ਕਠਿਨਾਈਆਂ
- ਅਤੇ ਨਾ ਤੌਲੇ ਵਿੱਚੋਂ ਆਟਾ ਮੁੱਕਾ ਨਾ ਕੁੱਜੀ ਦਾ ਤੇਲ ਘਟਿਆ। ਏਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਸ ਨੇ ਏਲਯਾਹ ਦੇ ਰਾਹੀਂ ਬੋਲਿਆ ਸੀ।
1 ਰਾਜਿਆਂ 17:16 -
ਕਾਲ ਵਿੱਚ ਉਹ ਤੈਨੂੰ ਮੌਤ ਤੋਂ ਨਿਸਤਾਰਾ ਦੇਵੇਗਾ, ਅਤੇ ਲੜਾਈ ਵਿੱਚ ਤਲਵਾਰ ਦੀ ਮਾਰ ਥੋਂ,
ਅੱਯੂਬ 5:20 -
ਅਤੇ ਯਹੋਵਾਹ ਸਤਾਏ ਹੋਏ ਦੇ ਲਈ ਇੱਕ ਉੱਚਾ ਗੜ੍ਹ ਹੋਵੇਗਾ, ਹਾਂ, ਬਿਪਤਾ ਦੇ ਸਮੇ ਦੇ ਲਈ ਇੱਕ ਉੱਚਾ ਗੜ੍ਹ। ਤੇਰੇ ਨਾਮ ਦੇ ਜਾਣਨ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੈਂ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ।
ਜ਼ਬੂਰ 9:9, 10 -
ਯਹੋਵਾਹ ਪੂਰਨ-ਪੁਰਖਾਂ ਦੇ ਦਿਨ ਜਾਣਦਾ ਹੈ, ਅਤੇ ਉਨ੍ਹਾਂ ਦਾ ਅਧਕਾਰ ਸਦਾ ਤੀਕ ਰਹੇਗਾ। ਓਹ ਬੁਰੇ ਸਮੇਂ ਦੇ ਵਿੱਚ ਸ਼ਰਮਿੰਦੇ ਨਾ ਹੋਣਗੇ, ਕਾਲ ਦੇ ਦਿਨਾਂ ਵਿੱਚ ਓਹ ਰੱਜ ਕੇ ਖਾਣਗੇ।
ਜ਼ਬੂਰ 37:18, 19 -
ਮੈਂ ਜੁਆਨ ਸਾਂ ਅਤੇ ਹੁਣ ਬੁੱਢਾ ਹੋ ਗਿਆ ਹਾਂ, ਪਰ ਮੈਂ ਨਾ ਧਰਮੀ ਨੂੰ ਤਿਆਗਿਆ ਹੋਇਆ, ਨਾ ਉਸ ਦੀ ਅੰਸ ਨੂੰ ਟੁਕੜੇ ਮੰਗਦਿਆਂ ਡਿੱਠਾ ਹੈ।
ਜ਼ਬੂਰ37:25 -
ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ, ਏਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ, ਅਤੇ ਪਹਾੜ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ, ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ, ਅਤੇ ਪਹਾੜ ਉਹ ਦੇ ਵਧਣ ਦੇ ਕਾਰਨ ਥਰ ਥਰਾਉਣ।
ਜ਼ਬੂਰ 46:1-3 -
ਹੇ ਪਰਜਾ, ਹਰ ਵੇਲੇ ਉਸ ਉੱਤੇ ਭਰੋਸਾ ਰੱਖੋ, ਆਪਣਾ ਮਨ ਉਹ ਦੇ ਅੱਗੇ ਖੋਲ੍ਹ ਦਿਓ, ਪਰਮੇਸ਼ੁਰ ਸਾਡੀ ਪਨਾਹ ਹੈ।
ਜ਼ਬੂਰ 62:8 -
ਮੈਂ ਯਹੋਵਾਹ ਦੇ ਵਿਖੇ ਆਖਾਂਗਾ, ਕਿ ਉਹ ਮੇਰੀ ਪਨਾਹ ਅਤੇ ਮੇਰਾ ਗੜ੍ਹ ਹੈ, ਮੇਰਾ ਪਰਮੇਸ਼ੁਰ ਜਿਹ ਦੇ ਉੱਤੇ ਮੈਂ ਭਰੋਸਾ ਰੱਖਦਾ ਹਾਂ।
ਜ਼ਬੂਰ 91:2 -
ਉਹ ਨੇ ਪੜਦੇ ਲਈ ਬੱਦਲ ਤਾਣਿਆ, ਅਤੇ ਰਾਤ ਨੂੰ ਚਾਨਣ ਦੇਣ ਲਈ ਅੱਗ ਦਿੱਤੀ। ਓਹਨਾਂ ਦੇ ਮੰਗਣ ਤੇ ਉਹ ਬਟੇਰੇ ਲੈ ਆਇਆ, ਅਤੇ ਓਹਨਾਂ ਨੂੰ ਸੁਰਗੀ ਰੋਟੀ ਨਾਲ ਰਜਾਇਆ। ਉਹ ਨੇ ਚਟਾਨ ਨੂੰ ਖੋਲ੍ਹਿਆ ਤਾਂ ਪਾਣੀ ਫੁੱਟ ਨਿੱਕਲੇ, ਓਹ ਥਲਾਂ ਵਿੱਚ ਨਦੀ ਵਾਂਙੁ ਵਗ ਤੁਰੇ,
ਜ਼ਬੂਰ 105:39-41 -
ਮੈਂ ਤਾਂ ਤਿਹਾਈ ਜਮੀਨ ਉੱਤੇ ਪਾਣੀ, ਅਤੇ ਸੁੱਕੀ ਸੜੀ ਭੋਂ ਉੱਤੇ ਨਦੀਆਂ ਵਗਾਵਾਂਗਾ, ਮੈਂ ਆਪਣਾ ਆਤਮਾ ਤੇਰੀ ਅੰਸ ਉੱਤੇ, ਅਤੇ ਤੇਰੀ ਸੰਤਾਨ ਉੱਤੇ ਆਪਣੀ ਬਰਕਤ ਵਹਾਵਾਂਗਾ।
ਯਸਾਯਾਹ 44:3 -
ਸੋ ਜਾਂ ਪਰਮੇਸ਼ੁਰ ਜੰਗਲੀ ਬੂਟੀ ਨੂੰ ਜਿਹੜੀ ਅੱਜ ਹੈ ਅਤੇ ਭਲਕੇ ਤੰਦੂਰ ਵਿੱਚ ਝੋਕੀ ਜਾਂਦੀ ਅਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜੀ ਪਰਤੀਤ ਵਾਲਿਓ ਭਲਾ, ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ? ਸੋ ਤੁਸੀਂ ਚਿੰਤਾ ਕਰ ਕੇ ਇਹ ਨਾ ਕਹੋ ਭਈ ਕੀ ਖਾਵਾਂਗੇ ? ਯਾ ਕੀ ਪੀਵਾਂਗੇ ? ਯਾ ਕੀ ਪਹਿਨਾਂਗੇ ?
ਮੱਤੀ 6:30, 31 -
ਕੌਣ ਸਾਨੂੰ ਮਸੀਹ ਦੇ ਪ੍ਰੇਮ ਤੋਂ ਅੱਡ ਕਰੇਗਾ ? ਕੀ ਬਿਪਤਾ ਯਾ ਕਸ਼ਟ ਯਾ ਅਨ੍ਹੇਰ ਯਾ ਕਾਲ ਯਾ ਨੰਗ ਯਾ ਭੌਜਲ ਯਾ ਤਲਵਾਰ ? ਜਿਵੇਂ ਲਿਖਿਆ ਹੋਇਆ ਹੈ-ਅਸੀਂ ਤੇਰੇ ਲਈ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ। ਸਗੋਂ ਇਨ੍ਹਾਂ ਸਭਨਾਂ ਗੱਲਾਂ ਵਿੱਚ ਉਹ ਦੇ ਦੁਆਰਾ ਜਿਹ ਨੇ ਸਾਡੇ ਨਾਲ ਪ੍ਰੇਮ ਕੀਤਾ ਸੀ ਅਸੀਂ ਹੱਦੋਂ ਵੱਧ ਫਤਹ ਪਾਉਂਦੇ ਹਾਂ। ਕਿਉਂ ਜੋ ਮੈਨੂੰ ਪਰਤੀਤ ਹੈ ਭਈ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ, ਨਾ ਉਚਿਆਈ, ਨਾ ਡੂੰਘਿਆਈ, ਨਾ ਕੋਈ ਹੋਰ ਸਰਿਸ਼ਟੀ ਪਰਮੇਸ਼ੁਰ ਦੇ ਓਸ ਪ੍ਰੇਮ ਤੋਂ ਜਿਹੜਾ ਮਸੀਹ ਯਿਸੂ ਸਾਡੇ ਪ੍ਰਭੁ ਵਿੱਚ ਹੈ ਸਾਨੂੰ ਅੱਡ ਕਰ ਸੱਕੇਗੀ।
ਰੋਮੀਆਂ 8:35-39 -
ਅਸੀਂ ਸਭ ਪਾਸਿਓਂ ਕਸ਼ਟ ਵਿੱਚ ਹਾਂ ਪਰ ਮਿੱਧੇ ਨਹੀਂ ਗਏ, ਦੁਬਧਾ ਵਿੱਚ ਹਾਂ ਪਰ ਹੱਦੋਂ ਵਧ ਨਹੀਂ। 9 ਸਤਾਏ ਜਾਂਦੇ ਹਾਂ ਪਰ ਇਕੱਲੇ ਨਹੀਂ ਛੱਡੇ ਜਾਂਦੇ, ਡੇਗੇ ਜਾਂਦੇ ਹਾਂ ਪਰ ਨਾਸ ਨਹੀਂ ਹੁੰਦੇ।
2 ਕੁਰਿੰਥੀਆਂ 4:8, 9 -
ਅਤੇ ਉਹ ਇਸਤ੍ਰੀ ਉਜਾੜ ਵਿੱਚ ਨੱਸ ਗਈ ਜਿੱਥੇ ਪਰਮੇਸ਼ੁਰ ਦੀ ਵੱਲੋਂ ਇੱਕ ਥਾਂ ਉਹ ਦੇ ਲਈ ਤਿਆਰ ਕੀਤਾ ਹੋਇਆ ਹੈ ਭਈ ਉੱਥੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਉਹ ਦੀ ਪਿਰਤਪਾਲ ਹੋਵੇ।
ਪਰਕਾਸ਼ ਦੀ ਪੋਥੀ 12:6 -
ਉਹ ਪਾਣੀਆਂ ਨੂੰ ਆਪਣੀਆਂ ਘਟਾਂ ਵਿੱਚ ਬੰਨ੍ਹਦਾ ਹੈ, ਪਰ ਬੱਦਲ ਉਨ੍ਹਾਂ ਦੇ ਹੇਠ ਪਾਟਦਾ ਨਹੀਂ। 9 ਉਹ ਆਪਣੀ ਰਾਜ ਗੱਦੀ ਨੂੰ ਢੱਕ ਲੈਂਦਾ ਹੈ, ਉਹ ਆਪਣਾ ਬੱਦਲ ਉਸ ਉੱਤੇ ਵਿਛਾਉਂਦਾ ਹੈ।10 ਉਹ ਨੇ ਪਾਣੀਆਂ ਉੱਤੇ ਕੁੰਡਲ, ਚਾਨਣ ਤੇ ਅਨ੍ਹੇਰ ਦੀ ਹੱਦ ਤੀਕ ਪਾ ਦਿੱਤਾ।
ਅੱਯੂਬ 26:8-10 -
ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ, ਏਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ, ਅਤੇ ਪਹਾੜ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ, ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ, ਅਤੇ ਪਹਾੜ ਉਹ ਦੇ ਵਧਣ ਦੇ ਕਾਰਨ ਥਰ ਥਰਾਉਣ।
ਜ਼ਬੂਰ 46:1-3 -
ਤੂੰ ਹੀ ਸਮੁੰਦਰ ਦੇ ਉਛਾਲ ਉੱਤੇ ਹਕੂਮਤ ਕਰਦਾ ਹੈਂ, ਜਾਂ ਉਹ ਦੀਆਂ ਠਾਠਾਂ ਉੱਠ ਪੈਂਦੀਆਂ ਹਨ, ਤਾਂ ਤੂੰ ਉਨ੍ਹਾਂ ਨੂੰ ਥਮ੍ਹਾ ਦਿੰਦਾ ਹੈਂ।
ਜ਼ਬੂਰ 89:9 -
ਬਾਹਲਿਆਂ ਪਾਣੀਆਂ ਦੇ ਸ਼ੋਰ ਨਾਲੋਂ ਸ਼ਾਨਦਾਰ, ਸਮੁੰਦਰ ਦੀਆਂ ਠਾਠਾਂ ਨਾਲੋਂ ਵੀ, ਯਹੋਵਾਹ ਉਚਾਈ ਵਿੱਚ ਸ਼ਾਨਦਾਰ ਹੈ।
ਜ਼ਬੂਰ 93:4 -
ਓਹ ਤੁਫ਼ਾਨ ਨੂੰ ਥਮ੍ਹਾ ਦਿੰਦਾ ਹੈ, ਅਤੇ ਉਸ ਦੀਆਂ ਲਹਿਰਾਂ ਚੁੱਪ ਹੋ ਜਾਂਦੀਆਂ ਹਨ।
ਜ਼ਬੂਰ 107: 29 -
ਅਤੇ ਦਿਨ ਨੂੰ ਗਰਮੀ ਤੋਂ ਛਾਂ ਲਈ ਅਤੇ ਅਨ੍ਹੇਰੀ ਅਰ ਝੜੀ ਤੋਂ ਪਨਾਹ ਤੇ ਓਟ ਲਈ ਇੱਕ ਮੰਡਪ ਹੋਵੇਗਾ।
ਯਸਾਯਾਹ 4:6 -
ਤੂੰ ਤਾਂ ਗਰੀਬ ਲਈ ਗੜ੍ਹ ਹੋਇਆ, ਕੰਗਾਲ ਲਈ ਉਹ ਦੇ ਕਸ਼ਟ ਵਿੱਚ ਵੀ ਗੜ੍ਹ, ਵਾਛੜ ਤੋਂ ਪਨਾਹ, ਗਰਮੀ ਤੋਂ ਸਾਯਾ, ਕਿਉਂ ਜੋ ਡਰਾਉਣਿਆਂ ਦੀ ਫੂਕ ਕੰਧ ਉੱਪਰ ਦੀ ਵਾਛੜ ਵਾਂਙੁ ਹੈ।
ਯਸਾਯਾਹ 25:4 -
ਜਦ ਤੂੰ ਪਾਣੀਆਂ ਦੇ ਵਿੱਚੋਂ ਦੀ ਲੰਘੇਂਗਾ, ਮੈਂ ਤੇਰੇ ਅੰਗ ਸੰਗ ਹੋਵਾਂਗਾ, ਅਤੇ ਜਦ ਨਦੀਆਂ ਦੇ ਵਿੱਚੋਂ ਦੀ, ਓਹ ਤੈਨੂੰ ਨਾ ਡਬੋਣਗੀਆਂ, ਜਦ ਤੂੰ ਅੱਗ ਦੇ ਵਿੱਚੋਂ ਦੀ ਚੱਲੇਂਗਾ, ਉਹ ਤੈਨੂੰ ਨਾ ਸਾੜੇਗੀ, ਨਾ ਲਾਟ ਤੇਰੇ ਉੱਤੇ ਬਲੇਗੀ।
ਯਸਾਯਾਹ 43:2 -
ਯਹੋਵਾਹ ਭਲਾ ਹੈ, ਦੁਖ ਦੇ ਦਿਨ ਵਿੱਚ ਇੱਕ ਗੜ੍ਹ ਹੈ, ਅਤੇ ਉਹ ਆਪਣੇ ਸ਼ਰਨਾਰਥੀਆਂ ਨੂੰ ਜਾਣਦਾ ਹੈ।
ਨਹੂਮ 1:7 -
ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਹੇ ਥੋੜੀ ਪਰਤੀਤ ਵਾਲਿਓ ਤੁਸੀਂ ਕਿਉਂ ਡਰਦੇ ਹੋ ? ਤਦ ਉਹ ਨੇ ਉੱਠ ਕੇ ਪੌਣ ਅਤੇ ਝੀਲ ਨੂੰ ਦਬਕਾ ਦਿੱਤਾ ਅਤੇ ਵੱਡਾ ਚੈਨ ਹੋ ਗਿਆ। ਤਾਂ ਓਹ ਮਨੁੱਖ ਹੈਰਾਨ ਹੋ ਕੇ ਬੋਲੇ ਜੋ ਇਹ ਕਿਹੋ ਜਿਹਾ ਪੁਰਖ ਹੈ ਕਿ ਪੌਣ ਅਤੇ ਝੀਲ ਭੀ ਉਹ ਦੀ ਮੰਨ ਲੈਂਦੇ ਹਨ ?
ਮੱਤੀ 8:26, 27 -
ਵੇਖੋ ਮੈਂ ਤੁਹਾਨੂੰ ਸੱਪਾਂ ਅਤੇ ਠੂੰਹਿਆਂ ਦੇ ਲਿਤਾੜਨ ਦਾ ਅਰ ਵੈਰੀ ਦੀ ਸਾਰੀ ਸ਼ਕਤੀ ਉੱਤੇ ਇਖ਼ਤਿਆਰ ਦਿੱਤਾ ਹੈ ਅਤੇ ਕੋਈ ਵੀ ਚੀਜ਼ ਤੁਹਾਡਾ ਨੁਕਸਾਨ ਨਾ ਕਰੇਗੀ।
ਲੂਕਾ 10:19