ਕਾਨੂੰਨੀ

+
 • markup will be injected here -->
 • 0:00
  0:00

  • ਜਾਂ ਓਹ ਕਫ਼ਰਨਾਹੂਮ ਵਿੱਚ ਆਏ ਤਾਂ ਅਠੰਨੀ ਉਗਰਾਹੁਣ ਵਾਲਿਆਂ ਨੇ ਪਤਰਸ ਦੇ ਕੋਲ ਆਣ ਕੇ ਕਿਹਾ, ਕੀ ਤੁਹਾਡਾ ਗੁਰੂ ਅਠੰਨੀ ਨਹੀਂ ਦਿੰਦਾ ? ਉਹ ਨੇ ਕਿਹਾ, ਹਾਂ, ਦਿੰਦਾ ਹੈ। ਜਦ ਉਹ ਘਰ ਵਿੱਚ ਆਇਆ ਤਦ ਯਿਸੂ ਨੇ ਅੱਗੋਂ ਹੀ ਉਸ ਨੂੰ ਕਿਹਾ, ਸ਼ਮਊਨ ਤੂੰ ਕੀ ਸਮਝਦਾ ਹੈਂ ਜੋ ਧਰਤੀ ਦੇ ਰਾਜੇ ਕਿਨ੍ਹਾਂ ਤੋਂ ਕਰ ਯਾ ਮਹਸੂਲ ਲੈਂਦੇ ਹਨ, ਆਪਣੇ ਪੁੱਤ੍ਰਾਂ ਤੋਂ ਯਾ ਪਰਾਇਆਂ ਤੋਂ ? ਜਦ ਉਹ ਬੋਲਿਆ, ਪਰਾਇਆਂ ਤੋਂ ਤਦ ਯਿਸੂ ਨੇ ਉਹ ਨੂੰ ਆਖਿਆ, ਫੇਰ ਪੁੱਤ੍ਰ ਤਾਂ ਮਾਫ਼ ਹੋਏ। ਪਰ ਇਸ ਲਈ ਜੋ ਅਸੀਂ ਉਨ੍ਹਾਂ ਨੂੰ ਠੋਕਰ ਨਾ ਖੁਆਈਏ ਤੂੰ ਜਾ ਕੇ ਝੀਲ ਵਿੱਚ ਕੁੰਡੀ ਸੁੱਟ ਅਰ ਜੋ ਮੱਛੀ ਪਹਿਲਾਂ ਨਿੱਕਲੇ ਉਹ ਨੂੰ ਚੁੱਕ ਅਤੇ ਉਹ ਦਾ ਮੂੰਹ ਖੋਲ੍ਹ ਕੇ ਇੱਕ ਰੁਪਿਆ ਪਾਏਂਗਾ ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਉਨ੍ਹਾਂ ਨੂੰ ਦੇ ਦੇਈਂ।
   ਮੱਤੀ 17:24-27
  • ਸੋ ਸਾਨੂੰ ਦੱਸ, ਤੂੰ ਕੀ ਸਮਝਦਾ ਹੈ ਜੋ ਕੈਸਰ ਨੂੰ ਜਜ਼ੀਯਾ ਦੇਣਾ ਜੋਗ ਹੈ ਯਾ ਨਹੀਂ ? ਪਰ ਯਿਸੂ ਨੇ ਉਨ੍ਹਾਂ ਦੀ ਸ਼ਰਾਰਤ ਜਾਣ ਕੇ ਆਖਿਆ, ਹੇ ਕਪਟੀਓ ਕਿਉਂ ਮੈਨੂੰ ਪਰਤਾਉਂਦੇ ਹੋ ਜਜ਼ੀਯੇ ਦਾ ਸਿੱਕਾ ਮੈਨੂੰ ਵਿਖਾਓ। ਤਦ ਓਹ ਇੱਕ ਅੱਠਿਆਨੀ ਉਸ ਕੋਲ ਲਿਆਏ। 20 ਅਤੇ ਉਸ ਨੇ ਉਨ੍ਹਾਂ ਨੂੰ ਕਿਹਾ, ਇਹ ਮੂਰਤ ਅਤੇ ਲਿਖਤ ਕਿਹਦੀ ਹੈ ? ਉਨ੍ਹਾਂ ਉਸ ਨੂੰ ਕਿਹਾ, ਕੈਸਰ ਦੀ। ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਫੇਰ ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਓਹ ਕੈਸਰ ਨੂੰ ਅਤੇ ਜਿਹੜੀਆਂ ਪਰਮੇਸ਼ੁਰ ਦੀਆਂ ਹਨ ਓਹ ਪਰਮੇਸ਼ੁਰ ਨੂੰ ਦਿਓ।
   ਮੱਤੀ22:17-21
  • ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਨੇਕ ਚਾਲ ਰੱਖੋ ਭਈ ਜਿਸ ਗੱਲ ਵਿੱਚ ਓਹ ਤੁਹਾਨੂੰ ਬੁਰਿਆਰ ਜਾਣ ਕੇ ਤੁਹਾਡੇ ਵਿਰੁੱਧ ਬੋਲਦੇ ਹਨ ਓਹ ਤੁਹਾਡੇ ਸ਼ੁਭ ਕਰਮਾਂ ਦੇ ਕਾਰਨ ਜਿਹੜੇ ਵੇਖਦੇ ਹਨ ਓਸ ਦਿਨ ਜਦ ਉਨ੍ਹਾਂ ਉੱਤੇ ਦਯਾ ਦਰਿਸ਼ਟੀ ਹੋਵੇ ਪਰਮੇਸ਼ੁਰ ਦੀ ਵਡਿਆਈ ਕਰਨ। ਤੁਸੀਂ ਪ੍ਰਭੁ ਦੇ ਨਮਿੱਤ ਮਨੁੱਖ ਦੇ ਹਰੇਕ ਪਰਬੰਧ ਦੇ ਅਧੀਨ ਹੋਵੋ, ਭਾਵੇਂ ਪਾਤਸ਼ਾਹ ਦੇ ਇਸ ਲਈ ਜੋ ਉਹ ਸਭਨਾਂ ਤੋਂ ਵੱਡਾ ਹੈ। ਭਾਵੇਂ ਹਾਕਮਾਂ ਦੇ ਇਸ ਲਈ ਜੋ ਓਹ ਉਸ ਦੇ ਘੱਲੇ ਹੋਏ ਹਨ ਭਈ ਕੁਕਰਮੀਆਂ ਨੂੰ ਸਜ਼ਾ ਦੇਣ ਅਤੇ ਸੁਕਰਮੀਆਂ ਦੀ ਸੋਭਾ ਕਰਨ।
   1 ਪਤਰਸ 2:12-14
  • ਜਿੰਨਾ ਚਿਰ ਤੂੰ ਆਪਣੇ ਮੁਦਈ ਨਾਲ ਰਸਤੇ ਵਿੱਚ ਹੈਂ ਛੇਤੀ ਉਹ ਦੇ ਨਾਲ ਮਿਲਾਪ ਕਰ ਮਤੇ ਮੁਦਈ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ। ਮੈਂ ਤੈਨੂੰ ਸਤ ਆਖਦਾ ਹਾਂ ਭਈ ਜਿੰਨਾ ਚਿਰ ਤੂੰ ਕੌਡੀ ਕੌਡੀ ਨਾ ਭਰ ਦੇਵੇਂ ਉੱਥੋਂ ਕਿਸੇ ਬਿਧ ਨਾ ਛੁੱਟੇਂਗਾ।
   ਮੱਤੀ 5:25-26
  • ਅਤੇ ਤੁਸੀਂ ਮੇਰੇ ਕਾਰਨ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਹਾਜਰ ਕੀਤੇ ਜਾਓਗੇ ਜੋ ਉਨ੍ਹਾਂ ਉੱਤੇ ਅਰ ਪਰਾਈਆਂ ਕੌਮਾਂ ਉੱਤੇ ਸਾਖੀ ਹੋਵੇ। ਪਰ ਜਦ ਓਹ ਤੁਹਾਨੂੰ ਫੜਵਾਉਣ ਤਾਂ ਚਿੰਤਾ ਨਾ ਕਰੋ ਜੋ ਅਸੀਂ ਕਿੱਕੁਰ ਯਾ ਕੀ ਬੋਲੀਏ, ਕਿਉਂਕਿ ਜਿਹੜੀ ਗੱਲ ਤੁਸਾਂ ਬੋਲਣੀ ਹੈ ਉਹ ਤੁਹਾਨੂੰ ਉਸੇ ਘੜੀ ਬਖ਼ਸ਼ੀ ਜਾਵੇਗੀ।
   ਮੱਤੀ 10:18, 19
  • ਇੱਕ ਦੂਏ ਨਾਲ ਪਿਆਰ ਕਰਨ ਤੋਂ ਬਿਨਾ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜਿਹੜਾ ਦੂਏ ਦੇ ਨਾਲ ਪਿਆਰ ਕਰਦਾ ਹੈ ਉਹ ਨੇ ਸ਼ਰਾ ਨੂੰ ਪੂਰਿਆਂ ਕੀਤਾ ਹੈ।
   ਰੋਮੀਆਂ 13:8
  • ਤਦ ਪਿਲਾਤੁਸ ਨੇ ਉਸ ਨੂੰ ਆਖਿਆ, ਤੂੰ ਮੇਰੇ ਨਾਲ ਨਹੀਂ ਬੋਲਦਾ? ਕੀ ਤੂੰ ਨਹੀਂ ਜਾਣਦਾ ਜੋ ਇਹ ਮੇਰੇ ਵੱਸ ਵਿੱਚ ਹੈ ਕਿ ਭਾਵੇਂ ਮੈਂ ਤੈਨੂੰ ਛੱਡ ਦਿਆਂ ਭਾਵੇਂ ਤੈਨੂੰ ਸਲੀਬ ਉੱਤੇ ਚੜ੍ਹਾਵਾਂ? ਯਿਸੂ ਨੇ ਉਹ ਨੂੰ ਉੱਤਰ ਦਿੱਤਾ ਜੇ ਤੈਨੂੰ ਇਹ ਉੱਪਰੋਂ ਨਾ ਦਿੱਤਾ ਜਾਂਦਾ ਤਾਂ ਮੇਰੇ ਉੱਤੇ ਤੇਰਾ ਕੁਝ ਵੱਸ ਨਾ ਚੱਲਦਾ| ਇਸ ਕਾਰਨ ਜਿਨ ਮੈਨੂੰ ਤੇਰੇ ਹਵਾਲੇ ਕੀਤਾ ਉਹ ਦਾ ਪਾਪ ਵੱਧ ਹੈ|
   ਯੂਹੰਨਾ 19:10, 11
  • ਉਨ੍ਹੀਂ ਦਿਨੀਂ ਐਉਂ ਹੋਇਆ ਕਿ ਕੈਸਰ ਔਗੂਸਤੁਸ ਦੇ ਕੋਲੋਂ ਹੁਕਮ ਨਿੱਕਲਿਆ ਜੋ ਸਾਰੀ ਦੁਨੀਆ ਦੀ ਮਰਦੁਮਸ਼ੁਮਾਰੀ ਹੋਵੇ। ਇਹ ਪਹਿਲੀ ਮਰਦੁਮਸ਼ੁਮਾਰੀ ਸੀ ਜੋ ਸੂਰੀਆ ਦੇ ਹਾਕਿਮ ਕੁਰੇਨਿਯੁਸ ਦੇ ਸਮੇ ਵਿੱਚ ਕੀਤੀ ਗਈ। ਤਦੋਂ ਸਭ ਆਪੋ ਆਪਣੇ ਨਗਰ ਨੂੰ ਨਾਉਂ ਲਿਖਾਉਣ ਚੱਲੇ। ਅਤੇ ਯੂਸੁਫ਼ ਵੀ ਇਸ ਲਈ ਜੋ ਉਹ ਦਾਊਦ ਦੇ ਘਰਾਣੇ ਅਤੇ ਉਲਾਦ ਵਿੱਚੋਂ ਸੀ, ਗਲੀਲ ਦੇ ਨਾਸਰਤ ਨਗਰੋਂ ਯਹੂਦਿਯਾ ਵਿੱਚ ਦਾਊਦ ਦੇ ਨਗਰ ਨੂੰ ਜੋ ਬੈਤਲਹਮ ਕਹਾਉਂਦਾ ਹੈ ਗਿਆ। ਭਈ ਆਪਣੀ ਮੰਗ ਮਰਿਯਮ ਸਣੇ ਜੋ ਗਰਭਵੰਤੀ ਸੀ ਆਪਣਾ ਨਾਉਂ ਲਿਖਾਵੇ।
   ਲੂਕਾ 2:1-5
  • ਵੇਖੋ, ਕੌਮਾਂ ਡੋਲ ਵਿੱਚੋਂ ਇੱਕ ਤੁਪਕੇ ਜਿਹੀਆਂ ਹਨ, ਅਤੇ ਛਾਬਿਆਂ ਦੀ ਧੂੜ ਜਿਹੀਆਂ ਗਿਣੀਦੀਆਂ ਹਨ, ਵੇਖੋ, ਉਹ ਟਾਪੂਆਂ ਨੂੰ ਇੱਕ ਕਣੀ ਵਾਂਙੁ ਚੁੱਕ ਲੈਂਦਾ ਹੈ। 16 ਲਬਾਨੋਨ ਬਾਲਣ ਲਈ ਥੋੜਾ ਹੈ, ਅਤੇ ਉਹ ਦੇ ਦਰਿੰਦੇ ਹੋਮ ਬਲੀ ਲਈ ਵੀ ਥੋੜੇ ਹਨ। ਸਾਰੀਆਂ ਕੌਮਾਂ ਉਹ ਦੇ ਹਜ਼ੂਰ ਨਾ ਹੋਈਆਂ ਜਿਹੀਆਂ ਹਨ, ਓਹ ਉਸ ਤੋਂ ਨੇਸਤੀ ਤੋਂ ਘੱਟ ਅਤੇ ਫੋਕਟ ਗਿਣੀਦੀਆਂ ਹਨ।
   ਯਸਾਯਾਹ 40:15-17
  • ਕਿਉਂ ਜੋ ਇੱਕ ਵੱਡਾ ਅਤੇ ਕੰਮ ਕੱਢਣ ਵਾਲਾ ਦਰਵੱਜਾ ਮੇਰੇ ਲਈ ਖੁਲ੍ਹਿਆ ਹੈ ਅਤੇ ਵਿਰੋਧੀ ਬਹੁਤ ਹਨ।
   1 ਕੁਰਿੰਥੀਆਂ 16:9
  • ਹਰੇਕ ਪ੍ਰਾਣੀ ਹਕੂਮਤਾਂ ਦੇ ਅਧੀਨ ਰਹੇ ਕਿਉਂਕਿ ਅਜਿਹੀ ਕੋਈ ਹਕੂਮਤ ਨਹੀਂ ਜਿਹੜੀ ਪਰਮੇਸ਼ੁਰ ਦੀ ਵੱਲੋਂ ਨਾ ਹੋਵੇ ਅਤੇ ਜਿੰਨੀਆਂ ਹਕੂਮਤਾਂ ਹਨ ਓਹ ਪਰਮੇਸ਼ੁਰ ਦੀਆਂ ਠਹਿਰਾਈਆਂ ਹੋਈਆਂ ਹਨ। ਇਸ ਲਈ ਜਿਹੜਾ ਹਕੂਮਤ ਦਾ ਸਾਹਮਣਾ ਕਰਦਾ ਹੈ ਉਹ ਪਰਮੇਸ਼ੁਰ ਦੇ ਇੰਤਜ਼ਾਮ ਦਾ ਸਾਹਮਣਾ ਕਰਦਾ ਹੈ ਅਤੇ ਜਿਹੜੇ ਸਾਹਮਣਾ ਕਰਦੇ ਹਨ ਓਹ ਦੰਡ ਭੋਗਣਗੇ। ਹਾਕਮ ਤਾਂ ਚੰਗੇ ਕੰਮ ਤੋਂ ਨਹੀਂ ਪਰ ਬੁਰੇ ਕੰਮ ਤੋਂ ਡਰਾਉਣ ਵਾਲੇ ਹੁੰਦੇ ਹਨ। ਕੀ ਤੂੰ ਹਾਕਮ ਤੋਂ ਡਰਿਆ ਨਹੀਂ ਚਾਹੁੰਦਾ ? ਤਾਂ ਭਲਾ ਕਰ ਫੇਰ ਉਹ ਦੀ ਵੱਲੋਂ ਤੇਰੀ ਸੋਭਾ ਹੋਵੇਗੀ। ਕਿਉਂ ਜੋ ਉਹ ਪਰਮੇਸ਼ੁਰ ਦਾ ਸੇਵਕ ਤੇਰੀ ਭਲਿਆਈ ਲਈ ਹੈ। ਪਰ ਜੇਕਰ ਤੂੰ ਬੁਰਾ ਕਰੇਂ ਤਾਂ ਡਰ ਇਸ ਲਈ ਜੋ ਉਹ ਐਵੇਂ ਤਲਵਾਰ ਲਾਏ ਹੋਏ ਨਹੀਂ। ਕਿਉਂ ਜੋ ਉਹ ਤਾਂ ਪਰਮੇਸ਼ੁਰ ਦਾ ਸੇਵਕ ਹੈ ਭਈ ਕੁਕਰਮੀ ਨੂੰ ਸਜ਼ਾ ਦੇਵੇ। ਇਸ ਲਈ ਨਿਰਾ ਕ੍ਰੋਧ ਹੀ ਦੇ ਕਾਰਨ ਨਹੀਂ ਸਗੋਂ ਅੰਤਹਕਰਨ ਵੀ ਦੇ ਕਾਰਨ ਅਧੀਨ ਹੋਣਾ ਲੋੜੀਦਾ ਹੈ। ਤੁਸੀਂ ਇਸੇ ਕਾਰਨ ਹਾਲਾ ਭੀ ਦਿੰਦੇ ਹੋ ਕਿ ਓਹ ਇਸੇ ਕੰਮ ਵਿੱਚ ਰੁੱਝੇ ਰਹਿੰਦੇ ਹਨ ਅਤੇ ਪਰਮੇਸ਼ੁਰ ਦੇ ਖਾਦਮ ਹਨ। ਸਭਨਾਂ ਦਾ ਹੱਕ ਭਰ ਦਿਓ। ਜਿਹ ਨੂੰ ਹਾਲਾ ਚਾਹੀਦਾ ਹੈ ਹਾਲਾ ਦਿਓ, ਜਿਹ ਨੂੰ ਮਸੂਲ ਚਾਹੀਦਾ ਹੈ ਮਸੂਲ ਦਿਓ, ਜਿਹ ਦੇ ਕੋਲੋਂ ਡਰਨਾ ਚਾਹੀਦਾ ਹੈ ਡਰੋ, ਜਿਹ ਦਾ ਆਦਰ ਚਾਹੀਦਾ ਹੈ ਆਦਰ ਕਰੋ।
   ਰੋਮੀਆਂ 13:1-7