ਸਿਆਣਪ
- ਹੇ ਯਹੋਵਾਹ, ਮੇਰੇ ਘਾਤੀਆਂ ਦੇ ਕਾਰਨ ਆਪਣੇ ਧਰਮ ਵਿੱਚ ਮੇਰੀ ਅਗਵਾਈ ਕਰ, ਮੇਰੇ ਅੱਗੇ ਆਪਣਾ ਰਾਹ ਸਿੱਧਾ ਕਰ,
ਜ਼ਬੂਰ 5:8 -
ਹੇ ਯਹੋਵਾਹ, ਆਪਣੇ ਰਾਹ ਮੈਨੂੰ ਵਿਖਾਲ, ਅਤੇ ਆਪਣੇ ਮਾਰਗ ਮੈਨੂੰ ਸਿਖਾਲ। 5 ਆਪਣੀ ਸਚਿਆਈ ਵਿੱਚ ਮੇਰੀ ਅਗਵਾਈ ਕਰ ਅਤੇ ਮੈਨੂੰ ਸਿਖਾਲ, ਕਿਉਂ ਜੋ ਤੂੰ ਮੇਰਾ ਮੁਕਤੀ ਦਾਤਾ ਪਰਮੇਸ਼ੁਰ ਹੈਂ, ਸਾਰਾ ਦਿਨ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
ਜ਼ਬੂਰ 25:4, 5 -
ਉਹ ਮਸਕੀਨਾਂ ਦੀ ਅਗਵਾਈ ਨਿਆਉਂ ਨਾਲ ਕਰੇਗਾ, ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ।
ਜ਼ਬੂਰ 25:9 -
ਹੇ ਯਹੋਵਾਹ, ਆਪਣਾ ਰਾਹ ਮੈਨੂੰ ਸਿਖਲਾ, ਅਤੇ ਮੇਰੇ ਘਾਤੀਆਂ ਦੇ ਕਾਰਨ ਪੱਧਰੇ ਰਾਹ ਉੱਤੇ ਮੇਰੀ ਅਗਵਾਈ ਕਰ।
ਜ਼ਬੂਰ 27:11 -
ਮੈਂ ਤੈਨੂੰ ਸਮਝ ਦੇਵਾਂਗਾ, ਅਤੇ ਜਿਸ ਰਾਹ ਉੱਤੇ ਤੈਂ ਚੱਲਣਾ ਹੈ ਤੈਨੂੰ ਸਿਖਾਵਾਂਗਾ, ਤੇਰੇ ਉੱਤੇ ਨਿਗਾਹ ਰੱਖ ਕੇ ਤੈਨੂੰ ਸਲਾਹ ਦਿਆਂਗਾ।
ਜ਼ਬੂਰ 32:8 -
ਮਨੁੱਖ ਦੀ ਚਾਲ ਯਹੋਵਾਹ ਵੱਲੋਂ ਦ੍ਰਿੜ੍ਹ ਹੁੰਦੀ ਹੈ, ਅਤੇ ਉਸ ਦੇ ਰਾਹ ਤੋਂ ਉਹ ਪਰਸੰਨ ਰਹਿੰਦਾ ਹੈ।
ਜ਼ਬੂਰ 37:23 -
ਤੂੰ ਆਪਣੇ ਗੁਰਮਤੇ ਨਾਲ ਮੇਰੀ ਅਗਵਾਈ ਕਰੇਂਗਾ, ਅਤੇ ਉਹ ਦੇ ਮਗਰੋਂ ਮੈਨੂੰ ਤੇਜ ਵਿੱਚ ਰੱਖੇਂਗਾ।
ਜ਼ਬੂਰ 73:24 -
ਮੇਰੀਆਂ ਅੱਖਾਂ ਖੋਲ੍ਹ, ਭਈ ਮੈਂ ਤੇਰੀ ਬਿਵਸਥਾ ਦੀਆਂ ਅਚਰਜ ਗੱਲਾਂ ਨੂੰ ਵੇਖਾਂ!
ਜ਼ਬੂਰ 119:18 -
ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ, ਅਤੇ ਮੇਰੇ ਰਾਹ ਦਾ ਚਾਨਣ ਹੈ।
ਜ਼ਬੂਰ 119:105 -
ਤੇਰੇ ਬਚਨਾਂ ਦਾ ਖੋਲ੍ਹਣਾ ਚਾਨਣ ਦਿੰਦਾ ਹੈ, ਉਹ ਸਿੱਧੇ ਸਾਧੇ ਲੋਕਾਂ ਨੂੰ ਸਮਝ ਬਖ਼ਸ਼ਦਾ ਹੈ।
ਜ਼ਬੂਰ 119:130 -
ਸਵੇਰ ਨੂੰ ਆਪਣੀ ਦਯਾ ਦੀ ਮੈਨੂੰ ਸੁਣਾਈ ਕਰ, ਮੈਂ ਜੋ ਤੇਰਾ ਭਰੋਸਾ ਰੱਖਿਆ ਹੈ, ਮੇਰੇ ਤੁਰਨ ਦਾ ਰਾਹ ਮੈਨੂੰ ਦੱਸ, ਮੈਂ ਤਾਂ ਆਪਣੀ ਜਾਨ ਤੇਰੀ ਵੱਲ ਉਠਾ ਰੱਖੀ ਹੈ।
ਜ਼ਬੂਰ 143:8 -
ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ, ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ। 6 ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਪਛਾਣ, ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।
ਕਹਾਉਤਾਂ 3:5, 6 -
ਜਦ ਤੂੰ ਕਿਤੇ ਜਾਏਂਗਾ ਤਾਂ ਓਹ ਤੇਰੀ ਅਗਵਾਈ ਕਰਨਗੀਆਂ, ਜਦ ਤੂੰ ਲੰਮਾ ਪਵੇਂਗਾ ਤਾਂ ਓਹ ਤੇਰੀ ਰਾਖੀ ਕਰਨਗੀਆਂ, ਅਤੇ ਜਦ ਤੂੰ ਜਾਗੇਂਗਾ ਤਾਂ ਓਹ ਤੇਰੇ ਨਾਲ ਗੱਲਾਂ ਕਰਨਗੀਆਂ,
ਕਹਾਉਤਾਂ 6:22 -
ਅਤੇ ਤੁਹਾਡੇ ਕੰਨ ਤੁਹਾਡੇ ਪਿੱਛੋਂ ਏਹ ਗੱਲ ਸੁਣਨਗੇ ਕਿ ਤੁਹਾਡਾ ਰਾਹ ਏਹੋ ਈ ਹੈ, ਏਸ ਵਿੱਚ ਚੱਲੋ, ਜਦ ਤੁਸੀਂ ਸੱਜੇ ਨੂੰ ਮੁੜੋ ਅਤੇ ਜਦ ਤੁਸੀਂ ਖੱਬੇ ਨੂੰ ਮੁੜੋ।
ਯਸਾਯਾਹ 30:21 -
ਮੈਂ ਅੰਨ੍ਹਿਆਂ ਨੂੰ ਇੱਕ ਰਾਹ ਉੱਤੇ ਤੋਰਾਂਗਾ, ਜਿਹ ਨੂੰ ਓਹ ਨਹੀਂ ਜਾਣਦੇ, ਅਤੇ ਉਨ੍ਹਾਂ ਪਹਿਆਂ ਵਿੱਚ ਓਹਨਾਂ ਦੀ ਅਗਵਾਈ ਕਰਾਂਗਾ ਜਿਨ੍ਹਾਂ ਨੂੰ ਓਹਨਾਂ ਨੇ ਜਾਤਾ ਹੀ ਨਹੀਂ। ਮੈਂ ਓਹਨਾਂ ਦੇ ਅੱਗੇ ਅਨ੍ਹੇਰ ਨੂੰ ਚਾਨਣ, ਅਤੇ ਵਿੰਗਿਆਂ ਥਾਵਾਂ ਨੂੰ ਸਿੱਧਿਆਂ ਬਣਾ ਦਿਆਂਗਾ। ਮੈਂ ਏਹ ਕੰਮ ਕਰਾਂਗਾ ਅਤੇ ਓਹਨਾਂ ਨੂੰ ਨਾ ਤਿਆਗਾਂਗਾ।
ਯਸਾਯਾਹ 42:16 -
ਪ੍ਰਭੁ ਯਹੋਵਾਹ ਨੇ ਮੈਨੂੰ ਚੇਲਿਆਂ ਦੀ ਜ਼ਬਾਨ ਦਿੱਤੀ, ਭਈ ਮੈਂ ਜਾਣਾਂ ਕੀ ਹੁੱਸੇ ਹੋਏ ਨੂੰ ਕਿਵੇਂ ਬਚਨ ਨਾਲ ਸਹਾਇਤਾ ਦੇਵਾਂ, ਉਹ ਮੈਨੂੰ ਸਵੇਰੇ ਸਵੇਰੇ ਜਗਾਉਂਦਾ, ਉਹ ਮੇਰੇ ਕੰਨਾਂ ਨੂੰ ਜਗਾਉਂਦਾ ਹੈ, ਭਈ ਮੈਂ ਚੇਲਿਆਂ ਵਾਂਙੁ ਸੁਣਾਂ।
ਯਸਾਯਾਹ 50:4 -
ਯਹੋਵਾਹ ਤੇਰੀ ਅਗਵਾਈ ਸਦਾ ਕਰਦਾ ਰਹੇਗਾ, ਝੁਲਸਿਆਂ ਥਾਵਾਂ ਵਿੱਚ ਤੇਰੀ ਜਾਨ ਨੂੰ ਤ੍ਰਿਪਤ ਕਰੇਗਾ, ਅਤੇ ਤੇਰੀਆਂ ਹੱਡੀਆਂ ਨੂੰ ਮਜ਼ਬੂਤ ਕਰੇਗਾ, ਤੂੰ ਸਿੰਜੇ ਹੋਏ ਬਾਗ ਜਿਹਾ ਹੋਵੇਂਗਾ, ਅਤੇ ਉਸ ਸੁੰਬ ਜਿਹਾ ਜਿਹ ਦਾ ਪਾਣੀ ਮੁਕਦਾ ਨਹੀਂ।
ਯਸਾਯਾਹ 58:11 -
ਹੇ ਯਹੋਵਾਹ, ਮੈਂ ਜਾਣਦਾ ਹਾਂ, ਕਿ ਆਦਮੀ ਦਾ ਰਾਹ ਉਹ ਦੇ ਵੱਸ ਵਿੱਚ ਨਹੀਂ ਹੈ, ਏਹ ਮਨੁੱਖ ਦੇ ਵੱਸ ਨਹੀਂ ਕਿ ਤੁਰਨ ਲਈ ਆਪਣੇ ਕਦਮਾਂ ਨੂੰ ਕਾਇਮ ਕਰੇ।
ਯਿਰਮਿਯਾਹ 10:23 -
ਓਹ ਰੋਂਦੇ ਹੋਏ ਆਉਣਗੇ, ਮੈਂ ਓਹਨਾਂ ਦੀ ਅਰਦਾਸਾਂ ਨਾਲ ਅਗਵਾਈ ਕਰਾਂਗਾ, ਮੈਂ ਪਾਣੀ ਦੀਆਂ ਨਦੀਆਂ ਉੱਤੇ ਓਹਨਾਂ ਨੂੰ ਲੈ ਜਾਵਾਂਗਾ, ਅਤੇ ਉਸ ਸਿੱਧੇ ਰਾਹ ਵਿੱਚ ਜਿੱਥੇ ਓਹ ਠੋਕਰ ਨਾ ਖਾਣ, ਕਿਉਂ ਜੋ ਮੈਂ ਇਸਰਾਏਲ ਦਾ ਪਿਤਾ ਹਾਂ, ਅਤੇ ਅਫ਼ਰਾਈਮ ਮੇਰਾ ਪਲੋਠਾ ਹੈ।
ਯਿਰਮਿਯਾਹ 31:9 -
ਅਸੀਂ ਹੌਸਲਾ ਰੱਖਦੇ ਹਾਂ ਅਤੇ ਇਹ ਚਾਹੁੰਦੇ ਹਾਂ ਭਈ ਦੇਹੀ ਦਾ ਘਰ ਛੱਡ ਦੇਈਏ ਅਤੇ ਪ੍ਰਭੁ ਕੋਲ ਜਾ ਵੱਸੀਏ|
2 ਕੁਰਿੰਥੀਆਂ 5:7 -
ਕਿਉਂ ਜੋ ਪਰਮੇਸ਼ੁਰ ਦਾ ਬਚਨ ਜੀਉਂਦਾ ਅਤੇ ਗੁਣਕਾਰ ਅਤੇ ਹਰੇਕ ਦੋ ਧਾਰੀ ਤਲਵਾਰ ਨਾਲੋਂ ਤਿੱਖਾ ਹੈ ਅਤੇ ਜੀਵ ਅਤੇ ਆਤਮਾ ਨੂੰ ਅਰ ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੀਆਂ ਵਿਚਾਰਾਂ ਅਤੇ ਧਾਰਨਾਂ ਨੂੰ ਜਾਚ ਲੈਂਦਾ ਹੈ।
ਇਬਰਾਨੀਆਂ 4:12 -
ਅਤੇ ਨਿਆਈਆਂ ਨੂੰ ਆਖਿਆ ਕਿ ਜੋ ਕੁਝ ਕਰੋ ਸਮਝ ਨਾਲ ਕਰੋ ਕਿਉਂ ਜੋ ਤੁਸੀਂ ਆਦਮੀਆਂ ਵੱਲੋਂ ਨਹੀਂ ਸਗੋਂ ਯਹੋਵਾਹ ਵੱਲੋਂ ਨਿਆਉਂ ਕਰਦੇ ਹੋ ਅਤੇ ਉਹ ਨਿਆਉਂ ਦੀ ਗੱਲ ਵਿੱਚ ਤੁਹਾਡੇ ਨਾਲ ਹੈ।
2 ਇਤਹਾਸ 19:6 -
ਹਾਂ, ਜੇ ਤੂੰ ਬਿਬੇਕ ਲਈ ਪੁਕਾਰੇਂ, ਅਤੇ ਸਮਝ ਲਈ ਅਵਾਜ਼ ਕਢੇਂ,... ਤਾਂ ਤੂੰ ਯਹੋਵਾਹ ਦੇ ਭੈ ਨੂੰ ਸਮਝੇਂਗਾ, ਅਤੇ ਪਰਮੇਸ਼ੁਰ ਦੇ ਗਿਆਨ ਨੂੰ ਪ੍ਰਾਪਤ ਕਰੇਂਗਾ, 6 ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ, ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ।
ਕਹਾਉਤਾਂ 2:3, 5, 6 -
ਮਨ ਦੀਆਂ ਜੁਗਤਾਂ ਤਾਂ ਆਦਮੀ ਦੇ ਵੱਸ ਵਿੱਚ ਹਨ, ਪਰ ਜ਼ਬਾਨੋਂ ਉੱਤਰ ਯਹੋਵਾਹ ਵੱਲੋਂ ਹੁੰਦਾ ਹੈ।
ਕਹਾਉਤਾਂ 16:1 -
ਬੁਰੇ ਮਨੁੱਖ ਨਿਆਉਂ ਨਹੀਂ ਸਮਝਦੇ, ਪਰੰਤੂ ਯਹੋਵਾਹ ਦੇ ਤਾਲਿਬ ਸਭ ਕੁਝ ਸਮਝਦੇ ਹਨ।
ਕਹਾਉਤਾਂ 28:5 -
ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ, ਬੁੱਧ ਤੇ ਸਮਝ ਦਾ ਆਤਮਾ, ਸਲਾਹ ਤੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈ ਦਾ ਆਤਮਾ। ਅਤੇ ਯਹੋਵਾਹ ਦੇ ਭੈ ਵਿੱਚ ਉਹ ਮਗਨ ਰਹੇਗਾ, ਉਹ ਨਾ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਨਿਆਉਂ ਕਰੇਗਾ, ਨਾ ਆਪਣੇ ਕੰਨਾਂ ਦੇ ਸੁਣਨ ਅਨੁਸਾਰ ਫ਼ੈਸਲਾ ਦੇਵੇਗਾ।
ਯਸਾਯਾਹ 11:2, 3 -
ਹੁਣ ਰਹੇ ਓਹ ਚਾਰ ਜੁਆਨ,—ਪਰਮੇਸ਼ੁਰ ਨੇ ਉਨ੍ਹਾਂ ਨੂੰ ਗਿਆਨ ਅਤੇ ਸਾਰੀ ਵਿਦਿਆ ਤੇ ਮੱਤ ਵਿੱਚ ਬੁੱਧੀ ਦਿੱਤੀ ਅਤੇ ਦਾਨੀਏਲ ਵਿੱਚ ਹਰ ਤਰਾਂ ਦਿਆਂ ਦਰਸ਼ਣਾਂ ਤੇ ਸੁਫ਼ਨਿਆਂ ਦੀ ਸਮਝ ਸੀ।
ਦਾਨੀਏਲ 1:17 -
ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ ਜਿਹੜਾ ਸਭਨਾਂ ਨੂੰ ਖੁਲੇ ਦਿਲ ਨਾਲ ਬਿਨਾ ਉਲਾਂਭੇ ਦਿੰਦਾ ਹੈ, ਤਾਂ ਉਹ ਨੂੰ ਦਿੱਤੀ ਜਾਵੇਗੀ।
ਯਾਕੂਬ 1:5 -
ਸਵੇਰ ਨੂੰ ਆਪਣੀ ਦਯਾ ਦੀ ਮੈਨੂੰ ਸੁਣਾਈ ਕਰ, ਮੈਂ ਜੋ ਤੇਰਾ ਭਰੋਸਾ ਰੱਖਿਆ ਹੈ, ਮੇਰੇ ਤੁਰਨ ਦਾ ਰਾਹ ਮੈਨੂੰ ਦੱਸ, ਮੈਂ ਤਾਂ ਆਪਣੀ ਜਾਨ ਤੇਰੀ ਵੱਲ ਉਠਾ ਰੱਖੀ ਹੈ।
ਜ਼ਬੂਰ 143:8 -
ਤੂੰ ਮੈਨੂੰ ਆਪਣੀ ਮਰਜ਼ੀ ਪੂਰੀ ਕਰਨੀ ਸਿਖਲਾ, ਤੂੰ ਤਾਂ ਮੇਰਾ ਪਰਮੇਸ਼ੁਰ ਹੈਂ, ਤੇਰਾ ਆਤਮਾ ਨੇਕ ਹੈ, ਉਹ ਪੱਧਰੇ ਦੇਸ ਵਿੱਚ ਮੇਰੀ ਅਗਵਾਈ ਕਰੇ। ਹੇ ਯਹੋਵਾਹ, ਆਪਣੇ ਨਾਮ ਦੇ ਸਦਕੇ ਮੈਨੂੰ ਜੀਉਂਦਾ ਰੱਖ, ਆਪਣੇ ਧਰਮ ਨਾਲ ਮੇਰੀ ਜਾਨ ਨੂੰ ਦੁਖਾਂ ਵਿੱਚੋਂ ਕੱਢ,
ਜ਼ਬੂਰ 143:10, 11 -
ਭਈ ਬੁੱਧਵਾਨ ਸੁਣ ਕੇ ਆਪਣੇ ਗਿਆਨ ਨੂੰ ਵਧਾਵੇ, ਅਤੇ ਸਮਝ ਵਾਲਾ ਬੁੱਧ ਦੀਆਂ ਜੁਗਤਾਂ ਪ੍ਰਾਪਤ ਕਰੇ,
ਕਹਾਉਤਾਂ 1:5 -
ਮੂਰਖ ਦੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਚੰਗੀ ਹੈ, ਪਰ ਬੁੱਧਵਾਨ ਸਲਾਹ ਨੂੰ ਮੰਨ ਲੈਂਦਾ ਹੈ।
ਕਹਾਉਤਾਂ 12:15 -
ਜੇ ਸਲਾਹ ਨਾ ਮਿਲੇ ਤਾਂ ਪਰੋਜਨ ਰੁੱਕ ਜਾਂਦੇ ਹਨ, ਪਰ ਜੇ ਸਲਾਹ ਦੇਣ ਵਾਲੇ ਬਹੁਤੇ ਹੋਣ ਤਾਂ ਓਹ ਕਾਇਮ ਹੋ ਜਾਂਦੇ ਹਨ।
ਕਹਾਉਤਾਂ 15:22 -
ਸਲਾਹ ਨੂੰ ਸੁਣ ਅਤੇ ਸਿੱਖਿਆ ਨੂੰ ਕਬੂਲ ਕਰ, ਤਾਂ ਜੋ ਓੜਕ ਨੂੰ ਬੁੱਧਵਾਨ ਬਣੇਂ।
ਕਹਾਉਤਾਂ 19:20 -
ਪਰੋਜਨ ਸਲਾਹ ਨਾਲ ਕਾਇਮ ਹੋ ਜਾਂਦੇ ਹਨ, ਸੋ ਤੂੰ ਚੰਗੀ ਸਲਾਹ ਲੈ ਕੇ ਜੁੱਧ ਕਰ।
ਕਹਾਉਤਾਂ 20:18 -
ਤੂੰ ਚੰਗੀ ਮੱਤ ਲੈ ਕੇ ਤਾਂ ਆਪਣਾ ਜੁੱਧ ਕਰ, ਬਹੁਤੇ ਸਲਾਹੂਆਂ ਨਾਲ ਹੀ ਬਚਾਉ ਹੈ।
ਕਹਾਉਤਾਂ 24:6 -
ਵਿਖਾਵੇ ਦੇ ਅਨੁਸਾਰ ਨਿਆਉਂ ਨਾ ਕਰੋ ਪਰੰਤੁ ਸੱਚਾ ਨਿਆਉਂ ਕਰੋ।
ਯੂਹੰਨਾ 7:24 -
ਪਰ ਜਿਹੜੀ ਬੁੱਧ ਉੱਪਰੋਂ ਹੈ ਉਹ ਤਾਂ ਪਹਿਲਾਂ ਪਵਿੱਤਰ ਹੈ, ਫੇਰ ਮਿਲਣਸਾਰ, ਸ਼ੀਲ ਸੁਭਾਉ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ ਦੁਆਇਤ ਭਾਵ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ।
ਯਾਕੂਬ 3:17 -
ਇਹ ਤੀਜੀ ਵਾਰ ਮੈਂ ਤੁਹਾਡੇ ਕੋਲ ਆਉਣ ਲੱਗਾ ਹਾਂ। ਦੋ ਯਾ ਤਿੰਨ ਗਵਾਹਾਂ ਦੇ ਮੂੰਹੋਂ ਹਰ ਇੱਕ ਗੱਲ ਪੱਕੀ ਹੋ ਜਾਵੇਗੀ।
2 ਕੁਰਿੰਥੀਆਂ 13:1