ਵਿਕਾਰ
- ਜਿਹੜੇ ਮਨੁੱਖ ਸਚਿਆਈ ਨੂੰ ਕੁਧਰਮ ਨਾਲ ਦਬਾਈ ਰੱਖਦੇ ਹਨ ਉਨ੍ਹਾਂ ਦੀ ਸਾਰੀ ਬੇਦੀਨੀ ਅਤੇ ਕੁਧਰਮ ਉੱਤੇ ਪਰਮੇਸ਼ੁਰ ਦਾ ਕ੍ਰੋਧ ਤਾਂ ਅਕਾਸ਼ੋਂ ਪਰਗਟ ਹੋਇਆ| ਕਿਉਂ ਜੋ ਪਰਮੇਸ਼ੁਰ ਦੇ ਵਿਖੇ ਜੋ ਕੁਝ ਮਲੂਮ ਹੋ ਸੱਕਦਾ ਹੈ ਸੋ ਉਨ੍ਹਾਂ ਵਿੱਚ ਪਰਕਾਸ਼ ਹੈ ਜਿਸ ਲਈ ਜੋ ਪਰਮੇਸ਼ੁਰ ਨੇ ਉਨ੍ਹਾਂ ਉੱਤੇ ਉਸ ਨੂੰ ਪਰਗਟ ਕੀਤਾ| ਕਿਉਂਕਿ ਜਗਤ ਦੇ ਉਤਪਤ ਹੋਣ ਤੋਂ ਉਹ ਦਾ ਅਣਡਿੱਠ ਸੁਭਾਉ ਅਰਥਾਤ ਉਹ ਦੀ ਅਨਾਦੀ ਸਮਰੱਥਾ ਅਤੇ ਈਸ਼ੁਰਤਾਈ ਉਹ ਦੀ ਰਚਨਾ ਤੋਂ ਚੰਗੀ ਤਰਾਂ ਦਿੱਸ ਪੈਂਦੀ ਹੈ| ਇਸ ਕਰਕੇ ਉਨ੍ਹਾਂ ਦੇ ਲਈ ਕੋਈ ਉਜ਼ਰ ਨਹੀਂ| ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਜੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀਆਂ ਸੋਚਾਂ ਵਿੱਚ ਨਿਕੰਮੇ ਬਣ ਗਏ ਅਤੇ ਓਹਨਾਂ ਬੁੱਧਹੀਣ ਮਨ ਅਨ੍ਹੇਰੇ ਹੋ ਗਏ| ਓਹ ਆਪ ਨੂੰ ਬੁੱਧੀਮਾਨ ਮੰਨ ਕੇ ਮੂਰਖ ਬਣ ਗਏ| ਅਤੇ ਅਬਨਾਸ਼ੀ ਪਰਮੇਸ਼ੁਰ ਦੇ ਪਰਤਾਪ ਨੂੰ ਨਾਸਵਾਨ ਮਨੁੱਖ ਅਤੇ ਪੰਛੀਆਂ ਅਤੇ ਚੌਪਾਇਆਂ ਅਤੇ ਘਿੱਸਰਨ ਵਾਲੇ ਜੀਉ ਜੰਤ ਦੇ ਰੂਪ ਦੀ ਮੂਰਤ ਨਾਲ ਵਟਾ ਦਿੱਤਾ| ਇਸ ਕਾਰਨ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਮਨਾਂ ਦੇ ਬੁਰੇ ਵਿਸ਼ਿਆਂ ਵਿੱਚ ਗੰਦ ਮੰਦ ਦੇ ਵੱਸ ਕਰ ਦਿੱਤਾ ਭਈ ਉਨ੍ਹਾਂ ਦੇ ਸਰੀਰ ਆਪੋ ਵਿੱਚੀ ਬੇਪਤ ਹੋ ਜਾਣ| ਉਨ੍ਹਾਂ ਨੇ ਪਰਮੇਸ਼ੁਰ ਦੀ ਸਚਿਆਈ ਨੂੰ ਝੂਠ ਨਾਲ ਵਟਾ ਦਿੱਤਾ ਅਤੇ ਕਰਤਾਰ ਜਿਹੜਾ ਜੁੱਗੇ ਜੁੱਗ ਧੰਨ ਹੈ, ਆਮੀਨ, ਨੂੰ ਛੱਡ ਕੇ ਸਰਿਸ਼ਟੀ ਦੀ ਪੂਜਾ ਅਤੇ ਉਪਾਸਨਾ ਕੀਤੀ| ਇਸੇ ਕਾਰਨ ਪਰਮੇਸ਼ੁਰ ਨੇ ਉਨ੍ਹਾਂ ਨੂੰ ਨੀਚ ਵਾਸਨਾਂ ਦੇ ਵੱਸ ਕਰ ਦਿੱਤਾ ਕਿਉਂ ਜੋ ਉਨ੍ਹਾਂ ਦੀਆਂ ਨਾਰਾਂ ਨੇ ਆਪਣੇ ਸੁਭਾਵਕ ਕੰਮ ਨੂੰ ਉਹ ਦੇ ਨਾਲ ਵਟਾ ਦਿੱਤਾ ਜਿਹੜਾ ਸੁਭਾਉ ਦੇ ਵਿਰੁੱਧ ਹੈ| ਇਸੇ ਤਰਾਂ ਨਰ ਵੀ ਨਾਰੀਆਂ ਨਾਲ ਸੁਭਾਵਕ ਕੰਮ ਛੱਡ ਕੇ ਆਪੋ ਵਿੱਚੀਂ ਆਪਣੀ ਕਾਮਨਾਂ ਵਿੱਚ ਸੜ ਗਏ, ਨਰਾਂ ਨੇ ਨਰਾਂ ਨਾਲ ਮੁਕਾਲਕ ਦੇ ਕੰਮ ਕੀਤੇ ਅਤੇ ਆਪਣੇ ਆਪ ਵਿੱਚ ਆਪਣੀ ਭੁੱਲ ਦੇ ਜੋਗ ਫਲ ਭੋਗਿਆ| 28 ਜਿਵੇਂ ਪਰਮੇਸ਼ੁਰ ਨੇ ਆਪਣੀ ਪਛਾਣ ਵਿੱਚ ਰੱਖਣਾ ਉਨ੍ਹਾਂ ਨੂੰ ਚੰਗਾ ਨਾ ਲੱਗਾ ਓਵੇਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਭਈ ਨਖਿੱਧ ਕੰਮ ਕਰਨ|
ਰੋਮੀਆਂ 1:18-28 -
ਭਈ ਤੁਸੀਂ ਅਗਲੇ ਚਾਲ ਚਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ| ਅਤੇ ਆਪਣੇ ਮਨ ਦੇ ਸੁਭਾਉ ਵਿੱਚ ਨਵੇਂ ਬਣੋ| ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਉਤਪਤ ਹੋਈ ਹੈ|
ਅਫ਼ਸੀਆਂ 4:22-24 -
ਨਾਲੇ ਜੇ ਕੋਈ ਮਨੁੱਖ ਜਿਸ ਤਰਾਂ ਤੀਵੀਂ ਨਾਲ ਸੰਗ ਕਰਦਾ ਹੈ ਉਸ ਤਰਾਂ ਮਨੁੱਖ ਨਾਲ ਕਰੇ ਤਾਂ ਉਨ੍ਹਾਂ ਦੋਹਾਂ ਮਾੜੀ ਗੱਲ ਕੀਤੀ। ਓਹ ਜਰੂਰ ਵੱਢੇ ਜਾਣ, ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇ।
ਲੇਵੀਆਂ 20:13 -
ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਕਾਰੀ ਨਹੀਂ ਹੋਣਗੇ ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਜ਼ਨਾਹਕਾਰ, ਨਾ ਜਨਾਨੜੇ, ਨਾ ਮੁੰਡੇਬਾਜ, ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਕਾਰੀ ਹੋਣਗੇ। 11 ਅਤੇ ਤੁਹਾਡੇ ਵਿੱਚੋਂ ਕਈਕੁ ਏਹੋ ਜੇਹੇ ਸਨ ਪਰ ਪ੍ਰਭੁ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਰ ਤੁਸੀਂ ਪਵਿੱਤਰ ਕੀਤੇ ਗਏ ਅਰ ਤੁਸੀਂ ਧਰਮੀ ਠਹਿਰਾਏ ਗਏ।
1 ਕੁਰਿੰਥੀਆਂ 6:9-11 -
ਪਰ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ ਮੰਦ ਅਥਵਾ ਲੋਭ ਦਾ ਤੁਹਾਡੇ ਵਿੱਚ ਨਾਉਂ ਵੀ ਨਾ ਹੋਵੇ ਜਿਵੇਂ ਸੰਤਾਂ ਨੂੰ ਜੋਗ ਹੈ|
ਅਫ਼ਸੀਆਂ 5:3 -
ਵਿਆਹ ਕਰਨਾ ਸਭਨਾਂ ਵਿੱਚ ਆਦਰ ਜੋਗ ਗਿਣਿਆ ਜਾਵੇ ਅਤੇ ਵਿਛਾਉਣਾ ਬੇਦਾਗ ਰਹੇ ਕਿਉਂ ਜੋ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਉਂ ਕਰੇਗਾ।
ਇਬਰਾਨੀਆਂ 13:4