ਮਾਣ
- ਐਡੇ ਹੰਕਾਰ ਦੀਆਂ ਗੱਲਾਂ ਹੋਰ ਨਾ ਆਖ, ਅਤੇ ਆਕੜ ਦੀ ਗੱਲ ਤੇਰੇ ਮੂੰਹੋਂ ਨਾ ਨਿੱਕਲੇ, ਯਹੋਵਾਹ ਤਾਂ ਗਿਆਨ ਦਾ ਪਰਮੇਸ਼ੁਰ ਹੈ, ਅਤੇ ਕਰਨੀਆਂ ਉਸ ਤੋਂ ਤੋਲੀਆਂ ਜਾਂਦੀਆਂ ਹਨ। 1 ਸਮੂਏਲ 2:3
- ਹੰਕਾਰ ਦੇ ਨਾਲ ਖੁਆਰੀ ਆਉਂਦੀ ਹੈ, ਪਰ ਦੀਨਾਂ ਦੇ ਨਾਲ ਬੁੱਧ ਹੈ, ਕਹਾਉਤਾਂ 11:2
- ਹੰਕਾਰ ਨਾਲ ਝਗੜੇ ਹੀ ਝਗੜੇ ਹੁੰਦੇ ਹਨ, ਪਰ ਜਿਹੜੇ ਸਲਾਹ ਨੂੰ ਮੰਨਦੇ ਹਨ ਓਹਨਾਂ ਨਾਲ ਬੁੱਧ ਹੈ। ਕਹਾਉਤਾਂ 13:10
- ਹੰਕਾਰੀਆਂ ਦੇ ਘਰ ਨੂੰ ਯਹੋਵਾਹ ਢਾਹ ਦਿੰਦਾ ਹੈ, ਪਰ ਵਿਧਵਾ ਦੇ ਬੰਨਿਆਂ ਨੂੰ ਕਾਇਮ ਕਰਦਾ ਹੈ। ਕਹਾਉਤਾਂ 15:25
- ਅਧੀਨਗੀ ਅਤੇ ਯਹੋਵਾਹ ਦਾ ਭੈ ਮੰਨਣ ਦਾ ਫਲ ਧਨ, ਆਦਰ ਅਤੇ ਜੀਉਣ ਹੈ। ਕਹਾਉਤਾਂ 22:4
- ਆਦਮੀ ਦਾ ਹੰਕਾਰ ਉਹ ਨੂੰ ਅਧੀਨ ਕਰੇਗਾ, ਪਰ ਮਨ ਦਾ ਅਧੀਨ ਆਦਰ ਪ੍ਰਾਪਤ ਕਰੇਗਾ। ਕਹਾਉਤਾਂ 29:23
- ਗੱਲ ਕਾਹਦੀ ਜੋ ਕੋਈ ਆਪਣੇ ਆਪ ਨੂੰ ਖਲੋਤਾ ਹੋਇਆ ਸਮਝਦਾ ਹੈ ਸੋ ਸੁਚੇਤ ਰਹੇ ਭਈ ਕਿਤੇ ਡਿੱਗ ਨਾ ਪਵੇ। 1 ਕੁਰਿੰਥੀਆਂ 10:12
- ਪ੍ਰਭੁ ਦੇ ਅੱਗੇ ਨੀਵੇਂ ਬਣੋ ਤਾਂ ਉਹ ਤੁਹਾਨੂੰ ਉੱਚਿਆਂ ਕਰੇਗਾ। ਯਾਕੂਬ 4:10
- ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਅਤੇ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ। ਲੂਕਾ 14:11
- ਪਰ ਆਤਮਾ ਦਾ ਫਲ ਇਹ ਹੈ-ਪ੍ਰੇਮ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ, ਨਰਮਾਈ, ਸੰਜਮ| ਇਹੋ ਜੇਹੀਆਂ ਗੱਲਾਂ ਦੇ ਵਿਰੁੱਧ ਕੋਈ ਸ਼ਰਾ ਨਹੀਂ ਹੈ| ਗਲਾਤੀਆਂ 5:22, 23
- ਧੜੇ ਬਾਜ਼ੀਆਂ ਅਥਵਾ ਫੋਕੇ ਘੁਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ| ਤੁਹਾਡੇ ਵਿਚੋਂ ਹਰੇਕ ਜਣਾ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੇ| 5 ਤੁਹਾਡਾ ਉਹੋ ਸੁਭਾਉ ਹੋਵੇ ਜੋ ਮਸੀਹ ਯਿਸੂ ਦਾ ਭੀ ਸੀ| ਫ਼ਿਲਿੱਪੀਆਂ 2:3-5
- ਹਰੇਕ ਜਿਹ ਦੇ ਮਨ ਵਿੱਚ ਹੰਕਾਰ ਹੈ ਉਸ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪੱਕ ਮੰਨੋ ਉਹ ਬਿਨਾ ਡੰਨ ਨਾ ਛੁੱਟੇਗਾ। ਕਹਾਉਤਾਂ 16:5
- ਨਾਸ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘੁਮੰਡੀ ਰੂਹ ਹੁੰਦੀ ਹੈ। ਕਹਾਉਤਾਂ 16:18
- ਇੱਕ ਅਜਿਹਾ ਰਾਹ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਦੇ ਰਾਹ ਹਨ। ਕਹਾਉਤਾਂ 16:25
- ਨਾਸ ਹੋਣ ਤੋਂ ਪਹਿਲਾਂ ਮਨੁੱਖ ਦਾ ਮਨ ਹੰਕਾਰੀ ਹੁੰਦਾ ਹੈ, ਪਰ ਆਦਰ ਤੋਂ ਪਹਿਲਾਂ ਅਧੀਨਗੀ ਹੁੰਦੀ ਹੈ। ਕਹਾਉਤਾਂ 18:12
- ਪਰ ਉਹ ਹੋਰ ਵੀ ਕਿਰਪਾ ਕਰਦਾ ਹੈ ਇਸ ਕਾਰਨ ਉਹ ਕਹਿੰਦਾ ਹੈ ਭਈ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ। ਯਾਕੂਬ 4:6
- ਉਹ ਮਸਕੀਨਾਂ ਦੀ ਅਗਵਾਈ ਨਿਆਉਂ ਨਾਲ ਕਰੇਗਾ, ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ। ਜ਼ਬੂਰ 25:9
- ਇਸੇ ਤਰਾਂ ਹੇ ਜੁਆਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸੱਭੇ ਇੱਕ ਦੂਏ ਦੀ ਟਹਿਲ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨ੍ਹੋਂ, ਇਸ ਲਈ ਜੋ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਪਰ ਹਲੀਮਾਂ ਨੂੰ ਕਿਰਪਾ ਬਖ਼ਸ਼ਦਾ ਹੈ। ਸੋ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਲਵੰਤ ਹੱਥ ਦੇ ਹੇਠ ਨੀਵਿਆਂ ਕਰੋ ਭਈ ਉਹ ਤੁਹਾਨੂੰ ਵੇਲੇ ਸਿਰ ਉੱਚਿਆ ਕਰੇ। ਅਤੇ ਆਪਣੀ ਸਾਰੀ ਚਿੰਤਾ ਓਸ ਉੱਤੇ ਸੁਟ ਛੱਡੋ ਕਿਉਂ ਜੋ ਉਹ ਨੂੰ ਤੁਹਾਡਾ ਫ਼ਿਕਰ ਹੈ। 1 ਪਤਰਸ 5:5-7
- ਫੇਰ ਇਸਰਾਏਲ ਦੇ ਪਾਤਸ਼ਾਹ ਨੇ ਉੱਤਰ ਦਿੱਤਾ ਕਿ ਉਸ ਨੂੰ ਆਖੋ, ਸ਼ਸਤਰ ਬੰਨ੍ਹਣ ਵਾਲਾ ਸ਼ਸਤਰ ਲਾਹੁਣ ਵਾਲੇ ਜਿਨਾ ਹੰਕਾਰ ਨਾ ਕਰੇ। 1 ਰਾਜਿਆਂ 20:11
- ਏਹਨਾਂ ਸਭਨਾਂ ਨੂੰ ਮੇਰੇ ਹੱਥ ਨੇ ਬਣਾਇਆ ਹੈ, ਐਉਂ ਏਹ ਸਭ ਹੋ ਗਏ, ਯਹੋਵਾਹ ਦਾ ਵਾਕ ਹੈ। ਮੈਂ ਅਜੇਹੇ ਜਨ ਉੱਤੇ ਨਿਗਾਹ ਰੱਖਾਂਗਾ,—ਅਧੀਨ ਉੱਤੇ ਨਿਮਰ ਆਤਮਾ ਵਾਲੇ ਉੱਤੇ ਜੋ ਮੇਰੇ ਬਚਨ ਤੋਂ ਕੰਬ ਜਾਂਦਾ ਹੈ। ਯਸਾਯਾਹ 66:2