ਦੁਰਾਚਾਰ
- ਅਤੇ ਮੈ ਨਾਲ ਮਸਤ ਨਾ ਹੋਵੇ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ ਸਗੋਂ ਆਤਮਾ ਨਾਲ ਭਰਪੂਰ ਹੋ ਜਾਓ|
ਅਫ਼ਸੀਆਂ 5:18 -
ਕਿਉਂ ਜੋ ਇਹ ਲਿਖਿਆ ਹੋਇਆ ਹੈ,-ਪ੍ਰਭੁ ਆਖਦਾ ਹੈ, ਆਪਣੀ ਜਿੰਦ ਦੀ ਸੌਂਹ, ਹਰ ਇੱਕ ਗੋਡਾ ਮੇਰੇ ਅੱਗੇ ਨਿਵੇਗਾ, ਅਤੇ ਹਰ ਇੱਕ ਜੀਭ ਪਰਮੇਸ਼ੁਰ ਦੇ ਅੱਗੇ ਇਕਰਾਰ ਕਰੇਗੀ। ਸੋ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ।
ਰੋਮੀਆਂ 14:11, 12 -
ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀਆਂ ਰਹਮਤਾਂ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਆਪਣੀਆਂ ਦੇਹੀਆਂ ਨੂੰ ਜੀਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ। ਅਤੇ ਇਸ ਜੁੱਗ ਦੇ ਰੂਪ ਜੇਹੇ ਨਾ ਬਣੋ ਸਗੋਂ ਆਪਣੀ ਬੁੱਧ ਦੇ ਨਵੇਂ ਹੋਣ ਕਰਕੇ ਹੋਰ ਸਰੂਪ ਵਿੱਚ ਬਦਲਦੇ ਜਾਓ ਤਾਂ ਜੋ ਤੁਸੀਂ ਸਿਆਣ ਲਵੋ ਭਈ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਿਆ ਕੀ ਹੈ।
ਰੋਮੀਆਂ 12:1, 2 -
ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਕਾਰੀ ਨਹੀਂ ਹੋਣਗੇ ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਜ਼ਨਾਹਕਾਰ, ਨਾ ਜਨਾਨੜੇ, ਨਾ ਮੁੰਡੇਬਾਜ, ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਕਾਰੀ ਹੋਣਗੇ। ਅਤੇ ਤੁਹਾਡੇ ਵਿੱਚੋਂ ਕਈਕੁ ਏਹੋ ਜੇਹੇ ਸਨ ਪਰ ਪ੍ਰਭੁ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਰ ਤੁਸੀਂ ਪਵਿੱਤਰ ਕੀਤੇ ਗਏ ਅਰ ਤੁਸੀਂ ਧਰਮੀ ਠਹਿਰਾਏ ਗਏ।
1 ਕੁਰਿੰਥੀਆਂ 6:9-11 -
ਸਾਰੀਆਂ ਵਸਤਾਂ ਮੇਰੇ ਲਈ ਉਚਿਤ ਹਨ ਪਰੰਤੂ ਸੱਭੇ ਲਾਭਦਾਇਕ ਨਹੀਂ। ਸਾਰੀਆਂ ਵਸਤਾਂ ਮੇਰੇ ਲਈ ਉਚਿਤ ਹਨ ਪਰ ਮੈਂ ਕਿਸੇ ਵਸਤ ਦੇ ਅਧੀਨ ਨਹੀਂ ਹੋਵਾਂਗਾ।
1 ਕੁਰਿੰਥੀਆਂ 6:12 -
ਇਸੇ ਤਰਾਂ ਤੁਸੀਂ ਭੀ ਆਪ ਆਪਣੇ ਨੂੰ ਪਾਪ ਦੀ ਵੱਲੋਂ ਮੋਏ ਹੋਏ ਪਰ ਮਸੀਹ ਯਿਸੂ ਵਿੱਚ ਪਰਮੇਸ਼ੁਰ ਲਈ ਜੀਉਂਦੇ ਸਮਝੋ। ਉਪਰੰਤ ਪਾਪ ਤੁਹਾਡੀ ਮਰਨਹਾਰ ਦੇਹੀ ਵਿੱਚ ਰਾਜ ਨਾ ਕਰੇ ਜੋ ਤੁਸੀਂ ਉਹ ਦਿਆਂ ਬੁਰਿਆਂ ਵਿਸ਼ਿਆਂ ਦੇ ਅਧੀਨ ਹੋਵੋ। 13 ਅਤੇ ਆਪਣੇ ਅੰਗ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਨਾ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਜਾਣ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ।
ਰੋਮੀਆਂ 6:11-13 -
ਇਸ ਲਈ ਜੇ ਪੁੱਤ੍ਰ ਤੁਹਾਨੂੰ ਅਜ਼ਾਦ ਕਰੇ ਤਾਂ ਠੀਕ ਤੁਸੀਂ ਅਜ਼ਾਦ ਹੋਵੋਗੇ।
ਯੂਹੰਨਾ 8:36 -
ਮੈ ਠੱਠੇ ਵਾਲੀ ਤੇ ਸ਼ਰਾਬ ਝਗੜੇ ਵਾਲੀ ਚੀਜ਼ ਹੈ, ਜੋ ਕੋਈ ਓਹਨਾਂ ਤੋਂ ਧੋਖਾ ਖਾਂਦਾ ਹੈ ਉਹ ਬੁੱਧਵਾਨ ਨਹੀਂ!
ਕਹਾਉਤਾਂ 20:1 -
ਜਿਹੜਾ ਆਪਣੇ ਅਪਰਾਧਾਂ ਨੂੰ ਲਕੋ ਲੈਂਦਾ ਹੈ ਉਹ ਸਫ਼ਲ ਨਹੀਂ ਹੁੰਦਾ, ਪਰ ਜੋ ਓਹਨਾਂ ਨੂੰ ਮੰਨ ਕੇ ਛੱਡ ਦਿੰਦਾ ਹੈ ਉਹ ਦੇ ਉੱਤੇ ਰਹਿਮ ਕੀਤਾ ਜਾਵੇਗਾ।
ਕਹਾਉਤਾਂ 28:13 -
ਜੇ ਆਖੀਏ ਭਈ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਹੈ ਨਹੀਂ। ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਭਈ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ।
1 ਯੂਹੰਨਾ 1:8, 9 -
ਪਰ ਆਤਮਾ ਦਾ ਫਲ ਇਹ ਹੈ-ਪ੍ਰੇਮ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ, ਨਰਮਾਈ, ਸੰਜਮ| ਇਹੋ ਜੇਹੀਆਂ ਗੱਲਾਂ ਦੇ ਵਿਰੁੱਧ ਕੋਈ ਸ਼ਰਾ ਨਹੀਂ ਹੈ|
ਗਲਾਤੀਆਂ 5:22, 23 -
ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਉਪਾਓ ਵੀ ਕੱਢ ਦੇਵੇਗਾ ਭਈ ਤੁਸੀਂ ਝੱਲ ਸੱਕੋ।
1 ਕੁਰਿੰਥੀਆਂ 10:13 -
ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ ?
1 ਕੁਰਿੰਥੀਆਂ 6:19 -
ਅਗਾਹਾਂ ਨੂੰ ਨਿਰਾ ਪਾਣੀ ਨਾ ਪੀਆ ਕਰ ਪਰ ਹਾਜ਼ਮੇ ਲਈ ਅਤੇ ਆਪਣੀਆਂ ਬਹੁਤੀਆਂ ਮਾਂਦਗੀਆਂ ਦੇ ਕਾਰਨ ਥੋੜੀ ਜਿਹੀ ਮੈ ਵਰਤ ਲਿਆ ਕਰ।
1 ਤਿਮੋਥਿਉਸ 5:23 -
ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾਂ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਇੱਛਿਆ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੋ। ਕਿਉਂ ਜੋ ਬੀਤਿਆ ਹੋਇਆ ਸਮਾ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਨੂੰ ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾਂ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜ਼ੀਆਂ ਅਤੇ ਘਿਣਾਉਣੀਆਂ ਮੂਰਤੀ ਪੂਜਾਂ ਵਿੱਚ ਚੱਲਦੇ ਸਾਂ। ਓਹ ਉਸ ਨੂੰ ਅਚਰਜ ਮੰਨਦੇ ਹਨ ਭਈ ਤੁਸੀਂ ਓਸੇ ਅੱਤ ਬਦਚਲਣੀ ਵਿੱਚ ਉਨ੍ਹਾਂ ਦੇ ਨਾਲ ਨਹੀਂ ਖੇਡਦੇ ਤਾਂ ਹੀ ਓਹ ਤੁਹਾਡੀ ਨਿੰਦਿਆ ਕਰਦੇ ਹਨ। ਓਹ ਉਸ ਨੂੰ ਲੇਖਾ ਦੇਣਗੇ ਜਿਹੜਾ ਜੀਉਂਦਿਆਂ ਅਤੇ ਮੁਰਦਿਆਂ ਦਾ ਨਿਆਉਂ ਕਰਨ ਨੂੰ ਤਿਆਰ ਹੈ। ਕਿਉਂ ਜੋ ਮੁਰਦਿਆਂ ਨੂੰ ਵੀ ਇੰਜੀਲ ਇਸੇ ਲਈ ਸੁਣਾਈ ਗਈ ਭਈ ਸਰੀਰ ਕਰਕੇ ਉਨ੍ਹਾਂ ਦਾ ਨਿਆਉਂ ਤਾਂ ਮਨੁੱਖਾਂ ਦੇ ਅਨੁਸਾਰ ਹੋਵੇ ਪਰ ਆਤਮਾ ਕਰਕੇ ਓਹ ਪਰਮੇਸ਼ੁਰ ਵਾਂਙੁ ਜੀਉਂਦੇ ਰਹਿਣ। ਪਰ ਸਭਨਾਂ ਵਸਤਾਂ ਦਾ ਅੰਤ ਨੇੜੇ ਹੈ। ਇਸ ਕਾਰਨ ਤੁਸੀਂ ਸੁਰਤ ਵਾਲੇ ਹੋਵੋ ਅਤੇ ਪ੍ਰਾਰਥਨਾ ਲਈ ਸੁਚੇਤ ਰਹੋ।
1 ਪਤਰਸ 4:2-7