ਨਿਡਰਤਾ

+
  • markup will be injected here -->
  • 0:00
    0:00

    • ਮੈਂ ਪਾਤਸ਼ਾਹਾਂ ਦੇ ਸਨਮੁਖ ਤੇਰੀਆਂ ਸਾਖੀਆਂ ਦਾ ਚਰਚਾ ਕਰਾਂਗਾ, ਅਤੇ ਲੱਜਿਆਵਾਨ ਨਾ ਹੋਵਾਂਗਾ।
      ਜ਼ਬੂਰ 119:46
    • ਮਨੁੱਖ ਦਾ ਭੈ ਫਾਹੀ ਲਿਆਉਂਦਾ ਹੈ, ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਸੁੱਖ ਸਾਂਦ ਨਾਲ ਰਹੇਗਾ।
      ਕਹਾਉਤਾਂ 29:25
    • ਹੇ ਸੀਯੋਨ, ਖੁਸ਼ ਖਬਰੀ ਦੇ ਸੁਣਾਉਣ ਵਾਲੀ, ਉੱਚੇ ਪਹਾੜ ਉੱਤੇ ਚੜ੍ਹ ਜਾਹ! ਹੇ ਯਰੂਸ਼ਲਮ, ਖੁਸ਼ ਖਬਰੀ ਦੇ ਸੁਣਾਉਣ ਵਾਲੀ, ਆਪਣੀ ਅਵਾਜ਼ ਜ਼ੋਰ ਨਾਲ ਉੱਚੀ ਕਰ ਕੇ ਚੁੱਕ! ਉੱਚੀ ਕਰ ਕੇ ਚੁੱਕ, ਨਾ ਡਰ, ਯਹੂਦਾਹ ਦੇ ਸ਼ਹਿਰਾਂ ਨੂੰ ਆਖ, ਵੇਖੋ, ਤੁਹਾਡਾ ਪਰਮੇਸ਼ੁਰ!
      ਯਸਾਯਾਹ 40:9
    • ਪ੍ਰਭੁ ਯਹੋਵਾਹ ਨੇ ਮੈਨੂੰ ਚੇਲਿਆਂ ਦੀ ਜ਼ਬਾਨ ਦਿੱਤੀ, ਭਈ ਮੈਂ ਜਾਣਾਂ ਕੀ ਹੁੱਸੇ ਹੋਏ ਨੂੰ ਕਿਵੇਂ ਬਚਨ ਨਾਲ ਸਹਾਇਤਾ ਦੇਵਾਂ, ਉਹ ਮੈਨੂੰ ਸਵੇਰੇ ਸਵੇਰੇ ਜਗਾਉਂਦਾ, ਉਹ ਮੇਰੇ ਕੰਨਾਂ ਨੂੰ ਜਗਾਉਂਦਾ ਹੈ, ਭਈ ਮੈਂ ਚੇਲਿਆਂ ਵਾਂਙੁ ਸੁਣਾਂ।
      ਯਸਾਯਾਹ 50:4
    • ਯਹੋਵਾਹ ਨੇ ਮੈਨੂੰ ਆਖਿਆ, ਤੂੰ ਨਾ ਆਖ ਕਿ ਮੈਂ ਛੋਕਰਾ ਹਾਂ, ਤੂੰ ਤਾਂ ਸਾਰਿਆਂ ਕੋਲ ਜਿਨ੍ਹਾਂ ਕੋਲ ਮੈਂ ਤੈਨੂੰ ਘੱਲਾਂਗਾ ਜਾਵੇਂਗਾ, ਸਭ ਕੁਝ ਜੋ ਮੈਂ ਤੈਨੂੰ ਹੁਕਮ ਦਿਆਂਗਾ ਤੂੰ ਬੋਲੇਂਗਾ।
      ਯਿਰਮਿਯਾਹ1:7
    • ਮੈਂ ਤੇਰੇ ਮੱਥੇ ਨੂੰ ਹੀਰੇ ਵਾਂਗਰ ਚਕਮਕ ਤੋਂ ਵੀ ਵਧੀਕ ਕਰੜਾ ਕਰ ਦਿੱਤਾ ਹੈ। ਉਨ੍ਹਾਂ ਤੋਂ ਨਾ ਡਰ ਅਤੇ ਉਨ੍ਹਾਂ ਦਿਆਂ ਚਿਹਰਿਆਂ ਤੋਂ ਭੈ ਭੀਤ ਨਾ ਹੋ ਭਾਵੇਂ ਉਹ ਆਕੀ ਘਰਾਣਾ ਹੈ।
      ਹਿਜ਼ਕੀਏਲ 3:9
    • ਤੁਸੀਂ ਜਗਤ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਗੁੱਝਾ ਨਹੀਂ ਰਹਿ ਸੱਕਦਾ। 15 ਅਤੇ ਦੀਵਾ ਬਾਲ ਕੇ ਟੋਪੇ ਦੇ ਹੇਠ ਨਹੀਂ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਉਹ ਸੱਭਨਾਂ ਨੂੰ ਜਿਹੜੇ ਘਰ ਵਿੱਚ ਹਨ ਚਾਨਣ ਦਿੰਦਾ ਹੈ।
      ਮੱਤੀ 5:14, 15
    • ਇਸੇ ਤਰਾਂ ਤੁਹਾਡਾ ਚਾਨਣ ਮਨੁੱਖਾਂ ਦੇ ਸਾਹਮਣੇ ਚਮਕੇ ਤਾਂ ਜੋ ਓਹ ਤੁਹਾਡੇ ਸ਼ੁਭ ਕਰਮ ਵੇਖ ਕੇ ਤੁਹਾਡੇ ਪਿਤਾ ਦੀ ਜਿਹੜਾ ਸੁਰਗ ਵਿੱਚ ਹੈ ਵਡਿਆਈ ਕਰਨ।
      ਮੱਤੀ 5:16
    • ਕਿਉਂਕਿ ਜੋ ਕੋਈ ਇਸ ਹਰਾਮਕਾਰ ਅਤੇ ਪਾਪੀ ਪੀਹੜੀ ਦੇ ਲੋਕਾਂ ਵਿੱਚੋਂ ਮੈਥੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਵੇਗਾ ਮਨੁੱਖ ਦਾ ਪੁੱਤ੍ਰ ਭੀ ਉਸ ਤੋਂ ਸ਼ਰਮਾਵੇਗਾ ਜਿਸ ਵੇਲੇ ਉਹ ਆਪਣੇ ਪਿਤਾ ਦੇ ਤੇਜ ਨਾਲ ਪਵਿੱਤ੍ਰ ਦੂਤਾਂ ਸਣੇ ਆਵੇਗਾ।
      ਮਰਕੁਸ 8:38
    • ਪਰ ਜਾ ਪਵਿੱਤ੍ਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ ਅਰ ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਬੰਨੇ ਤੀਕੁਰ ਮੇਰੇ ਗਵਾਹ ਹੋਵੋਗੇ।
      ਰਸੂਲਾਂ ਦੇ ਕਰਤੱਬ 1:8
    • ਜਾਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਵੇਖੀ ਅਤੇ ਜਾਣਿਆ ਜੋ ਓਹ ਵਿਦਵਾਨ ਨਹੀਂ ਸਗੋਂ ਆਮ ਵਿੱਚੋਂ ਹਨ ਤਾਂ ਅਚਰਜ ਮੰਨਿਆ। ਫੇਰ ਓਹਨਾਂ ਨੂੰ ਪਛਾਣਿਆ ਭਈ ਏਹ ਯਿਸੂ ਦੇ ਨਾਲ ਰਹੇ ਸਨ।
      ਰਸੂਲਾਂ ਦੇ ਕਰਤੱਬ 4:13
    • ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ ਕਿ ਮਨੁੱਖਾਂ ਦੇ ਹੁਕਮ ਨਾਲੋਂ ਪਰਮੇਸ਼ੁਰ ਦਾ ਹੁਕਮ ਮੰਨਣਾ ਜਰੂਰੀ ਹੈ।
      ਰਸੂਲਾਂ ਦੇ ਕਰਤੱਬ 5:29
    • ਮੈਂ ਤਾਂ ਇੰਜੀਲ ਤੋਂ ਸ਼ਰਮਾਉਂਦਾ ਨਹੀਂ ਇਸ ਲਈ ਜੋ ਉਹ ਹਰੇਕ ਨਿਹਚਾਵਾਨ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸ਼ਕਤੀ ਹੈ, ਪਹਿਲਾਂ ਯਹੂਦੀ ਫੇਰ ਯੂਨਾਨੀ ਦੇ ਲਈ|
      ਰੋਮੀਆਂ 1:16
    • ਅਤੇ ਮੇਰੇ ਲਈ ਵੀ ਭਈ ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬੋਲਣਾ ਮੈਨੂੰ ਦਿੱਤਾ ਜਾਵੇ ਕਿ ਮੈਂ ਦਿਲੇਰੀ ਨਾਲ ਖੁਸ਼ ਖਬਰੀ ਦਾ ਭੇਤ ਖੋਲ੍ਹ ਦਿਆਂ ਜਿਹ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਏਲਚੀ ਹਾਂ| ਅਤੇ ਮੈਂ ਉਸ ਵਿੱਚ ਅਜਿਹਾ ਦਿਲੇਰੀ ਨਾਲ ਬੋਲਾਂ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ|
      ਅਫ਼ਸੀਆਂ 6:19, 20
    • ਪਰੰਤੂ ਜਿਵੇਂ ਅਸੀਂ ਖਰਮੇਸ਼ੁਰ ਵੱਲੋਂ ਪਰਵਾਨ ਹੋਏ ਹਾਂ ਜੋ ਇੰਜੀਲ ਸਾਨੂੰ ਸੌਂਪੀ ਜਾਵੇ ਤਿਵੇਂ ਅਸੀਂ ਬੋਲਦੇ ਹਾਂ, ਇਉਂ ਨਹੀਂ ਭਈ ਅਸੀਂ ਮਨੁੱਖਾਂ ਨੂੰ ਰਿਝਾਉਂਦੇ ਹਾਂ ਸਗੋਂ ਪਰਮੇਸ਼ੁਰ ਨੂੰ ਜਿਹੜਾ ਸਾਡਿਆਂ ਮਨਾਂ ਨੂੰ ਪਰਤਾਉਂਦਾ ਹੈ।
      1 ਥੱਸਲੁਨੀਕੀਆਂ2:4
    • ਇਸ ਲਈ ਤੂੰ ਸਾਡੇ ਪ੍ਰਭੁ ਦੀ ਸਾਖੀ ਤੋਂ ਨਾ ਸ਼ਰਮਾਵੀਂ, ਨਾ ਮੈਥੋਂ ਜੋ ਉਹ ਦਾ ਬੰਧੂਆ ਹਾਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਦੇ ਅਨੁਸਾਰ ਖੁਸ਼ ਖਬਰੀ ਲਈ ਦੁਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ।
      2 ਤਿਮੋਥਿਉਸ 1:8
    • ਏਹ ਗੱਲਾਂ ਆਖ ਅਤੇ ਪੂਰੇ ਇਖ਼ਤਿਆਰ ਨਾਲ ਤਗੀਦ ਕਰ ਅਤੇ ਝਿੜਕ ਦਿਹ। ਕੋਈ ਤੈਨੂੰ ਤੁੱਛ ਨਾ ਜਾਣੇ !
      ਤੀਤੁਸ 2:15
    • ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਨੇਕ ਚਾਲ ਰੱਖੋ ਭਈ ਜਿਸ ਗੱਲ ਵਿੱਚ ਓਹ ਤੁਹਾਨੂੰ ਬੁਰਿਆਰ ਜਾਣ ਕੇ ਤੁਹਾਡੇ ਵਿਰੁੱਧ ਬੋਲਦੇ ਹਨ ਓਹ ਤੁਹਾਡੇ ਸ਼ੁਭ ਕਰਮਾਂ ਦੇ ਕਾਰਨ ਜਿਹੜੇ ਵੇਖਦੇ ਹਨ ਓਸ ਦਿਨ ਜਦ ਉਨ੍ਹਾਂ ਉੱਤੇ ਦਯਾ ਦਰਿਸ਼ਟੀ ਹੋਵੇ ਪਰਮੇਸ਼ੁਰ ਦੀ ਵਡਿਆਈ ਕਰਨ।
      1 ਪਤਰਸ 2:12