੁਹਾਨੂੰ ਮਿਸਰ ਦੇਸ ਤੋਂ ਉਤਾਹਾਂ ਲਿਆਇਆ।
 ਬਿਵਸਥਾ ਸਾਰ 20:1
- 
ਯਹੋਵਾਹ ਉਹ ਹੈ ਜਿਹੜਾ ਤੁਹਾਡੇ ਅੱਗੇ ਅੱਗੇ ਜਾਂਦਾ ਹੈ। ਉਹ ਤੇਰੇ ਨਾਲ ਹੋਵੇਗਾ। ਉਹ ਤੈਨੂੰ ਨਾ ਛੱਡੇਗਾ ਅਤੇ ਨਾ ਤੈਨੂੰ ਤਿਆਗੇਗਾ। ਨਾ ਡਰੀਂ ਅਤੇ ਨਾ ਓਦਰੀਂ!
 ਬਿਵਸਥਾ ਸਾਰ 31:8
- 
ਤੁਹਾਡੇ ਵਿੱਚੋਂ ਇੱਕ ਮਨੁੱਖ ਹਜ਼ਾਰ ਨੂੰ ਨਠਾ ਦੇਵੇਗਾ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਤੁਹਾਡੇ ਲਈ ਲੜਦਾ ਹੈ ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਸੀ।
 ਯਹੋਸ਼ੁਆ 23:10
- 
ਉਹ ਆਪਣੇ ਸੰਤਾਂ ਦੇ ਪੈਰਾਂ ਦੀ ਰਾਖੀ ਕਰੇਗਾ, ਪਰ ਦੁਸ਼ਟ ਚੁੱਪ ਚੁਪਾਤੇ ਅਨ੍ਹੇਰੇ ਵਿੱਚ ਪਏ ਰਹਿਣਗੇ, ਕਿਉਂ ਜੋ ਬਲ ਨਾਲ ਕੋਈ ਨਹੀਂ ਜਿੱਤਦਾ।
 1 ਸਮੂਏਲ 2:9
- 
ਤਦ ਯੋਨਾਥਾਨ ਨੇ ਉਸ ਜੁਆਨ ਨੂੰ ਜੋ ਉਹ ਦੇ ਸ਼ਸਤ੍ਰ ਚੁੱਕਦਾ ਸੀ ਆਖਿਆ, ਚੱਲ ਅਸੀਂ ਉੱਥੇ ਉਨ੍ਹਾਂ ਅਸੁੰਨਤੀਆਂ ਦੀ ਚੌਂਕੀ ਵੱਲ ਚੱਲੀਏ। ਕੀ ਜਾਣੀਏ ਜੋ ਯਹੋਵਾਹ ਸਾਡੇ ਲਈ ਕੰਮ ਸੁਆਰੇ ਕਿਉਂ ਜੋ ਯਹੋਵਾਹ ਅੱਗੇ ਕੁਝ ਔਖ ਨਹੀਂ ਜੋ ਬਹੁਤਿਆਂ ਨਾਲ ਛੁਟਕਾਰਾ ਕਰੇ ਯਾ ਥੋੜਿਆਂ ਨਾਲ।
 1 ਸਮੂਏਲ 14:6
- 
ਅਤੇ ਇਸ ਸਾਰੇ ਕਟਕ ਨੂੰ ਵੀ ਖਬਰ ਹੋਵੇਗੀ ਜੋ ਯਹੋਵਾਹ ਤਲਵਾਰ ਅਤੇ ਬਰਛੀ ਨਾਲ ਨਹੀਂ ਬਚਾਉਂਦਾ ਕਿਉਂ ਜੋ ਜੁੱਧ ਦਾ ਸੁਆਮੀ ਯਹੋਵਾਹ ਹੈ ਅਤੇ ਉਹੋ ਹੀ ਤੁਹਾਨੂੰ ਸਾਡੇ ਹੱਥ ਵਿੱਚ ਦੇਵੇਗਾ!
 1 ਸਮੂਏਲ 17:47
- 
ਤਕੜੇ ਹੋਵੋ ਅਤੇ ਬਹਾਦਰੀ ਕਰੋ! ਅੱਸ਼ੂਰ ਦੇ ਪਾਤਸ਼ਾਹ ਅਤੇ ਏਸ ਸਾਰੇ ਮਹੈਣ ਤੋਂ ਜੋ ਉਸ ਦੇ ਨਾਲ ਹੈ ਨਾ ਡਰੋ ਅਤੇ ਨਾ ਘਾਬਰੋ ਕਿਉਂ ਜੋ ਸਾਡੇ ਨਾਲ ਦਾ ਉਨ੍ਹਾਂ ਨਾਲੋਂ ਵੱਡਾ ਹੈ। ਉਹ ਦੇ ਨਾਲ ਜੀਵ ਦਾ ਹੱਥ ਹੈ ਪਰ ਸਾਡੇ ਨਾਲ ਯਹੋਵਾਹ ਸਾਡਾ ਪਰਮੇਸ਼ੁਰ ਹੈ ਜੋ ਸਾਡੀ ਸਹਾਇਤਾ ਕਰਦਾ ਅਤੇ ਸਾਡੀਆਂ ਲੜਾਈਆਂ ਲੜਦਾ ਹੈ ਤਾਂ ਲੋਕਾਂ ਨੇ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੀਆਂ ਗੱਲਾਂ ਦੇ ਉੱਤੇ ਭਰੋਸਾ ਕੀਤਾ।
 2 ਇਤਹਾਸ 32:7, 8
- 
ਮੇਰੇ ਕਦਮਾਂ ਨੇ ਤੇਰੀਆਂ ਲੀਹਾਂ ਨੂੰ ਠੀਕ ਫੜਿਆ ਹੈ, ਮੇਰੇ ਪੈਰ ਨਹੀਂ ਤਿਲਕੇ।
 ਜ਼ਬੂਰ 17:5
- 
ਹੇ ਯਹੋਵਾਹ, ਮੇਰਾ ਨਿਆਉਂ ਕਰ ਕਿਉਂ ਜੋ ਮੈਂ ਖਰਾ ਹੀ ਚੱਲਿਆ ਹਾਂ, ਮੈਂ ਯਹੋਵਾਹ ਉੱਤੇ ਭਰੋਸਾ ਰੱਖਿਆ ਹੈ ਸੋ ਮੈਂ ਨਹੀਂ ਤਿਲਕਾਂਗਾ।
 ਜ਼ਬੂਰ 26:1
- 
ਵਿਰੋਧੀ ਤੋਂ ਸਾਡੀ ਸਹਾਇਤਾ ਕਰ, ਕਿਉਂ ਜੋ ਆਦਮੀ ਵੱਲੋਂ ਬਚਾਓ ਵਿਅਰਥ ਹੈ।
 ਜ਼ਬੂਰ 60:11
- 
ਹੇ ਮੇਰੀ ਜਾਨ, ਤੂੰ ਪਰਮੇਸ਼ੁਰ ਹੀ ਦੇ ਅੱਗੇ ਚੁੱਪ ਚਾਪ ਰਹੁ, ਕਿਉਂ ਜੋ ਮੇਰੀ ਤਾਂਘ ਉਸੇ ਵੱਲੋਂ ਹੈ।
 ਜ਼ਬੂਰ 62:5
- 
ਧੰਨ ਉਹ ਆਦਮੀ ਹੈ ਜਿਹ ਦਾ ਬਲ ਤੇਰੀ ਵੱਲੋਂ ਹੈ, ਜਿਹ ਦੇ ਮਨ ਵਿੱਚ ਤੇਰੇ ਮਾਰਗ ਹਨ!... ਓਹ ਬਲ ਤੇ ਬਲ ਪਾਉਂਦੇ ਚੱਲੇ ਜਾਂਦੇ ਹਨ, ਉਨ੍ਹਾਂ ਵਿੱਚੋਂ ਹਰੇਕ ਸੀਯੋਨ ਵਿੱਚ ਪਰਮੇਸ਼ੁਰ ਅੱਗੇ ਵਿਖਾਈ ਦਿੰਦਾ ਹੈ।
 ਜ਼ਬੂਰ 84:5, 7
- 
ਉਹ ਬੁਰੀ ਖਬਰ ਤੋਂ ਨਹੀਂ ਡਰਦਾ, ਉਹ ਦਾ ਦਿਲ ਮਜ਼ਬੂਤ ਹੈ, ਉਹ ਦਾ ਭਰੋਸਾ ਯਹੋਵਾਹ ਉੱਤੇ ਹੈ। ਉਹ ਦਾ ਮਨ ਤਕੜਾ ਹੈ, ਉਹ ਨਾ ਡਰੇਗਾ, ਜਦ ਤੱਕ ਉਹ ਆਪਣੇ ਵਿਰੋਧੀਆਂ ਉੱਤੇ (ਆਪਣੀ ਜਿੱਤ) ਨਾ ਵੇਖੇ।
 ਜ਼ਬੂਰ 112:7, 8
- 
ਆਦਮੀ ਉੱਤੇ ਭਰੋਸਾ ਰੱਖਣ ਨਾਲੋਂ ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ।
 ਜ਼ਬੂਰ 118:8
- 
ਸਵੇਰ ਨੂੰ ਆਪਣੀ ਦਯਾ ਦੀ ਮੈਨੂੰ ਸੁਣਾਈ ਕਰ, ਮੈਂ ਜੋ ਤੇਰਾ ਭਰੋਸਾ ਰੱਖਿਆ ਹੈ, ਮੇਰੇ ਤੁਰਨ ਦਾ ਰਾਹ ਮੈਨੂੰ ਦੱਸ, ਮੈਂ ਤਾਂ ਆਪਣੀ ਜਾਨ ਤੇਰੀ ਵੱਲ ਉਠਾ ਰੱਖੀ ਹੈ।
 ਜ਼ਬੂਰ 143:8
- 
ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ, ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ। 6 ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਪਛਾਣ, ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।
 ਕਹਾਉਤਾਂ 3:5, 6
- 
ਪ੍ਰਭੁ ਯਹੋਵਾਹ ਇਸਰਾਏਲ ਦਾ ਪਵਿੱਤਰ ਪੁਰਖ ਐਉਂ ਆਖਦਾ ਹੈ, ਮੁੜ ਆਉਣ ਵਿੱਚ ਤੇ ਚੈਨ ਵਿੱਚ ਤੁਹਾਡਾ ਬਚਾਓ ਹੋਵੇਗਾ, ਸ਼ਾਂਤੀ ਅਤੇ ਭਰੋਸੇ ਵਿੱਚ ਤੁਹਾਡਾ ਬਲ ਹੋਵੇਗਾ, ਪਰ ਤੁਸਾਂ ਨਾ ਚਾਹਿਆ।
 ਯਸਾਯਾਹ 30:15
- 
ਉਸ ਫੇਰ ਮੈਨੂੰ ਆਖਿਆ ਕਿ ਇਹ ਜ਼ਰੁੱਬਾਬਲ ਲਈ ਯਹੋਵਾਹ ਦਾ ਬਚਨ ਹੈ ਕਿ ਨਾ ਸ਼ਕਤੀ ਨਾਲ, ਨਾ ਬਲ ਨਾਲ, ਸਗੋਂ ਮੇਰੇ ਆਤਮਾ ਨਾਲ, ਸੈਨਾਂ ਦੇ ਯਹੋਵਾਹ ਦਾ ਫਰਮਾਨ ਹੈ।
 ਜ਼ਕਰਯਾਹ 4:6
- 
ਅੰਗੂਰ ਦੀ ਬੇਲ ਮੈਂ ਹਾਂ, ਤੁਸੀਂ ਟਹਿਣੀਆਂ ਹੋ। ਜੋ ਮੇਰੇ ਵਿੱਚ ਰਹਿੰਦਾ ਹੈ ਅਤੇ ਮੈਂ ਉਸ ਵਿੱਚ ਸੋਈ ਬਹੁਤਾ ਫਲ ਦਿੰਦਾ ਹੈ ਕਿਉਂ ਜੋ ਮੈਥੋਂ ਵੱਖਰੇ ਹੋ ਕੇ ਤੁਸੀਂ ਕੁਝ ਨਹੀਂ ਕਰ ਸੱਕਦੇ।
 ਯੂਹੰਨਾ 15:5
- 
ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਫ਼ਤਹ ਪਾਉਂਦਾ ਹੈ ਅਰ ਫ਼ਤਹ ਇਹ ਹੈ ਜਿਹ ਨੇ ਸੰਸਾਰ ਉੱਤੇ ਫ਼ਤਹ ਪਾਈ ਅਰਥਾਤ ਸਾਡੀ ਨਿਹਚਾ|
 1ਯੂਹੰਨਾ 5:4